Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸੀਮਾ ਸੁਰੱਖਿਆ ਬਲ ਦੁਆਰਾ ਸ਼ਲਾਘਾਯੋਗ ਸੇਵਾ ਲਈ ਪੁਲਿਸ ਮੈਡਲ ਅਲੰਕਰਣ ਸਮਾਰੋਹ ਦਾ ਆਯੋਜਨ

Web Admin

Web Admin

5 Dariya News

ਮੋਹਾਲੀ , 07 Jan 2026

Last updated on: Jan 07, 2026, 18:21 IST

ਸੀਮਾ ਸੁਰੱਖਿਆ ਬਲ ਦੀ ਪੱਛਮੀ ਕਮਾਂਡ ਨੇ ਹੈੱਡਕੁਆਰਟਰ, ਸੀਮਾ ਸੁਰੱਖਿਆ ਬਲ, ਪੱਛਮੀ ਕਮਾਂਡ, ਲਖਨੌਰ ਕੈਂਪਸ, ਮੋਹਾਲੀ (ਪੰਜਾਬ) ਵਿਖੇ ਅੱਜ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੂੰ ਉਨ੍ਹਾਂ ਦੀ ਸ਼ਾਨਦਾਰ ਸੇਵਾ ਲਈ ਪੁਲਿਸ ਮੈਡਲ ਨਾਲ ਸਨਮਾਨਿਤ ਕਰਨ ਲਈ ਮੈਡਲ ਅਲੰਕਰਣ ਸਮਾਰੋਹ ਦਾ ਆਯੋਜਨ ਕੀਤਾ। ਇਸ ਮੌਕੇ ‘ਤੇ ਪੰਜਾਬ ਦੇ ਮਾਣਯੋਗ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ, ਸ਼੍ਰੀ ਗੁਲਾਬ ਚੰਦ ਕਟਾਰੀਆ, ਮੁੱਖ ਮਹਿਮਾਨ ਵਜੋਂ ਅਤੇ ਟ੍ਰਾਈਸਿਟੀ ਮੋਹਾਲੀ, ਚੰਡੀਗੜ੍ਹ ਅਤੇ ਪੰਚਕੂਲਾ ਦੇ ਵਿੱਚ ਤੈਨਾਤ/ਕਾਰਜਸ਼ੀਲ ਸਿਵਿਲ ਅਤੇ ਪੁਲਿਸ ਪ੍ਰਸ਼ਾਸਨ ਦੇ ਹੋਰ ਪਤਵੰਤੇ ਮੌਜੂਦ ਰਹੇ। 

ਸਮਾਰੋਹ ਦੌਰਾਨ, ਕੁੱਲ 24 ਸੇਵਾ ਕਰ ਰਹੇ ਅਤੇ ਸੇਵਾਮੁਕਤ ਅਧਿਕਾਰੀਆਂ, ਅਧੀਨ ਅਧਿਕਾਰੀਆਂ ਅਤੇ ਜਵਾਨਾਂ ਨੂੰ ਸ਼ਾਨਦਾਰ ਸੇਵਾ ਲਈ ਪੁਲਿਸ ਮੈਡਲ ਨਾਲ ਸਨਮਾਨਿਤ ਕੀਤਾ ਗਿਆ। ਸਮਾਰੋਹ ਵਿੱਚ ਮੌਜੂਦ ਮੁੱਖ ਮਹਿਮਾਨ ਅਤੇ ਹੋਰ ਪਤਵੰਤਿਆਂ ਦਾ ਸਵਾਗਤ ਕਰਦੇ ਹੋਏ, ਸ਼੍ਰੀ ਸਤੀਸ਼ ਐੱਸ. ਖੰਡਾਰੇ, ਭਾਰਤੀ ਪੁਲਿਸ ਸੇਵਾ, ਵਧੀਕ ਡਾਇਰੈਕਟਰ ਜਨਰਲ, ਸੀਮਾ ਸੁਰੱਖਿਆ ਬਲ, ਪੱਛਮੀ ਕਮਾਂਡ ਨੇ ਦਰਸ਼ਕਾਂ ਨੂੰ ਸੀਮਾ ਸੁਰੱਖਿਆ ਬਲ ਦੇ ਸ਼ਾਨਦਾਰ ਅਤੀਤ ਬਾਰੇ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ।

ਜਿਨ੍ਹਾ ਨੇ ਦੇਸ਼ ਲਈ ਸਰਵਉੱਚ ਬਲੀਦਾਨ ਦਿੱਤਾ। ਸ਼ਾਨਦਾਰ ਸੇਵਾ ਲਈ ਪੁਲਿਸ ਮੈਡਲ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ ਅਤੇ ਰਾਜ ਪੁਲਿਸ ਦੇ ਉਨ੍ਹਾਂ ਕਰਮਚਾਰੀਆਂ ਨੂੰ ਦਿੱਤਾ ਜਾਂਦਾ ਹੈ ਜਿਨ੍ਹਾਂ ਨੇ 18 ਵਰ੍ਹਿਆ ਤੋਂ ਵੱਧ ਸਮੇਂ ਤੋਂ ਦੇਸ਼ ਨੂੰ ਸ਼ਾਨਦਾਰ ਅਤੇ ਵਿਲੱਖਣ ਸੇਵਾ ਸਮਰਪਿਤ ਕੀਤੀ ਹੈ। 

ਇਹ ਚੌਥਾ ਮੌਕਾ ਹੈ ਜਦੋਂ ਦ ਸਿਟੀ ਬਿਊਟੀਫੁੱਲ 'ਚੰਡੀਗੜ੍ਹ' ਵਿੱਚ ਮਾਣਯੋਗ ਰਾਜਪਾਲ ਪੰਜਾਬ ਅਤੇ ਪ੍ਰਸ਼ਾਸਕ ਚੰਡੀਗੜ੍ਹ ਦੀ ਪ੍ਰਧਾਨਗੀ ਹੇਠ ਆਯੋਜਿਤ ਕੀਤਾ ਗਿਆ। ਦਰਸ਼ਕਾਂ ਨੂੰ ਸੰਬੋਧਨ ਕਰਦੇ ਹੋਏ, ਪੰਜਾਬ ਦੇ ਮਾਣਯੋਗ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ, ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਸ਼ਾਂਤੀ ਅਤੇ ਯੁੱਧ ਦੌਰਾਨ ਭਾਰਤ-ਪਾਕਿਸਤਾਨ ਅਤੇ ਭਾਰਤ-ਬੰਗਲਾਦੇਸ਼ ਸਰਹੱਦਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਸੁਰੱਖਿਅਤ ਰੱਖਣ ਵਿੱਚ ਬੀਐੱਸਐੱਫ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ। 

ਉਨ੍ਹਾਂ ਕਿਹਾ ਕਿ ਬੀਐੱਸਐੱਫ ਨਾ ਸਿਰਫ਼ ਦੇਸ਼ ਦੀਆਂ ਸਰਹੱਦਾਂ ਦੀ ਰੱਖਿਆ ਕਰਦਾ ਹੈ ਬਲਕਿ ਦੇਸ਼ ਦੀ ਅੰਦਰੂਨੀ ਸੁਰੱਖਿਆ ਨੂੰ ਬਣਾਈ ਰੱਖਣ ਦੇ ਵੀ ਪੂਰੀ ਤਰ੍ਹਾਂ ਸਮਰੱਥ ਹੈ। ਨਾਲ ਹੀ ਆਪ੍ਰੇਸ਼ਨ ਸਿੰਦੂਰ ਵਿੱਚ ਬੀਐੱਸਐੱਫ ਦੀ ਸਰਗਰਮ ਭੂਮਿਕਾ ਅਤੇ ਜੰਮੂ ਅਤੇ ਪੰਜਾਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਬਚਾਅ ਰਾਹਤ ਅਭਿਆਨ ਬਾਰੇ ਵੀ ਵਿਸਥਾਰ ਵਿੱਚ ਗੱਲ ਕੀਤੀ। 

ਸਮਾਰੋਹ ਦੇ ਅੰਤ ਵਿੱਚ, ਮੁੱਖ ਮਹਿਮਾਨ ਨੇ ਸਾਰੇ ਮੈਡਲ ਪ੍ਰਾਪਤ ਕਰਨ ਵਾਲਿਆਂ ਨੂੰ ਵਧਾਈ ਦਿੰਦੇ ਹੋਏ  ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।

 

Tags: Gulab Chand Kataria , Governor of Punjab , Punjab Governor , Punjab Raj Bhavan , Military , Border Security Force , BSF , Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD