Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਲਾਲਜੀਤ ਸਿੰਘ ਭੁੱਲਰ ਨੇ ਲੋਕ ਮਿਲਣੀ ਤਹਿਤ ਹਲਕਾ ਵਾਸੀਆਂ ਦੀਆਂ ਮੁਸ਼ਕਲਾਂ ਸੁਣੀਆਂ

ਪੰਜਾਬ ਸਰਕਾਰ 'ਮੁੱਖ ਮੰਤਰੀ ਸਿਹਤ ਯੋਜਨਾ' ਰਾਹੀਂ ਹਰੇਕ ਪਰਿਵਾਰ ਨੂੰ 10 ਲੱਖ ਰੁਪਏ ਤੱਕ ਮੁਫ਼ਤ ਇਲਾਜ ਦੀ ਸਹੂਲਤ ਦੇਵੇਗੀ - ਭੁੱਲਰ

Laljit Singh Bhullar, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਪੱਟੀ/ਤਰਨ ਤਾਰਨ , 07 Jan 2026

Last updated on: Jan 07, 2026, 18:43 IST

ਸੂਬੇ ਦੇ ਟਰਾਂਸਪੋਰਟ ਅਤੇ ਜੇਲਾਂ ਬਾਰੇ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਵੱਲੋਂ ਅੱਜ ਪੱਟੀ ਵਿਖੇ ਆਪਣੇ ਕੈਂਪ ਦਫ਼ਤਰ ਵਿੱਚ ਲੋਕ ਮਿਲਣੀ ਪ੍ਰੋਗਰਾਮ ਤਹਿਤ ਹਲਕਾ ਵਾਸੀਆਂ ਦੀਆਂ ਮੁਸ਼ਕਲਾਂ ਸੁਣ ਕੇ ਉਨ੍ਹਾਂ ਦਾ ਹੱਲ ਕੀਤਾ ਗਿਆ। ਇਸ ਮੌਕੇ ਉਨ੍ਹਾਂ ਹਲਕਾ ਨਿਵਾਸੀਆਂ ਨੂੰ ਭਰੋਸਾ ਦਿੱਤਾ ਕਿ ਉਹ ਆਪਣੇ ਹਲਕਾ ਵਾਸੀਆਂ ਦੇ ਹਰ ਸੁੱਖ-ਦੁੱਖ ਵਿੱਚ ਉਨ੍ਹਾਂ ਨਾਲ ਹਨ ਅਤੇ ਹਲਕੇ ਦੇ ਸਰਬਪੱਖੀ ਵਿਕਾਸ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਪੰਜਾਬ ਸਰਕਾਰ ਦੀਆਂ ਉਪਲਬਧੀਆਂ ਦਾ ਜ਼ਿਕਰ ਕਰਦਿਆਂ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਦੇਸ਼ ਵਿੱਚ ਪੰਜਾਬ ਪਹਿਲਾ ਸੂਬਾ ਹੋਵੇਗਾ ਜੋ ਹਰੇਕ ਪਰਿਵਾਰ ਨੂੰ 'ਮੁੱਖ ਮੰਤਰੀ ਸਿਹਤ ਯੋਜਨਾ' ਰਾਹੀਂ 10 ਲੱਖ ਰੁਪਏ ਤੱਕ ਮੁਫ਼ਤ ਇਲਾਜ ਦੀ ਸਹੂਲਤ ਦੇਵੇਗਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਮੈਨੀਫੈਸਟੋ ਵਿੱਚ ਸਿਹਤ ਖੇਤਰ ਦਾ ਜ਼ਿਕਰ ਤੱਕ ਨਹੀਂ ਹੁੰਦਾ ਸੀ ਜਿਸ ਕਰਕੇ ਲੋਕਾਂ ਨੂੰ ਉਨ੍ਹਾਂ ਦੇ ਰਹਿਮੋ-ਕਰਮ ਉੱਤੇ ਛੱਡ ਦਿੱਤਾ ਜਾਂਦਾ ਸੀ। 

ਉਨ੍ਹਾਂ ਕਿਹਾ ਕਿ ਹਾਲਾਤ ਇੱਥੋਂ ਤੱਕ ਪਹੁੰਚ ਗਏ ਸਨ ਕਿ ਪਿੰਡਾਂ ਵਿੱਚ ਗੰਭੀਰ ਬਿਮਾਰੀਆਂ ਤੋਂ ਪੀੜਤ ਮਰੀਜ਼ ਇਲਾਜ ਕਰਵਾਉਣਾ ਹੀ ਨਹੀਂ ਚਾਹੁੰਦੇ ਸਨ ਕਿਉਂਕਿ ਇਲਾਜ ਮਹਿੰਗਾ ਹੋਣ ਕਰਕੇ ਉਹ ਆਪਣੇ ਪਰਿਵਾਰਾਂ ਨੂੰ ਕਰਜ਼ਾਈ ਨਹੀਂ ਦੇਖਣਾ ਚਾਹੁੰਦੇ ਸਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਫ਼ਤ ਦੇਣਾ ਸਰਕਾਰਾਂ ਦਾ ਫ਼ਰਜ਼ ਹੁੰਦਾ ਹੈ ਅਤੇ ਮਾਨ ਸਰਕਾਰ ਸਮਰਪਣ ਭਾਵਨਾ ਨਾਲ ਇਹ ਫ਼ਰਜ਼ ਨਿਭਾ ਰਹੀ ਹੈ।

ਮੁਫ਼ਤ ਘਰੇਲੂ ਬਿਜਲੀ ਦੀ ਸਹੂਲਤ ਨੂੰ ਆਮ ਲੋਕਾਂ ਦੇ ਜੀਵਨ ਵਿੱਚ ਵੱਡਾ ਪਰਿਵਰਤਨ ਦੱਸਦਿਆਂ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਵਿੱਚ 90 ਫ਼ੀਸਦੀ ਤੋਂ ਵੱਧ ਘਰਾਂ ਦਾ ਬਿਜਲੀ ਬਿੱਲ ਜ਼ੀਰੋ ਆ ਰਿਹਾ ਹੈ, ਜਿਸ ਨਾਲ ਲੋਕਾਂ ਨੂੰ ਆਰਥਿਕ ਰਾਹਤ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦਾ ਸਰਕਾਰੀ ਸੰਸਥਾਵਾਂ ਵਿੱਚ ਵਿਸ਼ਵਾਸ ਵਧ ਰਿਹਾ ਹੈ। 

ਉਨ੍ਹਾਂ ਕਿਹਾ ਕਿ ਸਕੂਲ ਆਫ਼ ਐਮੀਨੈਂਸ ਵਿੱਚ ਬਹੁਤ ਸਾਰੇ ਬੱਚੇ ਪ੍ਰਾਈਵੇਟ ਸਕੂਲਾਂ ਵਿੱਚੋਂ ਹਟ ਕੇ ਆਏ ਹਨ। ਉਨ੍ਹਾਂ ਕਿਹਾ ਕਿ ਹੁਣ ਸਰਕਾਰੀ ਸਕੂਲ ਪੜ੍ਹਾਈ ਤੇ ਸਹੂਲਤਾਂ ਦੇ ਪੱਖ ਤੋਂ ਨਿੱਜੀ ਸਕੂਲਾਂ ਨਾਲੋਂ ਵੀ ਅੱਗੇ ਹਨ। ਸੜਕ ਸੁਰੱਖਿਆ ਫੋਰਸ (ਐੱਸ.ਐੱਸ.ਐਫ.) ਨੂੰ ਅਨਮੋਲ ਜ਼ਿੰਦਗੀਆਂ ਬਚਾਉਣ ਵਾਲੀ ਫੋਰਸ ਦੱਸਦਿਆਂ ਸ. ਭੁੱਲਰ ਨੇ ਕਿਹਾ ਕਿ ਇਸ ਫੋਰਸ ਦੇ ਬਣਨ ਨਾਲ ਸੈਂਕੜੇ ਜਾਨਾਂ ਬਚੀਆਂ ਹਨ। 

ਉਨ੍ਹਾਂ ਦੱਸਿਆ ਕਿ ਐੱਸ.ਐੱਸ.ਐਫ. ਦੇ ਬਣਨ ਨਾਲ 48 ਫ਼ੀਸਦੀ ਦੀ ਕਮੀ ਆਈ ਹੈ ਜੋ ਦੂਜੇ ਸੂਬਿਆਂ ਲਈ ਵੀ ਮਿਸਾਲ ਬਣ ਰਹੀ ਹੈ। ਉਨ੍ਹਾਂ ਕਿਹਾ ਕਿ ਫੋਰਸ ਵਿੱਚ ਵਿਸ਼ੇਸ਼ ਤੌਰ 'ਤੇ ਭਰਤੀ ਅਤੇ ਸਿਖਲਾਈ ਪ੍ਰਾਪਤ ਕਰਮਚਾਰੀ ਹਨ, ਜਿਨ੍ਹਾਂ ਵਿੱਚ ਔਰਤਾਂ ਵੀ ਸ਼ਾਮਲ ਹਨ ਅਤੇ ਇਹ ਫੋਰਸ 144 ਆਧੁਨਿਕ ਵਾਹਨਾਂ ਨਾਲ ਲੈਸ ਹੈ। 

ਉਨ੍ਹਾਂ ਕਿਹਾ ਕਿ ਸੜਕ ਸੁਰੱਖਿਆ ਫੋਰਸ ਬਹੁਤ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਕਰ ਰਹੀ ਹੈ ਅਤੇ ਕਈ ਰਾਜਾਂ ਤੇ ਇੱਥੋਂ ਤੱਕ ਕਿ ਭਾਰਤ ਸਰਕਾਰ ਨੇ ਵੀ ਇਸ ਪਹਿਲਕਦਮੀ ਦੀ ਸ਼ਲਾਘਾ ਕੀਤੀ ਹੈ।

 

Tags: Laljit Singh Bhullar , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD