Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਐਸ ਆਈ ਟੀ ਨੂੰ ਸਹਿਯੋਗ ਨਾ ਦੇ ਕੇ ਸ਼੍ਰੋਮਣੀ ਕਮੇਟੀ ਦੋਸ਼ੀਆਂ ਨੂੰ ਬਚਾ ਰਹੀ : ਭਾਈ ਬਲਦੇਵ ਸਿੰਘ ਵਡਾਲਾ

ਸ਼੍ਰੋਮਣੀ ਕਮੇਟੀ ਨਹੀਂ ਚਾਹੁੰਦੀ ਕਿ ਲਾਪਤਾ ਸਰੂਪਾਂ ਦਾ ਸੱਚ ਸਾਹਮਣੇ ਆਵੇ

Bhai Baldev Singh Wadala, Shiromani Gurdwara Parbandhak Committee, SGPC, Sikh Sadbhavna Dal

Web Admin

Web Admin

5 Dariya News

ਚੰਡੀਗੜ੍ਹ , 07 Jan 2026

Last updated on: Jan 08, 2026, 11:05 IST

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪਾਂ ਦੇ ਗਾਇਬ ਹੋਣ ਦੇ ਸਬੰਧ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਸ਼ਾਸਨ ਨੂੰ ਸਹਿਯੋਗ ਨਾ ਦੇਣ ਦੇ ਬਿਆਨ ਦੇਣ ਪਿੱਛੋਂ ਸਿੱਖ ਸਦਭਾਵਨਾ ਦਲ ਦੇ ਮੁਖੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਕੀਰਤਨੀਏ ਭਾਈ ਬਲਦੇਵ ਸਿੰਘ ਵਡਾਲਾ, ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੇ ਪ੍ਰਧਾਨ ਭਾਈ ਸੁਖਜੀਤ ਸਿੰਘ ਖੋਸੇ, ਕਿਸਾਨ ਆਗੂ ਭਾਈ ਬਲਦੇਵ ਸਿੰਘ ਸਿਰਸਾ ਤੇ ਹੋਰ ਪੰਥਕ ਆਗੂਆਂ ਵੱਲੋਂ ਅੱਜ ਚੰਡੀਗੜ੍ਹ ਵਿੱਚ ਪ੍ਰੈੱਸ ਕਾਨਫਰੰਸ ਕੀਤੀ ਗਈ।ਇਸ ਵਿੱਚ ਉਨ੍ਹਾਂ ਪੂਰੀ ਦ੍ਰਿੜਤਾ ਅਤੇ ਸਪੱਸ਼ਟਤਾ ਨਾਲ ਆਪਣਾ ਪੱਖ ਰੱਖਿਆ।

ਭਾਈ ਬਲਦੇਵ ਸਿੰਘ ਵਡਾਲਾ ਨੇ ਤੱਥਾਂ ਦੇ ਆਧਾਰ ਤੇ ਕਿਹਾ ਕਿ ਸਿੱਖ ਪੰਥ ਅਤੇ ਸਾਧਾਰਣ ਸਿੱਖ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ 328 ਸਰੂਪਾਂ ਸਬੰਧੀ ਇੰਨ੍ਹਾਂ ਸਵਾਲਾਂ ਦੇ ਜਵਾਬ ਮੰਗਦਾ ਹੈ ਕਿ ਇਹ ਸਰੂਪ ਕਿਸਦੇ ਕਹਿਣ ? ਕਿਸ ਨੂੰ ? ਕਿਸ ਮਕਸਦ ਨਾਲ ਦਿੱਤੇ ? ਤੇ ਹੁਣ ਉਹ ਸਰੂਪ ਕਿੰਨ੍ਹਾਂ ਹਾਲਾਤਾਂ ਵਿੱਚ ਹਨ। ਭਾਈ ਵਡਾਲਾ ਨੇ ਵਿਸਥਾਰ ਵਿੱਚ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਇੰਨ੍ਹਾਂ 328 ਸਰੂਪਾਂ ਦੇ ਸਬੰਧ ਵਿੱਚ ਬਣਾਈ ਗਈ ਡਾਕਟਰ ਈਸ਼ਰ ਸਿੰਘ ਕਮੇਟੀ ਵੱਲੋਂ 1100 ਸਫਿਆਂ ਦੀ ਰਿਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਪੇਸ਼ ਕੀਤੀ ਗਈ।

ਇਸ ਵਿੱਚ ਵਿਭਾਗੀ ਕਾਰਵਾਈ ਦੇ ਨਾਲ ਫੌਜਦਾਰੀ ਮੁਕੱਦਮੇ ਦਰਜ਼ ਕਰਵਾਉਣ ਦਾ ਆਦੇਸ਼ ਦਿੱਤਾ ਗਿਆ।ਇਸ ਵਿੱਚ ਆਈ ਪੀ ਸੀ ਧਾਰਾਵਾਂ ਤਹਿਤ ਮਾਮਲਾ ਨਜਿੱਠਣ ਦੀ ਗੱਲ ਕਹੀ ਗਈ ਸੀ।ਪਰ ਸ਼੍ਰੋਮਣੀ ਕਮੇਟੀ ਨੇ ਵਿਭਾਗੀ ਕਾਰਵਾਈ ਦੇ ਨਾਮ ਹੇਠ ਦੋਸ਼ੀਆਂ ਨੂੰ ਨਾਮਾਤਰ ਸਜ਼ਾਵਾਂ ਦਿੱਤੀਆਂ। ਇਸ ਮਾਮਲੇ ਦੇ ਇਨਸਾਫ਼ ਲਈ ਵੱਖ ਵੱਖ ਪੰਥਕ ਜਥੇਬੰਦੀਆਂ ਵੱਲੋਂ ਧਰਨੇ ਪ੍ਰਦਰਸ਼ਨ ਕੀਤੇ ਗਏ। ਕੁੱਝ ਪੰਥਕ ਧਿਰਾਂ ਇਸ ਇਨਸਾਫ਼ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਅੱਗੇ ਧਰਨਾ ਲਗਾਕੇ ਬੈਠ ਗਈਆਂ।

2020 ਵਿੱਚ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਵਲੋਂ ਇਨ੍ਹਾਂ ਉਪਰ ਸਿਰਫ਼ ਅਣਮਨੁੱਖੀ ਤਸ਼ੱਦਦ ਹੀ ਨਹੀਂ ਕੀਤਾ ਗਿਆ ਸਗੋਂ ਇਨ੍ਹਾਂ ਉਪਰ ਪੁਲਿਸ ਕੋਲ ਐਫ ਆਰ ਆਈਜ਼ ਵੀ ਦਰਜ ਕਰਵਾਈਆਂ ਗਈਆਂ।ਉਸ ਸਮੇਂ ਇੰਨ੍ਹਾਂ ਨੂੰ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਕਿਉਂ ਪੇਸ਼ ਨਹੀਂ ਕੀਤਾ ਗਿਆ।ਇਹ ਲੋਕ ਤਾਂ ਪੰਥਕ ਵੀ ਸਨ। ਭਾਈ ਵਡਾਲਾ ਨੇ ਦੱਸਿਆ ਕਿ ਅੱਜ ਤੋਂ ਕੋਈ ਸਾਢੇ ਪੰਜ ਸਾਲ ਪਹਿਲਾਂ ਇਸ ਮਾਮਲੇ ਦੇ ਸਬੰਧ ਵਿੱਚ ਐਫ ਆਰ ਆਈ ਦਰਜ ਉਸ ਸਮੇਂ ਕਰਵਾਈ ਗਈ ਸੀ ਜਦੋਂ ਸ਼੍ਰੋਮਣੀ ਕਮੇਟੀ ਨੇ ਮੇਰੇ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਇਨਸਾਫ਼ ਲਈ ਲਿਖੇ ਪੱਤਰ ਦਾ ਕੋਈ ਜਵਾਬ ਨਹੀਂ ਦਿੱਤਾ ਗਿਆ ਸੀ।

ਸਤਿਕਾਰ ਕਮੇਟੀ ਦੇ ਪ੍ਰਧਾਨ ਭਾਈ ਸੁਖਜੀਤ ਸਿੰਘ ਖੋਸੇ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਐਸਆਈਟੀ ਨੂੰ ਸਹਿਯੋਗ ਨਾ ਦੇਣ ਦਾ ਸਿੱਧਾ ਮਤਲਬ ਹੈ ਕਿ ਉਹ ਲਾਪਤਾ ਸਰੂਪਾਂ ਸਬੰਧੀ ਇਨਸਾਫ ਨਹੀਂ ਹੋਣ ਦੇਣਾ ਚਾਹੁੰਦੀ ਤੇ ਦੋਸ਼ੀਆਂ ਨੂੰ ਹਰ ਹੀਲੇ ਬਚਾਉਣਾ ਚਾਹੁੰਦੀ ਹੈ। ਉਹਨਾਂ ਕਿਹਾ ਕਿ ਸਪਸ਼ਟ ਹੈ ਕਿ ਚੋਰ ਤੇ ਕੁੱਤੀ ਰਲੇ ਹੋਏ ਨੇ, ਭਾਵ ਸ਼੍ਰੋਮਣੀ ਕਮੇਟੀ ਅਤੇ ਦੋਸ਼ੀ ਇੱਕਮਿਕ ਹਨ। ਉਹਨਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਿੱਚ ਨਰੈਣੂ ਮਹੰਤ ਦੀ ਰੂਹ ਵੜੀ ਹੋਈ ਹੈ ਤੇ ਇਹ ਅਜੋਕੇ ਮਸੰਦ ਗੁਰੂ ਦੀਆਂ ਬੇਅਦਬੀਆਂ, ਸਿਧਾਂਤਾਂ ਦਾ ਘਾਣ, ਸ੍ਰੀ ਅਕਾਲ ਤਖਤ ਸਾਹਿਬ ਦੀ ਦੁਰਵਰਤੋਂ ਅਤੇ ਗੋਲਕਾਂ ਦਾ ਪੈਸਾ ਲੁਟਾ ਰਹੇ ਹਨ।

 ਜੋ ਕੋਈ ਵੀ ਸਿੱਖ ਬਰਦਾਸ਼ਤ ਨਹੀਂ ਕਰੇਗਾ। ਉਹਨਾਂ ਕਿਹਾ ਕਿ ਇਹ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਿੱਚ ਪੁਲਿਸ ਦੀ ਦਖਲਅੰਦਾਜੀ ਨਹੀਂ, ਬਲਕਿ ਪਾਵਨ ਸਰੂਪਾਂ ਦੇ ਇਨਸਾਫ ਅਤੇ ਦੋਸ਼ੀਆਂ ਨੂੰ ਸਜਾਵਾਂ ਦਿਵਾਉਣ ਲਈ ਇੱਕ ਸੰਵਿਧਾਨਿਕ ਨਿਯਮ ਹੈ। ਉਹਨਾਂ ਕਿਹਾ ਕਿ ਪਹਿਲਾਂ ਵੀ ਕਈ ਵਾਰ ਸ਼੍ਰੋਮਣੀ ਕਮੇਟੀ ਨੇ ਕਈ ਘਟਨਾਵਾਂ ਵਿੱਚ ਦੋਸ਼ੀਆਂ ਉੱਤੇ ਪਰਚੇ ਦਰਜ ਕਰਵਾਏ ਹਨ ਪਰ ਹੁਣ ਕਿਉਂ ਬਚਾ ਰਹੀ ਹੈ ? ਅਸਲ ਵਿੱਚ ਸਤਿੰਦਰ ਕੋਹਲੀ ਨੂੰ ਬਚਾਉਣ ਲਈ ਇਹ ਸਾਰੇ ਡਰਾਮੇ ਕੀਤੇ ਗਏ ਹਨ ਜਿਸ ਬਾਰੇ ਗਿਆਨੀ ਹਰਪ੍ਰੀਤ ਸਿੰਘ ਵੀ ਪਿਛਲੇ ਦਿਨੀ ਸਪਸ਼ਟ ਕਰ ਚੁੱਕੇ ਹਨ।  

ਭਾਈ ਬਲਦੇਵ ਸਿੰਘ ਵਡਾਲਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਭੂਮਿਕਾ ਬਾਰੇ ਦੱਸਦਿਆਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਥਾਪਨਾ ਸਿੱਖਾਂ ਦੇ ਛੇਵੇਂ ਗੁਰੂ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਵੱਲੋਂ ਸੱਭ ਆਮ ਖਾਸ ਲੋਕਾਂ ਨੂੰ ਇਨਸਾਫ ਦੇਣ ਲਈ ਉਸ ਸਮੇਂ ਕੀਤੀ ਗਈ ਸੀ ਜਦੋਂ ਦੁਨਿਆਵੀ ਅਦਾਲਤਾਂ ਤੋਂ ਲੋਕਾਂ ਦਾ ਭਰੋਸਾ ਉੱਠ ਗਿਆ ਸੀ। ਇਥੋਂ ਇਨਸਾਫ਼ ਅਕਾਲ ਪੁਰਖ ਭਾਵ ਭਗਵਾਨ,ਅੱਲਾ,ਗੋਡ ਦੇ ਡਰ ਹੇਠ ਰੱਬੀ ਜਾਂ ਸਿੱਖ ਸਿਧਾਂਤਾਂ  ਅਧੀਨ ਦੇਣ ਦਾ ਪ੍ਰਬੰਧ ਕੀਤਾ ਗਿਆ ਸੀ।

ਉਪਦੇਸ਼ ਚਹੁੰ ਵਰਨਾਂ ਕੋ ਸਾਂਝਾ ਅਧੀਨ ਇਥੇ ਇਨਸਾਫ਼ ਦੀ ਮੰਗ ਕੋਈ ਵਿਅਕਤੀ ਵੀ ਕਰ ਸਕਦਾ ਹੈ ਚਾਹੇ ਉਹ ਕਿਸੇ ਜਾਤ,ਧਰਮ ਜਾਂ ਵਰਣ ਨਾਲ ਰੱਖਦਾ ਹੋਵੇ। ਸ੍ਰੀ ਅਕਾਲ ਤਖ਼ਤ ਅਧੀਨ ਕੰਮ ਕਰਨ ਵਾਲਾ ਵਿਅਕਤੀ ਅਕਾਲ ਪੁਰਖ ਭਾਵ ਭਗਵਾਨ, ਅੱਲਾ ਤੋਂ ਬਿਨਾਂ ਕਿਸੇ ਦੇ ਡਰ ਅਧੀਨ ਕੋਈ ਫ਼ੈਸਲੇ ਨਹੀਂ ਲੈਂਦਾ। ਇਥੇ ਬੈਠੇ ਵਿਅਕਤੀ ਨੇ ਕਿਸੇ ਵਿਅਕਤੀ ਵਿਸ਼ੇਸ਼ ਨੂੰ ਲਾਭ ਪਹੁੰਚਾਉਣ ਲਈ ਕੰਮ ਨਹੀਂ ਕਰਨਾ ਹੁੰਦਾ ਚਾਹੇ ਉਹ ਕੋਈ ਰਾਜਾ ਮਹਾਰਾਜਾ ਹੀ ਕਿਉਂ ਨਾ ਹੋਵੇ।ਸਿੱਖ ਗੁਰੂ ਸਾਹਿਬਾਨ ਨੇ ਪਾਤਸ਼ਾਹੀਆਂ ਆਮ ਮਨੁੱਖ ਦੇ ਹੱਥਾਂ ਵਿੱਚ ਫੜਾ ਦਿੱਤੀਆਂ ਸਨ। 

ਸ੍ਰੋਮਣੀ ਕਮੇਟੀ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਇਨਸਾਫ਼ ਲਈ ਸਹਿਯੋਗ ਦੇਣਾ ਇਸ ਲਈ ਜ਼ਰੂਰੀ ਹੈ ਕਿਉਂਕਿ ਇਹ ਕਮੇਟੀ ਬਣੀ ਹੀ ਅੰਗਰੇਜ਼ੀ ਅਤੇ ਭਾਰਤੀ ਸਰਕਾਰੀ ਪ੍ਰਬੰਧਾਂ ਹੇਠ ਹੈ। ਸੋ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੀ ਸਰਬਉਚਤਾ ਨੂੰ ਕਾਇਮ ਰੱਖਣ ਅਤੇ ਸਿੱਖ ਗੁਰੂ ਸਿਧਾਂਤਾਂ ਉੱਪਰ ਪਹਿਰਾ ਦਿੰਦਿਆਂ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਪ੍ਰਸ਼ਾਸਨ ਦਾ ਸਹਿਯੋਗ ਕਰਨਾ ਜ਼ਰੂਰੀ ਬਣ ਜਾਂਦਾ ਹੈ।

 

Tags: Bhai Baldev Singh Wadala , Shiromani Gurdwara Parbandhak Committee , SGPC , Sikh Sadbhavna Dal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD