Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਗੁਰੂ ਸਾਹਿਬਾਨ ਦੀ ਬੇਅਦਬੀ ਕਰਨ 'ਤੇ ਤੁਰੰਤ ਅਸਤੀਫ਼ਾ ਦੇਣ ਭਗਵੰਤ ਮਾਨ ਅਤੇ ਆਤਿਸ਼ੀ - ਭਾਜਪਾ

ਸਿੱਖ ਭਾਵਨਾਵਾਂ ਨਾਲ ਕੀਤੇ ਖਿਲਵਾੜ ਤਹਿਤ ਤੁਰੰਤ ਅਸਤੀਫ਼ਾ ਦੇਣ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਤਿਸ਼ੀ - ਇਕਬਾਲ ਸਿੰਘ ਲਾਲਪੁਰਾ

Iqbal Singh Lalpura, BJP, BJP Punjab, Bharatiya Janata Party, BJP, Pritpal Singh Baliawal, Vineet Joshi, Jagdeep Singh Cheema

Web Admin

Web Admin

5 Dariya News

ਚੰਡੀਗੜ੍ਹ , 08 Jan 2026

Last updated on: Jan 08, 2026, 17:07 IST

ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਵਲੋਂ ਗੁਰੂ ਸਾਹਿਬਾਨ ਪ੍ਰਤੀ ਵਰਤੀ ਸ਼ਬਦਾਵਲੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਗੁਰੂ ਸਾਹਿਬਾਨ ਦੀ ਤਸਵੀਰ ਅੱਗੇ ਸ਼ਰਾਬ ਦਾ ਛਿੱਟਾ ਦਿੱਤੇ ਜਾਣ ਵਾਲ਼ੇ ਗੈਰ ਪੁਸ਼ਟ ਵੀਡੀਓ ਵਾਲੇ ਦੋਨੋਂ ਮਾਮਲਿਆਂ ਤੇ ਆਮ ਆਦਮੀ ਪਾਰਟੀ ਦੇ ਲੀਡਰਾਂ ਦੀ ਚੁੱਪੀ ਸਾਬਤ ਕਰਦੀ ਹੈ ਕਿ ਸਿੱਖ ਧਰਮ ਦਾ ਮੂਲ ਅਸੂਲ “ਗੁਰ ਕੀ ਨਿੰਦਾ ਸੁਣੇ ਨ ਕਾਨ” ਦੇ ਖਿਲਾਫ ਆਪ ਪਾਰਟੀ ਦੇ ਨੇਤਾ ਡੱਟ ਕੇ ਪਹਿਰਾ ਦੇ ਰਹੇ ਹਨ, ਇਹ ਦੋਸ਼ ਭਾਜਪਾ ਦੇ ਕੌਮੀ ਸੰਸਦੀ ਬੋਰਡ ਦੇ ਮੈਂਬਰ ਇਕਬਾਲ ਸਿੰਘ ਲਾਲਪੁਰਾ ਨੇ ਅੱਜ ਚੰਡੀਗੜ੍ਹ ਵਿਖੇ ਲਗਾਏ। 

ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੈਤਿਕ ਅਧਿਕਾਰ ਗੁਆ ਚੁੱਕੇ ਹਨ ਅਤੇ ਉਨ੍ਹਾਂ ਨੂੰ ਤੁਰੰਤ ਅਸਤੀਫਾ ਦੇਣਾ ਚਾਹੀਦਾ ਹੈ। ਇਸ ਮੌਕੇ ਪੰਜਾਬ ਭਾਜਪਾ ਦੇ ਸੀਨੀਅਰ ਆਗੂ ਜਗਦੀਪ ਸਿੰਘ ਚੀਮਾ, ਮੀਡੀਆ ਮੁਖੀ ਵਿਨੀਤ ਜੋਸ਼ੀ, ਸੂਬਾ ਬੁਲਾਰੇ ਪ੍ਰਿਤਪਾਲ ਸਿੰਘ ਬਲੀਏਵਾਲ ਵੀ ਮੌਜੂਦ ਸਨ।

ਲਾਲਪੁਰਾ ਨੇ ਕਿਹਾ ਕਿ ਦਿੱਲੀ ਵਿਧਾਨ ਸਭਾ ਦੇ ਅੰਦਰ ਸਿੱਖ ਗੁਰੂ ਸਾਹਿਬਾਨ ਬਾਰੇ ਅਪਸ਼ਬਦ ਵਰਤੇ ਜਾਣ ਦੀ ਪੁਸ਼ਟੀ ਖੁਦ ਵਿਧਾਨ ਸਭਾ ਦੇ ਸਪੀਕਰ ਵੱਲੋਂ ਕੀਤੀ ਗਈ ਹੈ, ਜੋ ਸਿੱਖ ਧਰਮ ਅਤੇ ਪੂਰੀ ਕੌਮ ਦੀਆਂ ਭਾਵਨਾਵਾਂ ’ਤੇ ਸਿੱਧਾ ਹਮਲਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਇਸ ਗੰਭੀਰ ਮਾਮਲੇ ’ਚ ਚੁੱਪ ਸਾਧ ਕੇ ਆਪਣੀ ਨੀਅਤ ਸਪਸ਼ਟ ਕਰ ਦਿੱਤੀ ਹੈ। 

ਉਨ੍ਹਾਂ ਸਵਾਲ ਉਠਾਇਆ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਅਤੇ ਪਾਰਟੀ ਦੀ ਸਿੱਖ ਲੀਡਰਸ਼ਿਪ ਇਸ ਮਸਲੇ ’ਤੇ ਖਾਮੋਸ਼ ਕਿਉਂ ਹੈ ਅਤੇ ਨਾ ਹੀ ਦੋਸ਼ੀ ਖ਼ਿਲਾਫ਼ ਕੋਈ ਕਾਰਵਾਈ ਕੀਤੀ ਗਈ। ਲਾਲਪੁਰਾ ਨੇ ਕਿਹਾ ਕਿ ਭਗਵੰਤ ਮਾਨ ਦੀ ਵਾਇਰਲ ਵੀਡਿਉ ਨੇ ਮਾਮਲੇ ਨੂੰ ਹੋਰ ਗੰਭੀਰ ਬਣਾ ਦਿੱਤਾ ਹੈ। 

ਉਨ੍ਹਾਂ ਕਿਹਾ ਕਿ ਸਿੱਖੀ ਵਿੱਚ ਅਜਿਹਾ ਕੋਈ ਰਿਵਾਜ ਨਹੀਂ ਅਤੇ ਜੇਕਰ ਇਹ ਘਟਨਾ ਸੱਚੀ ਹੈ ਤਾਂ ਇਹ ਸਿੱਧਾ-ਸਿੱਧਾ ਕਾਨੂੰਨੀ ਅਪਰਾਧ ਹੈ। ਉਨ੍ਹਾਂ ਸਪਸ਼ਟ ਕੀਤਾ ਕਿ ਇਸ ਮਾਮਲੇ ਦੀ ਜਾਂਚ ਪੰਜਾਬ ਸਰਕਾਰ ਜਾਂ ਪੰਜਾਬ ਪੁਲਿਸ ਨਹੀਂ ਕਰ ਸਕਦੀ ਕਿਉਂਕਿ ਦੋਸ਼ ਸੂਬੇ ਦੇ ਮੁੱਖ ਮੰਤਰੀ ’ਤੇ ਹੋਣ, ਤਾਂ ਨਿਰਪੱਖਤਾ ਸੰਭਵ ਨਹੀਂ ਰਹਿੰਦੀ। 

ਇਸ ਲਈ ਤੁਰੰਤ ਸੀਬੀਆਈ ਜਾਂ ਨਿਆਂਪਾਲਿਕਾ ਤੋਂ ਜਾਂਚ ਹੋਣੀ ਚਾਹੀਦੀ ਹੈ। ਇਕਬਾਲ ਸਿੰਘ ਲਾਲਪੁਰਾ ਨੇ ਕਿਹਾ ਕਿ ਕੇਜਰੀਵਾਲ ਅਤੇ ਸਿਸੋਦੀਆ ਵੀ ਇਸ ਪੂਰੇ ਮਾਮਲੇ ਲਈ ਉਨੇ ਹੀ ਜਵਾਬਦੇਹ ਹਨ। ਜੇਕਰ ਭਗਵੰਤ ਮਾਨ ਅਸਤੀਫਾ ਨਹੀਂ ਦਿੰਦੇ, ਤਾਂ ਆਮ ਆਦਮੀ ਪਾਰਟੀ ਨੂੰ ਉਨ੍ਹਾਂ ਨੂੰ ਤੁਰੰਤ ਬਰਖ਼ਾਸਤ ਕਰਨਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੀ ਕਾਨੂੰਨ-ਵਿਵਸਥਾ ਪਹਿਲਾਂ ਹੀ ਡਿੱਗ ਚੁੱਕੀ ਹੈ ਅਤੇ ਹੁਣ ਧਾਰਮਿਕ ਭਾਵਨਾਵਾਂ ਦੀ ਸੁਰੱਖਿਆ ਵੀ ਖ਼ਤਰੇ ਵਿੱਚ ਹੈ। ਜਿਹੜੀ ਸਰਕਾਰ ਗੁਰੂ ਸਾਹਿਬਾਨ ਦੇ ਸਤਿਕਾਰ ਦੀ ਰੱਖਿਆ ਨਹੀਂ ਕਰ ਸਕਦੀ, ਉਸਨੂੰ ਸੱਤਾ ’ਚ ਰਹਿਣ ਦਾ ਕੋਈ ਨੈਤਿਕ ਅਧਿਕਾਰ ਨਹੀਂ।

ਇਕਬਾਲ ਸਿੰਘ ਲਾਲਪੁਰਾ ਨੇ ਦੋ ਟੂਕ ਕਿਹਾ ਕਿ ਭਾਜਪਾ ਸਿੱਖ ਕੌਮ ਦੇ ਨਾਲ ਮਜ਼ਬੂਤੀ ਨਾਲ ਖੜੀ ਹੈ ਅਤੇ ਗੁਰੂ ਸਾਹਿਬਾਨ ਦੀ ਨਿੰਦਾ ਕਰਨ ਵਾਲਿਆਂ ਨੂੰ ਸਜ਼ਾ ਦਿਵਾਏ ਬਿਨਾਂ ਚੁੱਪ ਨਹੀਂ ਬੈਠਿਆ ਜਾਵੇਗਾ।

 

Tags: Iqbal Singh Lalpura , BJP , BJP Punjab , Bharatiya Janata Party , BJP , Pritpal Singh Baliawal , Vineet Joshi , Jagdeep Singh Cheema

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD