Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਪੰਜਾਬ ਸਰਕਾਰ ਵੱਲੋਂ ਜਲਾਲਾਬਾਦ ਦੇ ਸਰਕਾਰੀ ਸੀ.ਐਚ.ਸੀ ਹਸਪਤਾਲ ਵਿੱਚ 10 ਕਰੋੜ 20 ਲੱਖ ਦੀ ਰਾਸ਼ੀ ਜਾਰੀ - ਜਗਦੀਪ ਕੰਬੋਜ ਗੋਲਡੀ

ਹਸਪਤਾਲ ਆਧੁਨਿਕ ਮਸ਼ੀਨਾਂ ਨਾਲ ਲੈਸ ਹੋਵੇਗਾ ਤੇ ਇਮਾਰਤ ਦੀ ਕਾਇਆ ਕਲਪ ਵਿੱਚ ਹੋਵੇਗਾ ਸੁਧਾਰ

Jagdeep Kamboj Goldy, Jalalabad, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਜਲਾਲਾਬਾਦ , 08 Jan 2026

Last updated on: Jan 08, 2026, 17:40 IST

ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿਹਤ ਅਤੇ ਸਿੱਖਿਆ ਪੱਖੋਂ ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਲਈ ਸਿਰਤੋੜ ਯਤਨ ਕੀਤੇ ਜਾ ਰਹੇ ਹਨ! ਇਸੇ ਤਹਿਤ ਹੀ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ ਤਹਿਤ ਸਿਹਤ ਮੰਤਰੀ ਪੰਜਾਬ ਸ.ਬਲਬੀਰ ਸਿੰਘ ਵੱਲੋਂ 10 ਕਰੋੜ 20 ਲੱਖ ਨਾਲ ਜਲਾਲਾਬਾਦ ਦੇ ਸਰਕਾਰੀ ਸੀ.ਐਚ.ਸੀ ਹਸਪਤਾਲ ( ਕਮਿਊਨਿਟੀ ਹੈਲਥ ਸੈਂਟਰ ) ਦੀ ਕਾਇਆ ਕਲਪ ਕਰਨ ਤੇ ਆਧੁਨਿਕ ਮਸ਼ੀਨਾਂ ਮੁਹਈਆ ਕਰਵਾਈਆਂ ਜਾਣਗੀਆਂ! 

ਇਹ ਸਾਰੇ ਕਾਰਜ ਆਉਣ ਵਾਲੇ ਦੋ ਤਿੰਨ ਮਹੀਨਿਆਂ ਵਿੱਚ ਮੁਕੰਮਲ ਹੋ ਜਾਣਗੇ! ਇਹ ਪ੍ਰਗਟਾਵਾ ਜਲਾਲਾਬਾਦ ਦੇ ਵਿਧਾਇਕ ਸ੍ਰੀ ਜਗਦੀਪ ਕੰਬੋਜ ਗੋਲਡੀ ਨੇ ਸੀ.ਐਚ.ਸੀ ਸਰਕਾਰੀ ਹਸਪਤਾਲ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕੀਤਾ! ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਦੱਸਿਆ ਕਿ ਡੇਢ ਕਰੋੜ ਰੁਪਏ ਦੀ ਰਾਸ਼ੀ ਨਾਲ ਜਲਾਲਾਬਾਦ ਦੇ ਸਰਕਾਰੀ ਸੀ.ਐਚ.ਸੀ ਹਸਪਤਾਲ ਦੀ ਇਮਾਰਤ ਦੀ ਮੁਰੰਮਤ ਤੇ ਹੋਰ ਬਿਹਤਰ ਸੁਧਾਰ ਕੀਤੇ ਜਾਣਗੇ! 

ਉਨ੍ਹਾਂ ਕਿਹਾ ਕਿ ਹਸਪਤਾਲ ਵਿੱਚ ਇੱਕ ਸਿਟੀ ਸਕੈਨ ਮਸ਼ੀਨ  ਜੋ ਕਿ 5 ਕਰੋੜ ਦੀ ਲਾਗਤ ਨਾਲ ਇਕ ਅਪਰੇਸ਼ਨ ਕਰਨ ਵਾਲੀ ਲੇਜ਼ਰ ਮਸ਼ੀਨ ਜੋ ਕਿ 90 ਲੱਖ ਦੀ ਲਾਗਤ ਨਾਲ ਮੁਹਈਆ ਕਰਵਾਈ ਜਾਵੇਗੀ ! ਉਹਨਾਂ ਦੱਸਿਆ ਕਿ 1 ਕਰੋੜ 90 ਲੱਖ ਦੀ ਲਾਗਤ ਨਾਲ ਇੱਕ

ਬਲੱਡ ਬੈਂਕ ਬਣਾਇਆ ਜਾਵੇਗਾ, ਜਿਸ ਨਾਲ ਸਾਡੇ ਸਮਾਜ ਸੇਵੀਆਂ ਤੇ ਲੋਕਾਂ ਦੀ ਮੰਗ ਪੂਰੀ ਹੋ ਜਾਵੇਗੀ ਕਿਉਂਕਿ ਪਹਿਲਾਂ ਬਲੱਡ ਫਾਜ਼ਿਲਕਾ  ਤੋਂ ਲਿਆਉਣਾ ਪੈਂਦਾ ਸੀ! 

ਇਸ ਤੋਂ ਇਲਾਵਾ ਸਵਾ ਕਰੋੜ ਇੱਕ ਟਰੋਮਾ ਸੈਂਟਰ ਤੇ ਆਈਸੀਯੂ ਬਣੇਗਾ! ਇਹ ਸਾਰੇ ਕਾਰਜ 10 ਕਰੋੜ 20 ਲੱਖ ਦੀ ਲਾਗਤ ਨਾਲ ਹਸਪਤਾਲ ਵਿੱਚ ਆਉਣ ਵਾਲੇ ਦੋ ਤਿੰਨ ਮਹੀਨਿਆਂ ਵਿੱਚ ਮੁਕੰਮਲ ਕਰ ਦਿੱਤੇ ਜਾਣਗੇ! ਉਹਨਾਂ ਕਿਹਾ ਕਿ ਇਹਨਾਂ ਆਧੁਨਿਕ ਮਸ਼ੀਨਾਂ ਦੇ ਲੱਗਣ ਨਾਲ ਫਰੀਦਕੋਟ ਵੀ ਰੈਫਰ ਕਰਨ ਦੀ ਬਜਾਏ ਵੱਖ-ਵੱਖ ਬਿਮਾਰੀਆਂ ਨਾਲ ਪੀੜਤ ਤੇ ਦੁਰਘਟਨਾ ਗ੍ਰਸਤ ਹੋਏ ਮਰੀਜ਼ਾਂ ਦਾ ਇਲਾਜ ਇੱਥੇ ਹਸਪਤਾਲ ਵਿੱਚ ਹੀ ਹੋ ਜਾਵੇਗਾ!

 ਉਹਨਾਂ ਅੱਗੇ ਕਿਹਾ ਕਿ 2022 ਤੱਕ ਇਸ ਹਸਪਤਾਲ ਵਿੱਚ ਕੇਵਲ ਪੰਜ ਹੀ ਡਾਕਟਰ ਮੌਜੂਦ ਸਨ ਤੇ 2022 ਤੋਂ ਬਾਅਦ ਹੁਣ ਇਸ ਹਸਪਤਾਲ ਵਿੱਚ ਵੱਖ-ਵੱਖ ਬਿਮਾਰੀਆਂ ਦੇ ਇਲਾਜ ਲਈ 24 ਸਪੈਸ਼ਲਿਸਟ ਡਾਕਟਰ ਮੌਜੂਦ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਲਾਲਾਬਾਦ ਸ਼ਹਿਰ ਤੋਂ ਇਲਾਵਾ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ  ਆਮ ਆਦਮੀ ਕਲੀਨਿਕ ਵੀ ਬਣਾਏ ਗਏ ਹਨ ਜਿੱਥੇ ਇਲਾਜ ਤੇ ਦਵਾਈਆਂ ਮੁਫਤ ਦਿੱਤੀਆਂ ਜਾ ਰਹੀਆਂ ਹਨ ਤੇ ਲੋਕ ਵੀ ਇਹਨਾਂ ਆਮ ਆਦਮੀ ਕਲੀਨਿਕਾਂ ਦਾ ਵੱਧ ਤੋਂ ਵੱਧ ਲਾਭ ਉਠਾ ਰਹੇ ਹਨ ਤੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਵੀ ਕਰ ਰਹੇ ਹਨ!

 

Tags: Jagdeep Kamboj Goldy , Jalalabad , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD