Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਬਲਬੀਰ ਸਿੱਧੂ ਨੇ ਸ਼੍ਰੋਮਣੀ ਅਕਾਲੀ ਦਲ ਤੇ ‘ਆਪ’ ਦੇ ਆਗੂਆਂ ਨੂੰ ਕਾਂਗਰਸ ਪਾਰਟੀ ਵਿੱਚ ਕਰਵਾਈ ਸ਼ਮੂਲੀਅਤ

ਪਾਰਟੀ ਵਿੱਚ ਸ਼ਾਮਿਲ ਹੋਏ ਹਰ ਆਗੂ ਨੂੰ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ:ਸਿੱਧੂ

Balbir Singh Sidhu, Punjab Pradesh Congress Committee, Congress, Punjab Congress, Amarjit Singh Jiti Sidhu

Web Admin

Web Admin

5 Dariya News

ਮੋਹਾਲੀ , 08 Jan 2026

Last updated on: Jan 08, 2026, 18:15 IST

ਅੱਜ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਵਿੱਚ ਕਈ ਪ੍ਰਮੁੱਖ ਪਰਿਵਾਰਾਂ ਨੂੰ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਕਰਵਾਇਆ। ਇਸ ਮੌਕੇ ‘ਤੇ ਟਕਸਾਲੀ ਅਕਾਲੀ ਪਰਿਵਾਰ ਤੋਂ ਸਾਬਕਾ ਪ੍ਰਧਾਨ ਸਿੱਖਿਆ ਬੋਰਡ ਗੁਰਦੀਪ ਸਿੰਘ ਢਿੱਲੋਂ, ਲਾਂਡਰਾਂ ਕਾਲਜ ਦੇ ਸਾਬਕਾ ਪ੍ਰਧਾਨ ਕਰਨਦੀਪ ਸਿੰਘ ਢਿੱਲੋਂ, ਸਾਬਕਾ ਜਨਰਲ ਸਕੱਤਰ ਰਣਜੀਤ ਸਿੰਘ ਮਾਨ, ਸਾਬਕਾ ਜਨਰਲ ਸਕੱਤਰ ਹਰਬੰਸ ਸਿੰਘ ਢੋਲੋਵਾਲ, ਐਡਵੋਕੇਟ ਸੁਰਿੰਦਰ ਸਿੰਘ ਚਹਿਲ, ਕੰਵਰ ਸਿੰਘ ਗਿੱਲ, ਭੁਪਿੰਦਰ ਸ਼ਰਮਾ, ਸੁਜਲਪੁਰੀ ਅਤੇ ਆਮ ਆਦਮੀ ਪਾਰਟੀ ਤੋਂ ਮਨਿਦਰ ਸਿੰਘ ਬਿੱਟੂ ਸ਼ਾਮਿਲ ਹੋਏ।

ਸੰਬੋਧਨ ਦੌਰਾਨ ਸਿੱਧੂ ਨੇ ਕਿਹਾ ਕਿ ਇਹ ਸ਼ਮੂਲੀਅਤ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤੀ ਦੇਵੇਗੀ। ਸਿੱਧੂ ਨੇ ਮੋਹਾਲੀ ਵਿੱਚ ਕਾਂਗਰਸ ਵੱਲੋਂ ਕੀਤੇ ਗਏ ਵਿਕਾਸ ਕਾਰਜਾਂ ਦੀ ਵੀ ਯਾਦ ਦਿਵਾਈ। ਉਹਨਾਂ ਕਿਹਾ ਕਿ ਸਾਡੀ ਸਰਕਾਰ ਦੇ ਸਮੇਂ ਵੱਡੇ ਪ੍ਰਾਜੈਕਟ ਸ਼ੁਰੂ ਕੀਤੇ ਗਏ ਸਨ—ਜਿਵੇਂ ਸੈਕਟਰ 66 ਵਿੱਚ 300 ਬਿਸਤਰਿਆਂ ਵਾਲਾ ਹਸਪਤਾਲ। 

ਟੈਂਡਰ ਪਾਸ ਕੀਤੇ ਜਾ ਚੁੱਕੇ ਸਨ ਤੇ ਨੀਂਹ ਪੱਥਰ ਵੀ ਰੱਖੇ ਜਾ ਚੁੱਕੇ ਸਨ ਪਰ ਅਜੇ ਵੀ ਇਹ ਪ੍ਰਾਜੈਕਟ ਪੂਰੇ ਨਹੀਂ ਹੋਏ। ਉਹਨਾਂ ਇਹ ਵੀ ਜ਼ਿਕਰ ਕੀਤਾ ਕਿ ਮੋਹਾਲੀ ਸੈਕਟਰ-79 ਵਿੱਚ ਬਣਾਇਆ ਗਿਆ ਔਟਿਜ਼ਮ ਸੈਂਟਰ ਖਾਲੀ ਅਤੇ ਖੰਡਰ ਬਣ ਚੁੱਕਾ ਹੈ। ਉਸੇ ਸੈਕਟਰ ਵਿੱਚ ਬਣੀ ਡਿਸਪੈਂਸਰੀ ਅਧੂਰੀ ਅਤੇ ਅਟਕੀ ਹੋਈ ਹੈ, ਜਿਸ ਕਾਰਨ ਲੋਕਾਂ ਨੂੰ ਸਿਹਤ ਸੇਵਾਵਾਂ ਨਹੀਂ ਮਿਲ ਰਹੀਆਂ।

ਸਿੱਧੂ ਨੇ ਮੌਜੂਦਾ ਪੰਜਾਬ ਸਰਕਾਰ ਉੱਤੇ ਨਿਸ਼ਾਨਾ ਸਾਧਿਆ ਅਤੇ ਕਿਹਾ ਕਿ ਇਹ ਸਿਰਫ਼ ਇਮਾਰਤਾਂ ਅਤੇ ਅੰਕੜਿਆਂ ਦਾ ਨਹੀਂ—ਇਹ ਸਿਸਟਮ ਦੀ ਕਾਰਗੁਜ਼ਾਰੀ ਦਾ ਮਾਮਲਾ ਹੈ। ਜਨਤਾ ਜਾਣਨਾ ਚਾਹੁੰਦੀ ਹੈ ਕਿ ਜਿਨ੍ਹਾਂ ਪ੍ਰਾਜੈਕਟਾਂ ਦਾ ਦਾਅਵਾ ਕੀਤਾ ਗਿਆ ਸੀ, ਉਹ ਕਿੱਥੇ ਰੁਕ ਗਏ ਹਨ ਅਤੇ ਕਿਉਂ? ਇਹ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਜ਼ਿੰਮੇਵਾਰੀ ਹਨ।

ਸਿੱਧੂ ਨੇ ਕਾਂਗਰਸ ਪਾਰਟੀ ਵੱਲੋਂ ਪੰਜਾਬ ਦੇ ਵਿਕਾਸ ਵਿੱਚ ਤੇਜ਼ੀ ਲਿਆਉਣ ਦਾ ਵਾਅਦਾ ਕੀਤਾ। ਉਹਨਾਂ ਕਿਹਾ ਕਿ ਸੜਕਾਂ, ਸਿਹਤ, ਸਿੱਖਿਆ ਅਤੇ ਲੋਕ ਭਲਾਈ ਦੇ ਹਰ ਖੇਤਰ ਵਿੱਚ ਸੁਧਾਰ ਲਿਆਂਦੇ ਜਾਣਗੇ। ਉਹਨਾਂ ਇਹ ਵੀ ਕਿਹਾ ਕਿ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਨੇ ਪੰਜਾਬ ਦੇ ਵਿਕਾਸ ਨੂੰ ਪਿੱਛੇ ਖਿੱਚਿਆ ਹੈ, ਹੁਣ ਸਮਾਂ ਆ ਗਿਆ ਹੈ ਕਿ ਲੋਕਾਂ ਦੀ ਖੁਸ਼ਹਾਲੀ ਲਈ ਸੱਚੇ ਅਤੇ ਮਜ਼ਬੂਤ ਨੇਤਾ ਅੱਗੇ ਆਉਣ।

ਸਿੱਧੂ ਨੇ ਇਹ ਵੀ ਦੱਸਿਆ ਕਿ ਪਾਰਟੀ ਵਿੱਚ ਸ਼ਾਮਿਲ ਹੋਏ ਹਰ ਆਗੂ ਨੂੰ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ ਅਤੇ ਉਨ੍ਹਾਂ ਦੀਆਂ ਯੋਗਤਾਵਾਂ ਅਤੇ ਅਨੁਭਵਾਂ ਨੂੰ ਮੋਹਾਲੀ ਦੇ ਵਿਕਾਸ ਅਤੇ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਵਰਤਿਆ ਜਾਵੇਗਾ।

 

Tags: Balbir Singh Sidhu , Punjab Pradesh Congress Committee , Congress , Punjab Congress , Amarjit Singh Jiti Sidhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD