Sunday, 14 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

2000 ਰੁਪਏ ਰਿਸ਼ਵਤ ਲੈਂਦਾ ਕਲਰਕ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

Vigilance Bureau, Crime News Punjab, Punjab Police, Police, Crime News, State Vigilance Bureau, Punjab Vigilance Bureau, Jalandhar

Web Admin

Web Admin

5 Dariya News

ਜਲੰਧਰ , 08 Jan 2026

Last updated on: Jan 09, 2026, 11:24 IST

ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਤਹਿਤ ਨਗਰ ਨਿਗਮ, ਜਲੰਧਰ ਦੀ ਜਲ ਸਪਲਾਈ ਅਤੇ ਸੀਵਰੇਜ ਸ਼ਾਖਾ ਵਿੱਚ ਤਾਇਨਾਤ ਕਲਰਕ ਕਰੁਣ ਧੀਰ ਨੂੰ 2000 ਰੁਪਏ ਰਿਸ਼ਵਤ ਲੈਂਦੇ  ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਤੋਂ ਇਲਾਵਾ ਦੋਸ਼ੀ ਦੇ ਘਰ ਦੀ ਤਲਾਸ਼ੀ ਦੌਰਾਨ ਵਿਜੀਲੈਂਸ ਬਿਊਰੋ ਟੀਮ ਨੂੰ 2.72 ਲੱਖ ਰੁਪਏ ਬਰਾਮਦ ਹੋਏ ਹਨ।ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ, ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਉਕਤ ਦੋਸ਼ੀ ਨੂੰ ਰਾਮ ਨਗਰ, ਜਲੰਧਰ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਪਿਛਲੇ ਪੰਦਰਾਂ ਮਹੀਨਿਆਂ ਤੋਂ ਜਲੰਧਰ ਦੇ ਦੋਆਬਾ ਚੌਕ ਨੇੜੇ ਇੱਕ ਅਹਾਤਾ ਚਲਾ ਰਿਹਾ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਦੋਸ਼ੀ ਕਰੁਣ ਧੀਰ ਉਸਦੇ ਅਹਾਤਾ ’ਤੇ ਆਇਆ ਸੀ  ਅਤੇ ਉਸਨੇ ਸ਼ਿਕਾਇਤਕਰਤਾ ਨੂੰ ਕਥਿਤ ਤੌਰ ਤੇ ਗੈਰ-ਕਾਨੂੰਨੀ ਕੁਨੈਕਸ਼ਨ ਵਰਤਣ  ਅਤੇ ਗੰਦਾ ਪਾਣੀ ਸੀਵਰੇਜ ਵਿੱਚ ਪਾਉਣ ਦੀ ਆੜ ਵਿੱਚ ਉਸਦਾ ਪਾਣੀ ਅਤੇ ਸੀਵਰੇਜ ਕੁਨੈਕਸ਼ਨ ਕੱਟਣ ਦੀ ਧਮਕੀ ਦਿੱਤੀ ਸੀ।

ਸ਼ਿਕਾਇਤਕਰਤਾ ਵੱਲੋਂ  ਇਹ ਦੱਸਣ ਦੇ ਬਾਵਜੂਦ ਕਿ ਕੁਨੈਕਸ਼ਨ ਲਗਭਗ 15 ਸਾਲਾਂ ਤੋਂ ਚੱਲ ਰਿਹਾ ਹੈ, ਦੋਸ਼ੀ ਅਧਿਕਾਰੀ ਉਸਨੂੰ ਧਮਕੀਆਂ ਦਿੰਦਾ ਰਿਹਾ ਅਤੇ ਰਿਸ਼ਵਤ ਦੀ ਮੰਗ ਕਰਦਾ ਰਿਹਾ।ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੀਤੀ ਅਤੇ ਦੋਸ਼ ਲਗਾਇਆ ਕਿ ਦੋਸ਼ੀ ਕਰੁਣ ਧੀਰ ਨੇ ਪਾਣੀ ਅਤੇ ਸੀਵਰੇਜ ਕੁਨੈਕਸ਼ਨ ਨਾ ਕੱਟਣ ਦੇ ਬਦਲੇ 2000/- ਰੁਪਏ ਦੀ ਰਿਸ਼ਵਤ ਮੰਗੀ ਸੀ। ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਦੀ ਪੂਰੀ ਗੱਲਬਾਤ ਬਤੌਰ ਸਬੂਤ ਰਿਕਾਰਡ ਕਰ ਲਈ ਸੀ।

ਬੁਲਾਰੇ ਨੇ ਅੱਗੇ ਕਿਹਾ ਕਿ ਉਸਦੀ ਸ਼ਿਕਾਇਤ ’ਤੇ ਮੁੱਢਲੀ ਜਾਂਚ ਤੋਂ ਬਾਅਦ ਪਤਾ ਲੱਗਾ ਹੈ ਕਿ ਦੋਸ਼ੀ ਉਨ੍ਹਾਂ ਲੋਕਾਂ ਤੋਂ ਛੋਟੀਆਂ ਰਿਸ਼ਵਤਾਂ ਲੈਂਦਾ ਸੀ ਜੋ ਆਪਣਾ ਕੰਮ ਕਰਵਾਉਣਾ ਚਾਹੁੰਦੇ ਸਨ। ਸ਼ਿਕਾਇਤ ’ਤੇ ਕਾਰਵਾਈ ਕਰਦੇ ਹੋਏ, ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 2000 ਰੁਪਏ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕਰ ਲਿਆ। ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿਖੇ ਦੋਸ਼ੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

Tags: Vigilance Bureau , Crime News Punjab , Punjab Police , Police , Crime News , State Vigilance Bureau , Punjab Vigilance Bureau , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD