Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਆਪ ਨੇ ਮਗਨਰੇਗਾ ਨੂੰ ਖ਼ਤਮ ਕਰਨ ਵਿਰੁੱਧ ਨਾਭਾ ਵਿੱਚ ਕੇਂਦਰ ਖ਼ਿਲਾਫ਼ ਕੀਤਾ ਪ੍ਰਦਰਸ਼ਨ, ਪੀਐਮ ਮੋਦੀ ਦਾ ਫੂਕਿਆ ਪੁਤਲਾ

ਔਰਤਾਂ ਸਮੇਤ ਸੈਂਕੜੇ ਮਗਨਰੇਗਾ ਵਰਕਰਾਂ ਨੇ ਪ੍ਰਦਰਸ਼ਨ ਵਿੱਚ ਲਿਆ ਹਿੱਸਾ, ਮਜ਼ਦੂਰ ਵਿਰੋਧੀ ਭਾਜਪਾ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

Gurpreet Singh GP, AAP, Aam Aadmi Party, Aam Aadmi Party Punjab, AAP Punjab, Gurdev Singh Dev Maan, Nabha, Protest, Agitation, Demonstration

Web Admin

Web Admin

5 Dariya News

ਨਾਭਾ , 08 Jan 2026

Last updated on: Jan 09, 2026, 11:25 IST

ਆਮ ਆਦਮੀ ਪਾਰਟੀ (ਆਪ) ਨੇ ਨਾਭਾ ਦੇ ਪਟਿਆਲਾ ਗੇਟ ਵਿਖੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਮਗਨਰੇਗਾ ਸਕੀਮ ਨੂੰ ਯੋਜਨਾਬੱਧ ਤਰੀਕੇ ਨਾਲ ਖ਼ਤਮ ਕਰਨ ਦੇ ਵਿਰੋਧ ਵਿੱਚ ਵਿਸ਼ਾਲ ਪ੍ਰਦਰਸ਼ਨ ਕੀਤਾ। ਸੈਂਕੜੇ ਮਗਨਰੇਗਾ ਵਰਕਰਾਂ ਨੇ ਸੜਕਾਂ 'ਤੇ ਉਤਰ ਕੇ ਕੇਂਦਰ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਰੁਜ਼ਗਾਰ ਗਾਰੰਟੀ ਸਕੀਮ ਵਿੱਚ ਗਰੀਬ ਵਿਰੋਧੀ ਨੀਤੀਗਤ ਤਬਦੀਲੀਆਂ ਵਿਰੁੱਧ ਆਪਣਾ ਗੁੱਸਾ ਜ਼ਾਹਰ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ।

ਮੀਡੀਆ ਨਾਲ ਗੱਲਬਾਤ ਕਰਦਿਆਂ ‘ਆਪ’ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਕਿਹਾ ਕਿ ਕੇਂਦਰ ਜੇਕਰ ਚਾਹੇ ਤਾਂ ਮਗਨਰੇਗਾ ਦਾ ਨਾਂ ਬਦਲ ਸਕਦਾ ਹੈ, ਪਰ ਇਸ ਦੀ ਨੀਤੀ ਅਤੇ ਮਨਸ਼ਾ ਵਿੱਚ ਮੁਕੰਮਲ ਤਬਦੀਲੀ ਅਸਵੀਕਾਰਨਯੋਗ ਹੈ। ਦੇਵ ਮਾਨ ਨੇ ਕਿਹਾ ਕਿ ਮੋਦੀ ਸਰਕਾਰ ਨੇ ਮਗਨਰੇਗਾ ਦੀ ਰੂਹ ਹੀ ਬਦਲ ਦਿੱਤੀ ਹੈ। ਇਸ ਦੀਆਂ ਨਵੀਆਂ ਨੀਤੀਆਂ ਦਾ ਮਕਸਦ ਗਰੀਬਾਂ ਨੂੰ ਕੁਚਲਣਾ, ਉਹਨਾਂ ਦੀ ਰੋਜ਼ੀ-ਰੋਟੀ ਦਾ ਗਲਾ ਘੁੱਟਣਾ ਅਤੇ ਉਹਨਾਂ ਨੂੰ ਹੋਰ ਗਰੀਬੀ ਵਿੱਚ ਧੱਕਣਾ ਹੈ।

ਉਨ੍ਹਾਂ ਨੇ ਕੇਂਦਰ 'ਤੇ ਉਨ੍ਹਾਂ ਲੋਕਾਂ ਨਾਲ ਧੋਖਾ ਕਰਨ ਦਾ ਦੋਸ਼ ਲਾਇਆ ਜਿਨ੍ਹਾਂ ਨੇ ਆਪਣੀ ਸਖ਼ਤ ਮਿਹਨਤ ਨਾਲ ਦੇਸ਼ ਨੂੰ ਬਣਾਇਆ ਹੈ। ਉਨ੍ਹਾਂ ਕਿਹਾ ਕਿ ਸੜਕਾਂ ਅਤੇ ਖੇਤਾਂ ਤੋਂ ਲੈ ਕੇ ਉੱਚੀਆਂ ਇਮਾਰਤਾਂ ਤੱਕ, ਸੂਈਆਂ ਤੋਂ ਲੈ ਕੇ ਜਹਾਜ਼ਾਂ ਤੱਕ, ਇਹ ਦੇਸ਼ ਮਜ਼ਦੂਰਾਂ ਨੇ ਬਣਾਇਆ ਹੈ। ਫਿਰ ਵੀ ਅੱਜ ਉਹੀ ਮਜ਼ਦੂਰਾਂ 'ਤੇ ਹਮਲੇ ਹੋ ਰਹੇ ਹਨ। ਜਿਨ੍ਹਾਂ ਨੇ 1947 ਤੋਂ ਗਰੀਬਾਂ ਦੀਆਂ ਵੋਟਾਂ ਲੈ ਕੇ ਸਰਕਾਰਾਂ ਬਣਾਈਆਂ, ਉਹ ਹੁਣ ਉਨ੍ਹਾਂ ਨੂੰ ਸਜ਼ਾਵਾਂ ਦੇ ਰਹੇ ਹਨ।

ਵਿਧਾਇਕ ਨੇ ਕੇਂਦਰ ਦੇ ਮਗਨਰੇਗਾ ਫੰਡਿੰਗ ਦਾ 40 ਫੀਸਦੀ ਬੋਝ ਸੂਬਿਆਂ 'ਤੇ ਪਾਉਣ ਦੇ ਫੈਸਲੇ ਦਾ ਵੀ ਸਖ਼ਤ ਵਿਰੋਧ ਕਰਦਿਆਂ ਇਸ ਨੂੰ "ਪੂਰੀ ਤਰ੍ਹਾਂ ਨਾਲ ਗੈਰ-ਵਾਜਬ ਅਤੇ ਸੰਘਵਾਦ ਵਿਰੋਧੀ" ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਸੂਬੇ ਇਹ ਵਾਧੂ ਬੋਝ ਕਿਵੇਂ ਝੱਲਣਗੇ? ਇਹ ਸੰਘੀ ਢਾਂਚੇ 'ਤੇ ਸਿੱਧਾ ਹਮਲਾ ਹੈ ਅਤੇ ਭਲਾਈ ਸਕੀਮਾਂ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਹੈ।ਦੇਵ ਮਾਨ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਅਤੇ ਮਗਨਰੇਗਾ ਦੇ ਹੱਕ ਵਿੱਚ ਇੱਕਜੁੱਟ ਹੋ ਕੇ ਆਵਾਜ਼ ਉਠਾਉਣ ਲਈ ਧੰਨਵਾਦ ਕੀਤਾ। 

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਨੇ ਸਪੱਸ਼ਟ ਤੌਰ 'ਤੇ ਕੇਂਦਰ ਤੋਂ ਮੰਗ ਕੀਤੀ ਹੈ ਕਿ ਮਗਨਰੇਗਾ ਨੂੰ ਉਸਦੇ ਅਸਲੀ ਰੂਪ ਵਿੱਚ ਬਹਾਲ ਕੀਤਾ ਜਾਵੇ ਅਤੇ ਇਹ ਗਰੀਬ ਵਿਰੋਧੀ ਤਬਦੀਲੀਆਂ ਵਾਪਸ ਲਈਆਂ ਜਾਣ।ਉਨ੍ਹਾਂ ਕਿਹਾ ਕਿ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਸੀਨੀਅਰ ਆਗੂ ਮਨੀਸ਼ ਸਿਸੋਦੀਆ, ਅਮਨ ਅਰੋੜਾ ਅਤੇ ਸਮੁੱਚੀ ਪਾਰਟੀ ਮਗਨਰੇਗਾ ਵਰਕਰਾਂ ਦੇ ਨਾਲ ਚਟਾਨ ਵਾਂਗ ਖੜ੍ਹੀ ਹੈ।

ਇਸ ਮੌਕੇ ‘ਆਪ’ ਆਗੂ ਅਮਰੀਕ ਸਿੰਘ ਬਾਂਗੜ ਵੀ ਹਾਜ਼ਰ ਸਨ, ਜਿਨ੍ਹਾਂ ਨੇ ਵਰਕਰਾਂ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ ਅਤੇ ਕੇਂਦਰ ਦੀਆਂ ਨੀਤੀਆਂ ਦੀ ਨਿਖੇਧੀ ਕੀਤੀ।ਇਸ ਮੌਕੇ ਬੋਲਦਿਆਂ ‘ਆਪ’ ਐਸਸੀ ਵਿੰਗ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਜੀਪੀ ਨੇ ਕਿਹਾ ਕਿ ਪਾਰਟੀ ਮਗਨਰੇਗਾ ਦੇ ਬਚਾਅ ਵਿੱਚ ਸੂਬਾ ਵਿਆਪੀ ਪ੍ਰਦਰਸ਼ਨਾਂ ਦੀ ਅਗਵਾਈ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਆਪ ਪੂਰੇ ਪੰਜਾਬ ਵਿੱਚ ਪ੍ਰਦਰਸ਼ਨ ਕਰ ਰਹੀ ਹੈ। ਕੱਲ੍ਹ ਅਸੀਂ ਜਲੰਧਰ ਵਿੱਚ ਪ੍ਰਦਰਸ਼ਨ ਕੀਤਾ ਸੀ, ਅੱਜ ਨਾਭਾ ਵਿੱਚ ਅਤੇ ਇਹ ਅੰਦੋਲਨ ਪੂਰੇ ਸੂਬੇ ਵਿੱਚ ਤੇਜ਼ ਹੋਵੇਗਾ।

ਗੁਰਪ੍ਰੀਤ ਸਿੰਘ ਜੀਪੀ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਕਿਸਾਨਾਂ, ਮਜ਼ਦੂਰਾਂ ਅਤੇ ਪੱਛੜੇ ਵਰਗਾਂ ਦੇ ਹੱਕਾਂ 'ਤੇ ਲਗਾਤਾਰ ਹਮਲੇ ਕਰਨ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਪਹਿਲਾਂ ਕਿਸਾਨਾਂ ‘ਤੇ ਤਿੰਨ ਕਾਲੇ ਖੇਤੀ ਕਾਨੂੰਨ ਥੋਪੇ ਗਏ ਸਨ। ਫਿਰ ਸੰਵਿਧਾਨ ਨੂੰ ਕਮਜ਼ੋਰ ਕਰਨ ਦੀਆਂ ਕੋਸ਼ਿਸ਼ਾਂ ਹੋਈਆਂ। ਹੁਣ ਮਗਨਰੇਗਾ ਦੇ ਨਵੇਂ ਕਾਨੂੰਨਾਂ ਰਾਹੀਂ ਕੰਮਕਾਜੀ ਔਰਤਾਂ ਅਤੇ ਗਰੀਬ ਪਰਿਵਾਰਾਂ 'ਤੇ ਸਭ ਤੋਂ ਵੱਧ ਮਾਰ ਪੈ ਰਹੀ ਹੈ। ਅਸੀਂ ਇਸ ਬੇਇਨਸਾਫ਼ੀ ਨੂੰ ਬਰਦਾਸ਼ਤ ਨਹੀਂ ਕਰਾਂਗੇ।ਉਨ੍ਹਾਂ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਕੇਂਦਰ ਬਦਲਾਅ ਵਾਪਸ ਨਹੀਂ ਲੈਂਦਾ ਉਦੋਂ ਤੱਕ ਅੰਦੋਲਨ ਜਾਰੀ ਰਹੇਗਾ। 

ਉਨ੍ਹਾਂ ਕਿਹਾ ਕਿ ਸਾਡਾ ਸੰਘਰਸ਼ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਮੋਦੀ ਇਹ ਮਜ਼ਦੂਰ ਵਿਰੋਧੀ ਨੀਤੀਆਂ ਵਾਪਸ ਨਹੀਂ ਲੈਂਦੇ। ਪੰਜਾਬ ਨੇ ਹਮੇਸ਼ਾ ਬੇਇਨਸਾਫ਼ੀ ਦਾ ਵਿਰੋਧ ਕੀਤਾ ਹੈ, ਅਤੇ ਅਸੀਂ ਆਪਣੇ ਰਾਜ ਅਤੇ ਆਪਣੇ ਲੋਕਾਂ ਨਾਲ ਲਗਾਤਾਰ ਹੋ ਰਹੇ ਵਿਤਕਰੇ ਨੂੰ ਬਰਦਾਸ਼ਤ ਨਹੀਂ ਕਰਾਂਗੇ।'ਆਪ' ਆਗੂਆਂ ਨੇ ਦੁਹਰਾਇਆ ਕਿ ਗਰੀਬ ਕਮਜ਼ੋਰ ਜਾਂ ਡਰਨ ਵਾਲੇ ਨਹੀਂ ਹਨ। ਉਨ੍ਹਾਂ ਐਲਾਨ ਕੀਤਾ ਕਿ “ਉਹ ਇਸ ਦੇਸ਼ ਦੇ ਅਸਲ ਮਾਲਕ ਹਨ। ਉਹਨਾਂ ਦੇ ਹੱਕ ਖੋਹਣ ਦੀ ਕਿਸੇ ਵੀ ਕੋਸ਼ਿਸ਼ ਦਾ ਸਖ਼ਤ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਨੇ ਮਗਨਰੇਗਾ ਵਰਕਰਾਂ ਦੀ ਲੜਾਈ ਪੰਜਾਬ ਦੇ ਹਰ ਕੋਨੇ ਵਿੱਚ ਲੈ ਕੇ ਜਾਣ ਦਾ ਪ੍ਰਣ ਲਿਆ।

 

Tags: Gurpreet Singh GP , AAP , Aam Aadmi Party , Aam Aadmi Party Punjab , AAP Punjab , Gurdev Singh Dev Maan , Nabha , Protest , Agitation , Demonstration

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD