Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਆਗਾਮੀ ਆਮ ਬਜਟ ਵਿੱਚ ਰਾਜ ਦੀ ਸਿਹਤ ਸੇਵਾਵਾਂ ਦੇ ਬੁਨਿਆਦੀ ਢਾਂਚੇ ਨੂੰ ਮਜਬੂਤ ਕਰਨ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇ - ਆਰਤੀ ਸਿੰਘ ਰਾਓ

ਕਿਹਾ-ਕੋਈ ਵੀ ਖੇਤਰ ਸਿਹਤ ਸੇਵਾਵਾਂ ਤੋਂ ਵਾਂਝਾ ਨਾ ਰਵੇ

Arti Singh Rao, Haryana, Bharatiya Janata Party, BJP, BJP Haryana, Sudhir Rajpal

Web Admin

Web Admin

5 Dariya News

ਚੰਡੀਗੜ੍ਹ , 05 Jan 2026

Last updated on: Jan 09, 2026, 17:46 IST

ਹਰਿਆਣਾ ਦੀ ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਅਧਿਕਾਰਿਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਆਗਾਮੀ ਆਮ ਬਜਟ ਵਿੱਚ ਰਾਜ ਦੀ ਸਿਹਤ ਸੇਵਾਵਾਂ ਦੇ ਬੁਨਿਆਦੀ ਢਾਂਚੇ ਨੂੰ ਮਜਬੂਤ ਕਰਨ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਜੀਆਈਐਸ ਮੈਪਿੰਗ ਦੇ ਅਧਾਰ 'ਤੇ ਇਹ ਯਕੀਨੀ ਕੀਤਾ ਜਾਵੇ ਕਿ ਸੂਬੇ ਦਾ ਕੋਈ ਵੀ ਖੇਤਰ ਸਿਹਤ ਸੰਸਥਾਨਾਂ ਤੋਂ ਵਾਂਝਾ ਨਾ ਰਵੇ ਅਤੇ ਸਾਰੇ ਨਾਗਰਿਕਾਂ ਨੂੰ ਸਮਾਨ ਰੂਪ ਨਾਲ ਗੁਣਵੱਤਾਪੂਰਨ ਸਿਹਤ ਸਹੂਲਤਾਂ ਉਪਲਬਧ ਹੋਣ।

ਸਿਹਤ ਮੰਤਰੀ ਅੱਜ ਚੰਡੀਗੜ੍ਹ ਵਿੱਚ ਆਯੁਸ਼ ਅਤੇ ਮੈਡੀਕਲ ਏਜੁਕੇਸ਼ਨ ਵਿਭਾਗ ਨਾਲ ਸਬੰਧਿਤ ਬਜਟ ਤਿਆਰਿਆਂ ਦੀ ਸਮੀਖਿਆ ਲਈ ਆਯੋਜਿਤ ਅਧਿਕਾਰਿਆਂ ਦੀ ਉੱਚ ਪੱਧਰੀ ਮੀਟਿੰਗ ਦੀ ਅਗਵਾਈ ਕਰ ਰਹੇ ਸਨ। ਮੀਟਿੰਗ ਵਿੱਚ ਸੂਬੇ ਵਿੱਚ ਸਿਹਤ ਸੇਵਾਵਾਂ ਦੀ ਮੌਜ਼ੂਦਾ ਸਥਿਤੀ, ਜਰੂਰਤਾਂ ਅਤੇ ਭਵਿੱਖ ਦੀ ਯੋਜਨਾਵਾਂ 'ਤੇ ਵਿਸਥਾਰ ਨਾਲ ਚਰਚਾ ਕੀਤੀ ਗਈ।

ਮੀਟਿੰਗ ਵਿੱਚ ਸਿਹਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਸੁਧੀਰ ਰਾਜਪਾਲ, ਆਯੁਸ਼ ਵਿਭਾਗ ਦੇ ਡਾਇਰੈਕਟਰ ਜਨਰਲ ਸ੍ਰੀ ਸੰਜੀਵ ਵਰਮਾ, ਨੇਸ਼ਨਲ ਹੈਲਥ ਮਿਸ਼ਨ ਹਰਿਆਣਾ ਦੇ ਮਿਸ਼ਨ ਨਿਦੇਸ਼ਕ ਸ੍ਰੀ ਰਿੱਪੁਦਮਨ ਸਿੰਘ ਢਿੱਲੋਂ, ਮੈਡੀਕਲ ਏਜੁਕੇਸ਼ਨ ਐਂਡ ਰਿਸਰਚ ਵਿਭਾਗ ਦੇ ਨਿਦੇਸ਼ਕ ਸ੍ਰੀ ਯਸ਼ੇਂਦਰ ਸਿੰਘ , ਸਿਹਤ ਸੇਵਾਵਾਂ ਦੇ ਡਾਇਰੈਕਟਰ ਜਨਰਲ ਡਾ. ਮਨੀਸ਼ ਬੰਸਲ, ਡਾ. ਕੁਲਦੀਪ ਸਿੰਘ, ਡਾ. ਵੀਰੇਂਦਰ ਯਾਦਵ ਸਮੇਤ ਹੋਰ ਸੀਨੀਅਰ ਅਧਿਕਾਰੀ ਮੌਜ਼ੂਦ ਰਹੇ।

ਇਸ ਮੌਕੇ 'ਤੇ ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਜਾਣਕਾਰੀ ਦਿੱਤੀ ਕਿ ਰਾਜ ਸਰਕਾਰ ਨੇ ਨੂੰਹ ਜ਼ਿਲ੍ਹੇ ਦੇ ਪਿੰਡ ਟਾਈ ਵਿੱਚ ਸਥਿਤ ਉਪ-ਸਿਹਤ ਕੇਂਦਰ ਨੂੰ ਪ੍ਰਾਥਮਿਕ ਸਿਹਤ ਕੇਂਦਰ ਵਿੱਚ ਅਪਗ੍ਰੇਡ ਕਰਨ ਦੀ ਸੈੱਧਾਂਤਿਕ ਮੰਜ਼ੂਰੀ ਪ੍ਰਦਾਨ ਕਰ ਦਿੱਤੀ ਹੈ। ਇਸ ਦੇ ਨਾਲ ਹੀ ਇਸ ਸਿਹਤ ਕੇਂਦਰ ਵਿੱਚ ਲੋੜਮੰਦ ਸਟਾਫ਼ ਦੀ ਨਿਯੁਕਤੀ ਲਈ ਲਗਭਗ 36 ਲੱਖ ਰੁਪਏ ਦੇ ਖਰਚ ਨੂੰ ਵੀ ਮੰਜ਼ੂਰੀ ਦਿੱਤੀ ਗਈ ਹੈ ਜਿਸ ਨਾਲ ਖੇਤਰ ਦੇ ਲੋਕਾਂ ਨੂੰ ਬੇਹਤਰ ਅਤੇ ਸਮੇ-ਸਿਰ ਮੈਡੀਕਲ ਸੇਵਾਵਾਂ ਮਿਲ ਸਕਣ।

ਇਸੇ ਤਰ੍ਹਾਂ ਮਹਿੰਦਰਗੜ੍ਹ ਜ਼ਿਲ੍ਹੇ ਦੇ ਪਿੰਡ ਖਾਤੋਦੜਾ ਵਿੱਚ ਵੀ ਇੱਕ ਨਵਾਂ ਪ੍ਰਾਥਮਿਕਤਾ ਸਿਹਤ ਕੇਂਦਰ ਖੋਲਣ ਦੀ ਮੰਜ਼ੂਰੀ ਪ੍ਰਦਾਨ ਕੀਤੀ ਗਈ ਹੈ। ਇਸ ਨਾਲ ਨੇੜੇ ਦੇ ਗ੍ਰਾਮੀਣ ਖੇਤਰਾਂ ਦੇ ਲੋਕਾਂ ਨੂੰ ਪ੍ਰਾਥਮਿਕ ਪੱਧਰ ਦੀ ਸਿਹਤ ਸਹੂਲਤਾਂ ਆਪਣੇ ਨਜਦੀਕ ਉਪਲਬਧ ਹੋਣਗੀਆਂ। ਸਿਹਤ ਮੰਤਰੀ ਨੇ ਅਧਿਕਾਰਿਆਂ ਨੂੰ ਨਿਰਦੇਸ਼ ਦਿੱਤੇ ਕਿ ਸੂਬੇ ਵਿੱਚ ਜਿੱਥੇ-ਜਿੱਥੇ ਸਿਹਤ ਸਹੂਲਤਾਂ ਦੀ ਲੋੜ ਹੈ, ਉੱਥੇ ਨਵੀ ਸਿਹਤ ਸੇਵਾਵਾਂ ਸ਼ੁਰੂ ਕਰਨ ਲਈ ਬਜਟ ਵਿੱਚ ਅਗ੍ਰਿਮ ਪ੍ਰਾਵਧਾਨ ਯਕੀਨੀ ਕੀਤਾ ਜਾਵੇ। 

ਉਨ੍ਹਾਂ ਨੇ ਕਿਹਾ ਕਿ ਦੂਰਦਰਾਜ ਅਤੇ ਪਿਛੜੇ ਖੇਤਰਾਂ ਵਿੱਚ ਸਿਹਤ ਢਾਂਚੇ ਨੂੰ ਮਜਬੂਤ ਕਰਨਾ ਸਰਕਾਰ ਦੀ ਪ੍ਰਾਥਮਿਕਤਾ ਹੈ। ਉਨ੍ਹਾਂ ਨੇ ਦੁਹਰਾਇਆ ਕਿ ਹਰਿਆਣਾ ਸਰਕਾਰ ਆਮਜਨ ਦੇ ਸਿਹਤ ਪ੍ਰਤੀ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਰਾਜ ਵਿੱਚ ਸੁਲਭ, ਸਸਤੀ ਅਤੇ ਗੁਣਵੱਤਾਪੂਰਨ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਹਰ ਸੰਭਵ ਕਦਮ ਚੁੱਕੇ ਜਾਣਗੇ।

 

Tags: Arti Singh Rao , Haryana , Bharatiya Janata Party , BJP , BJP Haryana , Sudhir Rajpal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD