Thursday, 23 July 2026

 

 

ਖ਼ਾਸ ਖਬਰਾਂ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ ਸਰਕਾਰੀ ਪੈਸੇ ਨਾਲ ਮੁੱਖ ਮੰਤਰੀ ਦੀ ਤਸਵੀਰ ਦਾ ਪ੍ਰਚਾਰ ਬੰਦ ਕਰੇ ਪੰਜਾਬ ਸਰਕਾਰ: ਕੁਲਜੀਤ ਸਿੰਘ ਬੇਦੀ ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ - ਡਾ. ਬਲਬੀਰ ਸਿੰਘ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ

 

ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਰੰਗੇ ਹੱਥੀਂ ਗ੍ਰਿਫਤਾਰ

Vigilance Bureau, Crime News Punjab, Punjab Police, Police, Crime News, Kapurthala Police, Kapurthala

Web Admin

Web Admin

5 Dariya News

ਕਪੂਰਥਲਾ , 09 Jan 2026

Last updated on: Jan 09, 2026, 18:53 IST

ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਜ਼ਿਲ੍ਹਾ ਕਪੂਰਥਲਾ ਦੇ ਥਾਣਾ ਸਿਟੀ ਫਗਵਾੜਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ ਸਰਬਜੀਤ ਸਿੰਘ ਨੂੰ ਸ਼ਿਕਾਇਤਕਰਤਾ ਦੇ ਮਾਪਿਆਂ ਨੂੰ ਜ਼ਮਾਨਤ ਦੇਣ ਵਿੱਚ ਮਦਦ ਕਰਨ ਬਦਲੇ 5000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਿੰਡ ਈਸਰਵਾਲ, ਜ਼ਿਲ੍ਹਾ ਜਲੰਧਰ ਦੇ ਵਸਨੀਕ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਬੁਲਾਰੇ ਨੇ  ਕਿਹਾ ਕਿ ਸ਼ਿਕਾਇਤਕਰਤਾ ਦੇ ਮਾਪਿਆਂ ਵਿਰੁੱਧ ਥਾਣਾ ਸਿਟੀ ਫਗਵਾੜਾ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਦੋਸ਼ੀ ਅਧਿਕਾਰੀ ਨੇ ਸ਼ਿਕਾਇਤਕਰਤਾ ਨੂੰ ਉਸਦੇ ਮਾਪਿਆਂ ਦੀ ਜਾਂਚ ਵਿੱਚ ਸ਼ਾਮਲ ਹੋਣ ਦੇ ਸਬੰਧ ਵਿੱਚ ਅਦਾਲਤੀ ਕੰਪਲੈਕਸ ਫਗਵਾੜਾ ਬੁਲਾਇਆ ਸੀ। ਇਸ ਮੁਲਾਕਾਤ ਦੌਰਾਨ ਦੋਸ਼ੀ ਨੇ ਰਿਸ਼ਵਤ ਦੀ ਮੰਗ ਕੀਤੀ ਅਤੇ ਸ਼ਿਕਾਇਤਕਰਤਾ ਨੂੰ ਧਮਕਾਇਆ ਕਿ ਜੇਕਰ ਭੁਗਤਾਨ ਨਾ ਕੀਤਾ ਗਿਆ ਤਾਂ ਉਸ ਦੇ ਮਾਪਿਆਂ ਨੂੰ ਜੇਲ੍ਹ ਭੇਜ ਦਿੱਤਾ ਜਾਵੇਗਾ। 

ਇਸ ਦਬਾਅ ਹੇਠ ਸ਼ਿਕਾਇਤਕਰਤਾ ਨੇ ਮੌਕੇ ’ਤੇ ਦੋਸ਼ੀ ਨੂੰ 2,000 ਰੁਪਏ ਰਿਸ਼ਵਤ ਵਜੋਂ ਦੇ ਦਿੱਤੇ। ਇਸ ਤੋਂ ਬਾਅਦ ਸ਼ਿਕਾਇਤਕਰਤਾ ਆਪਣੇ ਮਾਪਿਆਂ ਨਾਲ ਪੁਲਿਸ ਥਾਣਾ ਸਿਟੀ ਫਗਵਾੜਾ ਗਿਆ, ਜਿੱਥੇ ਉਸਦੇ ਮਾਪਿਆਂ ਦੀ ਹੋਰ ਤਫ਼ਤੀਸ਼ ਕੀਤੀ ਗਈ, ਉਕਤ ਦੋਸ਼ੀ ਸਹਾਇਕ ਸਬ-ਇੰਸਪੈਕਟਰ ਨੇ ਸ਼ਿਕਾਇਤਕਰਤਾ ਦੇ ਮਾਪਿਆਂ ਨੂੰ ਜ਼ਮਾਨਤ ਦੇਣ ਵਿੱਚ ਮਦਦ ਕਰਨ ਲਈ 10,000 ਰੁਪਏ ਦੀ ਹੋਰ ਰਿਸ਼ਵਤ ਦੀ ਮੰਗ ਕੀਤੀ। 

ਜਦੋਂ ਸ਼ਿਕਾਇਤਕਰਤਾ ਨੇ ਪੂਰੀ ਰਕਮ ਦੇਣ ਵਿੱਚ ਅਸਮਰੱਥਾ ਪ੍ਰਗਟਾਈ ਤਾਂ ਦੋਸ਼ੀ ਅਧਿਕਾਰੀ ਨੇ ਰਿਸ਼ਵਤ ਵਜੋਂ ਹੋਰ 2,000 ਰੁਪਏ ਦੇ ਦਿੱਤੇ ਅਤੇ ਬਾਕੀ ਰਕਮ ਬਾਅਦ ਵਿੱਚ ਅਦਾ ਕਰਨ ਲਈ ਕਿਹਾ ਗਿਆ। ਬੁਲਾਰੇ ਨੇ ਅੱਗੇ ਦੱਸਿਆ ਕਿ ਦੋਸ਼ੀ ਏ.ਐਸ.ਆਈ. ਨੇ ਸ਼ਿਕਾਇਤਕਰਤਾ ਨੂੰ ਦੁਬਾਰਾ ਰਾਵਲਪਿੰਡੀ ਪੁਲਿਸ ਸਟੇਸ਼ਨ ਦੇ ਨੇੜੇ ਬੁਲਾਇਆ ਅਤੇ 2,000 ਰੁਪਏ  ਰਿਸ਼ਵਤ ਲੈ ਲਈ ਅਤੇ ਉਸਨੂੰ ਬਾਕੀ ਰਕਮ ਦੇਣ ਲਈ ਹਦਾਇਤ ਕੀਤੀ। 

ਸ਼ਿਕਾਇਤਕਰਤਾ ਦੇ ਮਾਪਿਆਂ ਨੂੰ ਨਿਯਮਤ ਜ਼ਮਾਨਤ ਮਿਲਣ ਤੋਂ ਬਾਅਦ ਵੀ ਦੋਸ਼ੀ ਰਿਸ਼ਵਤ ਦੀ ਰਕਮ ਦੀ ਬਕਾਇਆ ਰਕਮ ਦੀ ਮੰਗ ਕਰਦਾ ਰਿਹਾ। ਇਸ ਤਰ੍ਹਾਂ, ਦੋਸ਼ੀ ਨੇ ਸ਼ਿਕਾਇਤਕਰਤਾ ਤੋਂ ਤਿੰਨ ਕਿਸ਼ਤਾਂ ਵਿੱਚ 6000 ਰੁਪਏ ਰਿਸ਼ਵਤ ਵਜੋਂ ਲੈ ਚੁੱਕਾ ਸੀ। ਬੁਲਾਰੇ ਨੇ ਅੱਗੇ ਕਿਹਾ ਕਿ  ਸ਼ਿਕਾਇਤ ’ਤੇ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਦੌਰਾਨ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5000 ਰੁਪਏ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕਰ ਲਿਆ। 

ਇਸ ਸਬੰਧ ਵਿੱਚ ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

Tags: Vigilance Bureau , Crime News Punjab , Punjab Police , Police , Crime News , Kapurthala Police , Kapurthala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD