Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਸਰਕਾਰ ਨੇ ਸਿੱਖਿਆ ਕ੍ਰਾਂਤੀ ਤਹਿਤ ਨਾ ਕੇਵਲ ਸਿੱਖਿਆ, ਬਲਕਿ ਬੁਨਿਆਦੀ ਢਾਂਚੇ ਦੀ ਵੀ ਬਦਲੀ ਨੁਹਾਰ, ਮੀਤ ਹੇਅਰ

ਮੈਂਬਰ ਪਾਰਲੀਮੈਂਟ ਮੀਤ ਹੇਅਰ ਨੇ 3.60 ਕਰੋੜ ਰੁਪਏ ਦੀ ਲਾਗਤ ਨਾਲ ਸਕੂਲ ਆਫ਼ ਐਮੀਨੈਂਸ ਵਿਖੇ ਉਸਾਰੀ ਜਾਣ ਵਾਲੀ ਇਮਾਰਤ ਦਾ ਰੱਖਿਆ ਨੀਂਹ ਪੱਥਰ

Gurmeet Singh Meet Hayer, Meet Hayer, AAP, Aam Aadmi Party, Aam Aadmi Party Punjab, AAP Punjab, Harinder Singh Dhaliwal, Barnala

Web Admin

Web Admin

5 Dariya News

ਬਰਨਾਲਾ , 09 Jan 2026

Last updated on: Jan 09, 2026, 19:15 IST

ਮੁੱਖ ਮੰਤਰੀ ਪੰਜਾਬ ਸ਼੍ਰੀ ਭਗਵੰਤ ਮਾਨ ਦੀ ਅਗਵਾਈ ਹੇਠ ਨਾ ਕੇਵਲ ਪੰਜਾਬ ਸਰਕਾਰ ਨੇ ਸਿੱਖਿਆ ਕ੍ਰਾਂਤੀ ਤਹਿਤ ਪੜ੍ਹਾਈ ਦਾ ਪੱਧਰ ਉੱਚਾ ਚੁੱਕਿਆ ਬਲਕਿ ਸਰਕਾਰੀ ਸਕੂਲਾਂ ਨੂੰ ਬੁਨਿਆਦੀ ਢਾਂਚਾ ਦੇ ਕੇ ਸਕੂਲਾਂ ਦੀ ਨੁਹਾਰ ਵੀ ਬਦਲੀ ਹੈ। ਮੈਂਬਰ ਪਾਰਲੀਮੈਂਟ ਸ਼੍ਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਿੱਖਿਆ ਦੇ ਨਾਲ ਨਾਲ ਵਿਦਿਆਰਥੀਆਂ ਦੀਆਂ ਲੋੜਾਂ ਨੂੰ ਵੀ ਅਣਗੌਲਾ ਕੀਤਾ ਜਿਸ ਦੇ ਸਿੱਟੇ ਵੱਜੋਂ ਸਾਡੇ ਬੱਚੇ ਸਕੂਲਾਂ 'ਚ ਸਾਫ਼ ਪੀਣ ਵਾਲੇ ਪਾਣੀ, ਟਾਇਲਟ, ਚੰਗੇ ਕਲਾਸ ਰੂਮ ਆਦਿ ਤੋਂ ਵੀ ਵਾਂਝੇ ਰਹਿ ਗਏ ਸਨ।

ਮੈਂਬਰ ਪਾਰਲੀਮੈਂਟ ਸ਼੍ਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਇਸ ਗੱਲ ਦਾ ਪ੍ਰਗਟਾਵਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਬਰਨਾਲਾ ਵਿਖੇ ਸਕੂਲ ਆਫ਼ ਐਮੀਨੈਂਸ ਦੀ ਇਮਾਰਤ ਦਾ ਨੀਂਹ ਪੱਥਰ ਰੱਖਣ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਇਸ ਵੇਲੇ ਪੰਜਾਬ ਦੇ ਹਰ ਸਕੂਲ ਵਿੱਚ ਚਾਰਦੀਵਾਰੀ, ਵਿਦਿਆਰਥੀਆਂ ਲਈ ਪੀਣ ਵਾਲਾ ਪਾਣੀ, ਟਾਇਲਟ, ਚੰਗੇ ਅਤੇ ਸਮਾਰਟ ਕਲਾਸ ਰੂਮ ਆਦਿ ਹਨ। 

ਇਨ੍ਹਾਂ ਯਤਨਾਂ ਸਦਕਾ ਪੰਜਾਬ ਦੇ ਬੱਚਿਆਂ ਨੇ ਸਿੱਖਿਆ ਦੇ ਖੇਤਰ ਵਿੱਚ ਨਵੀਆਂ ਪੈੜਾਂ ਪਾਈਆਂ ਹਨ। ਪੰਜਾਬ ਸਰਕਾਰ ਵੱਲੋਂ ਬੱਚਿਆਂ ਦੀ ਪੜਾਈ ਅਤੇ ਚੰਗੇ ਭਵਿੱਖ ਨੂੰ ਧਿਆਨ ਵਿੱਚ ਰੱਖਦੇ ਹੋਏ ਸ਼੍ਰੀ ਮੀਤ ਹੇਅਰ ਨੇ ਸਕੂਲ ਆਫ ਐਮੀਨੈਂਸ ਦੀ ਨਵੀਂ ਇਮਾਰਤ ਦੀ ਉਸਾਰੀ ਲਈ 307.00 ਲੱਖ ਰੁਪਏ ਦੀ ਪ੍ਰਸ਼ਾਸਕੀ ਪ੍ਰਵਾਨਗੀ ਜਾਰੀ ਕੀਤੀ ਗਈ ਹੈ। 

ਉਨ੍ਹਾਂ ਦੱਸਿਆ ਕੇ ਉਸਾਰੀ ਦੇ ਪਹਿਲੇ ਪੜਾਅ ਤਹਿਤ ਇਮਾਰਤ ਦੀਆਂ 2 ਮੰਜ਼ਿਲਾਂ ਤਿਆਰ ਕੀਤੀਆਂ ਜਾਣੀਆਂ ਹਨ ਜਿਸਦੀ ਨੀਂਹ ਪੰਜ ਮੰਜ਼ਿਲਾਂ ਦੀ ਇਮਾਰਤ ਲਈ ਡਿਜ਼ਾਈਨ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਇਮਾਰਤ ਵਿੱਚ ਫ਼ਿਜ਼ਿਕਸ ਪ੍ਰਯੋਗਸ਼ਾਲਾ, ਕੈਮਿਸਟ੍ਰੀ ਪ੍ਰਯੋਗਸ਼ਾਲਾ, ਬਾਇਓਲੋਜੀ ਪ੍ਰਯੋਗਸ਼ਾਲਾ, ਕਲਾਸ ਰੂਮ, ਯੋਗਾ ਰੂਮ, ਟਾਇਲਟ ਬਲਾਕ ਆਦਿ ਬਣਾਏ ਜਾਣੇ ਹਨ। 

ਉਨ੍ਹਾਂ ਦੱਸਿਆ ਕਿ ਇਹ ਕੰਮ ਜਲਦ ਹੀ ਪੂਰਾ ਕਰ ਦਿੱਤਾ ਜਾਵੇਗਾ। ਇਸ ਮੌਕੇ ਚੇਅਰਮੈਨ ਨਗਰ ਸੁਧਾਰ ਟਰੱਸਟ ਸ਼੍ਰੀ ਰਾਮ ਤੀਰਥ ਮੰਨਾ, ਹਲਕਾ ਇੰਨਚਾਰਜ ਸ਼੍ਰੀ ਹਰਿੰਦਰ ਸਿੰਘ ਧਾਲੀਵਾਲ, ਓ ਐੱਸ ਡੀ ਸ਼੍ਰੀ ਹਸਨਪ੍ਰੀਤ ਭਾਰਦਵਾਜ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸ਼੍ਰੀ ਸੁਨੀਤਇੰਦਰ ਸਿੰਘ, ਡਿਪਟੀ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਬਰਜਿੰਦਰ ਪਾਲ ਸਿੰਘ, ਐਕਸ. ਈ. ਐਨ. ਬੀ ਐਂਡ ਆਰ ਹਰਸ਼ ਗੋਇਲ ਅਤੇ ਹੋਰ ਲੋਕ ਹਾਜ਼ਰ ਸਨ।  

ਮੈਂਬਰ ਪਾਰਲੀਮੈਂਟ ਸ਼੍ਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਹੰਡਿਆਇਆ ਵਿਖੇ ਉਸਾਰੇ ਗਏ ਸੀਵਰੇਜ ਟ੍ਰੀਟਮੈਂਟ ਪਲਾਂਟ ਵਿਖੇ 5.40 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਚਾਰਦੀਵਾਰੀ ਅਤੇ ਰਾਈਜ਼ਿੰਗ ਮੇਨ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਦੱਸਿਆ ਕਿ ਪ੍ਰੋਜੈਕਟ ਦੇ ਮੁਕੰਮਲ ਹੁੰਦਿਆਂ ਹੀ ਹੰਡਿਆਇਆ ਵਾਸੀਆਂ ਨੂੰ ਗੰਦੇ ਛੱਪੜਾਂ ਤੋਂ ਰਾਹਤ ਮਿਲੇਗੀ। 2.38 ਕਿਲੋਮੀਟਰ ਰਾਈਜ਼ਿੰਗ ਮੇਨ ਨਾਲ ਸੋਧਿਆ ਹੋਇਆ ਪਾਣੀ ਲਿਸਾੜਾ ਡ੍ਰੇਨ 'ਚ ਪਾ ਦਿੱਤਾ ਜਾਵੇਗਾ।

 

Tags: Gurmeet Singh Meet Hayer , Meet Hayer , AAP , Aam Aadmi Party , Aam Aadmi Party Punjab , AAP Punjab , Harinder Singh Dhaliwal , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD