Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਸਰਬਜੀਤ ਸਿੰਘ ਝਿੰਜਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਵਾਲ-ਜਵਾਬ ਲਈ ਖੁੱਲ੍ਹਾ ਚੈਲੰਜ

ਭਗਵੰਤ ਮਾਨ ਦੀ ਇੰਨੀ ਹੈਸੀਅਤ ਨਹੀਂ ਹੈ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਸਵਾਲ-ਜਵਾਬ ਲਈ ਚੁਣੌਤੀ ਦੇਵੇ: ਝਿੰਜਰ

Sarabjit Singh Jhinjher, Sarabjeet Singh Jhinjer, Shiromani Akali Dal, SAD, Akali Dal

Web Admin

Web Admin

5 Dariya News

ਚੰਡੀਗੜ੍ਹ , 09 Jan 2026

Last updated on: Jan 09, 2026, 19:31 IST

ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸਵਾਲ-ਜਵਾਬ ਲਈ ਦਿੱਤੀ ਗਈ ਚੁਣੌਤੀ ਦੀ ਤਿੱਖੇ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਕਿਹਾ ਕਿ ਇਹ ਨਾ ਸਿਰਫ਼ ਸਿੱਖ ਮਰਿਆਦਾ ਦਾ ਉਲੰਘਣ ਹੈ, ਸਗੋਂ ਸਿੱਖ ਕੌਮ ਦੀਆਂ ਸਰਵਉੱਚ ਸੰਸਥਾਵਾਂ ਪ੍ਰਤੀ ਅਹੰਕਾਰ ਭਰਿਆ ਅਤੇ ਅਪਮਾਨਜਨਕ ਰਵੱਈਆ ਵੀ ਹੈ।

ਝਿੰਜਰ ਨੇ ਕਿਹਾ ਕਿ ਜਿਸ ਵਿਅਕਤੀ ਨੂੰ ਸਿੱਖ ਰਹਿਤ, ਮਰਿਆਦਾ ਅਤੇ ਇਤਿਹਾਸ ਦੀ ਸਮਝ ਹੀ ਨਹੀਂ, ਉਹ ਸਿੱਖਾਂ ਦੇ ਸਰਵਉੱਚ ਤਖ਼ਤ ਦੇ ਜਥੇਦਾਰ ਨਾਲ ਸਵਾਲ ਜਵਾਬ ਕਰਨ ਦੀ ਹਿੰਮਤ ਕਿਵੇਂ ਕਰ ਸਕਦਾ ਹੈ। ਭਗਵੰਤ ਮਾਨ ਇਹ ਗੱਲ ਸਪਸ਼ਟ ਤੌਰ ‘ਤੇ ਸਮਝ ਲੈਣ ਕਿ ਉਨ੍ਹਾਂ ਨੂੰ ਜਥੇਦਾਰ ਸਾਹਿਬ ਵੱਲੋਂ ਸਕੱਤਰੇਤ ਵਿਖੇ ਤਲਬ ਕੀਤਾ ਗਿਆ ਹੈ, ਨਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ।

ਉਨ੍ਹਾਂ ਕਿਹਾ ਕਿ ਇੱਕ ਪਾਸੇ ਭਗਵੰਤ ਮਾਨ ਆਪਣੇ ਆਪ ਨੂੰ “ਨਿਮਾਣਾ ਸਿੱਖ” ਦੱਸਦਾ ਹੈ ਅਤੇ ਦੂਜੇ ਪਾਸੇ ਸਿੱਖ ਕੌਮ ਦੀ ਸਰਵਉੱਚ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਚੁਣੌਤੀ ਦਿੰਦਾ ਹੈ—ਇਹ ਉਸਦੇ ਦੋਹਰੇ ਮਾਪਦੰਡ ਅਤੇ ਝੂਠੇ ਚਿਹਰੇ ਨੂੰ ਬੇਨਕਾਬ ਕਰਦਾ ਹੈ। ਝਿੰਜਰ ਨੇ ਭਗਵੰਤ ਮਾਨ ਦੀ ਇੱਕ ਵਾਇਰਲ ਵੀਡੀਓ ਜੋ ਕਿ ਹਾਲੇ ਜਾਂਚ ਦਾ ਵਿਸ਼ਾ ਹੈ ਦਾ ਜ਼ਿਕਰ ਕਰਦਿਆਂ ਕਿਹਾ ਕਿ ਜਿਸ ਵਿੱਚ ਉਹ ਗੁਰੂ ਸਾਹਿਬਾਨ ਅਤੇ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀਆਂ ਤਸਵੀਰਾਂ ਨਾਲ ਅਪਮਾਨਜਨਕ ਵਿਵਹਾਰ ਕਰਦਾ ਨਜ਼ਰ ਆਉਂਦਾ ਹੈ। 

ਇਸ ਵੀਡੀਓ ਨੇ ਸਿੱਖ ਭਾਵਨਾਵਾਂ ਨੂੰ ਗੰਭੀਰ ਠੇਸ ਪਹੁੰਚਾਈ ਹੈ, ਜੋ ਕਿਸੇ ਵੀ ਸਿੱਖ ਲਈ ਸਹਿਣਯੋਗ ਨਹੀਂ। ਉਨ੍ਹਾਂ ਬਰਗਾੜੀ ਵਿਖੇ ਸ਼ਹੀਦਾਂ ਦੇ ਭੋਗ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਾਜ਼ਰੀ ਵਿੱਚ ਨਸ਼ੇ ਦੀ ਹਾਲਤ ਵਿੱਚ ਪਹੁੰਚਣ ਦੀ ਘਟਨਾ ਨੂੰ ਯਾਦ ਕਰਵਾਉਂਦਿਆਂ ਕਿਹਾ ਕਿ ਇਹ ਸਿੱਧੀ ਤੌਰ ‘ਤੇ ਬੇਅਦਬੀ ਸੀ, ਪਰ ਅਫ਼ਸੋਸ ਦੀ ਗੱਲ ਹੈ ਕਿ ਭਗਵੰਤ ਮਾਨ ਨੇ ਅੱਜ ਤੱਕ ਸਿੱਖ ਕੌਮ ਤੋਂ ਇਸ ਲਈ ਮਾਫ਼ੀ ਮੰਗਣ ਦੀ ਵੀ ਜ਼ਹਮਤ ਨਹੀਂ ਕੀਤੀ।

ਝਿੰਜਰ ਨੇ ਕਿਹਾ ਕਿ ਜਦੋਂ ਭਗਵੰਤ ਮਾਨ ਲੋਕ ਸਭਾ ਮੈਂਬਰ ਸਨ, ਉਸ ਸਮੇਂ ਵੀ ਨਸ਼ੇ ਦੀ ਹਾਲਤ ਵਿੱਚ ਲੋਕ ਸਭਾ ਵਿੱਚ ਪਹੁੰਚਣ ਸਬੰਧੀ ਸੰਸਦ ਮੈਂਬਰਾਂ ਵੱਲੋਂ ਸਪੀਕਰ ਨੂੰ ਲਿਖਤੀ ਸ਼ਿਕਾਇਤ ਦਿੱਤੀ ਗਈ ਸੀ।। ਇੱਕ ਸੂਬੇ ਦਾ ਮੁੱਖ ਮੰਤਰੀ ਇਸ ਤਰ੍ਹਾਂ ਦੇ ਆਰੋਪਾਂ ਵਿੱਚ ਘਿਰਿਆ ਹੋਣਾ ਸੂਬੇ ਦੀ ਇੱਜ਼ਤ ਨੂੰ ਠੇਸ ਪਹੁੰਚਾਉਂਦਾ ਹੈ।

ਉਨ੍ਹਾਂ ਭਗਵੰਤ ਮਾਨ ਵੱਲੋਂ ਸਕੱਤਰੇਤ ਦਫ਼ਤਰ ਵਿੱਚ ਦਿੱਤੇ ਜਾਣ ਵਾਲੇ ਸਪਸ਼ਟੀਕਰਨ ਨੂੰ ਟੀਵੀ ਚੈਨਲਾਂ ‘ਤੇ ਲਾਈਵ ਕਰਵਾਉਣ ‘ਤੇ ਤੰਜ਼ ਕੱਸਦਿਆਂ ਕਿਹਾ ਕਿ ਭਗਵੰਤ ਮਾਨ ਦੀ ਇੰਨੀ ਹੈਸੀਅਤ ਨਹੀਂ  ਹੈ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰਾਂ ਨਾਲ ਸਵਾਲ-ਜਵਾਬ ਕਰਨ ਦੀ ਗੱਲ ਵੀ ਕਰ ਸਕੇ। ਝਿੰਜਰ ਨੇ ਭਗਵੰਤ ਮਾਨ ਨੂੰ ਖੁੱਲ੍ਹੀ ਚੁਣੌਤੀ ਦਿੰਦਿਆਂ ਕਿਹਾ ਕਿ ਜੇ ਸੱਚਮੁੱਚ ਹੌਂਸਲਾ ਹੈ ਤਾਂ ਮੈਨੂੰ ਆਪਣੇ ਘਰ ਸੱਦੋ। 

ਪੰਜਾਬ ਨਾਲ ਜੁੜੇ ਕਿਸੇ ਵੀ ਪੰਜ ਮੁੱਖ ਮਸਲਿਆਂ—ਨਸ਼ੇ, ਸਿੱਖਿਆ, ਬੇਰੁਜ਼ਗਾਰੀ, ਕਿਸਾਨੀ, ਕਾਨੂੰਨ-ਵਿਵਸਥਾ—‘ਤੇ ਮੇਰੇ ਨਾਲ ਖੁੱਲ੍ਹੀ ਬਹਿਸ ਕਰੋ। ਮੈਂ ਹਰ ਸਵਾਲ ਦਾ ਜਵਾਬ ਦੇਵਾਂਗਾ ਅਤੇ ਤੁਸੀਂ ਮੇਰੇ ਸਵਾਲਾਂ ਦੇ ਜਵਾਬ ਦਿਓ। ਸਿਆਣਪ ਗੱਲਾਂ ਨਾਲ ਨਹੀਂ, ਸੱਚ ਅਤੇ ਕੰਮਾਂ ਨਾਲ ਸਾਬਤ ਹੁੰਦੀ ਹੈ।

ਉਨ੍ਹਾਂ ਕਿਹਾ ਕਿ ਭਗਵੰਤ ਮਾਨ ਨੇ ਪੰਜਾਬ ਦੇ ਨੌਜਵਾਨਾਂ, ਔਰਤਾਂ, ਕਿਸਾਨਾਂ, ਮੁਲਾਜ਼ਮਾਂ, ਦਲਿਤਾਂ ਅਤੇ ਵਪਾਰੀ ਵਰਗ ਨਾਲ ਝੂਠੇ ਵਾਅਦੇ ਕਰਕੇ ਸਿਰਫ਼ ਧੋਖਾ ਕੀਤਾ ਹੈ। ਨਸ਼ਿਆਂ ਦੇ ਵਪਾਰ, ਵਧਦੀ ਅਪਰਾਧਿਕਤਾ, ਬੇਅਦਬੀ ਦੇ ਕੇਸਾਂ ਅਤੇ ਇਨਸਾਫ਼ ਦੇ ਮਾਮਲਿਆਂ ‘ਚ ਸਰਕਾਰ ਪੂਰੀ ਤਰ੍ਹਾਂ ਨਾਕਾਮ ਸਾਬਤ ਹੋ ਚੁੱਕੀ ਹੈ।

ਅਖੀਰ ਵਿੱਚ ਝਿੰਜਰ ਨੇ ਕਿਹਾ ਕਿ ਭਾਵੇਂ ਝੂਠੇ ਲਾਰਿਆਂ ਨਾਲ ਭਗਵੰਤ ਮਾਨ ਮੁੱਖ ਮੰਤਰੀ ਬਣ ਗਿਆ, ਪਰ 2027 ਵਿੱਚ ਪੰਜਾਬ ਦੀ ਜਨਤਾ ਉਸਨੂੰ ਨਾ ਸਿਰਫ਼ ਵੋਟਾਂ ਤੋਂ ਵਾਂਝਾ ਕਰੇਗੀ, ਸਗੋਂ ਪਿੰਡਾਂ ਅਤੇ ਸ਼ਹਿਰਾਂ ਵਿੱਚ ਵੀ ਮੂੰਹ ਦਿਖਾਉਣ ਜੋਗਾ ਨਹੀਂ ਛੱਡੇਗੀ। ਸੱਤਾ ਦੇ ਨਸ਼ੇ ਵਿੱਚ ਚੂਰ ਭਗਵੰਤ ਮਾਨ ਦਾ ਅਹੰਕਾਰ ਇਸ ਹੱਦ ਤੱਕ ਵੱਧ ਚੁੱਕਾ ਹੈ ਕਿ ਉਹ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਵੀ ਆਪਣੇ ਤੋਂ ਨੀਵਾਂ ਸਮਝਣ ਲੱਗ ਪਿਆ ਹੈ—ਜਿਸਨੂੰ ਸਿੱਖ ਕੌਮ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ।

 

Tags: Sarabjit Singh Jhinjher , Sarabjeet Singh Jhinjer , Shiromani Akali Dal , SAD , Akali Dal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD