Wednesday, 22 July 2026

 

 

ਖ਼ਾਸ ਖਬਰਾਂ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ

 

26 ਜਨਵਰੀ ਨੂੰ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਲਹਿਰਾਉਣਗੇ ਕੌਮੀ ਝੰਡਾ

Rahul, DC Tarn Taran, Tarn Taran, Deputy Commissioner Tarn Taran

Web Admin

Web Admin

5 Dariya News

ਤਰਨ ਤਾਰਨ , 09 Jan 2026

Last updated on: Jan 10, 2026, 17:18 IST

ਪੁਲਿਸ ਲਾਈਨ ਸਟੇਡੀਅਮ, ਤਰਨ ਤਾਰਨ ਵਿਖੇ 26 ਜਨਵਰੀ ਨੂੰ 77ਵਾਂ ਗਣਤੰਤਰ ਦਿਵਸ ਸਮਾਗਮ ਪੂਰੇ ਜੋਸ਼ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਡਿਪਟੀ ਕਮਿਸ਼ਨਰ ਸ੍ਰੀ ਰਾਹੁਲ, ਆਈ.ਏ.ਐੱਸ. ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫ਼ਰੰਸ ਹਾਲ ਵਿਖੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਕੀਤੀ ਗਈ।

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੇ  ਦੱਸਿਆ ਕਿ 26 ਜਨਵਰੀ ਨੂੰ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਮੌਕੇ ਸੂਬੇ ਦੇ ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਉਨ੍ਹਾਂ ਕਿਹਾ ਕਿ ਸਾਰੇ ਵਿਭਾਗ ਹੁਣ ਤੋਂ ਗਣਤੰਤਰ ਦਿਵਸ ਮਨਾਉਣ ਦੀਆਂ ਤਿਆਰੀਆਂ ਸ਼ੁਰੂ ਕਰ ਦੇਣ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮਹਿਮਾਨ ਵੱਲੋਂ ਰਾਸ਼ਟਰੀ ਝੰਡਾ ਲਹਿਰਾਉਣ ਤੋਂ ਬਾਅਦ ਪੰਜਾਬ ਪੁਲਿਸ ਦੇ ਜਵਾਨਾਂ, ਪੰਜਾਬ ਪੁਲਿਸ ਦੀ ਮਹਿਲਾ ਪਲਟੂਨ, ਪੰਜਾਬ ਹੋਮਗਾਰਡ, ਐੱਨ.ਸੀ.ਸੀ. ਕੈਡਿਟਸ ਅਤੇ ਸਕੂਲੀ ਵਿਦਆਰਥੀਆਂ ਦੀਆਂ ਬੈਂਡ ਟੀਮਾਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਜਾਵੇਗਾ। ਇਸ ਤੋਂ ਬਾਅਦ ਵੱਖ-ਵੱਖ ਵਿਭਾਗਾਂ ਵੱਲੋਂ ਵਿਕਾਸ ਨੂੰ ਦਰਸਾਉਂਦੀਆਂ ਝਾਕੀਆਂ ਪੇਸ਼ ਕੀਤੀਆਂ ਜਾਣਗੀਆਂ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਗਣਤੰਤਰ ਦਿਵਸ ਸਮਾਗਮ ਵਿੱਚ ਸਕੂਲਾਂ ਤੇ ਕਾਲਜਾਂ ਦੇ ਵਿਿਦਆਰਥੀਆਂ ਵੱਲੋਂ ਦੇਸ਼ ਭਗਤੀ ਅਤੇ ਪੰਜਾਬ ਦੇ ਸੱਭਿਆਚਾਰ ਨਾਲ ਲਬਰੇਜ਼ ਸ਼ਾਨਦਾਰ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ। ਸਮਾਗਮ ਦੌਰਾਨ ਵੀਰ ਨਾਰੀਆਂ, ਸੁਤੰਤਰਤਾ ਸੈਨਾਨੀਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਵੱਖ-ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲੀਆਂ ਸ਼ਖ਼ਸੀਅਤਾਂ ਨੂੰ ਵੀ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਜਾਵੇਗਾ।

ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਗਣਤੰਤਰ ਦਿਵਸ ਮੌਕੇ ਸਮਾਗਮ ਵਾਲੇ ਸਥਾਨ ਅਤੇ ਸ਼ਹਿਰ ਵਿੱਚ ਸਫ਼ਾਈ ਵਿਵਸਥਾ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਸਮਾਗਮ ਵਾਲੀ ਥਾਂ 'ਤੇ ਹੁਣ ਤੋਂ ਹੀ ਤਿਆਰੀਆਂ ਵਿੱਚ ਜੁੱਟ ਜਾਣ ਲਈ ਕਿਹਾ।

ਇਸ ਮੌਕੇ ਸਹਾਇਕ ਕਮਿਸ਼ਨਰ (ਜਨਰਲ) ਡਾ. ਕਰਨਵੀਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਸੰਜੀਵ ਕੁਮਾਰ, ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਸ. ਬਿਕਰਮਜੀਤ ਸਿੰਘ ਪੁਰੇਵਾਲ, ਡੀ.ਡੀ.ਪੀ.ਓ ਸ. ਪਿਆਰ ਸਿੰਘ ਖ਼ਾਲਸਾ ਤੋਂ ਇਲਾਵਾ ਸਮੂਹ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

 

Tags: Rahul , DC Tarn Taran , Tarn Taran , Deputy Commissioner Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD