Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਸਾਬਕਾ ਮੰਤਰੀ ਪੰਜਾਬ ਮਲਕੀਤ ਸਿੰਘ ਸਿੱਧੂ ਦੀ ਯਾਦ ਵਿੱਚ ਅੱਜ ਮੋਗਾ ਵਿਖੇ 26 ਵੇਂ ਚੈਂਪੀਅਨ ਟਰਾਫੀ ਹਾਕੀ ਟੂਰਨਾਮੈਂਟ ਦੀ ਸ਼ੁਰੂਆਤ

ਅਰੁਨ ਸੇਖਰੀ ਡਿਵੀਜਨਲ ਕਮਿਸ਼ਨਰ ਫਿਰੋਜਪੁਰ ਤੇ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਕੀਤੀ ਮੁੱਖ ਮਹਿਮਾਨ ਵਜੋਂ ਸ਼ਿਰਕਤ

Sagar Setia, DC Moga, Deputy Commissioner Moga, Moga

Web Admin

Web Admin

5 Dariya News

ਮੋਗਾ , 09 Jan 2026

Last updated on: Jan 10, 2026, 17:45 IST

ਭੂਪਿੰਦਰਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਮੋਗਾ ਦੀ ਗਰਾਊਡ ਵਿਚ ਸਪੋਰਟਸ ਅਤੇ ਸ਼ੋਸਲ ਵੈਲਫੇਅਰ ਸੁਸਾਇਟੀ ਵੱਲੋਂ ਸਾਬਕਾ ਮੰਤਰੀ ਪੰਜਾਬ ਮਲਕੀਤ ਸਿੰਘ ਸਿੱਧੂ ਦੀ ਯਾਦ ਵਿੱਚ ਤਿੰਨ ਰੋਜ਼ਾ 26ਵਾਂ ਚੈਂਪੀਅਨ ਟਰਾਫੀ ਹਾਕੀ ਟੂਰਨਾਮੈਂਟ ਆਯੋਜਿਤ ਕੀਤਾ ਗਿਆ। ਇਸ ਟੂਰਨਾਮੈਂਟ ਵਿਚ ਸ਼੍ਰੀ ਅਰੁਨ ਸੇਖਰੀ ਡਿਵੀਜਨਲ ਕਮਿਸ਼ਨਰ ਫਿਰੋਜਪੁਰ, ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ, ਸ੍ਰ. ਜਸਪਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਰ (ਜ) ਮੋਗਾ ਨੇ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕੀਤੀ। 

ਉਹਨਾਂ ਸਵਰਗੀ ਮਲਕੀਤ ਸਿੰਘ ਸਿੱਧੂ ਦੀ ਫੋਟੋ ਤੇ ਫੁੱਲ ਅਰਪਿਤ ਕਰਕੇ ਸਰਧਾਜਲੀ ਭੇਂਟ ਕੀਤੀ। ਉਹਨਾਂ ਹਾਕੀ ਗਰਾਊਡ ਵਿਚ ਟੀਮਾਂ ਨਾਲ ਜਾਣ ਪਹਿਚਾਣ ਕਰਨ ਉਪਰੰਤ ਮੈਚ ਅਰੰਭ ਕਰਨ ਲਈ ਅਸ਼ੀਰਵਾਦ ਦਿੱਤਾ। ਇਸ ਮੌਕੇ ਉਹਨਾਂ ਨਾਲ ਐਸ.ਡੀ.ਐਮ. ਧਰਮਕੋਟ ਸ਼੍ਰੀ ਹਿਤੇਸ਼ਵੀਰ ਗੁਪਤਾ, ਐਸ.ਡੀ.ਐਮ. ਬਾਘਾਪੁਰਾਣਾ ਸ੍ਰ. ਸਾਰੰਗਪ੍ਰੀਤ ਸਿੰਘ ਔਜਲਾ, ਮੁੱਖ ਮੰਤਰੀ ਫੀਲਡ ਅਫ਼ਸਰ ਸ਼੍ਰੀ ਗਗਨਦੀਪ ਸਿੰਘ ਵੀ ਹਾਜਰ ਸਨ।  

ਸ਼੍ਰੀ ਅਰੁਨ ਸੇਖਰੀ ਡਿਵੀਜਨਲ ਕਮਿਸ਼ਨਰ ਫਿਰੋਜਪੁਰ ਨੇ  ਸੁਸਾਇਟੀ  ਦੇ ਇਸ ਵੱਡੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਖਿਡਾਰੀਆਂ ਨੂੰ ਖੇਡ ਭਾਵਨਾ ਨਾਲ ਖੇਡਣ ਲਈ ਪ੍ਰੇਰਣਾ ਦਿੱਤੀ। ਉਹਨਾਂ ਨੌਜਵਾਨ ਪੀੜ੍ਹੀ ਨੂੰ  ਨਸ਼ਿਆਂ  ਤੋ ਦੂਰ ਰਹਿਣ ਦੀ ਪ੍ਰੇਰਨਾ ਕਰਦਿਆਂ ਕਿਹਾ ਖੇਡਾਂ ਲਈ ਵਧੇਰੇ ਉਪਰਾਲੇ ਕਰਨੇ ਜਰੂਰੀ ਹਨ।   

ਉਹਨਾਂ ਖਿਡਾਰੀਆਂ ਨੂੰ ਕਿਹਾ ਕਿ ਖੇਡਾਂ ਨਾਲ ਜੁੜੇ ਰਹਿਣ ਕਿਉਂਕਿ ਖੇਡਾਂ ਨਾਲ ਮਨੁੱਖ ਦਾ ਸਰੀਰਿਕ ਅਤੇ ਮਾਨਸਿਕ ਵਿਕਾਸ ਹੁੰਦਾ ਹੈ। ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਨੇ ਇਸ ਟੂਰਨਾਮੈਟ ਵਿਚ ਸ਼ਾਮਲ ਹੋ ਕੇ ਖਿਡਾਰੀਆਂ ਦੀ ਹੌਸਲਾ ਅਫਜਾਈ ਕੀਤੀ ਅਤੇ ਪ੍ਰਬੰਧਕਾਂ ਦੀ ਸ਼ਲਾਘਾ ਕੀਤੀ।

ਉਹਨਾਂ ਕਿਹਾ ਕਿ ਸ ਮਲਕੀਤ ਸਿੰਘ ਸਿੱਧੂ ਅਗਾਂਹਵਧੂ ਸੋਚ ਮਾਲਕ ਸਨ ਉਹਨਾਂ ਬਾਘਾਪੁਰਾਣੇ ਹਲਕੇ ਦੇ ਵਿਕਾਸ ਲਈ ਤਨਦੇਹੀ ਨਾਲ ਕੰਮ ਕੀਤਾ।ਉਹਨਾਂ ਕਿਹਾ ਕਿ ਹੁਣ ਉਹਨਾਂ ਦੇ ਸਪੁੱਤਰ ਸ ਬੇਅੰਤ ਸਿੱਘ ਸਿੱਧੂ ਬਤੌਰ ਐਸ.ਡੀ.ਐਮ. ਸ ਮਲਕੀਤ ਸਿੰਘ ਸਿੱਧੂ ਦੀ ਸੋਚ ਤੇ ਪਹਿਰਾ ਦੇ ਰਹੇ ਹਨ।

ਐਸ.ਡੀ.ਐਮ. ਬੇਅੰਤ ਸਿੰਘ ਸਿਧੂ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਨਾਲ ਹੀ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ। ਉਹਨਾਂ ਕਿਹਾ ਕਿ ਪੰਜਾਬ ਦੀ ਨੌਜਵਾਨੀ ਹਮੇਸ਼ਾ ਖੇਡ ਮੈਦਾਨਾਂ ਨਾਲ ਜੁੜੀ ਰਹੇ। ਉਹਨਾਂ ਕਿਹਾ ਕਿ ਖਿਡਾਰੀ ਖੇਡ ਭਾਵਨਾ ਨਾਲ ਖੇਡ ਵਿੱਚ ਹਿੱਸਾ ਲੈਣ ਅਤੇ ਦ੍ਰਿੜ ਮਿਹਨਤ ਨਾਲ ਆਪਣੇ ਮਾਤਾ ਪਿਤਾ, ਆਪਣੇ ਪਿੰਡ ਅਤੇ ਪੰਜਾਬ ਦਾ ਨਾਮ ਰੌਸ਼ਨ ਕਰਨ।

ਚੇਅਰਮੈਨ ਅਤੇ ਨੈਸਲੇ ਐਡਵਾਈਜਰ ਜਸਪਾਲ ਸਿੰਘ ਸਿੱਧੂ ਨੇ ਗੱਲਬਾਤ ਕਰਦੇ ਦਸਿਆ ਕਿ ਹਾਕੀ ਟੂਰਨਾਮੈਂਟ ਵਿੱਚ ਪੰਜਾਬ ਵਿਚੋ  ਲੜਕਿਆਂ ਦੀਆਂ 10 ਅਤੇ ਲੜਕੀਆਂ ਦੀਆਂ 6 ਟੀਮਾਂ ਭਾਗ ਲੈ ਰਹੀਆਂ ਹਨ। ਅੱਜ ਦੇ ਮੈਚਾਂ ਵਿੱਚ ਮੋਗਾ ਅਤੇ ਲੁਧਿਆਣਾ ਦੀਆਂ ਟੀਮਾਂ ਵਿੱਚੋਂ 01 ਗੋਲ ਤੇ ਮੋਗਾ ਟੀਮ ਜੇਤੂ ਰਹੀ। 

ਫਰੀਦਕੋਟ ਅਤੇ ਸ਼੍ਰੀ ਮੁਕਤਸਰ ਸਾਹੀਬ ਦੇ ਮੈਚ ਵਿੱਚ 5-1 ਤੇ ਸ਼੍ਰੀ ਮੁਕਤਸਰ ਸਾਹਿਬ ਦੀ ਟੀਮ ਜੇਤੂ ਰਹੀ।  ਇਸ ਤੋਂ ਇਲਾਵਾ ਫਿਰੋਜਪੁਰ ਅਤੇ ਸੰਗਰੂਰ, ਰਾਮਪੁਰ ਅਕੈਡਮੀ ਅਤੇ ਬਠਿੰਡਾ ਦੀਆਂ ਟੀਮਾਂ ਦਾ ਵੀ ਮੈਚ ਕਰਵਾਇਆ ਗਿਆ।  ਖਿਡਾਰੀਆਂ ਵਿੱਚ ਟੂਰਨਾਮੈਂਟ ਨੂੰ ਲੈ ਕੇ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।        

ਇਸ ਮੌਕੇ ਚੀਫ ਗੁਰਚਰਨ ਸਿੰਘ ਗਿੱਲ ਐਡਵਾਈਜਰ, ਪਰਮਜੀਤ ਸਿੰਘ ਸੰਧੂ ਪ੍ਰਧਾਨ, ਇੰਜੀਨੀਅਰ ਵਿਕਰਮਜੀਤ ਸਿੰਘ ਸਿੱਧੂ (ਐਮ.ਬੀ.ਏ.) ਔਰਗੇਨਾਈਜਰ, ਓਮ ਪ੍ਰਕਾਸ਼ ਸ਼ਰਮਾ ਜਨਰਲ ਸੈਕਟਰੀ, ਪ੍ਰਿੰਸੀਪਲ ਕੁਲਵੰਤ ਸਿੰਘ ਕਲਸੀ, ਜੇ ਪੀ ਸਿੰਘ ਖੰਨਾ, ਖੁਸ਼ਵਿੰਦਰਪਾਲ ਸਿੰਘ ਗਿੱਲ ਐਡਵੋਕੇਟ, ਬਰਿੰਦਰ ਤੂਰ, ਭੁਪਿੰਦਰ ਬਰਾੜ, ਡਾ ਹਰਤੇਜ ਬਰਾੜ, ਅਵਤਾਰ ਸਿੰਘ ਹੇਅਰ (ਰਿਟ ਡੀ.ਏ.), ਰਵੀ ਨੈਸਲੇ, ਪਰਮਜੀਤ ਸਿੰਘ ਡਾਲਾ, ਬਲਬੀਰ ਸਿੰਘ ਤੂਰ, ਜਸਬੀਰ ਸਿੰਘ ਤੂਰ, ਜਸਕਰਨ ਸਿੰਘ ਭੋਡੀਪੁਰਾ ਆਦਿ ਵੀ ਹਾਜਰ ਸਨ।

 

Tags: Sagar Setia , DC Moga , Deputy Commissioner Moga , Moga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD