Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪਵਿੱਤਰ ਵੇਈ ਕਿਨਾਰੇ ਵਿਕਾਸ ਨੂੰ ਮਿਲੀ ਨਵੀਂ ਗਤੀ

ਸੈਦੋਂਵਾਲ ਤੋਂ ਭੂਸ਼ਾ ਪੁਲ਼ ਤੱਕ 3 ਕਰੋੜ ਰੁਪਏ ਦੀ ਲਾਗਤ ਨਾਲ 7 ਕਿਲੋਮੀਟਰ ਸੜਕ ਨਿਰਮਾਣ ਨੂੰ ਮਿਲੀ ਪ੍ਰਵਾਨਗੀ : ਸੰਤ ਬਲਬੀਰ ਸਿੰਘ ਸੀਚੇਵਾਲ

Sant Balbir Singh Seechewal, AAP, Aam Aadmi Party, Aam Aadmi Party Punjab, AAP Punjab, Karambir Singh Ghuman, Aashika Jain, DC Hoshiarpur, Deputy Commissioner Hoshiarpur, Hoshiarpur

5 Dariya News

5 Dariya News

5 Dariya News

ਦਸੂਹਾ/ਹੁਸ਼ਿਆਰਪੁਰ , 09 Jan 2026

Last updated on: Jan 10, 2026, 17:51 IST

ਰਾਜ ਸਭਾ ਮੈਂਬਰ ਅਤੇ ਉੱਘੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਅੱਜ ਦਸੂਹਾ ਦੇ ਪਿੰਡ ਗਾਲੋਵਾਲ ਦਾ ਦੌਰਾ ਕਰਕੇ ਪਵਿੱਤਰ ਵੇਈਂ ਨਾਲ ਸਬੰਧਤ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਇਲਾਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਿਆ। ਇਸ ਮੌਕੇ ਦਸੂਹਾ ਦੇ ਵਿਧਾਇਕ ਐਡਵੋਕੇਟ ਕਰਮਬੀਰ ਸਿੰਘ ਘੁੰਮਣ ਅਤੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵਿਸ਼ੇਸ਼ ਤੌਰ 'ਤੇ ਮੌਜੂਦ ਸਨ।

ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਪ੍ਰਸ਼ਾਸਨਿਕ ਨੁਮਾਇੰਦੇ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਸ਼ਾਮਿਲ ਹੋਏ। ਪਵਿੱਤਰ ਵੇਈਂ ਦੇ ਨਾਲ-ਨਾਲ ਬੁਨਿਆਦੀ ਢਾਂਚੇ ਦੇ ਵਿਕਾਸ, ਸੜਕ ਨਿਰਮਾਣ, ਪਾਣੀ ਦੀ ਸਪਲਾਈ, ਹੜ੍ਹਾਂ ਨਾਲ ਹੋਏ ਨੁਕਸਾਨ ਅਤੇ ਭਵਿੱਖ ਦੀਆਂ ਯੋਜਨਾਵਾਂ ਬਾਰੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ।

ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਪਵਿੱਤਰ ਵੇਈਂ ਦੇ ਨਾਲ ਸੜਕ ਦੀ ਉਸਾਰੀ ਇਲਾਕੇ ਦੇ ਵਸਨੀਕਾਂ ਦੀ ਲੰਬੇ ਸਮੇਂ ਤੋਂ ਮੰਗ ਸੀ। ਇਸ ਮੰਗ ਨੂੰ ਪੂਰਾ ਕਰਦੇ ਹੋਏ ਪੰਜਾਬ ਸਰਕਾਰ ਨੇ ਦਸੂਹਾ ਇਲਾਕੇ ਦੇ ਸੈਦੋਂਵਾਲ ਪਿੰਡ ਤੋਂ ਭੂਸ਼ਾ ਪੁਲ਼ ਤੱਕ ਪਵਿੱਤਰ ਵੇਈਂ ਦੇ ਨਾਲ ਲੱਗਭਗ 7 ਕਿਲੋਮੀਟਰ ਲੰਬੀ ਸੜਕ ਦੇ ਨਿਰਮਾਣ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜੋ ਕਿ ਟੇਰਕਿਆਣਾ ਤੋਂ ਸੁਲਤਾਨਪੁਰ ਲੋਧੀ ਤੱਕ ਜਾਂਦੀ ਹੈ। 

ਇਸ ਪ੍ਰੋਜੈਕਟ 'ਤੇ ਲੱਗਭਗ 3 ਕਰੋੜ ਰੁਪਏ ਦੀ ਲਾਗਤ ਆਵੇਗੀ, ਜਿਸ ਨਾਲ ਦਰਜਨਾਂ ਪਿੰਡਾਂ ਨੂੰ ਸਿੱਧਾ ਲਾਭ ਹੋਵੇਗਾ ਅਤੇ ਆਵਾਜਾਈ ਦੀ ਸਹੂਲਤ ਮਿਲੇਗੀ। ਉਨ੍ਹਾਂ ਅੱਗੇ ਕਿਹਾ ਕਿ ਪਵਿੱਤਰ ਵੇਈਂ 'ਤੇ ਇਕ ਮਹੱਤਵਪੂਰਨ ਗੇਟ ਦੀ ਉਸਾਰੀ ਨਾਲ ਜੋੜੀ ਸਮੱਸਿਆ ਵੀ ਲੰਬੇ ਸਮੇਂ ਤੋਂ ਲੰਬਿਤ ਸੀ। 

ਹੁਣ ਲੱਗਭਗ 3.5 ਲੱਖ ਰੁਪਏ ਦੀ ਲਾਗਤ ਨਾਲ ਇਸ ਗੇਟ ਦੇ ਨਿਰਮਾਣ ਲਈ ਟੈਂਡਰ ਪ੍ਰਕਿਰਿਆ ਪੂਰੀ ਹੋ ਚੁੱਕੀ ਹੈ ਅਤੇ ਕੰਮ ਜਲਦੀ ਹੀ ਸ਼ੁਰੂ ਹੋ ਜਾਵੇਗਾ। ਪੀਣ ਵਾਲੇ ਪਾਣੀ ਦੀ ਸਮੱਸਿਆ ਸਬੰਧੀ ਗੱਲ ਕਰਦਿਆਂ ਸੰਤ ਸੀਚੇਵਾਲ ਨੇ ਕਿਹਾ ਕਿ ਜਿਨ੍ਹਾਂ ਪਿੰਡਾਂ ਵਿੱਚ ਪੀਣ ਵਾਲੇ ਪਾਣੀ ਦੀ ਘਾਟ ਹੈ, ਉਨ੍ਹਾਂ ਨੂੰ ਪਹਿਲਾਂ ਹੀ ਟੈਂਕਰ ਮੁਹੱਈਆ ਕਰਵਾਏ ਜਾ ਚੁੱਕੇ ਹਨ ਅਤੇ ਜਿਹੜੇ ਪਿੰਡ ਹੁਣ ਤੱਕ ਪੀਣ ਵਾਲੇ ਪਾਣੀ ਤੋਂ ਵਾਂਝੇ ਰਹੇ ਹਨ, ਉਨ੍ਹਾਂ ਨੂੰ ਵੀ ਜਲਦੀ ਹੀ ਟੈਂਕਰ ਮੁਹੱਈਆ ਕਰਵਾਏ ਜਾਣਗੇ।

ਉਨ੍ਹਾਂ ਕਿਹਾ ਕਿ ਪਵਿੱਤਰ ਵੇਈਂ ਦੇ ਤੇਜ਼ ਵਹਾਅ ਕਾਰਨ ਕੁਝ ਥਾਵਾਂ 'ਤੇ ਕਟਾਅ ਅਤੇ ਨੁਕਸਾਨ ਹੋਇਆ ਹੈ। ਅਜਿਹੇ ਸੰਵੇਦਨਸ਼ੀਲ ਖੇਤਰਾਂ ਵਿੱਚ ਸਬੰਧਤ ਵਿਭਾਗਾਂ ਵੱਲੋਂ ਸੁਰੱਖਿਆ ਬੈਰੀਅਰਾਂ, ਪੁਲਾਂ ਅਤੇ ਹੋਰ ਜ਼ਰੂਰੀ ਕੰਮਾਂ ਦੇ ਨਿਰਮਾਣ ਲਈ ਸਰਵੇਖਣ ਕੀਤੇ ਜਾ ਰਹੇ ਹਨ। ਸਰਵੇਖਣ ਰਿਪੋਰਟ ਦੇ ਆਧਾਰ 'ਤੇ ਸਰਕਾਰ ਤੋਂ ਫੰਡ ਲੈ ਕੇ ਪਹਿਲ ਦੇ ਆਧਾਰ 'ਤੇ ਕੰਮ ਸ਼ੁਰੂ ਕੀਤਾ ਜਾਵੇਗਾ।

ਵਿਧਾਇਕ ਐਡਵੋਕੇਟ ਕਰਮਬੀਰ ਸਿੰਘ ਘੁੰਮਣ ਨੇ ਇਸ ਮੌਕੇ ਕਿਹਾ ਕਿ ਪਵਿੱਤਰ ਵੇਈਂ ਨਾਲ ਜੁੜੇ ਇਲਾਕਿਆਂ ਵਿੱਚ ਵਿਕਾਸ ਕਾਰਜ ਯੋਜਨਾਬੱਧ ਤਰੀਕੇ ਨਾਲ ਅੱਗੇ ਵਧਾਏ ਜਾ ਰਹੇ ਹਨ। ਸੜਕਾਂ ਦੀ ਉਸਾਰੀ, ਗੇਟ, ਪੁਲ, ਡਰੇਨੇਜ ਅਤੇ ਕਟਾਅ ਤੋਂ ਸੁਰੱਖਿਆ ਵਰਗੇ ਮੁੱਦਿਆਂ 'ਤੇ ਗੰਭੀਰਤਾ ਨਾਲ ਕੰਮ ਕੀਤਾ ਜਾ ਰਿਹਾ ਹੈ। 

ਉਨ੍ਹਾਂ ਭਰੋਸਾ ਦਿੱਤਾ ਕਿ ਸਰਪੰਚਾਂ ਅਤੇ ਪਿੰਡ ਵਾਸੀਆਂ ਵੱਲੋਂ ਰੱਖੀਆਂ ਗਈਆਂ ਜਾਇਜ਼ ਮੰਗਾਂ ਨੂੰ ਪੜਾਅਵਾਰ ਪੂਰਾ ਕੀਤਾ ਜਾਵੇਗਾ। ਮੀਟਿੰਗ ਦੇ ਅਖੀਰ ਵਿੱਚ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਜ਼ਿਲ੍ਹਾ ਪ੍ਰਸ਼ਾਸਨ, ਐਸ.ਡੀ.ਐਮ ਅਤੇ ਸਾਰੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਉਨ੍ਹਾਂ ਦੇ ਸਹਿਯੋਗ ਲਈ ਧੰਨਵਾਦ ਕੀਤਾ। 

ਪਿੰਡ ਵਾਸੀਆਂ ਨੇ ਬਾਬਾ ਸੀਚੇਵਾਲ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਮਾਰਗਦਰਸ਼ਨ ਨੇ ਇਲਾਕੇ ਵਿੱਚ ਲੰਬੇ ਸਮੇਂ ਤੋਂ ਚੱਲ ਰਹੀਆਂ ਵਾਤਾਵਰਨ, ਪਾਣੀ ਦੀ ਨਿਕਾਸੀ ਅਤੇ ਬੁਨਿਆਦੀ ਢਾਂਚੇ ਦੀਆਂ ਸਮੱਸਿਆਵਾਂ ਦਾ ਸਥਾਈ ਹੱਲ ਪ੍ਰਦਾਨ ਕੀਤਾ ਹੈ। ਇਸ ਮੌਕੇ ਐਸ.ਡੀ.ਐਮ ਦਸੂਹਾ ਕੰਵਲਜੀਤ ਸਿੰਘ, ਡੀ.ਐਸ.ਪੀ ਦਸੂਹਾ ਬਲਵਿੰਦਰ ਸਿੰਘ ਜੌੜਾ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

 

Tags: Sant Balbir Singh Seechewal , AAP , Aam Aadmi Party , Aam Aadmi Party Punjab , AAP Punjab , Karambir Singh Ghuman , Aashika Jain , DC Hoshiarpur , Deputy Commissioner Hoshiarpur , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD