Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸੰਗਰੂਰ ਪੁਲਿਸ ਨੇ ਲਹਿਰਾਗਾਗਾ ਵਿਖੇ ਹੋਏ ਅੰਨ੍ਹੇ ਕਤਲ ਦੀ ਸੁਲਝਾਈ ਗੁੱਥੀ

ਤਿੰਨ ਦੋਸ਼ੀ ਗ੍ਰਿਫ਼ਤਾਰ,ਚਾਂਦੀ ਅਤੇ ਬਨਾਵਟੀ ਗਹਿਣੇ ਵੀ ਬਰਾਮਦ,ਤਫ਼ਤੀਸ਼ ਜਾਰੀ : ਐਸ.ਐਸ.ਪੀ. ਸਰਤਾਜ ਸਿੰਘ ਚਾਹਲ

Crime News Punjab, Punjab Police, Police, Crime News, Sangrur Police, Sangrur

Web Admin

Web Admin

5 Dariya News

ਸੰਗਰੂਰ , 09 Jan 2026

Last updated on: Jan 10, 2026, 18:03 IST

ਸਰਤਾਜ ਸਿੰਘ ਚਾਹਲ ਐਸ.ਐਸ.ਪੀ ਸੰਗਰੂਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਪੁਲਿਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਕਾਰਵਾਈ ਕਰਦੇ ਹੋਏ ਬੀਤੇ ਦਿਨੀਂ ਲਹਿਰਾਗਾਗਾ ਵਿਖੇ ਹੋਏ ਇੱਕ ਅੰਨ੍ਹੇ ਕਤਲ ਦੇ ਤਿੰਨ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਚਾਂਦੀ ਅਤੇ ਬਨਾਵਟੀ ਗਹਿਣੇ ਵੀ ਬਰਾਮਦ ਕੀਤੇ ਗਏ ਹਨ। ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਮਿਤੀ 2,3 ਜਨਵਰੀ 2026 ਦੀ ਦਰਮਿਆਨੀ ਰਾਤ ਨੂੰ ਕ੍ਰਿਸ਼ਨ ਕੁਮਾਰ ਉਰਫ ਨੀਟਾ ਪੁੱਤਰ ਜਗਦੀਸ ਰਾਏ ਵਾਸੀ ਲਹਿਰਾ ਦੇ ਘਰ ਅੰਦਰ ਤਿੰਨ ਅਣਪਛਾਤੇ ਵਿਅਕਤੀਆਂ ਵੱਲੋਂ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਲਈ ਦਾਖਲ਼ ਹੋਏ ਸਨ। 

ਅਣਪਛਾਤੇ ਦੋਸ਼ੀਆਂ ਵੱਲੋਂ ਘਰ ਵਿੱਚੋਂ ਕਰੀਬ 15,000/- ਰੁਪਏ ਨਗਦ ਤੇ ਕੁਝ ਸਮਾਨ ਦੀ ਲੁੱਟ ਕੀਤੀ ਗਈ ਅਤੇ ਇਸ ਘਟਨਾ ਦੌਰਾਨ ਕ੍ਰਿਸ਼ਨ ਕੁਮਾਰ ਉਰਫ ਨੀਟਾ ਦੇ ਸੱਟਾਂ ਲੱਗਣ ਕਾਰਨ ਮੌਤ ਹੋ ਗਈ ਸੀ। ਮ੍ਰਿਤਕ ਕ੍ਰਿਸ਼ਨ ਕੁਮਾਰ ਉਰਫ ਨੀਟਾ ਦੇ ਰਿਸ਼ਤੇਦਾਰ ਜਤਿੰਦਰ ਕੁਮਾਰ ਉੇਰਫ ਕਾਕਾ ਪੁੱਤਰ ਮਦਨ ਲਾਲ ਵਾਸੀ ਵਾਰਡ ਨੰਬਰ 07 ਟੋਹਾਣਾ (ਹਰਿਆਣਾ) ਦੇ ਬਿਆਨ ਪਰ ਮੁਕੱਦਮਾ ਨੰਬਰ 03 ਮਿਤੀ 03.01.2026 ਅ/ਧ 103(1),3(5) ਭਾਰਤੀ ਨਿਆਂ ਸੰਹਿਤਾ (302, 34 ਆਈ ਪੀ ਸੀ) ਥਾਣਾ ਲਹਿਰਾ ਵਿਖੇ ਤਿੰਨ ਨਾ ਮਾਲੂਮ ਵਿਅਕਤੀਆਂ ਵਿਰੁੱਧ ਦਰਜ ਕਰਕੇ ਤਫਤੀਸ਼ ਅਮਲ ਵਿੱਚ ਲਿਆਂਦੀ ਗਈ। 

ਮਾਮਲੇ ਦੀ ਜਾਂਚ ਲਈ ਦਵਿੰਦਰ ਅੱਤਰੀ, ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਸੰਗਰੂਰ ਦੀ ਅਗਵਾਈ ਹੇਠ ਦਲਜੀਤ ਸਿੰਘ ਵਿਰਕ ਉਪ ਕਪਤਾਨ ਪੁਲਿਸ (ਡਿਟੈਕਟਿਵ) ਸੰਗਰੂਰ, ਰਣਬੀਰ ਸਿੰਘ ਉਪ ਕਪਤਾਨ ਪੁਲਿਸ ਸਬ ਡਵੀਜਨ ਲਹਿਰਾ ਦੀ ਨਿਗਰਾਨੀ ਹੇਠ ਇੰਚਾਰਜ ਸੀ.ਆਈ.ਏ ਅਤੇ ਮੁੱਖ ਅਫਸਰ ਥਾਣਾ ਲਹਿਰਾ ਦੀਆਂ ਵੱਖ ਵੱਖ ਟੀਮਾਂ ਬਣਾ ਕੇ ਟੈਕਨੀਕਲ ਢੰਗ ਨਾਲ ਤਫਤੀਸ਼ ਅਮਲ ਵਿੱਚ ਲਿਆਉਂਦੇ ਹੋਏ ਮਿਤੀ 06 ਜਨਵਰੀ 2026 ਨੂੰ ਸੁਲਝਾ ਕੇ ਦੋਸ਼ੀਆਂ ਅਕਾਸਦੀਪ ਸ਼ਰਮਾ (23)ਉਰਫ ਲੱਕੀ ਪੁੱਤਰ ਟਿੰਕੂ ਸ਼ਰਮਾ ਪੁੱਤਰ ਰੁਲਦੂ ਰਾਮ ਵਾਸੀ ਲਹਿਰਾ, ਮਨਪ੍ਰੀਤ ਸਿੰਘ (25)ਉਰਫ ਬੀਰੂ ਪੁੱਤਰ ਪੱਪੂ ਸਿੰਘ ਉਰਫ ਰਾਜੂ ਪੁੱਤਰ ਸੋਹਣ ਲਾਲ ਵਾਸੀ ਖਾਈ ਬਸਤੀ ਲਹਿਰਾ ਅਤੇ ਸਨੀ ਕੁਮਾਰ (21)ਉਰਫ ਮੰਗਲ ਪੁੱਤਰ ਰਾਜਿੰਦਰ ਕੁਮਾਰ ਪੁੱਤਰ ਰਾਮ ਕੁਮਾਰ ਵਾਸੀ ਲਹਿਰਾ ਨੂੰ ਗ੍ਰਿਫਤਾਰ ਕਰਕੇ ਜੁਰਮ 331(8), 309(4) ਭਾਰਤੀ ਨਿਆਂ ਸੰਹਿਤਾ (460, 392 ਆਈ ਪੀ ਸੀ) ਦਾ ਵਾਧਾ ਕੀਤਾ ਗਿਆ।

ਉਨ੍ਹਾਂ ਦੱਸਿਆ ਕਿ ਪਹਿਲੀ ਨਜ਼ਰੇ ਇਹ ਮਾਮਲਾ ਪੈਸਿਆਂ ਦੇ ਆਪਸੀ ਲੈਣ ਦੇਣ ਨਾਲ ਸਬੰਧਤ ਲੱਗਦਾ ਹੈ ਅਤੇ ਮਨਪ੍ਰੀਤ ਸਿੰਘ ਤੋਂ ਬਿਨਾ ਦੋਵੇਂ ਦੋਸ਼ੀ ਅਪਰਾਧੀ ਕਿਸਮ ਦੇ ਵਿਅਕਤੀ ਹਨ। ਜਿੰਨਾ ਵੱਲੋਂ ਲੁੱਟ ਦੀ ਵਾਰਦਾਤ ਨੂੰ ਅੰਜ਼ਾਮ ਦਿੰਦੇ ਹੋਏ ਕ੍ਰਿਸ਼ਨ ਕੁਮਾਰ ਦਾ ਕਤਲ ਕੀਤਾ ਗਿਆ। ਦੋਸ਼ੀਆਂ ਦੀ ਪੁੱਛਗਿਛ ਜਾਰੀ ਹੈ ਤੇ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।

 

Tags: Crime News Punjab , Punjab Police , Police , Crime News , Sangrur Police , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD