Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ ਦੂਜੇ ਪੜਾਅ ਤਹਿਤ ਸਿਖਲਾਈ ਪ੍ਰੋਗਰਾਮ ਦਾ ਆਯੋਜਨ

ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਹਲਕਾ ਅਮਲੋਹ ਨੂੰ ਨਸ਼ਾ ਮੁਕਤ ਕਰਨ ਲਈ ਲੋਕਾਂ ਦੇ ਸਰਗਰਮ ਸਹਿਯੋਗ ਦੀ ਮੰਗ ਕੀਤੀ

Gurinder Singh Garry Birring, Gurinder Singh Garry, Amloh, AAP, Aam Aadmi Party, Aam Aadmi Party Punjab, AAP Punjab, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

5 Dariya News

5 Dariya News

5 Dariya News

ਮੰਡੀ ਗੋਬਿੰਦਗੜ੍ਹ , 09 Jan 2026

Last updated on: Jan 10, 2026, 18:25 IST

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਗਈ ਨਿਰੰਤਰ ਜੰਗ ਦੇ ਅਹਿਮ ਹਿੱਸੇ ਵਜੋਂ ਅੱਜ ਦੇਸ਼ ਭਗਤ ਯੂਨੀਵਰਸਿਟੀ ਵਿਖੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ ਦੂਜੇ ਪੜਾਅ ਤਹਿਤ ਪਿੰਡਾਂ ਤੇ ਵਾਰਡਾਂ ਦੇ ਪਹਿਰੇਦਾਰਾਂ ਲਈ ਇੱਕ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਹਲਕਾ ਅਮਲੋਹ ਦੇ ਵੱਖ-ਵੱਖ ਪਿੰਡਾਂ ਅਤੇ ਵਾਰਡਾਂ ਤੋਂ ਆਏ ਸੈਂਕੜੇ ਮੈਂਬਰਾਂ ਨੇ ਸ਼ਮੂਲੀਅਤ ਕੀਤੀ, ਜਿਨ੍ਹਾਂ ਨੂੰ ਨਸ਼ਿਆਂ ਦੇ ਖਾਤਮੇ ਲਈ ਜ਼ਮੀਨੀ ਪੱਧਰ 'ਤੇ ਕੰਮ ਕਰਨ ਦੀ ਸਿਖਲਾਈ ਦਿੱਤੀ ਗਈ।

ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਹਲਕਾ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਹਾਜ਼ਰ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਨੂੰ 'ਰੰਗਲਾ ਪੰਜਾਬ' ਬਣਾਉਣ ਅਤੇ ਨਸ਼ਿਆਂ ਦੇ ਕੋਹੜ ਨੂੰ ਜੜ੍ਹੋਂ ਖਤਮ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਉਮੀਦ ਜਤਾਈ ਕਿ ਜਨਤਾ ਦੇ ਸਰਗਰਮ ਸਹਿਯੋਗ ਨਾਲ ਜਲਦੀ ਹੀ ਹਲਕਾ ਅਮਲੋਹ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਕਰਨ ਵਿੱਚ ਸਫਲਤਾ ਹਾਸਲ ਕੀਤੀ ਜਾਵੇਗੀ।

ਪ੍ਰੋਗਰਾਮ ਦੌਰਾਨ ਨਸ਼ਾ ਮੁਕਤੀ ਮੋਰਚਾ ਦੇ ਜ਼ਿਲ੍ਹਾ ਕੋਆਰਡੀਨੇਟਰ ਓੰਕਾਰ ਸਿੰਘ ਚੌਹਾਨ ਨੇ ਕਿਹਾ ਕਿ ਜਿਸ ਤਰ੍ਹਾਂ ਸਾਰੇ ਨਾਗਰਿਕਾਂ ਨੇ ਨਸ਼ਿਆਂ ਦਾ ਖਾਤਮਾ ਕਰਨ ਲਈ ਪਹਿਲੇ ਪੜਾਅ ਤਹਿਤ ਸਰਗਰਮ ਭੂਮਿਕਾ ਨਿਭਾਈ ਸੀ ਉਸੇ ਤਰ੍ਹਾਂ ਇਸ ਦੂਜੇ ਪੜਾਅ ਤਹਿਤ ਵੀ ਸਾਰਿਆਂ ਨੇ ਰਲ ਕੇ ਹੰਭਲਾ ਮਾਰਨਾ ਹੈ। ਉਹਨਾਂ ਕਿਹਾ ਕਿ ਪੰਜਾਬ ਪੁਲਿਸ ਇਸ ਸਬੰਧੀ ਸਾਰਥਕ ਭੂਮਿਕਾ ਅਦਾ ਕਰ ਰਹੀ ਹੈ ਅਤੇ ਨਸ਼ਾ ਤਸਕਰਾਂ ਦੇ ਕਾਲੇ ਕਾਰੋਬਾਰ ਨੂੰ ਸਖਤੀ ਨਾਲ ਠੱਲ ਪਾਈ ਜਾ ਰਹੀ ਹੈ।

ਇਸ ਮੌਕੇ ਐਸ.ਡੀ.ਐਮ. ਚੇਤਨ ਬੰਗੜ ਅਤੇ ਡੀ.ਐਸ.ਪੀ. ਗੁਰਦੀਪ ਸਿੰਘ ਨੇ ਕਰਮਵਾਰ ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵਿਸਥਾਰ ਵਿੱਚ ਦੱਸਿਆ। ਸਿਖਲਾਈ ਪ੍ਰੋਗਰਾਮ ਮੌਕੇ ਈ.ਓ., ਬਲਾਕ ਵਿਕਾਸ ਤੇ ਪੰਚਾਇਤ ਅਫਸਰ ਸਮੇਤ ਹੋਰਨਾਂ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਵੀ ਹਾਜ਼ਰੀ ਭਰੀ। ਅਧਿਕਾਰੀਆਂ ਨੇ ਸਿਖਲਾਈ ਲੈ ਰਹੇ ਮੈਂਬਰਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ ਕਿਵੇਂ ਉਹ ਆਪਣੇ-ਆਪਣੇ ਖੇਤਰਾਂ ਵਿੱਚ ਨੌਜਵਾਨਾਂ ਨੂੰ ਇਸ ਭੈੜੀ ਅਲਾਮਤ ਤੋਂ ਬਚਾ ਸਕਦੇ ਹਨ।

ਵਿਧਾਇਕ ਗੈਰੀ ਬੜਿੰਗ ਨੇ ਹਰੇਕ ਨਾਗਰਿਕ ਨੂੰ ਇਸ ਮੁਹਿੰਮ ਵਿੱਚ ਸਰਗਰਮ ਯੋਗਦਾਨ ਪਾਉਣ ਦੀ ਅਪੀਲ ਕੀਤੀ। ਵਿਧਾਇਕ ਬੜਿੰਗ ਨੇ ਕਿਹਾ ਕਿ ਇਹ ਸਿਰਫ ਇੱਕ ਸਰਕਾਰੀ ਮੁਹਿੰਮ ਨਹੀਂ, ਸਗੋਂ ਇੱਕ ਜਨ-ਅੰਦੋਲਨ ਹੈ ਅਤੇ ਸਮਾਜ ਦੇ ਹਰ ਵਰਗ ਨੂੰ ਆਪਣੀ ਆਉਣ ਵਾਲੀ ਪੀੜ੍ਹੀ ਨੂੰ ਬਚਾਉਣ ਲਈ ਇਸ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਬੇਦੀ, ਇਕਬਾਲ ਸਿੰਘ ਰਾਏ, ਪ੍ਰਧਾਨ ਨਗਰ ਕੌਂਸਲ ਹਰਪ੍ਰੀਤ ਸਿੰਘ ਪ੍ਰਿੰਸ, ਚੇਅਰਪਰਸਨ ਸੁਖਵਿੰਦਰ ਕੌਰ ਗਹਿਲੋਤ, ਭੁਪਿੰਦਰ ਸਿੰਘ ਮਿੰਟੂ, ਕੁਲਜੀਤ ਸਿੰਘ ਵੀ ਹਾਜ਼ਰ ਸਨ।

 

Tags: Gurinder Singh Garry Birring , Gurinder Singh Garry , Amloh , AAP , Aam Aadmi Party , Aam Aadmi Party Punjab , AAP Punjab , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD