Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਦਲਬੀਰ ਸਿੰਘ ਟੌਂਗ ਨੇ ਦਿਵਿਆਂਗ ਵਿਅਕਤੀਆਂ ਨੂੰ ਵੰਡੇ ਸਹਾਇਕ ਉਪਕਰਨ

ਆਪ ਸਰਕਾਰ ਦਿਵਿਆਂਗ ਵਿਅਕਤੀਆਂ ਦੀ ਮਦਦ ਲਈ ਹਮੇਸ਼ਾ ਤਿਆਰ - ਟੌਂਗ

Dalbir Singh Tong, Baba Bakala, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਅੰਮ੍ਰਿਤਸਰ , 09 Jan 2026

Last updated on: Jan 10, 2026, 18:54 IST

ਆਮ ਆਦਮੀ ਪਾਰਟੀ ਦੀ ਸਰਕਾਰ ਦਿਵਿਆਂਗ ਵਿਅਕਤੀਆਂ ਦੀ ਸਹਾਇਤਾ ਲਈ ਹਮੇਸ਼ਾ ਤਿਆਰ ਹੈ ਅਤੇ ਸਮਾਜ ਦੇ ਅਹਿਮ ਹਿੱਸਾ ਮੰਨੇ ਜਾਂਦੇ ਦਿਵਿਆਂਗ ਵਿਅਕਤੀਆਂ ਦੀਆਂ ਜ਼ਰੂਰਤਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਨ ਲਈ ਵਚਨਬੱਧ ਹੈ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਬਾਬਾ ਬਕਾਲਾ ਦੇ ਵਿਧਾਇਕ ਸ: ਦਲਬੀਰ ਸਿੰਘ ਟੌਂਗ ਨੇ ਸਰਕਾਰੀ ਆਈ.ਟੀ.ਆਈ. ਬਾਬਾ ਬਕਾਲਾ ਵਿਖੇ ਜਿਲ੍ਹਾ ਪ੍ਰਸ਼ਾਸਨ ਦੀ ਸਹਾਇਤਾ ਨਾਲ ਅਲਿਮਕੋ ਦੁਆਰਾ ਲਗਾਏ ਗਏ ਕੈਂਪ ਦੌਰਾਨ ਦਿਵਿਆਂਗ ਵਿਅਕਤੀਆਂ ਨੂੰ ਸਹਾਇਕ ਉਪਕਰਨ ਵੰਡਣ ਸਮੇਂ ਕੀਤਾ।

ਉਨਾਂ ਦੱਸਿਆ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਸ਼ੇਸ਼ ਕੈਂਪ ਲਗਾ ਕੇ ਬਾਕੀ ਰਹਿੰਦੇ ਲੋਕਾਂ ਤੱਕ ਵੀ ਲੋੜੀਂਦੀ ਸਹਾਇਤਾ ਸਮੱਗਰੀ ਪਹੁੰਚਾਈ ਜਾਵੇਗੀ। ਉਨਾਂ ਦੱਸਿਆ ਕਿ ਅਲਿਮਕੋ ਵਲੋਂ ਕੀਤਾ ਜਾ ਰਿਹਾ ਇਹ ਉਪਰਾਲਾ ਬਹੁਤ ਹੀ ਪ੍ਰਸ਼ੰਸਾ ਯੋਗ ਹੈ।

ਉਨਾਂ ਦੱਸਿਆ ਕਿ ਅੱਜ ਦੇ ਕੈਂਪਾਂ ਵਿੱਚ 125 ਦਿਵਿਆਂਗ ਵਿਅਕਤੀਆਂ ਨੂੰ ਅਲਿਮਕੋ ਦੀ ਸਹਾਇਤਾ ਨਾਲ ਸਰਕਾਰੀ ਆਈ.ਟੀ.ਆਈ. ਬਾਬਾ ਬਕਾਲਾ ਵਿਖੇ ਲਗਾਏ ਗਏ ਵਿਸ਼ੇਸ਼ ਕੈਂਪ ਵਿੱਚ 254 ਸਹਾਇਕ ਉਪਕਰਨ ਕਰੀਬ 20 ਲੱਖ 18 ਹਜ਼ਾਰ ਦੀ ਕੀਮਤ ਦੇ ਸਹਾਇਕ ਉਪਰਕਣ ਵੰਡੇ ਗਏ। ਉਨਾਂ ਦੱਸਿਆ ਕਿ ਕੈਂਪ ਦੌਰਾਨ ਬੈਟਰੀ ਵਾਲੇ ਟਰਾਈਸਾਈਕਲ, ਵੀਲ੍ਹ ਚੇਅਰ ਅਤੇ ਹੋਰ ਉਪਕਰਣਾਂ ਦੀ ਵੰਡ ਲੋੜਵੰਦਾਂ ਨੂੰ ਕੀਤੀ ਗਈ ਹੈ। 

ਉਨਾਂ ਦੱਸਿਆ ਕਿ ਮੈਂ ਇਸ ਬਾਬਤ ਅਲਿਮਕੋ ਨਾਲ ਰਾਬਤਾ ਕਾਇਮ ਕੀਤਾ ਸੀ ਕਿ ਸਾਡੇ ਸਰਹੱਦੀ ਇਲਾਕੇ ਦੇ  ਲੋੜਵੰਦਾਂ ਨੂੰ ਸਹਾਇਕ ਉਪਕਰਣ ਦਿੱਤੇ ਜਾਣ, ਜਿਨਾਂ ਨੇ ਪਹਿਲਾਂ ਵਿਸ਼ੇਸ਼ ਕੈਂਪ ਲਗਾਏ ਗਏ ਸਨ, ਜਿਸ ਵਿੱਚ ਹਰੇਕ ਵਿਅਕਤੀ ਦੀ ਲੋੜ ਅਨੁਸਾਰ ਸਾਇਜ ਲੈ ਕੇ ਉਪਕਰਣ ਤਿਆਰ ਕਰਵਾਏ ਗਏ ਅਤੇ ਹੁਣ ਉਨਾਂ ਦੇ ਨਜ਼ਦੀਕੀ ਸਥਾਨਾਂ ’ਤੇ ਜਾ ਕੇ ਕੈਂਪ ਲਗਾ ਕੇ ਇਹ ਵੰਡ ਕੀਤੀ ਜਾ ਰਹੀ ਹੈ। ਉਨਾਂ ਦੱਸਿਆ ਕਿ ਇਹ ਸਾਰੇ ਉਪਕਰਣ ਅਲਿਮਕੋ ਵਲੋਂ ਬਹੁਤ ਵਧੀਆ ਤਕਨੀਕ ਅਤੇ ਕੁਆਲਿਟੀ ਨਾਲ ਤਿਆਰ ਕੀਤੇ ਗਏ ਹਨ। 

ਉਨਾਂ ਦੱਸਿਆ ਕਿ 10 ਜਨਵਰੀ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਟਾਰੀ ਵਿਖੇ ਕੈਂਪ ਲਗਾਇਆ ਜਾਵੇਗਾ। ਇਸ ਮੌਕੇ ਐਸ.ਡੀ.ਐਮ. ਬਾਬਾ ਬਕਾਲਾ ਸ: ਅਮਨਪ੍ਰੀਤ ਸਿੰਘ ਨੇ ਦੱਸਿਆ ਕਿ ਕੈਂਪ ਦੌਰਾਨ 22 ਮੋਟੋਰਾਈਜਡ ਟਰਾਈਸਾਈਕਲ, 48 ਟਰਾਈ ਸਾਈਕਲ, 27 ਵੀਲ ਚੇਅਰ, 1 ਸੀ.ਪੀ. ਚੇਅਰ, 5 ਟੀ:ਐਲ:ਐਮ ਕਿੱਟ, 24 ਸੁਣਨ ਵਾਲੀਆਂ ਮਸ਼ੀਨਾਂ, 60 ਬੇਸਾਖੀਆਂ, 22 ਵਾਲਕਿੰਗ ਸਟਿੱਕ, 5 ਵਾਕਰ, 12 ਰੋਲੇਟਰ, 21 ਕੁਸ਼ਨਜ਼, 1 ਐਲੀ.ਐਸ.ਬੈਲਟ, 1 ਸੁਗਮਿਆ ਕੇਨ,  ਅਤੇ 5 ਬਨਾਉਟੀ ਅੰਗ ਵੰਡੇ ਗਏ ਹਨ।

ਇਸ ਮੌਕੇ ਸੀ.ਡੀ.ਪੀ.ਓ. ਵਰਿੰਦਰ ਸਿੰਘ, ਨੋਡਲ ਇੰਚਾਰਜ ਧਰਮਿੰਦਰ ਸਿੰਘ, ਪ੍ਰਿੰਸੀਪਲ ਆਈ.ਟੀ.ਆਈ. ਸੁਖਦੇਵ ਸਿੰਘ, ਅਲਿਮਕੋ ਤੋਂ ਸ੍ਰੀ ਅਨਿਲ ਕੁਮਾਰ, ਬਲਾਕ ਪ੍ਰਧਾਨ ਸੁਭਕਰਮਜੀਤ ਸਿੰਘ, ਬਲਾਕ ਸਮੀਤਿ ਮੈਂਬਰ ਜਗਬੀਰ ਸਿੰਘ, ਸਰਪੰਚ ਕਰਮਜੀਤ ਸਿੰਘ, ਹਰਪ੍ਰੀਤ ਸਿੰਘ ਭਿੰਡਰ, ਸ੍ਰੀ ਵਿਸ਼ਾਲ ਮੰਨਣ, ਸ: ਜਰਮਨਜੀਤ ਸਿੰਘ, ਹਰਮੀਤ ਸਿੰਘ ਤਰਸਿੱਕਾ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।

 

Tags: Dalbir Singh Tong , Baba Bakala , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD