Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਦੂਜੇ ਪੜਾਅ ਹੋਇਆ ਸ਼ੁਰੂ : ਦਲਬੀਰ ਸਿੰਘ ਟੋਂਗ

98991-00002 ਨੰਬਰ ਤੇ ਮਿਸ ਕਾਲ ਦੇ ਕੇ ਕੋਈ ਵੀ ਨਾਗਰਿਕ ਨਸ਼ਾ ਤਸਕਰ ਵਿਰੁੱਧ ਮੁਹਿੰਮ ਵਿੱਚ ਹੋ ਸਕਦਾ ਹੈ ਸ਼ਾਮਲ

Dalbir Singh Tong, Baba Bakala, AAP, Aam Aadmi Party, Aam Aadmi Party Punjab, AAP Punjab, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਅੰਮ੍ਰਿਤਸਰ , 09 Jan 2026

Last updated on: Jan 10, 2026, 18:55 IST

ਹਲਕਾ ਬਾਬਾ ਬਕਾਲਾ ਤੋਂ ਵਿਧਾਇਕ ਸ: ਦਲਬੀਰ ਸਿੰਘ ਟੋਂਗ ਨੇ ਅੱਜ ਰਈਆ ਰੈਸਟ ਹਾਊਸ ਵਿਖੇ ਆਮ ਆਦਮੀ ਪਾਰਟੀ ਦੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਵਲੋਂ ਨਸ਼ਿਆਂ ਵਿਰੁੱਧ ਜੰਗ ਹੋਰ ਤੇਜ ਕਰਦੇ ਹੋਏ ਇਸ ਦਾ ਦੂਜਾ ਪੜਾਅ ਸ਼ੁਰੂ ਕਰ ਦਿੱਤਾ ਹੈ। ਉਨਾਂ ਕਿਹਾ ਕਿ ਸੂਬੇ ਵਿਚ ਕਿਸੇ ਵੀ ਨਸ਼ਾ ਤਸਕਰ ਨੂੰ ਨਹੀਂ ਰਹਿਣ ਦਿੱਤਾ ਜਾਵੇਗਾ ਅਤੇ ਨਸ਼ਾ ਤਸਕਰਾਂ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।   

ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੀ ਸਰਕਾਰੀ ਸ਼ੁਰੂਆਤ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਲੁਧਿਆਣਾ ਵਿਖੇ ਕਰ ਦਿੱਤੀ ਗਈ ਹੈ। ਸ: ਟੌਂਗ ਨੇ ਕਿਹਾ ਕਿ ਦੂਜੇ ਪੜਾਅ ਤਹਿਤ ਪੰਜਾਬ ਦੇ ਲਗਭਗ 15 ਹਜ਼ਾਰ ਪਿੰਡਾਂ ਅਤੇ ਵਾਰਡਾਂ ਵਿੱਚ ਪੈਦਲ ਯਾਤਰਾ ਕੀਤੀ ਜਾਵੇਗੀ ਤਾਂ ਜੋ ਲੋਕਾਂ ਨੂੰ ਨਸ਼ਿਆਂ ਦੇ ਖਿਲਾਫ਼ ਇਕਜੁੱਟ ਕੀਤਾ ਜਾ ਸਕੇ।

ਸ: ਟੌਂਗ ਨੇ ਕਿਹਾ ਕਿ ਸਰਕਾਰ ਵੱਲੋਂ ਪਿੰਡ ਦੇ ਪਹਿਰੇਦਾਰ ਬਣਨ ਲਈ 98991-00002 ਨੰਬਰ ਜਾਰੀ ਕੀਤਾ ਗਿਆ ਹੈ, ਜਿਸ ’ਤੇ ਮਿਸਡ ਕਾਲ ਦੇ ਕੇ ਲੋਕ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਉਨਾਂ ਕਿਹਾ ਕਿ ਇਸ ਨੰਬਰ ਤੇ ਮਿਸ ਕਾਲ ਦੇ ਕੇ ਕੋਈ ਵੀ ਨਾਗਰਿਕ ਨਸ਼ਾ ਤਸਕਰ ਵਿਰੁੱਧ ਮੁਹਿੰਮ ਵਿੱਚ ਸ਼ਾਮਲ ਹੋ ਸਕਦਾ ਹੈ। ਇਸਦੇ ਨਾਲ ਹੀ “ਯੁੱਧ ਨਸ਼ਿਆਂ ਵਿਰੁੱਧ” ਮੋਬਾਇਲ ਐਪ ਵੀ ਲੋਕਾਂ ਨੂੰ ਸਮਰਪਿਤ ਕੀਤਾ ਗਿਆ।

ਵਿਧਾਇਕ ਟੌਂਗ ਨੇ ਭਰੋਸਾ ਜਤਾਇਆ ਕਿ ਪਰਮਾਤਮਾ ਦੀ ਮਿਹਰ ਅਤੇ ਪੰਜਾਬ ਸਰਕਾਰ ਦੀ ਮਜ਼ਬੂਤ ਕਾਰਗੁਜ਼ਾਰੀ ਸਦਕਾ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੇ ਦੂਜੇ ਪੜਾਅ ਤਹਿਤ ਅਗਲੇ ਛੇ ਮਹੀਨਿਆਂ ਵਿੱਚ ਪੰਜਾਬ ਨੂੰ ਪੂਰਨ ਤੌਰ ’ਤੇ ਨਸ਼ਾ ਮੁਕਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤ ਹੋ ਰਹੇ ਨੌਜਵਾਨਾਂ ਨੂੰ ਸਹੀ ਦਿਸ਼ਾ ਵੱਲ ਮੋੜਨ ਲਈ ਪੰਜਾਬ ਸਰਕਾਰ ਵੱਲੋਂ ਸਕਿੱਲ ਡਿਵੈਲਪਮੈਂਟ ਪ੍ਰੋਗਰਾਮ ਚਲਾਏ ਜਾ ਰਹੇ ਹਨ। ਇਸਦੇ ਨਾਲ ਹੀ ਪਿੰਡ-ਪਿੰਡ ਖੇਡ ਮੈਦਾਨ ਅਤੇ ਲਾਇਬਰੇਰੀਆਂ ਤਿਆਰ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਨੌਜਵਾਨਾਂ ਨੂੰ ਸਕਾਰਾਤਮਕ ਵਾਤਾਵਰਨ ਅਤੇ ਰੁਜ਼ਗਾਰ ਦੇ ਮੌਕੇ ਮਿਲ ਸਕਣ।

ਇਸ ਮੌਕੇ ਡੀ.ਐਸ.ਪੀ. ਅਰੁਣ ਸ਼ਰਮਾ, ਪ੍ਰਧਾਨ ਨਿਰਮਲ ਸਿੰਘ, ਬਲਜਿੰਦਰ ਸਿੰਘ, ਸਰਵਿੰਦਰ ਸਿੰਘ, ਸੁਖਦੇਵ ਸਿੰਘ ਪੱਡਾ, ਨਾਇਬ ਤਹਿਸੀਲ ਮਨੀ ਮਹਾਜਨ, ਐਸ.ਐਚ.ਓ. ਗੁਰਵਿੰਦਰ ਸਿੰਘ, ਹਰਜਿੰਦਰ ਸਿੰਘ ਟੌਂਗ, ਬਲਵਿੰਦਰ ਸਿੰਘ, ਬਲਦੇਵ ਸਿੰਘ ਬੋਟੇਵਾਲ, ਰਣਧੀਰ ਸਿੰਘ, ਮੀਡੀਆ ਇੰਚਾਰਜ ਵਿਸ਼ਾਲ ਮੰਨਣ, ਜਿਲ੍ਹਾ ਵਾਈਜ਼ ਪ੍ਰਧਾਨ ਕੁਲਦੀਪ ਸਿੰਘ ਛੱਜਵੱਡੀ, ਜਗਦੀਪ ਸਿੰਘ, ਦਵਿੰਦਰ ਸਿੰਘ, ਗੁਰਚਰਨ ਸਿੰਘ, ਗੁਰਮੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਰਕਰ ਹਾਜ਼ਰ ਸਨ।

 

Tags: Dalbir Singh Tong , Baba Bakala , AAP , Aam Aadmi Party , Aam Aadmi Party Punjab , AAP Punjab , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD