Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

“ਯੁੱਧ ਨਸ਼ਿਆਂ ਵਿਰੁੱਧ”ਮੁਹਿੰਮ ਤਹਿਤ ਕੁਲਵੰਤ ਸਿੰਘ ਸਿੱਧੂ ਦੀ ਪ੍ਰਧਾਨਗੀ 'ਚ ਮੀਟਿੰਗ ਆਯੋਜਿਤ

ਨਸ਼ੇ ਦੇ ਖਾਤਮੇ ਲਈ ਇੱਕ-ਜੁੱਟ ਹੋਣ ਦੀ ਸਹੁੰ ਵੀ ਚੁਕਾਈ

Kulwant Singh Sidhu, Ludhiana, AAP, Aam Aadmi Party, Aam Aadmi Party Punjab, AAP Punjab, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਲੁਧਿਆਣਾ , 09 Jan 2026

Last updated on: Jan 10, 2026, 19:54 IST

ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿੱਢੀ ਗਈ “ਯੁੱਧ ਨਸ਼ਿਆਂ ਵਿਰੁੱਧ”ਮੁਹਿੰਮ ਨੂੰ ਅੱਜ ਜੰਗੀ ਰੂਪ ਵਿੱਚ ਪ੍ਰਚੰਡ ਕਰਦਿਆਂ ਹਲਕਾ ਆਤਮ ਨਗਰ ਤੋਂ ਵਿਧਾਇਕ  ਕੁਲਵੰਤ ਸਿੰਘ ਸਿੱਧੂ ਵੱਲੋਂ ਯੂਨਾਈਟਡ ਸਾਈਕਲ ਪਾਰਟਸ, ਗਿੱਲ ਰੋਡ ਵਿਖੇ ਇੱਕ ਅਹਿਮ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਮੀਟਿੰਗ ਵਿੱਚ ਨਸ਼ਿਆਂ ਨੂੰ ਜੜ ਤੋਂ ਖਤਮ ਕਰਨ ਲਈ ਏ ਸੀ ਪੀ ਸਤਿੰਦਰ ਵਿਰਕ, ਐਸ ਐਚ ਓ ਜਤਿੰਦਰ ਕੁਮਾਰ, ਜੋਨਲ ਕਮਿਸ਼ਨਰ ਗੁਰਪਾਲ ਸਿੰਘ, ਕੌਂਸਲਰ ਜਗਮੀਤ ਸਿੰਘ, ਕੌਂਸਲਰ ਸੋਹਣ ਸਿੰਘ ਗੋਗਾ, ਹਲਕਾ ਸੰਗਠਨ ਇੰਚਾਰਜ, ਟਰੇਡ ਵਿੰਗ, ਮਹਿਲਾ ਵਿੰਗ, ਬਲਾਕ ਇੰਚਾਰਜ, ਵਾਰਡ ਪ੍ਰਧਾਨ ਅਤੇ ਆਮ ਆਦਮੀ ਪਾਰਟੀ ਦੇ ਸਾਰੇ ਵਲੰਟੀਅਰ ਤੋਂ ਭਰੋਸਾ ਲੈਂਦਿਆ ਵਿਧਾਇਕ ਸਿੱਧੂ ਵੱਲੋਂ ਸਾਰੇ ਹੀ ਅਧਿਕਾਰੀਆਂ, ਅਹੁਦੇਦਾਰਾਂ ਨੂੰ ਨਸ਼ੇ ਦੇ ਖਾਤਮੇ ਲਈ ਇੱਕ-ਜੁੱਟ ਹੋਣ ਦੀ ਸਹੁੰ ਚੁਕਾਈ ਗਈ।

ਵਿਧਾਇਕ ਸਿੱਧੂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਇਸ ਲਹਿਰ ਨੂੰ ਘਰ ਘਰ ਪਹੁੰਚਾਉਣਾ ਸਾਡੀ ਸਾਂਝੀ ਜਿੰਮੇਵਾਰੀ ਹੈ। ਉਹਨਾਂ ਕਿਹਾ ਕਿ “ਜੇਕਰ ਅਸੀਂ ਵੋਟਾਂ ਮੰਗਣ ਡੋਰ ਟੂ ਡੋਰ ਜਾ ਸਕਦੇ ਹਾਂ ਤਾਂ ਸਾਨੂੰ ਸਮਾਜ ਪ੍ਰਤੀ ਆਪਣਾ ਫਰਜ਼ ਨਿਭਾਉਂਦਿਆਂ ਨਸ਼ੇ ਦੀ ਜੜ ਨੂੰ ਧੁਰ ਤੋਂ ਪੁੱਟਣ ਲਈ ਘਰ-ਘਰ ਜਾ ਕੇ ਇਹ ਨਿਸ਼ਚਿਤ ਕਰਨਾ ਹੋਵੇਗਾ ਕਿ ਕੋਈ ਵਿਅਕਤੀ ਨਸ਼ਾ ਤਾਂ ਨਹੀਂ ਕਰਦਾ, ਜੇਕਰ ਕਿਸੇ ਦਾ ਕੋਈ ਬੱਚਾ ਨਸ਼ਾ ਕਰਦਾ ਹੈ ਤਾਂ ਉਸ ਨੂੰ ਪਿਆਰ ਨਾਲ ਸਮਝਾ ਕੇ ਮੇਰੇ ਕੋਲ ਲਿਆਂਦਾ ਜਾਵੇ, ਮੈਂ ਉਸ ਬੱਚੇ ਦੀ ਦਵਾਈ ਅਤੇ ਖੁਰਾਕ ਦਾ ਆਪਣੀ ਜੇਬ ਵਿੱਚੋਂ ਪ੍ਰਬੰਧ ਕਰਕੇ ਉਸ ਨੂੰ ਇਸ ਕੋਹੜ ਵਿੱਚੋਂ ਕੱਢਣ ਵਿੱਚ ਉਸ ਦੀ ਮਦਦ ਕਰਾਂਗਾ।”

ਉਹਨਾਂ ਕਿਹਾ ਕਿ ਹਰ ਇਲਾਕਾ ਨਿਵਾਸੀ ਤੱਕ ਪਹੁੰਚ ਬਣਾ ਕੇ ਨਸ਼ਿਆਂ ਦੇ ਸੌਦਾਗਰਾਂ ਦਾ ਵੇਰਵਾ ਇਕੱਤਰ ਕੀਤਾ ਜਾਵੇ ਤਾਂ ਜੋ ਉਨ੍ਹਾਂ ਨੂੰ ਸਲਾਖਾਂ ਪਿੱਛੇ ਭੇਜਿਆ ਜਾਵੇ। ਉਹਨਾਂ ਸਪੱਸ਼ਟ ਕੀਤਾ ਕਿ ਕਿਸੇ ਨੂੰ ਵੀ ਨਸ਼ਾ ਤਸਕਰਾਂ ਤੋਂ ਡਰਨ ਦੀ ਲੋੜ ਨਹੀਂ, ਪੰਜਾਬ ਸਰਕਾਰ ਪੰਜਾਬੀਆਂ ਦੇ ਨਾਲ ਖੜੀ ਹੈ। ਵਿਧਾਇਕ ਸਿੱਧੂ ਨੇ ਲੋਕਾਂ ਵਿੱਚ ਜੋਸ਼ ਭਰਦੇ ਹੋਏ ਕਿਹਾ ਕਿ ਸਾਨੂੰ ਇਸ ਚੀਜ਼ ਦਾ ਹੌਸਲਾ ਹੋਣਾ ਚਾਹੀਦਾ ਹੈ ਕਿ ਸਾਡੇ ਜਾਂਬਾਜ਼ ਮੁੱਖ ਮੰਤਰੀ ਦੀ ਅਗਵਾਈ ਵਾਲੀ ਸਰਕਾਰ ਨਸ਼ੇ ਦੇ ਸੌਦਾਗਰਾਂ ਦੇ ਖਿਲਾਫ ਜੰਗ ਲੜ ਰਹੀ ਹੈ ਅਤੇ ਸਾਨੂੰ ਵੀ ਪੂਰਨ ਸ਼ਿੱਦਤ ਨਾਲ ਉਹਨਾਂ ਦਾ ਸਾਥ ਨਿਭਾਉਣਾ ਚਾਹੀਦਾ ਹੈ। 

ਵਿਧਾਇਕ ਸਿੱਧੂ ਨੇ ਅੱਗੇ ਕਿਹਾ ਕਿ ਪੁਲਿਸ ਤੇ ਸਰਕਾਰ ਇਨਾ ਵੱਡੇ ਮਗਰਮੱਛਾਂ ਨੂੰ ਫੜ ਕੇ ਅੰਦਰ ਕਰ ਸਕਦੀ ਹੈ ਅਤੇ ਵੱਡੀਆਂ ਖੇਪਾਂ ਪੰਜਾਬ ਵਿੱਚ ਲੈ ਕੇ ਆਉਣ ਵਾਲੇ ਇਹਨਾਂ ਸੌਦਾਗਰਾਂ ਨੂੰ ਨੱਥ ਪਾ ਸਕਦੀ ਹੈ ਪਰ ਜੋ ਕੋਹੜ ਇਹਨਾਂ ਨੇ ਪੰਜਾਬ ਦੇ ਘਰਾਂ ਵਿੱਚ ਬੀਜ ਦਿੱਤਾ ਹੈ ਉਸ ਦੀ ਜੜ ਪੁੱਟਣ ਲਈ ਸਾਨੂੰ ਸਾਰਿਆਂ ਨੂੰ ਹੰਭਲਾ ਮਾਰਨਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜੇਕਰ ਸਾਡੇ ਸਾਥੀ ਭਰਾ ਰਸਤਾ ਭਟਕ ਕੇ ਗਲਤ ਰਾਹ ਪੈ ਗਏ ਹਨ, ਸਾਡੀ ਇਹ ਜਿੰਮੇਵਾਰੀ ਬਣਦੀ ਹੈ ਕਿ ਅਸੀਂ ਉਹਨਾਂ ਨੂੰ ਸਿੱਧੇ ਰਾਹ 'ਤੇ ਲਿਆਉਣ ਵਿੱਚ ਉਹਨਾਂ ਦੀ ਮਦਦ ਕਰੀਏ, ਕਿਉਂਕਿ ਕਿਸੇ ਮਾਂ ਦੀ ਗੋਦ ਉੱਜੜਨ ਤੋਂ ਬਚਾਉਣਾ ਦੁਨੀਆਂ ਦਾ ਸਭ ਤੋਂ ਵੱਡਾ ਕਰਮ ਹੈ।

ਮੀਟਿੰਗ ਦੇ ਅੰਤ ਵਿੱਚ, ਉਹਨਾਂ ਹਾਜ਼ਰੀਨ ਤੋਂ ਪ੍ਰਣ ਲਿਆ ਕੇ ਅੱਜ ਤੋਂ ਬਾਅਦ ਅਸੀਂ ਇਹ ਨਿਸ਼ਚਿਤ ਕਰੀਏ ਕਿ ਸਾਡੇ ਹਲਕਾ ਆਤਮ ਨਗਰ ਵਿੱਚ ਇਸ ਨਾ ਮੁਰਾਦ ਨਸ਼ੇ ਦੀ ਬਦੌਲਤ ਕਿਸੇ ਮਾਂ ਦੀ ਕੁੱਖ ਨਹੀਂ ਉੱਜੜੇਗੀ ਅਤੇ ਕਿਸੇ ਭੈਣ ਦੇ ਸਿਰ ਉੱਤੇ ਚਿੱਟੀ ਚੁੰਨੀ ਨਹੀਂ ਆਵੇਗੀ। ਉਹਨਾਂ ਕਿਹਾ ਕਿ ਜਦੋਂ ਮੁੱਖ ਮੰਤਰੀ ਪੰਜਾਬ ਸੂਬੇ ਨੂੰ ਨਸ਼ਾ ਮੁਕਤ ਐਲਾਨਣਗੇ ਤਾਂ ਉਹਨਾਂ ਦੇ ਬੋਲਾਂ ਵਿੱਚ ਸਭ ਤੋਂ ਪਹਿਲਾਂ ਨਸ਼ਾ ਮੁਕਤ ਹੋਣ ਵਾਲਾ ਹਲਕਾ ਆਤਮ ਨਗਰ ਹੋਣਾ ਚਾਹੀਦਾ ਹੈ।

ਇਸ ਮੌਕੇ ਮੰਗਲਨਾਥ ਬਾਲੀ, ਬੋਨੀ ਆਰ ਕੇ, ਇੰਦਰਜੀਤ ਚੋਪੜਾ, ਅਦਿਤਿਆ ਸ਼ੂਦ, ਅਰਸ਼ਦੀਪ ਬਿੱਲਾ, ਮਹਿੰਦਰ ਪਾਲ ਸਿੰਘ, ਬਲਵੀਰ ਚੌਧਰੀ ਅਤੇ ਹੋਰ ਸਾਰੇ ਸਾਥੀਆਂ ਨੇ ਹੱਥ ਖੜੇ ਕਰਕੇ ਵਿਧਾਇਕ ਸਿੱਧੂ ਦਾ ਸਮਰਥਨ ਕੀਤਾ।

 

Tags: Kulwant Singh Sidhu , Ludhiana , AAP , Aam Aadmi Party , Aam Aadmi Party Punjab , AAP Punjab , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD