Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਦਲਜੀਤ ਸਿੰਘ ਗਰੇਵਾਲ ਭੋਲਾ ਦੀ ਪ੍ਰਧਾਨਗੀ 'ਚ ਗਲਾਡਾ ਅਧਿਕਾਰੀਆਂ ਨਾਲ ਮੀਟਿੰਗ

ਹਲਕੇ 'ਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਜਲਦ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼

Daljit Singh Grewal, Daljit Singh Grewal Bhola, Ludhiana, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਲੁਧਿਆਣਾ , 09 Jan 2026

Last updated on: Jan 10, 2026, 19:58 IST

ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਅੱਜ ਗਲਾਡਾ ਦੇ ਸੀਨੀਅਰ ਅਧਿਕਾਰੀਆਂ ਨਾਲ ਬੈਠਕ ਕੀਤੀ ਗਈ। ਮੀਟਿੰਗ ਦੌਰਾਨ ਕੌਂਸਲਰ ਸਹਿਬਾਨ, ਮੁੱਖ ਪ੍ਰਸ਼ਾਸ਼ਕ ਗਲਾਡਾ ਸੰਦੀਪ ਕੁਮਾਰ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਰਹੇ ਮੌਜੂਦ।

ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਨੇ ਦੱਸਿਆ ਕਿ ਗਲਾਡਾ ਵੱਲੋਂ ਸ਼ੁਰੂ ਕੀਤੇ ਗਏ ਵਿਕਾਸ ਕਾਰਜਾਂ ਨੂੰ ਜਲਦ ਮੁਕੰਮਲ ਕਰਨ ਲਈ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ ਗਏ ਹਨ। ਇਸ ਤੋਂ ਇਲਾਵਾ ਸੈਕਟਰ 32, 33 ਅਤੇ 39 ਵਿਖੇ ਬਰਸਾਤੀ ਪਾਣੀ ਦੇ ਨਿਕਾਸੀ ਲਈ ਪਾਈਪ ਲਾਈਨਾਂ ਦੇ ਕੰਮ ਦੀ ਸ਼ੁਰੂਆਤ ਲਈ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਗਈ ਹੈ ਤਾਂ ਜੋ ਇਸ ਦੀ ਜਲਦ ਸ਼ੁਰੂਆਤ ਕੀਤੀ ਜਾ ਸਕੇ।

ਵਿਧਾਇਕ ਗਰੇਵਾਲ ਨੇ ਕਿਹਾ ਕਿ ਇਹਨਾਂ ਇਲਾਕਿਆਂ ਵਿੱਚ ਸਾਫ-ਸਫਾਈ ਸਬੰਧੀ ਸਖਤ ਹਿਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਤਾਂ ਜੋ ਇਲਾਕਾ ਨਿਵਾਸੀਆਂ ਨੂੰ ਸਵੱਛ ਵਾਤਾਵਰਣ ਮੁਹੱਈਆ ਕਰਵਾਇਆ ਜਾ ਸਕੇ। ਉਹਨਾਂ ਦੱਸਿਆ ਕਿ ਸੈਕਟਰ  32 ਵਿਖੇ ਜਲਦ ਇੱਕ ਹੈਲਥ ਕਲੱਬ ਦਾ ਉਦਘਾਟਨ ਕੀਤਾ ਜਾਵੇਗਾ। 

ਵਿਧਾਇਕ ਗਰੇਵਾਲ ਨੇ ਦੱਸਿਆ ਕਿ ਇਸ ਹੈਲਥ ਕਲੱਬ ਦੇ ਸ਼ੁਰੂ ਹੋਣ ਨਾਲ ਇਲਾਕਾ ਨਿਵਾਸੀਆਂ ਨੂੰ ਆਪਣੇ ਆਪ ਨੂੰ ਤੰਦਰੁਸਤ ਰੱਖਣ ਲਈ ਬਾਸਕਿਟਬਾਲ ਅਤੇ ਹੋਰ ਕਈ ਤਰ੍ਹਾਂ ਦੀਆਂ ਗੇਮਾਂ ਵੀ ਖੇਡਣ ਨੂੰ ਮਿਲਣਗੀਆਂ। ਉਹਨਾਂ ਗਲਾਡਾ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ ਕਿ ਉਹਨਾਂ ਅਧੀਨ ਆਉਂਦੇ ਪਾਰਕਾਂ ਦੀ ਖੂਬਸੂਰਤੀ ਲਈ ਉਹਨਾਂ ਦਾ ਨਵੀਨੀਕਰਣ ਕੀਤਾ ਜਾਵੇ ਤਾਂ ਜੋ ਇਲਾਕਾ ਨਿਵਾਸੀ ਸਵੇਰ ਅਤੇ ਸ਼ਾਮ ਦੀ ਸੈਰ ਦਾ ਆਨੰਦ ਲੈ ਸਕਣ।

ਵਿਧਾਇਕ ਗਰੇਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਟੀਚਾ ਸੂਬੇ ਦੇ ਵਸਨੀਕਾਂ  ਨਾਲ ਕੀਤੇ ਹਰ ਵਾਅਦੇ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕਰਨਾ ਅਤੇ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣਾ ਹੈ। ਇਸ ਮੌਕੇ ਕੌਂਸਲਰ ਅਮਰਜੀਤ ਸਿੰਘ, ਕੌਂਸਲਰ ਨਿੱਧੀ ਗੁਪਤਾ, ਕੌਂਸਲਰ ਲਵਲੀ ਮਨੌਚਾ, ਵਾਰਡ ਨੰਬਰ 20 ਦੇ ਇੰਚਾਰਜ ਅੰਕੁਰ ਗੁਲਾਟੀ, ਵਾਰਡ ਨੰਬਰ 26 ਤੋਂ ਇੰਦਰਦੀਪ ਮਿੰਕੂ, ਰਮੇਸ਼ ਪਿੰਕਾ ਵੀ ਮੌਜੂਦ ਸਨ।

 

Tags: Daljit Singh Grewal , Daljit Singh Grewal Bhola , Ludhiana , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD