Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਨੂੰ ਰੱਖਿਆ ਨਿਰਮਾਣ ਖੇਤਰ ਦੇ ਪ੍ਰਮੁੱਖ ਕੇਂਦਰ ਵਜੋਂ ਕੀਤਾ ਜਾਵੇਗਾ ਵਿਕਸਿਤ: ਅਮਨ ਅਰੋੜਾ

ਮਾਨ ਸਰਕਾਰ ਨੇ ਸੂਬੇ ਦੀਆਂ ਅਥਾਹ ਸਮਰੱਥਾਵਾਂ ਨੂੰ ਦੇਸ਼ ਦੀਆਂ ਰੱਖਿਆ ਲੋੜਾਂ ਨਾਲ ਜੋੜਨ ਵਾਸਤੇ ਡਿਫੈਂਸ ਸਕਿੱਲਜ਼ ਕਨਕਲੇਵ ਦੀ ਕੀਤੀ ਮੇਜ਼ਬਾਨੀ

Aman Arora, AAP, Aam Aadmi Party, AAP Punjab, Aam Aadmi Party Punjab,Government of Punjab, Punjab Government, KAP Sinha, Chief Secretary, Chief Secretary of Punjab

Web Admin

Web Admin

5 Dariya News

ਚੰਡੀਗੜ੍ਹ , 10 Jan 2026

Last updated on: Jan 10, 2026, 20:16 IST

ਪੰਜਾਬ ਨੂੰ ਭਾਰਤ ਦੇ ਰੱਖਿਆ ਨਿਰਮਾਣ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਅਤੇ ਸੂਬੇ ਦੀਆਂ ਅਥਾਹ ਸਮਰੱਥਾ ਨੂੰ ਦੇਸ਼ ਦੀਆਂ ਰੱਖਿਆ ਲੋੜਾਂ ਨਾਲ ਜੋੜਨ ਵੱਲ ਅਹਿਮ ਕਦਮ ਚੁੱਕਦਿਆਂ ਅੱਜ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਉੱਚ-ਪੱਧਰੀ ਡਿਫੈਂਸ ਸਕਿੱਲਜ਼ ਕਨਕਲੇਵ (ਰੱਖਿਆ ਹੁਨਰ ਸੰਮੇਲਨ) ਕਰਵਾਇਆ ਗਿਆ, ਜਿਸ ਵਿੱਚ ਰੱਖਿਆ, ਏਅਰੋਸਪੇਸ ਅਤੇ ਰਣਨੀਤਕ ਖੇਤਰਾਂ ਲਈ ਹੁਨਰ ਵਿਕਾਸ 'ਤੇ ਧਿਆਨ ਕੇਂਦਰਿਤ ਕੀਤਾ ਗਿਆ। 

ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਦੀ ਪ੍ਰਧਾਨਗੀ ਹੇਠ ਕਰਵਾਏ ਗਏ ਇਸ ਸੰਮੇਲਨ ਨੇ ਰੱਖਿਆ ਨਿਰਮਾਣ ਖੇਤਰ ਵਿੱਚ ਦੇਸ਼ ਨੂੰ ਆਤਮ-ਨਿਰਭਰ ਬਣਾਉਣ ਲਈ ਸੂਬੇ ਨੂੰ ਅਹਿਮ ਸਰੋਤ ਵਜੋਂ ਉਭਾਰਨ ਵਾਲੇ ਪਲੇਟਫਾਰਮ ਵਜੋਂ ਭੂਮਿਕਾ ਨਿਭਾਈ। ਇਸ ਸੰਮੇਲਨ ਵਿੱਚ ਰੱਖਿਆ ਸਕੱਤਰ (ਭਾਰਤ ਸਰਕਾਰ) ਸ੍ਰੀ ਰਾਜੇਸ਼ ਕੁਮਾਰ ਸਿੰਘ, ਪੰਜਾਬ ਦੇ ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ, ਪ੍ਰਮੁੱਖ ਸਕੱਤਰ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਸ੍ਰੀਮਤੀ ਅਲਕਨੰਦਾ ਦਿਆਲ ਅਤੇ ਸੀਨੀਅਰ ਨੀਤੀ ਘਾੜ੍ਹਿਆਂ, ਪ੍ਰਮੁੱਖ ਡਿਫੈਂਸ ਪੀ.ਐਸ.ਯੂਜ਼ ਅਤੇ ਮੂਲ ਉਪਕਰਣ ਨਿਰਮਾਤਾਵਾਂ (ਓ.ਈ.ਐਮ.) ਤੋਂ ਉੱਘੇ ਉਦਯੋਗਪਤੀਆਂ, ਪ੍ਰਮੁੱਖ ਅਕਾਦਮਿਕ ਸੰਸਥਾਵਾਂ ਦੇ ਮੁਖੀਆਂ ਅਤੇ ਹੁਨਰ ਮਾਹਿਰਾਂ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ। 

ਇਸ ਸੰਮੇਲਨ ਦਾ ਉਦੇਸ਼ ਇਕ ਅਜਿਹਾ ਉਦਯੋਗ ਪੱਖੀ ਹੁਨਰ ਵਿਕਾਸ ਈਕੋਸਿਸਟਮ ਸਿਰਜਣਾ ਸੀ ਜੋ ਆਧੁਨਿਕ ਯੁੱਧ ਅਤੇ ਏਅਰੋਸਪੇਸ ਸਬੰਧੀ ਉਭਰ ਰਹੀਆਂ ਤਕਨੀਕੀ ਮੰਗਾਂ ਨੂੰ ਪੂਰਾ ਕਰਦਾ ਹੈ। ਸ੍ਰੀ ਅਮਨ ਅਰੋੜਾ ਨੇ ਮੁਗਲ ਯੁੱਗ ਤੋਂ ਲੈ ਕੇ ਹੁਣ ਤੱਕ ਭਾਰਤ ਦੀ ਰੱਖਿਆ ਵਿੱਚ ਪੰਜਾਬ ਦੇ ਯੋਗਦਾਨ ਦਾ ਹਵਾਲਾ ਦਿੰਦਿਆਂ ਸੂਬੇ ਦੀ ਅਮੀਰ ਵਿਰਾਸਤ 'ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਅਜੋਕੇ ਯੁੱਗ ਦੀਆਂ ਯੁੱਗ ਤਕਨੀਕਾਂ ਨੂੰ ਵੇਖਦਿਆਂ ਬਹਾਦਰੀ ਨੂੰ ਅਤਿ-ਆਧੁਨਿਕ ਹੁਨਰਾਂ ਨਾਲ ਲੈਸ ਕੀਤਾ ਜਾਣਾ ਚਾਹੀਦਾ ਹੈ। 

ਇਹ ਸੰਮੇਲਨ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਨੂੰ ਇੱਕ ਅਜਿਹੇ ਹੱਬ ਵਿੱਚ ਬਦਲਣ ਦੀ ਵਚਨਬੱਧਤਾ ਨੂੰ ਦਹੁਰਾਉਂਦਾ ਹੈ ਜਿਸ ਤਹਿਤ ਸੂਬਾ ਨਾ ਸਿਰਫ਼ ਸੈਨਿਕ ਪੈਦਾ ਕਰੇ ਬਲਕਿ ਦੇਸ਼ ਨੂੰ ਰੱਖਿਆ ਨਿਰਮਾਣ ਵਿੱਚ 'ਆਤਮਨਿਰਭਰ' ਬਣਾਉਣ ਲਈ ਹੁਨਰਮੰਦ ਟੈਕਨਾਲੋਜਿਸਟ ਅਤੇ ਇੰਜੀਨੀਅਰ ਵੀ ਪੈਦਾ ਕਰੇ। ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦੀ ਆਬਾਦੀ ਦਾ ਮਹਿਜ਼ 2 ਫ਼ੀਸਦੀ ਹਿੱਸਾ ਹੈ, ਇਸ ਦੇ ਬਾਵਜੂਦ ਦੇਸ਼ ਦੀ ਸੈਨਾ ਵਿੱਚ ਸੂਬੇ ਦਾ ਯੋਗਦਾਨ 12 ਫ਼ੀਸਦੀ ਤੋਂ ਵੱਧ ਹੈ। 

ਉਨ੍ਹਾਂ ਕਿਹਾ ਕਿ ਰੱਖਿਆ ਖੇਤਰ ਵਿੱਚ ਪੰਜਾਬ ਦੀ ਇੱਕ ਵਿਲੱਖਣ ਪਛਾਣ ਹੈ ਅਤੇ ਰੱਖਿਆ ਉਦਯੋਗ ਵਿੱਚ ਨਿਵੇਸ਼ ਨੂੰ ਆਕਰਸ਼ਿਤ ਕਰਨ ਦੀਆਂ ਅਥਾਹ ਸਮਰੱਥਾਵਾਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੋਹਾਲੀ ਅਤੇ ਅੰਮ੍ਰਿਤਸਰ ਵਿੱਚ ਕੌਮਾਂਤਰੀ ਹਵਾਈ ਅੱਡੇ ਅਤੇ ਭਾਰਤ ਦੇ ਸਭ ਤੋਂ ਵੱਡੇ ਹਵਾਈ ਸੈਨਾ ਬੇਸਾਂ ਵਿੱਚੋਂ ਇੱਕ ਆਦਮਪੁਰ ਵਿੱਚ ਸਥਿਤ ਹੈ। ਇਸ ਤੋਂ ਇਲਾਵਾ, ਸੂਬੇ ਵਿੱਚ ਕਾਰੋਬਾਰ-ਪੱਖੀ ਨੀਤੀਆਂ ਅਤੇ ਸਾਜ਼ਗਾਰ ਮਾਹੌਲ ਹੈ। 

ਉਨ੍ਹਾਂ ਕਿਹਾ ਕਿ ਸਰਕਾਰ ਰੱਖਿਆ ਖੇਤਰ ਲਈ ਹੁਨਰ ਦੇ ਪਾੜੇ ਦੀ ਪੜਚੋਲ ਕਰਨ ਅਤੇ ਟੀਚਾਗਤ ਸਿਖਲਾਈ ਪ੍ਰੋਗਰਾਮ ਵਿਕਸਤ ਕਰਨ ਲਈ ਉਦਯੋਗਪਤੀਆਂ, ਵਿਦਿਅਕ ਸੰਸਥਾਵਾਂ ਅਤੇ ਭਾਈਵਾਲਾਂ ਨਾਲ ਮਿਲ ਕੇ ਕੰਮ ਕਰ ਰਹੀ ਹੈ। ਭਾਰਤ ਦੇ ਰੱਖਿਆ ਹੁਨਰ ਵਿਕਾਸ ਯਤਨਾਂ ਵਿੱਚ ਪੰਜਾਬ ਵੱਲੋਂ ਅਹਿਮ ਯੋਗਦਾਨ ਪਾਉਣ ਦੀ ਸੰਭਾਵਨਾ ਨੂੰ ਉਜਾਗਰ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਭਵਿੱਖ ਵਿੱਚ ਰੱਖਿਆ ਖੇਤਰ ਵਿੱਚ ਹੁਨਰ ਵਿਕਾਸ ਸਬੰਧੀ ਦੇਸ਼ ਦੀ ਡਿਜੀਟਲ, ਮਨੋਵਿਗਿਆਨਕ ਅਤੇ ਭਾਵਨਾਤਮਕ ਤੌਰ 'ਤੇ ਸੇਵਾ ਕਰਨ ਦੀ ਸਭ ਤੋਂ ਵੱਧ ਸਮਰੱਥਾ ਪੰਜਾਬ ਕੋਲ ਹੀ ਹੈ। 

ਉਨ੍ਹਾਂ ਨੇ ਇਹਨਾਂ ਸੰਭਾਵਨਾਵਾਂ ਤੋਂ ਭਰਪੂਰ ਲਾਭ ਲੈਣ ਅਤੇ ਪੰਜਾਬ ਨੂੰ ਦੇਸ਼ ਦੀ ਮਜ਼ਬੂਤ ਢਾਲ ਵਜੋਂ ਸਥਾਪਤ ਕਰਨ ਲਈ ਉਦਯੋਗ ਜਗਤ ਅਤੇ ਕੇਂਦਰ ਸਰਕਾਰ ਦਰਮਿਆਨ ਮਿਲ ਕੇ ਨੀਤੀਆਂ ਘੜ੍ਹਨ ਦੀ ਲੋੜ 'ਤੇ ਜ਼ੋਰ ਦਿੱਤਾ। ਪੰਜਾਬ ਸਰਕਾਰ ਦੀ ਰੱਖਿਆ ਹੁਨਰ ਸੰਮੇਲਨ ਕਰਵਾਉਣ ਲਈ ਸ਼ਲਾਘਾ ਕਰਦਿਆਂ ਭਾਰਤ ਸਰਕਾਰ ਦੇ ਰੱਖਿਆ ਸਕੱਤਰ ਸ੍ਰੀ ਰਾਜੇਸ਼ ਕੁਮਾਰ ਸਿੰਘ ਨੇ ਇਸ ਪਹਿਲ ਨੂੰ ਭਾਰਤ ਨੂੰ ਆਲਮੀ ਪੱਧਰ ‘ਤੇ ਰੱਖਿਆ ਨਿਰਮਾਣ ਕੇਂਦਰ ਵਜੋਂ ਉਭਾਰਨ ਦੀ ਦਿਸ਼ਾ ਵੱਲ ਵਿਸ਼ੇਸ਼ ਕਦਮ ਦੱਸਿਆ। 

ਉਨ੍ਹਾਂ ਸਕਿੱਲ ਈਕੋ-ਸਿਸਟਮ ਨੂੰ ਹੋਰ ਮਜ਼ਬੂਤ ਕਰਨ ਅਤੇ ਇੱਕ ਵਿਲੱਖਣ ਉਦਯੋਗਿਕ ਅਧਾਰ ਤਿਆਰ ਕਰਨ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਰੱਖਿਆ ਨਿਰਮਾਣ ਖੇਤਰ ‘ਚ ਅਥਾਹ ਸੰਭਾਵਨਾਵਾਂ ਹਨ ਕਿਉਂਕਿ ਸੂਬੇ ਕੋਲ ਅਮੀਰ ਫ਼ੌਜੀ ਪਰੰਪਰਾ ਤੇ ਸੱਭਿਆਚਾਰ ਹੈ। ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ ਅਤੇ ਸ੍ਰੀਮਤੀ ਅਲਕਨੰਦਾ ਦਿਆਲ ਨੇ ਸੂਬੇ ਵਿੱਚ ਰੱਖਿਆ ਨਿਰਮਾਣ ਖੇਤਰ ਵਿੱਚ ਆਉਣ ਵਾਲੇ ਨਿਵੇਸ਼ਕਾਂ ਨੂੰ ਨਿਰਵਿਘਨ ਸਹੂਲਤ ਅਤੇ ਪੂਰਨ ਸਮਰਥਨ ਦਾ ਭਰੋਸਾ ਦਿੱਤਾ। 

ਇਸ ਦੇ ਨਾਲ ਹੀ ਉਨ੍ਹਾਂ ਨੇ ਕੌਮੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਆਰਥਿਕ ਵਿਕਾਸ ਨੂੰ ਹੁਲਾਰਾ ਦੇਣ ਵਿੱਚ ਰੱਖਿਆ, ਏਅਰੋਸਪੇਸ ਅਤੇ ਰਣਨੀਤਕ ਖੇਤਰਾਂ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਇਸ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਵੀ ਪੈਦਾ ਹੋਣਗੇ। ਮੁੱਖ ਸਕੱਤਰ ਸ੍ਰੀ ਸਿਨਹਾ ਨੇ ਕਿਹਾ ਕਿ ਇਹ ਸੰਮੇਲਨ ਭਾਰਤ ਦੇ ਰੱਖਿਆ ਖੇਤਰ ਵਿੱਚ ਨਵੀਨਤਾ ਅਤੇ ਸਵੈ-ਨਿਰਭਰਤਾ ਨੂੰ ਵਧਾਉਣ ਵਿੱਚ ਸਹਾਈ ਹੋਵੇਗਾ।

ਇਸ ਦੌਰਾਨ ਸੂਬਾ ਸਰਕਾਰ ਨੇ ਸੋਸਾਇਟੀ ਆਫ਼ ਇੰਡੀਅਨ ਡਿਫੈਂਸ ਮੈਨੂਫੈਕਚਰਰਜ਼ (ਐਸ.ਆਈ.ਡੀ.ਐਮ.), ਨੈੱਸਕਾਮ, ਮਾਈਕ੍ਰੋਸਾਫਟ, ਆਈ.ਬੀ.ਐਮ. ਅਤੇ 1ਐਮ 1 ਬੀ (1 ਬਿਲੀਅਨ ਫਾਰ 1 ਮਿਲੀਅਨ) ਵਰਗੀਆਂ ਪ੍ਰਮੁੱਖ ਸੰਸਥਾਵਾਂ ਨਾਲ ਸਮਝੌਤੇ ਵੀ ਸਹੀਬੱਧ ਕੀਤੇ। ਜਿਸ  ਦਾ ਉਦੇਸ਼ ਰੱਖਿਆ ਅਤੇ ਏਰੋਸਪੇਸ ਵਿੱਚ ਉੱਚ-ਮੁੱਲ ਵਾਲੀਆਂ ਭੂਮਿਕਾਵਾਂ ਲਈ ਪੰਜਾਬ ਦੇ ਨੌਜਵਾਨਾਂ ਦੀ ਰੋਜ਼ਗਾਰਯੋਗਤਾ ਅਤੇ ਤਕਨੀਕੀ ਮੁਹਾਰਤ ਨੂੰ ਵਧਾਉਣਾ ਹੈ।

ਇਸ ਸੰਮੇਲਨ ਵਿੱਚ ਆਈ.ਆਈ.ਟੀ. ਦਿੱਲੀ, ਆਈ.ਆਈ.ਟੀ. ਰੋਪੜ, ਆਈ.ਆਈ.ਟੀ. ਇੰਦੌਰ, ਪੰਜਾਬ ਇੰਜੀਨੀਅਰਿੰਗ ਕਾਲਜ ਅਤੇ ਚੰਡੀਗੜ੍ਹ ਯੂਨੀਵਰਸਿਟੀ ਵਰਗੇ ਸੰਸਥਾਨਾਂ ਦੇ ਨਾਲ-ਨਾਲ ਭਾਰਤ ਫੌਰਜ ਲਿਮਟਿਡ, ਮਹਿੰਦਰਾ ਡਿਫੈਂਸ ਸਿਸਟਮਜ਼, ਐਲ ਐਂਡ ਟੀ ਡਿਫੈਂਸ, ਟਾਟਾ ਐਡਵਾਂਸਡ ਸਿਸਟਮਜ਼ ਲਿਮਟਿਡ ਅਤੇ ਸਫਰਾਨ ਇੰਡੀਆ ਸਮੇਤ ਰੱਖਿਆ ਉਦਯੋਗ ਦੇ ਅਨੇਕਾਂ ਦਿੱਗਜਾਂ ਵੱਲੋਂ ਸ਼ਮੂਲੀਅਤ ਦੇਖਣ ਨੂੰ ਮਿਲੀ। ਇਸ ਸਮਾਗਮ ਵਿੱਚ ਖ਼ਾਸ ਤੌਰ 'ਤੇ ਹਰਿਆਣਾ, ਗੁਜਰਾਤ, ਤੇਲੰਗਾਨਾ, ਤਾਮਿਲਨਾਡੂ, ਕਰਨਾਟਕ ਅਤੇ ਯੂ.ਪੀ. ਡਿਫੈਂਸ ਇੰਡਸਟਰੀਅਲ ਕੋਰੀਡੋਰ ਸਮੇਤ ਹੋਰਨਾਂ ਸੂਬਿਆਂ ਦੇ ਨੁਮਾਇੰਦਿਆਂ ਨੇ ਵੀ ਸ਼ਮੂਲੀਅਤ ਕੀਤੀ। 

ਇਹ ਡਿਫੈਂਸ ਸਕਿੱਲਜ਼ ਕੰਨਕਲੇਵ ਪੰਜਾਬ ਦੇ ਵਿਕਾਸ ਵਿੱਚ ਇੱਕ ਵੱਡੀ ਤਬਦੀਲੀ ਲਿਆਉਣ ਵਾਲਾ ਕਦਮ ਹੈ, ਜੋ ਸੂਬੇ ਦੀ ਹੁਨਰਮੰਦ, ਨਵੀਨਤਾਕਾਰੀ ਅਤੇ ਟਿਕਾਊ ਵਰਕਫ਼ੋਸ ‘ਤੇ ਕੇਂਦਰਿਤ ਹੈ ਅਤੇ ਭਾਰਤ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਤਿਆਰ ਕੀਤਾ ਗਿਆ।

 

Tags: Aman Arora , AAP , Aam Aadmi Party , AAP Punjab , Aam Aadmi Party Punjab , Government of Punjab , Punjab Government , KAP Sinha , Chief Secretary , Chief Secretary of Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD