Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਨੂੰ 90 ਕਰੋੜ ਰੁਪਏ ਦੇ ਬੁਨਿਆਦੀ ਢਾਂਚੇ ਦਾ ਤੋਹਫ਼ਾ

ਮੁਲਤਾਨੀਆ ਰੇਲਵੇ ਓਵਰ ਬ੍ਰਿਜ ਲੋਕਾਂ ਨੂੰ ਕੀਤਾ ਸਮਰਪਿਤ, ਜਨਤਾ ਨਗਰ ਆਰ.ਓ.ਬੀ. ਨੂੰ ਦਿੱਤੀ ਪ੍ਰਵਾਨਗੀ

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Bathinda

Web Admin

Web Admin

5 Dariya News

ਬਠਿੰਡਾ , 10 Jan 2026

Last updated on: Jan 10, 2026, 21:00 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਬਠਿੰਡਾ ਦੇ ਵਸਨੀਕਾਂ ਲਈ ਲਗਭਗ 90 ਕਰੋੜ ਰੁਪਏ ਦੇ ਵੱਡੇ ਬੁਨਿਆਦੀ ਢਾਂਚੇ ਦਾ ਤੋਹਫ਼ੇ ਦਿੱਤਾ ਹੈ, ਜਿਸ ਤਹਿਤ ਮੁੜ ਨਿਰਮਾਣ ਕੀਤਾ ਮੁਲਤਾਨੀਆ ਰੇਲਵੇ ਓਵਰ ਬ੍ਰਿਜ (ਆਰ.ਓ.ਬੀ.) ਜਨਤਾ ਨੂੰ ਸਮਰਪਿਤ ਕੀਤਾ ਗਿਆ ਅਤੇ ਜਨਤਾ ਨਗਰ ਵਿਖੇ ਇੱਕ ਨਵੇਂ ਰੇਲਵੇ ਓਵਰ ਬ੍ਰਿਜ ਦੇ ਨਿਰਮਾਣ ਨੂੰ ਪ੍ਰਵਾਨਗੀ ਦਿੱਤੀ ਗਈ। ਦੋਵਾਂ ਪ੍ਰੋਜੈਕਟਾਂ ਦਾ ਉਦੇਸ਼ ਸ਼ਹਿਰ ਦੀਆਂ ਲੰਬੇ ਸਮੇਂ ਤੋਂ ਚੱਲ ਰਹੀਆਂ ਟ੍ਰੈਫਿਕ ਸਮੱਸਿਆਵਾਂ ਨੂੰ ਹੱਲ ਕਰਨਾ ਹੈ।

ਮੁਲਤਾਨੀਆ ਆਰ.ਓ.ਬੀ. ਲੋਕਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਦਘਾਟਨ ਵਿੱਚ ਸ਼ਾਮਲ ਹੋਏ ਨਿਵਾਸੀਆਂ ਦਾ ਨਿੱਘਾ ਸਵਾਗਤ ਕੀਤਾ ਅਤੇ ਕਿਹਾ ਕਿ ਪੰਜਾਬ ਦਾ ਇੱਕ ਮਹੱਤਵਪੂਰਨ ਰੇਲਵੇ ਜੰਕਸ਼ਨ ਹੋਣ ਕਰਕੇ, ਬਠਿੰਡਾ ਵਿੱਚੋਂ ਕਈ ਰੇਲਵੇ ਲਾਈਨਾਂ ਲੰਘਦੀਆਂ ਹਨ ਅਤੇ ਇਹ ਲਾਈਨਾਂ ਸ਼ਹਿਰ ਨੂੰ ਵੱਖ-ਵੱਖ ਹਿੱਸਿਆਂ ਵਿੱਚ ਵੰਡਦੀਆਂ ਹਨ। ਉਨ੍ਹਾਂ ਕਿਹਾ, "ਅੰਬਾਲਾ, ਦਿੱਲੀ, ਸਿਰਸਾ ਅਤੇ ਬੀਕਾਨੇਰ ਰੇਲਵੇ ਲਾਈਨਾਂ ਉੱਤੇ ਬਣਿਆ ਮੁਲਤਾਨੀਆ ਪੁਲ, ਬਠਿੰਡਾ ਦੇ ਵੰਡੇ ਹੋਏ ਹਿੱਸਿਆਂ ਨੂੰ ਆਪਸ ਵਿੱਚ ਜੋੜਨ 'ਚ ਅਹਿਮ ਭੂਮਿਕਾ ਨਿਭਾਉਂਦਾ ਹੈ।"

ਮੁੱਖ ਮੰਤਰੀ ਨੇ ਕਿਹਾ ਕਿ ਇਹ ਪੁਲ ਲਗਭਗ 35 ਸਾਲ ਪੁਰਾਣਾ ਸੀ ਅਤੇ ਸ਼ਹਿਰ ਦੀਆਂ ਆਵਾਜਾਈ ਸਬੰਧੀ ਮੌਜੂਦਾ ਜ਼ਰੂਰਤਾਂ ਲਈ ਢੁੱਕਵਾਂ ਨਹੀਂ ਸੀ। ਮੁੱਖ ਮੰਤਰੀ ਨੇ ਕਿਹਾ, "ਸਿਰਫ਼ 23 ਫੁੱਟ ਦੇ ਤੰਗ ਰਸਤੇ ਅਤੇ ਸਰਵਿਸ ਰੋਡ ਦੀ ਨਾਕਾਫ਼ੀ ਚੌੜਾਈ ਕਾਰਨ ਪੁਰਾਣਾ ਪੁਲ ਵਧ ਰਹੀ ਆਵਾਜਾਈ ਲਈ ਢੁਕਵਾਂ ਨਹੀਂ ਸੀ।" ਉਨ੍ਹਾਂ ਅੱਗੇ ਕਿਹਾ ਕਿ ਇਸ ਨਾਲ ਸਕੂਲ ਵੈਨਾਂ, ਵਪਾਰੀਆਂ, ਐਂਬੂਲੈਂਸਾਂ ਅਤੇ ਭਾਰੀ ਵਾਹਨਾਂ ਨੂੰ ਕਾਫ਼ੀ ਅਸੁਵਿਧਾ ਦਾ ਸਾਹਮਣਾ ਕਰਨਾ ਪੈਂਦਾ ਸੀ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੁਲ ਦੀ ਪੁਰਾਣੀ ਅਤੇ ਖਸਤਾ ਹਾਲਤ ਕਾਰਨ, ਬਰਸਾਤ ਦੇ ਮੌਸਮ ਦੌਰਾਨ ਮਿੱਟੀ ਦੀ ਖਾਰ ਕਾਰਨ ਇਸ ਪੁਲ ਵਿੱਚ ਅਕਸਰ ਟੋਏ ਪੈ ਜਾਂਦੇ ਸਨ, ਜਿਸ ਕਾਰਨ ਮਾਨਸੂਨ ਦੌਰਾਨ ਇਸ ਨੂੰ ਅਸਥਾਈ ਤੌਰ 'ਤੇ ਬੰਦ ਕਰਨਾ ਪੈਂਦਾ ਸੀ। ਉਨ੍ਹਾਂ ਕਿਹਾ, "ਲੰਬੇ ਸਮੇਂ ਤੋਂ ਸ਼ਹਿਰ ਦੇ ਵਸਨੀਕ ਇਸ ਰੇਲਵੇ ਓਵਰ ਬ੍ਰਿਜ ਦੇ ਮੁੜ ਨਿਰਮਾਣ ਦੀ ਮੰਗ ਕਰ ਰਹੇ ਸਨ। 

ਇਨ੍ਹਾਂ ਸਮੱਸਿਆਵਾਂ ਨੂੰ ਧਿਆਨ ਵਿੱਚ ਰੱਖਦਿਆਂ ਸੂਬਾ ਸਰਕਾਰ ਵੱਲੋਂ ਪੁਰਾਣੇ ਪੁਲ ਦੀਆਂ ਪਹੁੰਚਾਂ ਨੂੰ ਢਾਹ ਕੇ ਮੌਜੂਦਾ ਥੰਮ੍ਹਾਂ 'ਤੇ ਨਵਾਂ ਪੁਲ ਬਣਾਉਣ ਦਾ ਫੈਸਲਾ ਕੀਤਾ ਗਿਆ।" ਉਨ੍ਹਾਂ ਕਿਹਾ ਕਿ ਨਵਾਂ ਮੁਲਤਾਨੀਆ ਆਰ.ਓ.ਬੀ. 38.08 ਕਰੋੜ ਦੀ ਲਾਗਤ ਨਾਲ ਬਣਾਇਆ ਗਿਆ ਹੈ। ਇਸ ਦੀ ਕੁੱਲ ਲੰਬਾਈ ਇੱਕ ਕਿਲੋਮੀਟਰ ਤੋਂ ਥੋੜ੍ਹੀ ਜ਼ਿਆਦਾ ਹੈ ਅਤੇ ਚੌੜਾਈ 23 ਫੁੱਟ ਤੋਂ ਵਧਾ ਕੇ 34.5 ਫੁੱਟ ਕਰ ਦਿੱਤੀ ਗਈ ਹੈ। 

ਮੁੱਖ ਮੰਤਰੀ ਨੇ ਕਿਹਾ, "ਪੁਲ ਦੇ ਹੇਠਾਂ ਵਾਲੀ ਜਗ੍ਹਾ ਨੂੰ ਇੱਕ ਖੇਡ ਮੈਦਾਨ ਵਜੋਂ ਵਿਕਸਤ ਕੀਤਾ ਜਾਵੇਗਾ ਜਿਸ ਵਿੱਚ ਵਾਕਿੰਗ ਟਰੈਕ, ਬਾਕਸ ਕ੍ਰਿਕਟ, ਸਕੇਟਿੰਗ ਖੇਤਰ, ਬਾਸਕਟਬਾਲ ਕੋਰਟ, ਜਿੰਮ ਸਪੇਸ ਅਤੇ ਹੋਰ ਸਹੂਲਤਾਂ ਸ਼ਾਮਲ ਹੋਣਗੀਆਂ।" ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪੁਲ ਦਾ ਕੰਮ 11 ਸਤੰਬਰ, 2023 ਨੂੰ ਸ਼ੁਰੂ ਹੋਇਆ ਸੀ ਅਤੇ ਇਸ ਨੂੰ ਸਮੇਂ ਸਿਰ ਮੁਕੰਮਲ ਕਰ ਲਿਆ ਗਿਆ ਹੈ। 

ਉਨ੍ਹਾਂ ਕਿਹਾ, “ਅੱਜ ਇਹ ਪੁਲ ਆਵਾਜਾਈ ਲਈ ਲੋਕਾਂ ਨੂੰ ਸਮਰਪਿਤ ਕੀਤਾ ਗਿਆ ਹੈ।” ਇੱਕ ਹੋਰ ਵੱਡੇ ਪ੍ਰੋਜੈਕਟ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੌਜੂਦਾ ਸਮੇਂ ਬਠਿੰਡਾ-ਫਿਰੋਜ਼ਪੁਰ ਰੇਲਵੇ ਲਾਈਨ ਉੱਤੇ ਜਨਤਾ ਨਗਰ ਵਿਖੇ ਇੱਕ ਅੰਡਰਬ੍ਰਿਜ ਮੌਜੂਦ ਹੈ, ਜੋ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਨੂੰ ਵੀ ਜੋੜਦਾ ਹੈ। 

ਉਨ੍ਹਾਂ ਕਿਹਾ, "ਬਠਿੰਡਾ-ਗੋਨਿਆਣਾ ਰੋਡ ਅਤੇ ਬਾਦਲ ਘੁੱਦਾ ਰੋਡ ਨੂੰ ਜੋੜਣ ਵਾਲਾ ਇਹ ਅੰਡਰਬ੍ਰਿਜ ਬਹੁਤ ਤੰਗ ਹੈ ਅਤੇ ਰੋਜ਼ਾਨਾ ਆਉਣ-ਜਾਣ ਵਾਲੇ ਲੋਕਾਂ ਨੂੰ ਕਾਫੀ ਅਸੁਵਿਧਾ ਦਾ ਸਾਹਮਣਾ ਕਰਨਾ ਪੈਂਦਾ ਹੈ।" ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਅੰਡਰਬ੍ਰਿਜ ਰਾਹੀਂ ਆਉਣਾ-ਜਾਣਾ ਕਾਫ਼ੀ ਜੋਖਮ ਭਰਿਆ ਹੈ ਅਤੇ ਇੱਥੇ ਹਾਦਸਿਆਂ ਦਾ ਖ਼ਤਰਾ ਬਣਿਆ ਰਹਿੰਦਾ ਹੈ। 

ਉਨ੍ਹਾਂ ਅੱਗੇ ਕਿਹਾ ਕਿ ਬਰਸਾਤ ਦੇ ਮੌਸਮ ਦੌਰਾਨ ਇੱਥੇ ਪਾਣੀ ਭਰ ਜਾਂਦਾ ਹੈ ਜੋ ਸਥਿਤੀ ਨੂੰ ਹੋਰ ਵੀ ਗੰਭੀਰ ਬਣਾ ਦਿੰਦਾ ਹੈ। ਉਨ੍ਹਾਂ ਕਿਹਾ, “ਵਿਦਿਆਰਥੀਆਂ, ਸਕੂਲ ਵੈਨਾਂ, ਐਂਬੂਲੈਂਸਾਂ ਅਤੇ ਆਮ ਲੋਕਾਂ ਨੂੰ ਇੱਥੇ ਹਰ ਰੋਜ਼ ਗੰਭੀਰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ।” ਉਨ੍ਹਾਂ ਕਿਹਾ ਕਿ ਸਥਾਨਕ ਨਿਵਾਸੀ ਲੰਬੇ ਸਮੇਂ ਤੋਂ ਇਸ ਸਥਾਨ 'ਤੇ ਰੇਲਵੇ ਓਵਰਬ੍ਰਿਜ ਦੀ ਮੰਗ ਕਰ ਰਹੇ ਹਨ।

ਇਸ ਮੰਗ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜਨਤਾ ਨਗਰ ਵਿਖੇ 50.86 ਕਰੋੜ ਰੁਪਏ ਦੀ ਲਾਗਤ ਨਾਲ ਰੇਲਵੇ ਓਵਰ ਬ੍ਰਿਜ ਦੇ ਨਿਰਮਾਣ ਨੂੰ ਮਨਜ਼ੂਰੀ ਦੇ ਦਿੱਤੀ ਹੈ। ਉਨ੍ਹਾਂ ਕਿਹਾ, "ਪ੍ਰਸਤਾਵਿਤ ਪੁਲ ਦੀ ਲੰਬਾਈ 650 ਮੀਟਰ ਹੋਵੇਗੀ ਅਤੇ ਚੌੜਾਈ 31 ਫੁੱਟ ਹੋਵੇਗੀ। ਇਸ ਦੇ ਨਾਲ ਲੱਗਦੀ ਸਰਵਿਸ ਰੋਡ ਨੂੰ ਵੀ 18 ਫੁੱਟ ਤੋਂ ਵਧਾ 33 ਫੁੱਟ ਤੱਕ ਚੌੜਾ ਕੀਤਾ ਜਾਵੇਗਾ।" 

ਉਨ੍ਹਾਂ ਕਿਹਾ ਕਿ ਇਸ ਸਬੰਧੀ ਟੈਂਡਰ ਪ੍ਰਕਿਰਿਆ ਪਹਿਲਾਂ ਹੀ ਸ਼ੁਰੂ ਹੋ ਚੁੱਕੀ ਹੈ ਅਤੇ ਉਸਾਰੀ ਦਾ ਕੰਮ ਜਲਦ ਸ਼ੁਰੂ ਹੋ ਜਾਵੇਗਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਨਵਾਂ ਪੁਲ ਨਾ ਸਿਰਫ਼ ਇਲਾਕੇ ਵਿੱਚ ਆਵਾਜਾਈ ਦੀ ਸਮੱਸਿਆ ਨੂੰ ਹੱਲ ਕਰੇਗਾ ਸਗੋਂ ਵਸਨੀਕਾਂ ਦਾ ਕੀਮਤੀ ਸਮਾਂ ਵੀ ਬਚਾਏਗਾ ਅਤੇ ਉਨ੍ਹਾਂ ਦੀਆਂ ਰੋਜ਼ਾਨਾ ਦੀਆਂ ਸਮੱਸਿਆਵਾਂ ਦਾ ਅੰਤ ਕਰੇਗਾ। 

ਉਨ੍ਹਾਂ ਕਿਹਾ, "ਇਸ ਪੂਰੇ ਖੇਤਰ ਨੂੰ ਸੂਬੇ ਵਿੱਚ ਵਿਕਾਸ ਦੇ ਇੱਕ ਵੱਡੇ ਕੇਂਦਰ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।" ਵਿਕਾਸ ਸਬੰਧੀ ਆਪਣੀ ਸਰਕਾਰ ਦੇ ਵਿਆਪਕ ਦ੍ਰਿਸ਼ਟੀਕੋਣ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਿੱਥੇ ਸਕੂਲ ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕੀਤਾ ਜਾ ਰਿਹਾ ਹੈ, ਉੱਥੇ ਹੀ ਵਿਦਿਆਰਥੀਆਂ ਲਈ ਬਿਹਤਰ ਨਤੀਜੇ ਯਕੀਨੀ ਬਣਾਉਣ ਲਈ ਅਧਿਆਪਕਾਂ ਦੇ ਹੁਨਰ ਅਤੇ ਮੁਹਾਰਤ ਨੂੰ ਵੀ ਨਿਖਾਰਿਆ ਜਾ ਰਿਹਾ ਹੈ। 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਸਾਡੀ ਸਰਕਾਰ ਪੂਰੇ ਸੂਬੇ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਸਾਰੇ ਫੈਸਲੇ ਲੋਕਾਂ ਅਤੇ ਹੋਰ ਭਾਈਵਾਲਾਂ ਨਾਲ ਸਲਾਹ-ਮਸ਼ਵਰਾ ਕਰਨ ਉਪਰੰਤ ਲਏ ਜਾ ਰਹੇ ਹਨ।"

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Bathinda

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD