Sunday, 14 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਕਈ ਮਹੀਨੇ ਬੀਤਣ ਬਾਵਜੂਦ ਘੱਗਰ ਦਰਿਆ ਦੇ ਪਾੜ ਨਾ ਭਰਨ ’ਤੇ ਸਰਬਜੀਤ ਸਿੰਘ ਝਿੰਜਰ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਤਿੱਖਾ ਰੋਸ

ਹੜ੍ਹਾਂ ਕਾਰਨ ਦਰਿਆ ਵਿੱਚ ਪਏ ਪਾੜ ਕਾਰਨ ਨੇੜਲੇ ਦਰਜਨ ਤੋਂ ਵੱਧ ਪਿੰਡਾਂ ਨੂੰ ਭਾਰੀ ਜਾਨੀ ਤੇ ਮਾਲੀ ਨੁਕਸਾਨ ਝੱਲਣਾ ਪਿਆ ਸੀ- ਝਿੰਜਰ

Sarabjit Singh Jhinjher
Sarabjit Singh Jhinjher

Web Admin

Web Admin

5 Dariya News

ਘਨੌਰ , 10 Jan 2026

Last updated on: Jan 11, 2026, 12:16 IST

ਹਲਕਾ ਘਨੌਰ ਤੋਂ ਯੂਥ ਅਕਾਲੀ ਦਲ (ਯੂਥ ਵਿੰਗ) ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਘਨੌਰ ਵਿੱਚ ਵਹਿੰਦੇ ਘੱਗਰ ਦਰਿਆ ਵਿੱਚ ਪਏ ਪਾੜਾਂ ਦਾ ਮੁੱਦਾ ਚੁੱਕਦਿਆਂ ਪੰਜਾਬ ਸਰਕਾਰ ਖ਼ਿਲਾਫ਼ ਤਿੱਖਾ ਰੋਸ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਕੁੱਝ ਮਹੀਨੇ ਪਹਿਲਾਂ ਆਏ ਹੜ੍ਹਾਂ ਕਾਰਨ ਘੱਗਰ ਦਰਿਆ ਵਿੱਚ ਵੱਡੇ-ਵੱਡੇ ਪਾੜ ਪੈ ਗਏ ਸਨ, ਜਿਸ ਕਾਰਨ ਨੇੜਲੇ ਦਰਜਨ ਤੋਂ ਵੱਧ ਪਿੰਡਾਂ ਨੂੰ ਭਾਰੀ ਜਾਨੀ ਤੇ ਮਾਲੀ ਨੁਕਸਾਨ ਝੱਲਣਾ ਪਿਆ। ਪਰ ਅਫ਼ਸੋਸ ਦੀ ਗੱਲ ਹੈ ਕਿ ਇੰਨਾ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਪੰਜਾਬ ਸਰਕਾਰ ਵੱਲੋਂ ਇਹ ਪਾੜ ਅਜੇ ਤੱਕ ਨਹੀਂ ਭਰੇ ਗਏ।

ਸਰਬਜੀਤ ਸਿੰਘ ਝਿੰਜਰ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਥਾਂ ਮਾਈਨਿੰਗ ਕਰ ਕੇ ਆਪਣਾ ਖ਼ਜ਼ਾਨਾ ਭਰਨ ਵਿੱਚ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਟੈਂਡਰ ਦੇ ਕੇ ਮਾਈਨਿੰਗ ਤਾਂ ਸ਼ੁਰੂ ਕਰ ਦਿੱਤੀ ਹੈ, ਜਿਸ ਦਾ ਕੋਈ ਪਾਰਦਰਸ਼ੀ ਹਿਸਾਬ-ਕਿਤਾਬ ਨਹੀਂ, ਪਰ ਦਰਿਆ ਵਿੱਚ ਪਏ ਖ਼ਤਰਨਾਕ ਪਾੜਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ।

ਉਨ੍ਹਾਂ ਨੇ ਕਾਂਗਰਸੀ ਆਗੂ ਮਦਨਲਾਲ ਜਲਾਲਪੁਰ ’ਤੇ ਵੀ ਨਿਸ਼ਾਨਾ ਸਾਧਦਿਆਂ ਕਿਹਾ ਕਿ ਅੱਜ ਉਹ ਘੱਗਰ ਦਰਿਆ ਦੇ ਮੁੱਦੇ ’ਤੇ ਸਿਰਫ਼ ਰਾਜਨੀਤੀ ਕਰ ਰਿਹਾ ਹੈ, ਜਦਕਿ 2017 ਤੋਂ 2022 ਤੱਕ ਉਨ੍ਹਾਂ ਦੀ ਸਰਕਾਰ ਦੇ ਸਮੇਂ ਅਤੇ ਉਸ ਤੋਂ ਪਹਿਲਾਂ ਵੀ ਜਦੋਂ ਉਹ ਵਿਧਾਇਕ ਸੀ, ਉਸ ਦੌਰਾਨ ਘੱਗਰ ਦਰਿਆ ਵਿੱਚ ਨਜਾਇਜ਼ ਮਾਈਨਿੰਗ ਹੁੰਦੀ ਰਹੀ। ਉਸ ਸਮੇਂ ਨਾ ਤਾਂ ਉਨ੍ਹਾਂ ਨੇ ਕੋਈ ਸਵਾਲ ਉਠਾਇਆ ਅਤੇ ਨਾ ਹੀ ਕੋਈ ਕਾਰਵਾਈ ਕਰਵਾਈ।

ਉਨ੍ਹਾਂ ਨੇ ਹਲਕਾ ਘਨੌਰ ਦੇ ਵਿਧਾਇਕ ਗੁਰਲਾਲ ਘਨੌਰ ‘ਤੇ ਵੀ ਤਿੱਖਾ ਸ਼ਬਦੀ ਹਮਲਾ ਕਰਦਿਆਂ ਕਿਹਾ ਕਿ ਵਿਧਾਇਕ ਨੂੰ ਆਪਣੇ ਹਲਕੇ ਦੇ ਲੋਕਾਂ ਦੀ ਕੋਈ ਪਰਵਾਹ ਨਹੀਂ। ਉਸ ‘ਤੇ “ਕੋਈ ਮਰੇ ਕੋਈ ਜੀਵੇ, ਸੁਥਰਾ ਘੋਲ ਪਤਾਸ਼ੇ ਪੀਵੇ” ਵਾਲੀ ਕਹਾਵਤ ਪੂਰੀ ਤਰ੍ਹਾਂ ਸਹੀ ਬੈਠਦੀ ਹੈ। ਹੜ੍ਹਾਂ ਦੌਰਾਨ ਨੁਕਸਾਨ ਝੱਲ ਚੁੱਕੇ ਲੋਕ ਅਜੇ ਤੱਕ ਸਰਕਾਰੀ ਮਦਦ ਦੀ ਉਡੀਕ ਕਰ ਰਹੇ ਹਨ।

ਝਿੰਜਰ ਨੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਪੈਸਾ ਪੰਜਾਬ ਦੇ ਮਸਲੇ ਹੱਲ ਕਰਨ ਦੀ ਬਜਾਏ ਦਿੱਲੀ ਭੇਜਿਆ ਜਾ ਰਿਹਾ ਹੈ। ਪੰਜਾਬ ਅੱਜ ਕਰਜ਼ੇ ਹੇਠਾਂ ਦੱਬਿਆ ਹੋਇਆ ਹੈ, ਪਰ ਸਰਕਾਰ ਦੀ ਤਰਜੀਹ ਪੰਜਾਬ ਦੇ ਕਿਸਾਨਾਂ, ਪਿੰਡਾਂ ਅਤੇ ਦਰਿਆਈ ਇਲਾਕਿਆਂ ਦੀ ਸੁਰੱਖਿਆ ਦੀ ਥਾਂ ਆਪਣੇ ਆਕਾਵਾਂ ਦੀ ਗੁਲਾਮੀ ਕਰਨ ਉੱਤੇ ਲੱਗਿਆ ਹੋਇਆ ਹੈ।

ਸਰਬਜੀਤ ਸਿੰਘ ਝਿੰਜਰ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਅਗਲਾ ਮਾਨਸੂਨ ਨੇੜੇ ਹੈ, ਪਰ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਅੱਖਾਂ ਮੀਟ ਕੇ ਬੈਠੇ ਹੋਏ ਹਨ। ਜੇ ਸਮੇਂ ਸਿਰ ਘੱਗਰ ਦਰਿਆ ਦੇ ਪਾੜ ਨਾ ਭਰੇ ਗਏ ਤਾਂ ਦੁਬਾਰਾ ਹੜ੍ਹਾਂ ਵਰਗੀ ਸਥਿਤੀ ਬਣ ਸਕਦੀ ਹੈ, ਜਿਸ ਦੀ ਸਿੱਧੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਅਖੀਰ ਵਿੱਚ ਉਨ੍ਹਾਂ ਮੰਗ ਕੀਤੀ ਕਿ ਘੱਗਰ ਦਰਿਆ ਦੇ ਸਾਰੇ ਪਾੜ ਤੁਰੰਤ ਭਰੇ ਜਾਣ, ਨਜਾਇਜ਼ ਮਾਈਨਿੰਗ ’ਤੇ ਸਖ਼ਤ ਰੋਕ ਲਗਾਈ ਜਾਵੇ ਅਤੇ ਹੜ੍ਹਾਂ ਨਾਲ ਪ੍ਰਭਾਵਿਤ ਲੋਕਾਂ ਨੂੰ ਤੁਰੰਤ ਮੁਆਵਜ਼ਾ ਦਿੱਤਾ ਜਾਵੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇ ਸਰਕਾਰ ਨੇ ਤੁਰੰਤ ਕਦਮ ਨਾ ਚੁੱਕੇ ਤਾਂ ਯੂਥ ਅਕਾਲੀ ਦਲ ਲੋਕਾਂ ਨੂੰ ਨਾਲ ਲੈ ਕੇ ਤਿੱਖਾ ਸੰਘਰਸ਼ ਕਰਨ ਲਈ ਮਜਬੂਰ ਹੋਵੇਗਾ।

 

 

Tags: Sarabjit Singh Jhinjher , Sarabjeet Singh Jhinjer , Shiromani Akali Dal , SAD , Akali Dal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD