Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ ਲਗਾਉਣ ਲਈ ਆਨਲਾਈਨ ਸਹੂਲਤ ਦਿੱਤੀ: ਲਾਲਜੀਤ ਸਿੰਘ ਭੁੱਲਰ

ਕਿਹਾ, ਵਾਹਨ ਮਾਲਕ ਘਰ ਬੈਠੇ ਹੀ ਆਨਲਾਈਨ ਪ੍ਰਕਿਰਿਆ ਰਾਹੀਂ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ ਅਪਲਾਈ ਕਰਨ ਦਾ ਲਾਭ ਲੈ ਸਕਦੇ ਹਨ

Laljit Singh Bhullar, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਚੰਡੀਗੜ੍ਹ , 11 Jan 2026

Last updated on: Jan 12, 2026, 14:58 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ ਲਗਾਉਣ ਲਈ ਆਨਲਾਈਨ ਸਹੂਲਤ ਦਿੱਤੀ ਗਈ ਹੈ, ਜਿਸ ਤਹਿਤ ਹੁਣ ਤੱਕ ਸੂਬੇ ਦੇ ਕੁੱਲ 64,24,336 ਵਾਹਨਾਂ 'ਤੇ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ ਲਗਾ ਦਿੱਤੀਆ ਗਈਆਂ ਹਨ।ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬੇ ‘ਚ ਰਜਿਸਟਰਡ ਵਾਹਨਾਂ 'ਤੇ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ (ਐਚ.ਐਸ.ਆਰ.ਪੀ.) ਲਗਾਉਣ ਦਾ ਕੰਮ ਐਮ/ਐਸ ਐਗਰੋਸ ਇੰਪੈਕਸ਼ ਇੰਡੀਆ ਪ੍ਰਾਈਵੇਟ ਲਿਮਟਿਡ ਵੱਲੋਂ ਆਨਲਾਈਨ ਪ੍ਰਕਿਰਿਆ ਰਾਹੀਂ ਕੀਤਾ ਜਾਂਦਾ ਸੀ, ਜਿਸ ਦਾ ਟੈਂਡਰ 8 ਜਨਵਰੀ, 2026 ਨੂੰ ਖਤਮ ਹੋ ਗਿਆ ਹੈ। 

ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਖੱਜਲ-ਖੁਆਰੀ ਤੋਂ ਬਚਾਉਣ ਲਈ ਤੁਰੰਤ ਪਹਿਲਕਦਮੀ ਕਰਦੇ ਹੋਏ, ਉਸੇ ਆਨਲਾਈਨ ਪ੍ਰਕਿਰਿਆ ਨੂੰ ਜਾਰੀ ਰੱਖਦੇ ਹੋਏ ਆਮ ਲੋਕਾਂ ਨੂੰ ਸਹੂਲਤ ਦੇਣ ਲਈ ਸੁਸਾਇਟੀ ਆਫ਼ ਇੰਡੀਅਨ ਆਟੋਮੋਬਾਈਲ ਮੈਨੂਫੈਕਚਰਰਜ (ਐਸ.ਆਈ.ਏ.ਐਮ.) ਨੂੰ ਕੰਮ ਸੌਂਪਿਆ ਗਿਆ ਹੈ।ਕੈਬਨਿਟ ਮੰਤਰੀ ਨੇ ਦੱਸਿਆ ਕਿ ਹੁਣ ਵਾਹਨ ਮਾਲਕ ਆਪਣੇ ਵਾਹਨਾਂ 'ਤੇ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ ਲਗਾਉਣ ਲਈ ਐਸ.ਆਈ.ਏ.ਐਮ. / ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ ਪੋਰਟਲ (www.siam.in) ਰਾਹੀਂ ਆਨਲਾਈਨ ਅਪਲਾਈ ਕਰ ਸਕਦੇ ਹਨ। 

ਉਨ੍ਹਾਂ ਦੱਸਿਆ ਕਿ ਇਹ ਪ੍ਰਕਿਰਿਆ ਪੂਰੀ ਤਰ੍ਹਾਂ ਆਨਲਾਈਨ ਹੈ ਅਤੇ ਘਰ ਬੈਠੇ ਹੀ ਵਾਹਨ ਮਾਲਕ ਇਸ ਪ੍ਰਕਿਰਿਆ ਰਾਹੀਂ ਆਨਲਾਈਨ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ ਅਪਲਾਈ ਕਰਨ ਦਾ ਲਾਭ ਲੈ ਸਕਦਾ ਹੈ।ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਦੀ ਇਸ ਪਹਿਲਕਦਮੀ ਨਾਲ ਵਾਹਨ ਮਾਲਕਾਂ ਦੀ ਖੱਜਲ-ਖੁਆਰੀ ਘਟੇਗੀ ਤੇ ਆਰ.ਟੀ.ਓ. ਦਫਤਰਾਂ ਦੇ ਚੱਕਰਾਂ ਲਗਾਉਣ ਤੋਂ ਵੀ ਨਿਜਾਤ ਮਿਲੇਗੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਇਸ ਕਦਮ ਨਾਲ ਆਮ ਲੋਕਾਂ ਨੂੰ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ ਫਿਕਸ ਕਰਵਾਉਣ ਲਈ ਕਿਸੇ ਵੀ ਅਣਅਧਿਕਾਰਤ ਏਜੰਟ ਜਾਂ ਵਿਚੋਲੇ ਕੋਲ ਜਾਣ ਦੀ ਲੋੜ ਨਹੀਂ ਹੈ। 

ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਵਿਭਾਗ ਵੱਲੋਂ ਸੂਬੇ ਭਰ ‘ਚ ਹੁਣ ਤੱਕ ਕੁੱਲ 64,24,336 ਵਾਹਨਾਂ 'ਤੇ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ ਲਗਾ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਬਾਕੀ ਰਹਿੰਦੇ ਵਾਹਨ ਮਾਲਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਨਿਰਧਾਰਤ ਪ੍ਰਕਿਰਿਆ ਦਾ ਲਾਭ ਲੈਂਦੇ ਹੋਏ ਆਪਣੇ ਵਾਹਨਾਂ ‘ਤੇ ਜਲਦ ਤੋਂ ਜਲਦ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ ਲਗਵਾਉਣ ਯਕੀਨੀ ਬਣਾ ਲੈਣ ਤਾਂ ਜੋ ਚਲਾਨ ਆਦਿ ਤੋਂ ਬਚਿਆ ਜਾ ਸਕੇ। 

ਟਰਾਂਸਪੋਰਟ ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਨੇ ਆਮ ਲੋਕਾਂ ਦੇ ਹਿੱਤ ਵਿਚ ਇਹ ਟੀਚਾ ਮਿੱਥਿਆ ਹੈ ਕਿ ਹਰ ਕੰਮ ਵਿੱਚ ਪਾਰਦਸ਼ਤਾ ਲਿਆਂਦੀ ਜਾਵੇ, ਲੋਕਾਂ ਦੀ ਖੱਜਲ-ਖੁਆਰੀ ਨੂੰ ਖਤਮ ਕੀਤਾ ਜਾਵੇ, ਏਜੰਟਾਂ ਤੇ ਰਿਸ਼ਵਖੋਰੀ ‘ਤੇ ਲਗਾਮ ਲਗਾਈ ਜਾਵੇ। ਉਨ੍ਹਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਦੀਆਂ ਹਦਾਇਤਾਂ ਤੇ ਮੋਟਰ ਵਾਹਨ ਐਕਟ ਅਤੇ ਇਸ ਅਧੀਨ ਬਣਾਏ ਗਏ ਨਿਯਮਾਂ ਦੇ ਉਪਬੰਧਾਂ ਅਨੁਸਾਰ ਨਿਰਧਾਰਤ ਪ੍ਰਕਿਰਿਆ ਦਾ ਲਾਭ ਲੈਂਦੇ ਹੋਏ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ ਲਗਾਉਣਾ ਲਾਜ਼ਮੀ ਕੀਤਾ ਗਿਆ ਹੈ।  

 

 

Tags: Laljit Singh Bhullar , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD