Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮਾਘੀ ਮੇਲਾ: ਪਸ਼ੂ ਪ੍ਰੇਮੀਆਂ ਦੇ ਭਾਰੀ ਇਕੱਠ ਨਾਲ ਗੂੰਜੇਗੀ ਸ੍ਰੀ ਮੁਕਤਸਰ ਸਾਹਿਬ ਦੀ 'ਘੋੜਾ ਮੰਡੀ'

ਪਸ਼ੂਧਨ ਦੀ ਦੇਖਭਾਲ ਲਈ ਸਮਰਪਿਤ ਵੈਟਰਨਰੀ ਡਿਸਪੈਂਸਰੀ ਸਥਾਪਤ, 40 ਮੈਂਬਰੀ ਵੈਟਰਨਰੀ ਟੀਮ ਦਾ ਗਠਨ: ਗੁਰਮੀਤ ਸਿੰਘ ਖੁੱਡੀਆਂ

Sri Muktsar Sahib, Maghi Mela

Web Admin

Web Admin

5 Dariya News

ਚੰਡੀਗੜ੍ਹ , 11 Jan 2026

Last updated on: Jan 12, 2026, 14:59 IST

ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ ਦੀਆਂ ਸੱਭਿਆਚਾਰਕ ਪਰੰਪਰਾਵਾਂ ਦੀ ਸੰਭਾਲ ਅਤੇ ਪਸ਼ੂਧਨ ਨਾਲ ਸਬੰਧਤ ਆਰਥਿਕਤਾ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਮਾਘੀ ਦੇ ਪਵਿੱਤਰ ਦਿਹਾੜੇ ਮੌਕੇ ਸ੍ਰੀ ਮੁਕਤਸਰ ਸਾਹਿਬ ਵਿਖੇ ਵਿਸ਼ਾਲ ਰਵਾਇਤੀ ਪਸ਼ੂ ਅਤੇ ਘੋੜਿਆਂ ਦੇ ਮੇਲੇ "ਘੋੜਾ ਮੰਡੀ" ਦੀ ਮੇਜ਼ਬਾਨੀ ਕੀਤੀ ਜਾ ਰਹੀ ਹੈ। ਇਹ ਜੀਵੰਤ ਸਮਾਗਮ ਪੰਜਾਬ ਦੇ ਅਮੀਰ ਪੇਂਡੂ ਵਿਰਸੇ ਨੂੰ ਪ੍ਰਦਰਸ਼ਿਤ ਕਰੇਗਾ, ਜਿਸ ਵਿੱਚ ਘੋੜਿਆਂ ਅਤੇ ਹੋਰ ਪਸ਼ੂਆਂ ਦੀਆਂ ਉੱਚ-ਪੱਧਰੀ ਨਸਲਾਂ ਸ਼ਾਮਲ ਹੋਣਗੀਆਂ।

ਪਸ਼ੂ ਪਾਲਣ ਵਿਭਾਗ ਵੱਲੋਂ ਕੀਤੇ ਗਏ ਪ੍ਰਬੰਧਾਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਸ. ਖੁੱਡੀਆਂ ਨੇ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਦੇ ਲੰਬੀ ਢਾਬ ਵਿਖੇ ਸਥਿਤ ਉਦਯੋਗਿਕ ਫੋਕਲ ਪੁਆਇੰਟ ਵਿੱਚ 70 ਏਕੜ ਰਕਬੇ ਵਿੱਚ ਵਿਸ਼ਾਲ ਮੰਡੀ ਲਗਾਈ ਗਈ ਹੈ। ਇਸ ਮੇਲੇ ਵਿੱਚ ਪੂਰੇ ਖੇਤਰ ਤੋਂ ਵੱਡੀ ਗਿਣਤੀ ਵਿੱਚ ਬਰੀਡਰਾਂ, ਵਪਾਰੀਆਂ ਅਤੇ ਪਸ਼ੂ ਪ੍ਰੇਮੀਆਂ ਦੇ ਆਉਣ ਦੀ ਉਮੀਦ ਹੈ।

ਘੋੜਾ ਮੰਡੀ ਦੌਰਾਨ ਘੋੜਿਆਂ ਦਾ ਸ਼ਾਨਦਾਰ ਪ੍ਰਦਰਸ਼ਨ ਦਿਖਾਇਆ ਜਾਵੇਗਾ, ਜੋ ਪੰਜਾਬ ਦੀ ਅਮੀਰ ਵਿਰਾਸਤ ਨਾਲ ਰੂਬਰੂ ਕਰਵਾਏਗਾ। ਇਸ ਮੇਲੇ ਵਿੱਚ ਮਾਰਵਾੜੀ ਅਤੇ ਨੁੱਕਰਾ ਸਮੇਤ ਹੋਰ ਉੱਤਮ ਨਸਲ ਦੇ ਘੋੜਿਆਂ ਤੋਂ ਇਲਾਵਾ ਹੋਰ ਦੁਰਲੱਭ ਕਿਸਮ ਦੇ ਪਸ਼ੂ ਤੇ ਜਾਨਵਰ ਆਉਣਗੇ। ਇਸ ਦੌਰਾਨ ਸੂਬੇ ਦੀ ਖੇਤੀਬਾੜੀ ਨਾਲ ਜੁੜੇ ਪਸ਼ੂਪਾਲਣ ਕਿੱਤੇ ਦੇ ਬਹਿਤਰੀਨ  ਅਭਿਆਸਾਂ ਨੂੰ ਪ੍ਰਦਰਸ਼ਿਤ ਕੀਤਾ ਜਾਵੇਗਾ।

ਮੇਲੇ ਨੂੰ ਸਫਲ ਬਣਾਉਣ ਲਈ ਵਿਭਾਗ ਵੱਲੋਂ ਚੁੱਕੇ ਗਏ ਸਰਗਰਮ ਕਦਮਾਂ ਬਾਰੇ ਜਾਣਕਾਰੀ ਦਿੰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੇਂਡੂ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਪਸ਼ੂਧਨ ਦੀ ਭਲਾਈ ਅਤੇ ਸੁਰੱਖਿਆ ਲਈ ਵਚਨਬੱਧ ਹੈ।ਸ. ਖੁੱਡੀਆਂ ਨੇ ਕਿਹਾ, “ਘੋੜਾ ਮੰਡੀ ਸਿਰਫ਼ ਇੱਕ ਮੰਡੀ ਨਹੀਂ ਹੈ। ਇਹ ਸਾਡੀ ਰੂਹ ਦਾ ਹਿੱਸਾ ਹੈ। ਮੰਡੀ ਵਿੱਚ ਆਉਣ ਵਾਲੇ ਹਰੇਕ ਪਸ਼ੂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਅਸੀਂ ਵਿਆਪਕ ਪ੍ਰਬੰਧ ਕੀਤੇ ਹਨ।” 

ਉਨ੍ਹਾਂ ਦੱਸਿਆ ਕਿ ਮੇਲੇ ਦੇ ਮੈਦਾਨ ਵਿੱਚ ਇੱਕ ਸਮਰਪਿਤ ਆਰਜ਼ੀ ਵੈਟਰਨਰੀ ਡਿਸਪੈਂਸਰੀ ਸਥਾਪਤ ਕੀਤੀ ਗਈ ਹੈ। ਸ੍ਰੀ ਮੁਕਤਸਰ ਸਾਹਿਬ ਦੇ ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਗੁਰਦਿੱਤ ਸਿੰਘ ਦੀ ਅਗਵਾਈ ਹੇਠ ਇੱਕ ਵਿਸ਼ੇਸ਼ 40 ਮੈਂਬਰੀ ਟੀਮ ਦਾ ਗਠਨ ਕਰਕੇ ਮੇਲਾ ਸਥਾਨ 'ਤੇ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਟੀਮ ਪਸ਼ੂਆਂ ਲਈ 24 ਘੰਟੇ ਇਲਾਜ ਦੀਆਂ ਸਹੂਲਤਾਂ ਪ੍ਰਦਾਨ ਕਰੇਗੀ ਅਤੇ ਜਾਨਵਰਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਬਿਮਾਰੀ ਦੇ ਫੈਲਾਅ ਨੂੰ ਰੋਕਣ ਲਈ ਸਖ਼ਤ ਨਿਗਰਾਨੀ ਕਰੇਗੀ।

‘ਘੋੜਾ ਮੰਡੀ’ ਪ੍ਰਤੀ ਪਸ਼ੂ ਪ੍ਰੇਮੀਆਂ ਵਿੱਚ ਉਤਸ਼ਾਹ ਨੂੰ ਉਜਾਗਰ ਕਰਦਿਆਂ, ਸ. ਖੁੱਡੀਆਂ ਨੇ ਕਿਹਾ ਕਿ ਇਸ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਬਹੁਤ ਸਾਰੇ ਪਸ਼ੂ ਪਾਲਕ ਪਹਿਲਾਂ ਹੀ ਆਪਣੇ ਪਸ਼ੂਆਂ ਨੂੰ ਲੈ ਕੇ ਪਹੁੰਚ ਚੁੱਕੇ ਹਨ। ਉਨ੍ਹਾਂ ਕਿਹਾ, “ਅਸੀਂ ਇਸ ਮੰਡੀ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਪਸ਼ੂਆਂ ਦੀ ਆਮਦ ਦੀ ਉਮੀਦ ਕਰ ਰਹੇ ਹਾਂ, ਜੋ ਕਿ ਪੰਜਾਬ ਦੇ ਵਧਦੇ-ਫੁੱਲਦੇ ਪਸ਼ੂਧਨ ਖੇਤਰ ਦਾ ਪ੍ਰਤੱਖ ਪ੍ਰਮਾਣ ਹੈ।”ਪਸ਼ੂ ਪਾਲਣ ਮੰਤਰੀ ਨੇ ਪਸ਼ੂ ਪਾਲਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਮੇਲੇ ਵਿੱਚ ਸਿਰਫ਼ ਸਿਹਤਮੰਦ ਜਾਨਵਰ ਹੀ ਲਿਆਉਣ। 

ਉਨ੍ਹਾਂ ਕਿਹਾ, “ਸਾਡੇ ਪਸ਼ੂਆਂ ਦੀ ਸਿਹਤ ਸਭ ਤੋਂ ਮਹੱਤਵਪੂਰਨ ਹੈ। ਜੇਕਰ ਕੋਈ ਪਸ਼ੂ ਪਾਲਕ ਆਪਣੇ ਪਸ਼ੂ ਵਿੱਚ ਬਿਮਾਰੀ ਦੇ ਲੱਛਣ ਵੇਖਦਾ ਹੈ, ਤਾਂ ਉਸ ਨੂੰ ਮੰਡੀ ਵਿੱਚ ਲਿਆਉਣ ਤੋਂ ਪਹਿਲਾਂ ਮਾਰਗਦਰਸ਼ਨ ਲਈ ਆਪਣੇ ਸਥਾਨਕ ਪਸ਼ੂਆਂ ਦੇ ਡਾਕਟਰ ਨਾਲ ਸੰਪਰਕ ਕਰਨਾ ਚਾਹੀਦਾ ਹੈ।”ਪਸ਼ੂ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਹੁਲ ਭੰਡਾਰੀ ਨੇ ਕਿਹਾ ਕਿ ਘੋੜਾ ਮੰਡੀ ਪੇਂਡੂ ਆਰਥਿਕਤਾ ਨੂੰ ਹੁਲਾਰਾ ਦੇਣ, ਵਪਾਰ ਨੂੰ ਉਤਸ਼ਾਹਿਤ ਕਰਨ ਅਤੇ ਨਾਗਰਿਕਾਂ ਨੂੰ ਇੱਕ ਮਨਮੋਹਕ ਸੱਭਿਆਚਾਰਕ ਅਨੁਭਵ ਪ੍ਰਦਾਨ ਕਰਨ ਦਾ ਇੱਕ ਵਿਲੱਖਣ ਮੌਕਾ ਹੋਵੇਗਾ।

 

Tags: Sri Muktsar Sahib , Maghi Mela

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD