Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

5100 ਨਵਜੰਮੀਆਂ ਧੀਆਂ ਦੀ ਲੋਹੜੀ: ਬੇਟੀ ਬਚਾਓ-ਬੇਟੀ ਪੜ੍ਹਾਓ ਦਾ ਮਜ਼ਬੂਤ ਸੰਦੇਸ਼ : ਡਾ. ਬਲਜੀਤ ਕੌਰ

ਧੀ ਦਾ ਜਨਮ ਹੁਣ ਤਿਉਹਾਰ ਹੈ-ਇਹੀ ਸਮਾਜਿਕ ਬਦਲਾਅ ਦੀ ਅਸਲ ਨਿਸ਼ਾਨੀ : ਡਾ. ਬਲਜੀਤ ਕੌਰ

Dr Baljit Kaur, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Dr Gurpreet Kaur, Raj Lali Gill, Jalandhar

Web Admin

Web Admin

5 Dariya News

ਜਲੰਧਰ , 11 Jan 2026

Last updated on: Jan 12, 2026, 15:07 IST

ਬੇਟੀ ਬਚਾਓ–ਬੇਟੀ ਪੜ੍ਹਾਓ ਦੇ ਉਦੇਸ਼ ਨੂੰ ਹੋਰ ਮਜ਼ਬੂਤ ਕਰਦੇ ਹੋਏ ਪਿੰਡ ਘੁੜਕਾ ਦੇ ਜੋਹਲ ਫਾਰਮ ਵਿਖੇ 5100 ਨਵਜੰਮੀਆਂ ਧੀਆਂ ਦੇ ਸਨਮਾਨ ਵਿੱਚ ਲੋਹੜੀ ਦਾ ਵਿਸ਼ਾਲ ਸਮਾਗਮ ਆਯੋਜਿਤ ਕੀਤਾ ਗਿਆ।ਇਸ ਸਮਾਗਮ ਵਿੱਚ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਅਤੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਰਾਜ ਲਾਲੀ ਗਿੱਲ ਅਤੇ ਪੰਜਾਬ ਐਗਰੀ ਫੂਡ ਕਾਰਪੋਰੇਸ਼ਨ ਲਿਮਿਟੇਡ ਦੇ ਚੇਅਰਮੈਨ ਮੰਗਲ ਸਿੰਘ ਬੱਸੀ  ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ, ਜਿਨ੍ਹਾਂ ਨੇ ਧੀ ਬਚਾਓ–ਬੇਟੀ ਪੜ੍ਹਾਓ ਦੇ ਸੰਦੇਸ਼ ਨੂੰ ਸਮਾਜ ਤੱਕ ਹੋਰ ਮਜ਼ਬੂਤੀ ਨਾਲ ਪਹੁੰਚਾਇਆ।

ਇਸ ਮੌਕੇ ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਕਿਹਾ ਕਿ 5100 ਨਵਜੰਮੀਆਂ ਧੀਆਂ ਦੀ ਲੋਹੜੀ ਮਨਾਉਣਾ ਸਮਾਜ ਵਿੱਚ ਧੀ ਪ੍ਰਤੀ ਬਦਲ ਰਹੀ ਸਕਾਰਾਤਮਕ ਸੋਚ ਦਾ ਸਪੱਸ਼ਟ ਪ੍ਰਤੀਕ ਹੈ। ਉਨ੍ਹਾਂ ਨਵਜੰਮੀਆਂ ਧੀਆਂ ਦੇ ਮਾਪਿਆਂ ਨੂੰ ਲੋਹੜੀ ਦੇ ਤਿਉਹਾਰ ਦੀ ਵਧਾਈ ਦਿੰਦਿਆਂ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ।

ਕੈਬਨਿਟ ਮੰਤਰੀ ਨੇ ਕਿਹਾ ਕਿ ਧੀ ਦੇ ਜਨਮ ਨੂੰ ਤਿਉਹਾਰ ਵਜੋਂ ਮਨਾਉਣਾ ਬਦਲ ਰਹੀ ਸਮਾਜਿਕ ਸੋਚ ਦੀ ਅਸਲ ਨਿਸ਼ਾਨੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਬੱਚੀਆਂ ਦੀ ਸੁਰੱਖਿਆ, ਸਿੱਖਿਆ ਅਤੇ ਸਸ਼ਕਤੀਕਰਨ ਨੂੰ ਯਕੀਨੀ ਬਣਾਉਣ ਲਈ ਕਈ ਲੋਕ-ਹਿੱਤੈਸ਼ੀ ਯੋਜਨਾਵਾਂ ਲਾਗੂ ਕਰ ਰਹੀ ਹੈ, ਤਾਂ ਜੋ ਹਰ ਧੀ ਨੂੰ ਇੱਜ਼ਤ, ਬਰਾਬਰੀ ਅਤੇ ਅੱਗੇ ਵਧਣ ਦੇ ਸਮਾਨ ਮੌਕੇ ਮਿਲ ਸਕਣ।

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਰਕਾਰੀ ਉਪਰਾਲਿਆਂ ਦੇ ਨਾਲ-ਨਾਲ ਸਮਾਜਿਕ ਸੰਸਥਾਵਾਂ ਅਤੇ ਪਿੰਡ ਪੱਧਰ ’ਤੇ ਲੋਕਾਂ ਦੀ ਸਰਗਰਮ ਭਾਗੀਦਾਰੀ ਹੀ ਧੀ ਬਚਾਓ ਅਭਿਆਨ ਨੂੰ ਕਾਮਯਾਬ ਬਣਾ ਸਕਦੀ ਹੈ। ਇਸ ਤਰ੍ਹਾਂ ਦੇ ਸਮੂਹਿਕ ਸਮਾਗਮ ਨਵੀਂ ਪੀੜ੍ਹੀ ਵਿੱਚ ਸਮਾਨਤਾ, ਸਨਮਾਨ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ।ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਇਸ ਉਪਰਾਲੇ ਲਈ ਜੋਹਲ ਫਾਰਮ ਸੇਵਾ ਸੁਸਾਇਟੀ ਅਤੇ ਸਮਾਗਮ ਨਾਲ ਜੁੜੇ ਹੋਰ ਸਹਿਯੋਗੀਆਂ ਦੀ ਸਰਾਹਨਾ ਕਰਦਿਆਂ ਕਿਹਾ ਕਿ ਅਜਿਹੇ ਸਮਾਜਿਕ ਉਪਰਾਲੇ ਧੀ ਪ੍ਰਤੀ ਸਕਾਰਾਤਮਕ ਮਾਹੌਲ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ।

 

Tags: Dr Baljit Kaur , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Dr Gurpreet Kaur , Raj Lali Gill , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD