Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਹਰਦੀਪ ਸਿੰਘ ਮੁੰਡੀਆਂ ਨੇ ਨਵ-ਨਿਯੁਕਤ ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਪਿਛਲੀ ਕਾਂਗਰਸ ਸਰਕਾਰ ਲੋੜਵੰਦ ਪਰਿਵਾਰਾਂ ਨੂੰ ਤਰਸ ਦੇ ਆਧਾਰ ‘ਤੇ ਨੌਕਰੀਆਂ ਦੇਣ ਵਿੱਚ ਵੀ ਨਾਕਾਮ ਰਹੀ: ਹਰਦੀਪ ਸਿੰਘ ਮੁੰਡੀਆਂ

Hardeep Singh Mundian, Sahnewal, Ludhiana, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਚੰਡੀਗੜ੍ਹ , 12 Jan 2026

Last updated on: Jan 12, 2026, 18:47 IST

ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਗਰੁੱਪ-ਡੀ ਦੇ 12 ਨਵ-ਨਿਯੁਕਤ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਹ ਨਿਯੁਕਤੀਆਂ ਘਰ ਦੇ ਇੱਕੋ-ਇੱਕ ਕਮਾਉਣ ਵਾਲੇ ਮੈਂਬਰ ਦੀ ਮੌਤ ਹੋਣ ਦੀ ਸੂਰਤ ਵਿੱਚ ਵਿੱਤੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰ ਰਹੇ ਲੋੜਵੰਦ ਪਰਿਵਾਰਾਂ ਦੀ ਸਹਾਇਤਾ ਲਈ ਤਰਸ ਦੇ ਆਧਾਰ 'ਤੇ ਰੋਜ਼ਗਾਰ ਦੇਣ ਸਬੰਧੀ ਪੰਜਾਬ ਸਰਕਾਰ ਦੀ ਨੀਤੀ ਤਹਿਤ ਦਿੱਤੀਆਂ ਗਈਆਂ ਹਨ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਨ੍ਹਾਂ 12 ਉਮੀਦਵਾਰਾਂ ਵਿੱਚੋਂ ਇੱਕ ਨੂੰ ਕਲਰਕ, ਅੱਠ ਨੂੰ ਸੇਵਾਦਾਰ, ਇੱਕ ਨੂੰ ਸਫ਼ਾਈ ਸੇਵਕ ਅਤੇ ਦੋ ਨੂੰ ਹੈਲਪਰ ਟੈਕਨੀਕਲ ਵਜੋਂ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਨਿਯੁਕਤੀਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਭਾਗੀ ਸਮਰੱਥਾ ਨੂੰ ਹੋਰ ਮਜ਼ਬੂਤ ਕਰਨ ਲਈ ਲੋੜਵੰਦ ਪਰਿਵਾਰਾਂ ਦੀ ਸਮੇਂ ਸਿਰ ਸਹਾਇਤਾ ਯਕੀਨੀ ਬਣਾਉਣ ਦੀ ਦਿਸ਼ਾ ਵਿੱਚ ਇੱਕ ਮਿਸਾਲੀ ਕਦਮ ਹੈ।

ਪਿਛਲੀ ਕਾਂਗਰਸ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਸਪੱਸ਼ਟ ਨਿਰਦੇਸ਼ਾਂ ਦੇ ਬਾਵਜੂਦ ਤਰਸ ਦੇ ਆਧਾਰ 'ਤੇ ਨਿਯੁਕਤੀਆਂ ਨੂੰ ਨਜ਼ਰਅੰਦਾਜ਼ ਕੀਤਾ ਗਿਆ ਅਤੇ ਇਸ ਪ੍ਰਕਿਰਿਆ ਵਿੱਚ ਦੇਰੀ ਕੀਤੀ ਗਈ। ਉਨ੍ਹਾਂ ਧਿਆਨ ਦਿਵਾਇਆ ਕਿ ਅੱਜ ਨਿਯੁਕਤ ਹੋਏ ਉਮੀਦਵਾਰਾਂ ਵਿੱਚੋਂ ਦੋ ਉਮੀਦਵਾਰਾਂ ਦੇ ਪਿਤਾ ਦੀ ਜਾਨ ਕ੍ਰਮਵਾਰ ਸਾਲ 2017 ਅਤੇ ਸਾਲ 2018 ਵਿੱਚ ਚਲੀ ਗਈ ਸੀ ਪਰ ਕਾਂਗਰਸ ਸਰਕਾਰ ਦੌਰਾਨ ਉਨ੍ਹਾਂ ਨੂੰ ਨੌਕਰੀ ਦੇਣ ਤੋਂ ਵਾਂਝਾ ਰੱਖਿਆ ਗਿਆ। 

ਉਨ੍ਹਾਂ ਦੱਸਿਆ ਕਿ ਮਾਨ ਸਰਕਾਰ ਨੇ ਤੁਰੰਤ ਅਤੇ ਨਿਰਪੱਖ ਫ਼ੈਸਲਾ ਲੈ ਕੇ ਇਨ੍ਹਾਂ ਨੌਜਵਾਨਾਂ ਨੂੰ ਨੌਕਰੀ ਦਿੱਤੀ। ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪਦੇ ਹੋਏ ਖ਼ੁਸ਼ੀ ਜ਼ਾਹਰ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮਾਨ ਸਰਕਾਰ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਵੱਲ ਬਰਾਬਰ ਧਿਆਨ ਦੇ ਕੇ ਸਮੁੱਚੇ ਵਿਕਾਸ ਲਈ ਵਚਨਬੱਧ ਹੈ। 

ਉਨ੍ਹਾਂ ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਰਕਾਰ ਨੇ ਉਨ੍ਹਾਂ ਨੂੰ ਸੁਰੱਖਿਅਤ ਰੋਜ਼ਗਾਰ ਮੁਹੱਈਆ ਕਰਵਾ ਕੇ ਆਪਣੀ ਜ਼ਿੰਮੇਵਾਰੀ ਨਿਭਾਈ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਨਵੇਂ ਮੁਲਾਜ਼ਮ ਆਪਣੀ ਡਿਊਟੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਪੰਜਾਬ ਦੇ ਸਰਬਪੱਖੀ ਵਿਕਾਸ ਵਿੱਚ ਭਰਪੂਰ ਯੋਗਦਾਨ ਪਾਉਣਗੇ।

ਇਸ ਮੌਕੇ ਵਿਭਾਗ ਦੇ ਮੁਖੀ ਹਰਪ੍ਰੀਤ ਸਿੰਘ ਅਤੇ ਵਿਭਾਗ ਦੇ ਚੀਫ਼ ਇੰਜਨੀਅਰ ਹਾਜ਼ਰ ਸਨ। ਨਿਯੁਕਤੀ ਪੱਤਰ ਮਿਲਣ 'ਤੇ ਨਵ-ਨਿਯੁਕਤ ਉਮੀਦਵਾਰਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਕੈਬਨਿਟ ਮੰਤਰੀ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।

 

Tags: Hardeep Singh Mundian , Sahnewal , Ludhiana , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD