Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਗੈਂਗਸਟਰਾਂ ਵਿਰੁੱਧ ਮਾਨ ਸਰਕਾਰ ਦੀ ਜ਼ੀਰੋ ਟੋਲਰੈਂਸ, ਕਾਨੂੰਨ ਹੱਥ ਵਿੱਚ ਲੈਣ ਵਾਲਿਆਂ ਵਿਰੁੱਧ ਹੋਵੇਗੀ ਫੈਸਲਾਕੁੰਨ ਕਾਰਵਾਈ: ਆਪ

ਪੰਜਾਬ ਪੁਲਿਸ ਪੂਰੀ ਤਰ੍ਹਾਂ ਸਮਰੱਥ ਅਤੇ ਆਧੁਨਿਕ ਤਕਨੀਕ ਨਾਲ ਲੈਸ, ਕੋਈ ਵੀ ਅਪਰਾਧ ਅਣਸੁਲਝਿਆ ਨਹੀਂ: ਬਲਤੇਜ ਪੰਨੂ

Baltej Pannu, Baltej Singh Pannu, Nasha Mukti Morcha, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਚੰਡੀਗੜ੍ਹ , 12 Jan 2026

Last updated on: Jan 12, 2026, 18:58 IST

ਆਮ ਆਦਮੀ ਪਾਰਟੀ ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਦਾਅਵਾ ਕੀਤਾ ਕਿ ਪੰਜਾਬ ਪੂਰੀ ਤਰ੍ਹਾਂ ਸੁਰੱਖਿਅਤ ਹੈ ਅਤੇ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਕਾਬੂ ਹੇਠ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਕਾਨੂੰਨ ਨੂੰ ਆਪਣੇ ਹੱਥਾਂ ਵਿੱਚ ਲੈਣ ਵਾਲੇ ਕਿਸੇ ਵੀ ਵਿਅਕਤੀ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ।

ਸੋਮਵਾਰ ਨੂੰ ਪਾਰਟੀ ਦਫ਼ਤਰ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਨੂ ਨੇ ਕਿਹਾ ਕਿ ਵਿਰੋਧੀ ਧਿਰ ਦੇ ਕੁਝ ਆਗੂ ਅਮਨ-ਕਾਨੂੰਨ ਦੀ ਸਥਿਤੀ 'ਤੇ ਲਗਾਤਾਰ ਸਵਾਲ ਉਠਾ ਰਹੇ ਹਨ, ਪਰ ਜ਼ਮੀਨੀ ਹਕੀਕਤ ਇਸ ਦੇ ਉਲਟ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਦੀ 'ਜ਼ੀਰੋ ਟੋਲਰੈਂਸ' ਨੀਤੀ ਨੂੰ ਦੁਹਰਾਉਂਦੇ ਹੋਏ ਕਿਹਾ ਕਿ ਕਿ ਜਿਹੜਾ ਵੀ ਵਿਅਕਤੀ ਗੋਲੀਆਂ ਚਲਾਏਗਾ ਜਾਂ ਹਿੰਸਾ ਕਰੇਗਾ, ਉਸ ਨਾਲ ਨਰਮੀ ਨਹੀਂ ਵਰਤੀ ਜਾਵੇਗੀ, ਉਸ ਨੂੰ ਉਸੇ ਦੀ ਭਾਸ਼ਾ ਵਿੱਚ ਜਵਾਬ ਦਿੱਤਾ ਜਾਵੇਗਾ।

ਸਰਪੰਚ ਕਤਲ ਕੇਸ ਦਾ ਹਵਾਲਾ ਦਿੰਦਿਆਂ ਪੰਨੂ ਨੇ ਦੱਸਿਆ ਕਿ ਪੰਜਾਬ ਪੁਲਿਸ ਨੇ ਕਰੀਬ 110 ਕਿਲੋਮੀਟਰ ਤੱਕ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ, ਦੂਜੇ ਰਾਜਾਂ ਤੱਕ ਮੁਲਜ਼ਮਾਂ ਦਾ ਪਿੱਛਾ ਕੀਤਾ ਅਤੇ ਛੱਤੀਸਗੜ੍ਹ ਪੁਲਿਸ ਦੀ ਮਦਦ ਨਾਲ ਦੋਵਾਂ ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ। ਮੁਲਜ਼ਮਾਂ ਨੂੰ ਪਨਾਹ ਦੇਣ ਵਾਲੇ ਵਿਅਕਤੀ ਨੂੰ ਵੀ ਕਾਬੂ ਕਰ ਲਿਆ ਗਿਆ ਹੈ ਅਤੇ ਹੁਣ ਸ਼ੂਟਰਾਂ ਨੂੰ ਪੰਜਾਬ ਲਿਆਂਦਾ ਜਾ ਰਿਹਾ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਲੁਧਿਆਣਾ ਦੇ ਹੈਬੋਵਾਲ ਇਲਾਕੇ ਵਿੱਚ ਪੁਲਿਸ ’ਤੇ ਗੋਲੀਆਂ ਚਲਾਉਣ ਵਾਲੇ ਗੋਦਾਰਾ ਗੈਂਗ ਨਾਲ ਸਬੰਧਤ ਦੋ ਗੈਂਗਸਟਰਾਂ ਨੂੰ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸੇ ਤਰ੍ਹਾਂ ਸਪੋਰਟਸ ਪ੍ਰਮੋਟਰ ਰਾਣਾ ਬਲਾਚੌਰੀਆ ਨਾਲ ਸਬੰਧਤ ਮੋਹਾਲੀ ਗੋਲੀਬਾਰੀ ਮਾਮਲੇ ਵਿੱਚ ਦੋਵਾਂ ਸ਼ੂਟਰਾਂ ਨੂੰ ਕੋਲਕਾਤਾ, ਪੱਛਮੀ ਬੰਗਾਲ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ।

ਪੰਨੂ ਨੇ ਗੈਂਗਸਟਰਾਂ ਅਤੇ ਸ਼ੂਟਰਾਂ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਜੋ ਇਹ ਸਮਝਦੇ ਹਨ ਕਿ ਉਹ ਪੰਜਾਬ ਵਿੱਚ ਅਪਰਾਧ ਕਰਕੇ ਦੂਜੇ ਰਾਜਾਂ ਵਿੱਚ ਲੁਕ ਸਕਦੇ ਹਨ, ਉਹ ਵੱਡੀ ਗਲਤਫਹਿਮੀ ਵਿੱਚ ਹਨ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਕਿਸੇ ਵੀ ਰਾਜ ਵਿੱਚ ਜਾ ਕੇ ਉਨ੍ਹਾਂ ਦਾ ਪਿੱਛਾ ਕਰੇਗੀ ਅਤੇ ਉਨ੍ਹਾਂ ਨੂੰ ਗ੍ਰਿਫਤਾਰ ਕਰੇਗੀ।

ਐਂਟੀ ਗੈਂਗਸਟਰ ਟਾਸਕ ਫੋਰਸ ਬਾਰੇ ਵਿਰੋਧੀ ਧਿਰ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਪੰਨੂ ਨੇ ਸਪੱਸ਼ਟ ਕੀਤਾ ਕਿ ਇਸ ਟਾਸਕ ਫੋਰਸ ਨੇ ਹੀ ਵੱਖ-ਵੱਖ ਰਾਜਾਂ ਵਿੱਚ ਗ੍ਰਿਫ਼ਤਾਰੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਪੰਜਾਬ ਪੁਲਿਸ ਨੂੰ ਮਜ਼ਬੂਤ ​​ਕੀਤਾ ਗਿਆ ਹੈ ਅਤੇ ਉਨ੍ਹਾਂ ਨੂੰ ਖੁੱਲ੍ਹੀ ਛੋਟ ਦਿੱਤੀ ਗਈ ਹੈ ਕਿ ਕਿਸੇ ਵੀ ਅਪਰਾਧੀ ਨੂੰ ਬਖਸ਼ਿਆ ਨਾ ਜਾਵੇ।

ਪੰਨੂ ਨੇ ਕਿਹਾ ਕਿ ਵਿਰੋਧੀ ਆਗੂ ਇਸ ਗੱਲ ਨੂੰ ਕਦੇ ਸਵੀਕਾਰ ਨਹੀਂ ਕਰਦੇ ਕਿ ਪੰਜਾਬ ਪੁਲਿਸ 24 ਘੰਟਿਆਂ ਦੇ ਅੰਦਰ ਕੇਸ ਹੱਲ ਕਰਦੀ ਹੈ ਅਤੇ ਦੋਸ਼ੀਆਂ ਨੂੰ ਸਜ਼ਾ ਦਿਵਾਉਂਦੀ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਪੁਲਿਸ ਕੋਲ ਆਧੁਨਿਕ ਵਾਹਨ, ਉੱਨਤ ਨਿਗਰਾਨੀ ਪ੍ਰਣਾਲੀ ਅਤੇ ਨਵੀਨਤਮ ਤਕਨਾਲੋਜੀ ਮੌਜੂਦ ਹੈ, ਜਿਸ ਨਾਲ ਉਹ ਹਰ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ।

ਸਰਹੱਦੀ ਸੂਬਾ ਹੋਣ ਕਾਰਨ ਪੰਜਾਬ ਦੀ ਸੰਵੇਦਨਸ਼ੀਲਤਾ ਦਾ ਜ਼ਿਕਰ ਕਰਦਿਆਂ ਪੰਨੂ ਨੇ ਕਿਹਾ ਕਿ ਕੁਝ ਤਾਕਤਾਂ ਵਾਰ-ਵਾਰ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰਦੀਆਂ ਹਨ, ਪਰ ਉਨ੍ਹਾਂ ਨੂੰ ਸਮਝ ਲੈਣਾ ਚਾਹੀਦਾ ਹੈ ਕਿ ਅਜਿਹੀਆਂ ਕੋਸ਼ਿਸ਼ਾਂ ਕਾਮਯਾਬ ਨਹੀਂ ਹੋਣਗੀਆਂ। ਨਸ਼ਿਆਂ ਵਿਰੁੱਧ ਸਰਕਾਰ ਦੀ ਜੰਗ ਦਾ ਹਵਾਲਾ ਦਿੰਦੇ ਹੋਏ ਪੰਨੂ ਨੇ ਕਿਹਾ ਕਿ ਗੈਂਗਸਟਰਾਂ ਵਿਰੁੱਧ ਲੜਾਈ ਵੀ ਯੋਜਨਾਬੱਧ ਅਤੇ ਨਿਰੰਤਰ ਜਾਰੀ ਹੈ। 

ਫਿਰੌਤੀ, ਗੋਲੀਬਾਰੀ ਜਾਂ ਡਰਾਉਣ-ਧਮਕਾਉਣ ਦੀ ਕੋਸ਼ਿਸ਼ ਕਰਨ ਵਾਲੇ ਪੰਜਾਬ ਪੁਲਿਸ ਦੇ ਫੈਸਲਾਕੁੰਨ ਜਵਾਬ ਲਈ ਤਿਆਰ ਰਹਿਣ। ਉਨ੍ਹਾਂ ਦਾਅਵਾ ਕੀਤਾ ਕਿ ਪਿਛਲੀਆਂ ਸਰਕਾਰਾਂ ਦੇ ਉਲਟ, ਮਾਨ ਸਰਕਾਰ ਗੈਂਗਸਟਰਾਂ ਨੂੰ ਸਰਪ੍ਰਸਤੀ ਨਹੀਂ ਦਿੰਦੀ ਅਤੇ ਨਾ ਹੀ ਉਨ੍ਹਾਂ ਨਾਲ ਕਿਸੇ ਕਿਸਮ ਦਾ ਕੋਈ ਸਬੰਧ ਜਾਂ ਤਸਵੀਰਾਂ ਹਨ। 

ਪੰਨੂ ਨੇ ਕਿਹਾ ਕਿ ਚਾਹੇ ਕੋਈ ਵੀ ਵਿਅਕਤੀ ਹੋਵੇ, ਉਹ ਕਿਸੇ ਵੀ ਪਰਿਵਾਰ ਨਾਲ ਸਬੰਧਤ ਹੋਵੇ ਜਾਂ ਕਿੰਨਾ ਵੀ ਪ੍ਰਭਾਵਸ਼ਾਲੀ ਕਿਉਂ ਨਾ ਹੋਵੇ, ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ।

 

Tags: Baltej Pannu , Baltej Singh Pannu , Nasha Mukti Morcha , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD