Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪੰਜਾਬ ਪੁਲਿਸ ਨੇ ਵਲਟੋਹਾ ਸਰਪੰਚ ਦੇ ਕਤਲ ਦੀ ਗੁੱਥੀ ਸੁਲਝਾਈ

ਦੋ ਸ਼ੂਟਰਾਂ ਸਮੇਤ ਸੱਤ ਗ੍ਰਿਫ਼ਤਾਰ

Gaurav Yadav, Punjab Police, Police, Punjab Admin, Director General of Police Punjab, DGP Punjab

Web Admin

Web Admin

5 Dariya News

ਚੰਡੀਗੜ੍ਹ , 12 Jan 2026

Last updated on: Jan 12, 2026, 19:12 IST

ਵਲਟੋਹਾ ਦੇ ਸਾਬਕਾ ਸਰਪੰਚ ਝਰਮਲ ਸਿੰਘ ਦੇ ਕਤਲ ਦੀ ਗੁੱਥੀ ਨੂੰ ਮਹਿਜ਼ ਕੁਝ ਦਿਨਾਂ ਵਿੱਚ ਹੀ ਸੁਲਝਾਉਂਦਿਆਂ, ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਪ੍ਰਭ ਦਾਸੂਵਾਲ ਗੈਂਗ ਨੂੰ ਕਰਾਰਾ ਝਟਕਾ ਦਿੰਦਿਆਂ ਗੈਂਗ ਦੇ ਦੋ ਸ਼ੂਟਰਾਂ ਸਮੇਤ ਸੱਤ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੰਗਠਿਤ ਅਪਰਾਧ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਨੂੰ ਦੁਹਰਾਉਂਦਿਆਂ ਕਿਹਾ ਕਿ ਪੰਜਾਬ ਵਿੱਚ ਸਰਗਰਮ ਅਪਰਾਧੀ ਨਰਕ ਵਿੱਚ ਵੀ ਨਹੀਂ ਲੁਕ ਸਕਣਗੇ। 

ਉਨ੍ਹਾਂ ਚੇਤਾਵਨੀ ਦਿੱਤੀ ਕਿ ਪੰਜਾਬ ਪੁਲਿਸ ਹਿੰਸਕ ਗਤੀਵਿਧੀਆਂ ਵਿੱਚ ਸ਼ਾਮਲ ਹਰ ਵਿਅਕਤੀ ਨੂੰ ਦੇਸ਼ ਵਿੱਚ ਜਾਂ ਦੇਸ਼ ਤੋਂ ਬਾਹਰ ਕਿਸੇ ਵੀ ਕੋਨੇ ਵਿੱਚੋਂ ਫੜ ਕੇ ਕਾਨੂੰਨ ਦੇ ਕਟਹਿਰੇ ਵਿੱਚ ਲਿਆਵੇਗੀ। ਪੁਲਿਸ ਜਾਂਚ ਮੁਤਾਬਕ ਇਸ ਕਤਲ ਦਾ ਮਾਸਟਰਮਾਈਂਡ ਗੈਂਗਸਟਰ ਪ੍ਰਭ ਦਾਸੂਵਾਲ ਹੈ ਜਿਸ ਨੇ ਪੁਰਾਣੀ ਦੁਸ਼ਮਣੀ ਦੇ ਚਲਦਿਆਂ ਯੋਜਨਾਬੱਧ ਅਤੇ ਟੀਚਾਗਤ ਢੰਗ ਨਾਲ ਇਸ ਕਤਲ ਨੂੰ ਅੰਜ਼ਾਮ ਦਿੱਤਾ। 

ਡੀਜੀਪੀ, ਜਿਨ੍ਹਾਂ ਦੇ ਨਾਲ ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ, ਕਾਊਂਟਰ ਇੰਟੈਲੀਜੈਂਸ ਅਮਿਤ ਪ੍ਰਸਾਦ, ਇੰਸਪੈਕਟਰ ਜਨਰਲ ਆਫ ਪੁਲਿਸ ਹੈੱਡਕੁਆਰਟਰ ਡਾ. ਸੁਖਚੈਨ ਸਿੰਘ ਗਿੱਲ ਅਤੇ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਮੌਜੂਦ ਸਨ, ਨੇ ਦੱਸਿਆ ਕਿ ਇਸ ਮਾਮਲੇ ਵਿੱਚ ਮਿਲੀ ਜਲਦ ਸਫਲਤਾ ਸੰਗਠਿਤ ਅਪਰਾਧਾਂ ਵਿਰੁੱਧ ਫੈਸਲਾਕੁੰਨ ਕਾਰਵਾਈ ਕਰਨ ਪ੍ਰਤੀ ਪੰਜਾਬ ਪੁਲਿਸ ਦੇ ਦ੍ਰਿੜ ਇਰਾਦੇ ਨੂੰ ਦਰਸਾਉਂਦੀ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਸੁਖਰਾਜ ਸਿੰਘ ਉਰਫ਼ ਗੂੰਗਾ (20) ਵਾਸੀ ਠੱਕਰਪੁਰਾ, ਤਰਨਤਾਰਨ; ਕਰਮਜੀਤ ਸਿੰਘ (23) ਵਾਸੀ ਪਿੰਡ ਪੱਸਨਾਵਾਲ, ਗੁਰਦਾਸਪੁਰ; ਜੋਬਨਪ੍ਰੀਤ ਸਿੰਘ (19) ਵਾਸੀ ਪਿੰਡ ਭਾਈ ਲੱਧੂ, ਤਰਨਤਾਰਨ; ਹਰਪ੍ਰੀਤ ਸਿੰਘ ਉਰਫ਼ ਹੈਪੀ (27) ਵਾਸੀ ਪਿੰਡ ਬਹਾਦਰ ਨਗਰ, ਤਰਨਤਾਰਨ; ਜੋਬਨਪ੍ਰੀਤ ਸਿੰਘ (20), ਕੁਲਵਿੰਦਰ ਸਿੰਘ ਉਰਫ਼ ਕਿੰਦਾ (20) ਅਤੇ ਅਰਮਾਨਦੀਪ ਸਿੰਘ (18) ਤਿੰਨੋਂ ਵਾਸੀ ਪਿੰਡ ਕਲਸੀਆਂ ਕਲਾਂ, ਤਰਨਤਾਰਨ ਵਜੋਂ ਹੋਈ ਹੈ। 

ਉਨ੍ਹਾਂ ਦੱਸਿਆ ਕਿ ਸੁਖਰਾਜ ਸਿੰਘ ਉਰਫ਼ ਗੂੰਗਾ ਅਪਰਾਧਿਕ ਪਿਛੋਕੜ ਵਾਲਾ ਮੁਲਜ਼ਮ ਹੈ ਅਤੇ ਉਸ ਵਿਰੁੱਧ ਚੋਰੀ ਅਤੇ ਅਸਲਾ ਐਕਟ ਦੇ ਮਾਮਲੇ ਦਰਜ ਹਨ ਅਤੇ ਉਹ ਸਰਪੰਚ ਰਾਜਵਿੰਦਰ ਸਿੰਘ ਉਰਫ਼ ਰਾਜ ਕਤਲ ਕੇਸ ਵਿੱਚ ਵੀ ਸ਼ਾਮਲ ਸੀ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਗੈਂਗਸਟਰ ਪ੍ਰਭ ਦਾਸੂਵਾਲ ਦੀ ਮ੍ਰਿਤਕ ਸਾਬਕਾ ਸਰਪੰਚ ਨਾਲ ਪੁਰਾਣੀ ਦੁਸ਼ਮਣੀ ਸੀ ਅਤੇ ਉਸ ਨੇ ਪਹਿਲਾਂ ਵੀ ਉਸ 'ਤੇ ਗੋਲੀਬਾਰੀ ਕੀਤੀ ਸੀ, ਜੋ ਸਪੱਸ਼ਟ ਤੌਰ 'ਤੇ ਯੋਜਨਾਬੱਧ ਅਤੇ ਚੰਗੀ ਤਰ੍ਹਾਂ ਰਚੀ ਗਈ ਸਾਜ਼ਿਸ਼ ਵੱਲ ਸੰਕੇਤ ਕਰਦੀ ਹੈ।

ਉਨ੍ਹਾਂ ਕਿਹਾ ਕਿ ਇਸ ਕੇਸ ਨੂੰ ਪਹਿਲ ਦੇ ਆਧਾਰ 'ਤੇ ਸੁਲਝਾਇਆ ਗਿਆ ਅਤੇ ਇਸ ਕਤਲ ਦੀ ਜਾਂਚ ਲਈ ਕਈ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ ਸੀ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਤਕਨੀਕੀ ਨਿਗਰਾਨੀ ਅਤੇ ਖੁਫ਼ੀਆ ਜਾਣਕਾਰੀ ਨਾਲ ਕੀਤੀ ਜਾਂਚ ਸਦਕਾ ਪੁਲਿਸ ਟੀਮਾਂ ਨੇ ਅਪਰਾਧ ਵਿੱਚ ਸ਼ਾਮਲ ਦੋਵੇਂ ਸ਼ੂਟਰਾਂ ਸੁਖਰਾਜ ਸਿੰਘ ਉਰਫ਼ ਗੂੰਗਾ ਅਤੇ ਕਰਮਜੀਤ ਸਿੰਘ ਦੀ ਪਛਾਣ ਕੀਤੀ।

ਉਨ੍ਹਾਂ ਕਿਹਾ ਕਿ ਲਗਾਤਾਰ ਅੰਤਰ-ਰਾਜੀ ਤਾਲਮੇਲ, ਖੁਫੀਆ ਏਜੰਸੀ ਦੀ ਅਗਵਾਈ ਵਾਲੀ ਟ੍ਰੈਕਿੰਗ ਅਤੇ ਕੇਂਦਰੀ ਏਜੰਸੀਆਂ ਅਤੇ ਛੱਤੀਸਗੜ੍ਹ ਪੁਲਿਸ ਦੇ ਨਜ਼ਦੀਕੀ ਸਹਿਯੋਗ ਸਦਕਾ ਦੋਵਾਂ ਸ਼ੂਟਰਾਂ ਨੂੰ ਰਾਏਪੁਰ, ਛੱਤੀਸਗੜ੍ਹ ਤੋਂ ਗ੍ਰਿਫਤਾਰ ਕੀਤਾ ਗਿਆ। ਉਨ੍ਹਾਂ ਅੱਗੇ  ਕਿਹਾ ਕਿ ਦੋਵੇਂ ਦੋਸ਼ੀ ਮਹਾਰਾਸ਼ਟਰ, ਦਿੱਲੀ, ਬਿਹਾਰ, ਪੰਜਾਬ ਅਤੇ ਛੱਤੀਸਗੜ੍ਹ ਸਮੇਤ ਕਈ ਰਾਜਾਂ ਵਿੱਚ ਜਾਣਬੁੱਝ ਕੇ ਟਿਕਾਣੇ ਬਦਲ ਰਹੇ ਸਨ ਅਤੇ ਆਪਣੀ ਪਛਾਣ ਛੁਪਾਉਣ ਅਤੇ ਪੁਲਿਸ ਦੀ ਗ੍ਰਿਫ਼ਤਾਰੀ ਤੋਂ ਬਚਣ ਲਈ ਜਾਅਲੀ ਆਧਾਰ ਕਾਰਡਾਂ ਦੀ ਵਰਤੋਂ ਕਰ ਰਹੇ ਸਨ।

ਡੀਜੀਪੀ ਨੇ ਦੱਸਿਆ ਕਿ ਇੱਕ ਹੋਰ ਪੁਲਿਸ ਟੀਮ ਨੇ ਐਸਐਸਓਸੀ ਮੋਹਾਲੀ ਦੀ ਮਦਦ ਨਾਲ ਦੋ ਹੋਰ ਮੁਲਜ਼ਮਾਂ (ਦੋਵਾਂ ਦਾ ਨਾਂ ਜੋਬਨਪ੍ਰੀਤ ਸਿੰਘ ਹੈ) ਨੂੰ ਮੋਹਾਲੀ ਤੋਂ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਹਰਪ੍ਰੀਤ ਸਿੰਘ ਉਰਫ ਹੈਪੀ ਨੂੰ ਵਲਟੋਹਾ ਤੋਂ ਗ੍ਰਿਫਤਾਰ ਕੀਤਾ ਗਿਆ ਹੈ, ਜਦਕਿ ਕੁਲਵਿੰਦਰ ਸਿੰਘ ਉਰਫ ਕਿੰਦਾ ਅਤੇ ਅਰਮਾਨਦੀਪ ਸਿੰਘ ਨੂੰ ਤਰਨਤਾਰਨ ਦੇ ਭਿੱਖੀਵਿੰਡ ਖੇਤਰ ਤੋਂ ਗ੍ਰਿਫਤਾਰ ਕੀਤਾ ਗਿਆ ਹੈ। 

ਉਨ੍ਹਾਂ ਅੱਗੇ ਦੱਸਿਆ ਕਿ ਜਾਂਚ ਤੋਂ ਪਤਾ ਲੱਗਿਆ ਹੈ ਕਿ ਇਹਨਾਂ ਪੰਜਾਂ ਦੋਸ਼ੀਆਂ ਨੇ ਸ਼ੂਟਰਾਂ ਨੂੰ ਰਸਦ, ਪਨਾਹ, ਹਥਿਆਰ ਅਤੇ ਮੋਟਰਸਾਈਕਲ ਮੁਹੱਈਆ ਕਰਵਾ ਕੇ ਸਾਜ਼ਿਸ਼ ਵਿੱਚ ਅਹਿਮ ਭੂਮਿਕਾ ਨਿਭਾਈ ਸੀ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਜਾਂਚ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਗੋਲੀਬਾਰੀ ਕਰਨ ਵਾਲੇ ਅਤੇ ਲੌਜਿਸਟਿਕ ਸਹਾਇਤਾ ਪ੍ਰਦਾਨ ਕਰਨ ਵਾਲੇ ਮੁਲਜ਼ਮ ਇੱਕ ਦੂਜੇ ਨੂੰ ਜਾਣਦੇ ਨਹੀਂ ਸਨ ਅਤੇ ਪ੍ਰਭ ਦਾਸੂਵਾਲ ਦੇ ਨਿਰਦੇਸ਼ਾਂ 'ਤੇ ਸੁਤੰਤਰ ਤੌਰ 'ਤੇ ਕੰਮ ਕਰ ਰਹੇ ਸਨ।

ਅਪਰਾਧਾਂ 'ਤੇ ਵੱਡੀ ਕਾਰਵਾਈ ਦਾ ਜ਼ਿਕਰ ਕਰਦਿਆਂ ਡੀਜੀਪੀ ਨੇ ਕਿਹਾ ਕਿ ਨਸ਼ਾ ਵਿਰੋਧੀ ਮੁਹਿੰਮ ਦੀ ਸਫਲਤਾ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਦੇਸ਼ਾਂ 'ਚ ਬੈਠੇ ਅਪਰਾਧੀਆਂ ਦੀ ਹਵਾਲਗੀ 'ਤੇ ਧਿਆਨ ਕੇਂਦਰਿਤ ਕਰਦਿਆਂ ਸੰਗਠਿਤ ਅਪਰਾਧਾਂ ਵਿਰੁੱਧ ਫੈਸਲਾਕੁੰਨ ਮੁਹਿੰਮ ਸ਼ੁਰੂ ਕਰਨ ਜਾ ਰਹੀ ਹੈ। ਡੀਜੀਪੀ ਗੌਰਵ ਯਾਦਵ ਨੇ ਸਰਹੱਦੀ ਸੂਬੇ ਵਿੱਚੋਂ ਸੰਗਠਿਤ ਅਪਰਾਧ ਦੇ ਖਾਤਮੇ ਲਈ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਪੰਜਾਬ ਵਿੱਚ ਹਿੰਸਕ ਗਤੀਵਿਧੀਆਂ ਜਾਂ ਗੋਲੀਬਾਰੀ ਵਿੱਚ ਸ਼ਾਮਲ ਹਰ ਵਿਅਕਤੀ ਨੂੰ ਪੰਜਾਬ ਪੁਲਿਸ ਦੇਸ਼ ਵਿੱਚ ਜਾਂ ਦੇਸ਼ ਤੋਂ ਬਾਹਰ ਹਰ ਕੋਨੇ ਤੋਂ ਫੜ ਕੇ ਕਾਨੂੰਨ ਦੇ ਕਟਹਿਰੇ ਵਿੱਚ ਲਿਆਵੇਗੀ।

 

Tags: Gaurav Yadav , Punjab Police , Police , Punjab Admin , Director General of Police Punjab , DGP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD