Friday, 05 June 2026

 

 

ਖ਼ਾਸ ਖਬਰਾਂ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ

 

ਖੰਨਾ ਦੇ ਨਵੇਂ ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਨੇ ਅਹੁਦਾ ਸੰਭਾਲਿਆ

ਕਿਹਾ! ਅਪਰਾਧ ਨੂੰ ਠੱਲ ਪਾਉਣਾ ਮੁੱਖ ਤਰਜੀਹ

Dr Darpan Ahluwalia, Senior Superintendent of Police, Police, Punjab Police, Khanna

Web Admin

Web Admin

5 Dariya News

ਖੰਨਾ, ਲੁਧਿਆਣਾ , 12 Jan 2026

Last updated on: Jan 13, 2026, 11:30 IST

ਖੰਨਾ ਦੇ ਨਵੇਂ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ) ਡਾ. ਦਰਪਣ ਆਹਲੂਵਾਲੀਆ ਨੇ ਕਿਹਾ ਹੈ ਕਿ ਸ਼ਹਿਰਾ ਅਤੇ ਪਿੰਡਾਂ ਵਿਚ ਅਪਰਾਧ ਨੂੰ ਰੋਕਣਾ ਅਤੇ ਠੱਲ ਪਾਉਣ ਦੇ ਨਾਲ-ਨਾਲ ਲੋਕਾਂ ਦੀਆਂ ਸਮੱਸਿਆਵਾਂ ਨੂੰ ਤੁਰੰਤ ਹੱਲ ਕਰਨ ਨੂੰ ਮੁੱਖ ਤਰਜ਼ੀਹ ਦਿੱਤੀ ਜਾਵੇਗੀ। ਸੋਮਵਾਰ ਨੂੰ ਦਫਤਰ ਸੀਨੀਅਰ ਪੁਲਿਸ ਕਪਤਾਨ ਖੰਨਾ ਵਿਖੇ ਆਪਣਾ ਚਾਰਜ ਲੈਣ ਉਪਰੰਤ ਉਨ੍ਹਾਂ ਕਿਹਾ ਕਿ ਦੇਸ਼ ਅਤੇ ਸਮਾਜ ਦੀ ਸ਼ਾਨਦਾਰ ਸੇਵਾ ਕਰਨ ਦੀ ਪੰਜਾਬ ਪੁਲਿਸ ਦੀ ਇਕ ਸ਼ਾਨਾਮੱਤੀ ਰਵਾਇਤ ਹੈ ਅਤੇ ਇਸ ਨੂੰ ਬਰਕਰਾਰ ਰੱਖਣ ਲਈ ਹਰ ਸੰਭਵ ਉਪਰਾਲਾ ਕੀਤਾ ਜਾਵੇਗਾ।

ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਬੂ ਵਿਚ ਰੱਖਣ ਸਬੰਧੀ ਕੀਤੇ ਜਾਣ ਵਾਲੇ ਯਤਨਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਅਪਰਾਧੀਆਂ 'ਤੇ ਨਕੇਲ ਕੱਸਣ ਲਈ ਸ਼੍ਰੇਣੀ ਵਾਰ ਉਨ੍ਹਾਂ ਦੀ ਸੂਚੀ ਤਿਆਰ ਕੀਤੀ ਜਾਵੇਗੀ ਅਤੇ ਉਨ੍ਹਾਂ 'ਤੇ ਸਖਤ ਨਿਗ੍ਹਾ ਰੱਖੀ ਜਾਵੇਗੀ ਨਾਲ ਹੀ ਉਨ੍ਹਾਂ ਕਿਹਾ ਕਿ ਨਸ਼ਿਆਂ ਖਿਲਾਫ਼ ਜੰਗ ਨੂੰ ਸ਼ਹਿਰਾਂ ਅਤੇ ਪਿੰਡਾਂ ਵਿਚ ਹੋਰ ਵੀ ਪ੍ਰਭਾਵੀ ਢੰਗ ਨਾਲ ਚਲਾਇਆ ਜਾਵੇਗਾ ਅਤੇ ਇਸ ਕੋਹੜ ਤੋਂ ਮੁਕਤ ਕੀਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਸ਼ਹਿਰਾਂ ਦੇ ਟ੍ਰੈਫਿਕ ਨੂੰ ਵੀ ਨਿਯੰਤਰਣ ਵਿਚ ਕਰਨ ਲਈ ਪ੍ਰਭਾਵੀ ਰਣਨੀਤੀ ਤਿਆਰ ਕੀਤੀ ਜਾਵੇਗੀ, ਜਿਸ ਲਈ ਟ੍ਰੈਫਿਕ ਦੇ ਪ੍ਰਬੰਧਾਂ ਦੀ ਚੰਗੀ ਤਰ੍ਹਾਂ ਨਾਲ ਘੋਖ ਕੀਤੀ ਜਾਵੇਗੀ।

ਇਸੇ ਤਰ੍ਹਾਂ ਉਨ੍ਹਾਂ ਕਿਹਾ ਕਿ ਸ਼ਹਿਰਾ ਵਿੱਚ ਕਿਸੇ ਵੀ ਤਰ੍ਹਾਂ ਦੇ ਹੰਗਾਮੀ ਹਾਲਾਤਾਂ ਨਾਲ ਨਜਿੱਠਣ ਲਈ ਪੀ.ਸੀ.ਆਰ ਨੂੰ ਵੀ ਹੋਰ ਚੁਸਤ-ਦਰੁਸਤ ਕੀਤਾ ਜਾਵੇਗਾ, ਨਾਲ ਹੀ ਉਨ੍ਹਾਂ ਕਿਹਾ ਕਿ ਪੁਲਿਸ ਥਾਣਿਆ ਵਿਚ ਪਬਲਿਕ ਡੀਲਿੰਗ ਨੂੰ ਵੀ ਹੋਰ ਬਿਹਤਰ ਢੰਗ ਨਾਲ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਵਧੀਆ, ਜਵਾਬਦੇਹ ਤੇ ਪਾਰਦਰਸ਼ੀ ਪੁਲਿਸ ਪ੍ਰਣਾਲੀ ਦੇਣਾ ਵੀ ਉਨ੍ਹਾਂ ਦੀ ਤਰਜੀਹ ਹੋਵੇਗੀ, ਜਿਸ ਲਈ ਲੋਕਾਂ ਤੋਂ ਸੁਝਾਅ ਲਏ ਜਾਣਗੇ।

ਇਸੇ ਤਰ੍ਹਾਂ ਉਨ੍ਹਾਂ ਕਿਹਾ ਕਿ ਪੁਲਿਸ ਫੋਰਸ ਦੇ ਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀ ਭਲਾਈ ਲਈ ਵੀ ਉਚੇਚੇ ਕਦਮ ਚੁੱਕੇ ਜਾਣਗੇ ਅਤੇ ਕਿਹਾ ਕਿ ਸ਼ਹਿਰਾਂ ਅਤੇ ਪਿੰਡਾਂ ਵਿੱਚ ਬਜ਼ੁਰਗਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵੀ ਹਰ ਸੰਭਵ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਅੱਜ ਸਿਰਫ ਸ਼ੁਰੂਆਤ ਹੈ ਅਤੇ ਛੇਤੀ ਹੀ ਸ਼ਹਿਰਾਂ ਅਤੇ ਪਿੰਡਾਂ ਨਾਲ ਸਬੰਧਤ ਸਾਰੇ ਸੰਵੇਦਨਸ਼ੀਲ ਮੁੱਦਿਆਂ ਬਾਰੇ 'ਚ ਜਾਣਕਾਰੀ ਹਾਸਲ ਕਰਕੇ ਉਨ੍ਹਾਂ ਦਾ ਢੁੱਕਵਾਂ ਹੱਲ ਕੀਤਾ ਜਾਵੇਗਾ।

ਇਸ ਤੋਂ ਪਹਿਲਾਂ ਡਾ. ਦਰਪਣ ਆਹਲੂਵਾਲੀਆ ਨੂੰ ਦਫਤਰ ਪੁੱਜਣ 'ਤੇ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਗਾਰਡ ਆਫ਼ ਆਨਰ ਦਿੱਤਾ ਗਿਆ। ਇਸ ਉਪਰੰਤ ਉਨ੍ਹਾਂ ਤਾਇਨਾਤ ਸੀਨੀਅਰ ਅਧਿਕਾਰੀ ਐਸ.ਪੀਜ਼, ਡੀ.ਐਸ.ਪੀਜ਼, ਸਮੂਹ ਐਸ.ਐਚ.ਓ ਨਾਲ ਬੈਠਕ ਕਰ ਕੇ ਸ਼ਹਿਰਾਂ ਅਤੇ ਪਿੰਡਾਂ ਦੇ ਹਾਲਾਤਾਂ ਦਾ ਜਾਇਜ਼ਾ ਲਿਆ। ਡਾ. ਦਰਪਣ ਆਹਲੂਵਾਲੀਆ ਨੇ  ਇਸ ਤੋਂ ਪਹਿਲਾਂ ਮੀਡੀਆ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੇ ਸਵਾਲਾਂ ਦੇ ਜਵਾਬ ਵੀ ਦਿੱਤੇ ਅਤੇ ਉਨ੍ਹਾਂ ਤੋਂ ਫੀਡਬੈਕ ਵੀ ਲਈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸ.ਪੀ.(ਹੈਡਕੁਆਰਟਰ) ਹਰਪਿੰਦਰ ਕੌਰ ਗਿੱਲ, ਐਸ.ਪੀ ਪ੍ਰਸ਼ੋਤਮ ਸਿੰਘ ਬੱਲ, ਐਸ.ਪੀ (ਆਈ) ਪਵਨਜੀਤ, ਡੀ.ਐਸ.ਪੀ (ਡੀ) ਮੋਹਿਤ ਕੁਮਾਰ, ਡੀ.ਐਸ.ਪੀ (ਐਨ.ਡੀ.ਪੀ.ਐਸ) ਕਰਮਜੀਤ ਸਿੰਘ ਗਰੇਵਾਲ, ਡੀ.ਐਸ.ਪੀ ਖੰਨਾ ਵਿਨੋਦ ਕੁਮਾਰ, ਡੀ.ਐਸ.ਪੀ ਸਮਰਾਲਾ ਤਰਲੋਚਨ ਸਿੰਘ, ਡੀ.ਐਸ.ਪੀ ਪਾਇਲ ਜਸਵਿੰਦਰ ਸਿੰਘ, ਡੀ.ਐਸ.ਪੀ ਪਵਨ ਕੁਮਾਰ, ਡੀ.ਐਸ.ਪੀ ਕਰਮਵੀਰ ਸਿੰਘ, ਸਮੂਹ ਐਸ.ਐਚ.ਓਜ਼ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

 

Tags: Dr Darpan Ahluwalia , Senior Superintendent of Police , Police , Punjab Police , Khanna

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD