Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

37ਵੇਂ ਰਾਸ਼ਟਰੀ ਸੜਕ ਸੁਰੱਖਿਆ ਪ੍ਰੋਗਰਾਮ ਮੌਕੇ ਰਾਜਿੰਦਰਪਾਲ ਕੌਰ ਛੀਨਾ ਦੀ ਪ੍ਰੇਰਣਾਦਾਇਕ ਪਹਿਲ

ਖੁਦ ਦੋਪਹੀਆ ਵਾਹਨ ਚਲਾ ਕੇ ਆਮ ਲੋਕਾਂ ਨੂੰ ਸੜਕ ਸੁਰੱਖਿਆ ਦੇ ਨਿਯਮਾਂ ਦੀ ਪਾਲਣਾ ਕਰਨ ਦਾ ਮਜ਼ਬੂਤ ਸੁਨੇਹਾ ਦਿੱਤਾ

Rajinder Pal Kaur Chhina, Rajinder Pal Kaur, AAP, Aam Aadmi Party, Aam Aadmi Party Punjab, AAP Punjab, Ludhiana

Web Admin

Web Admin

5 Dariya News

ਲੁਧਿਆਣਾ , 12 Jan 2026

Last updated on: Jan 13, 2026, 11:34 IST

37ਵੇਂ ਰਾਸ਼ਟਰੀ ਸੜਕ ਸੁਰੱਖਿਆ ਮਹੀਨਾ 2026 ਮੌਕੇ ਵਿਸ਼ੇਸ਼ ਪ੍ਰੇਰਣਾਦਾਇਕ ਪਹਿਲਕਦਮੀ ਕਰਦਿਆਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਸਥਾਨਕ ਢੋਲੇਵਾਲ ਚੌਕ ਵਿਖੇ ਖੁਦ ਦੋਪਹੀਆ ਵਾਹਨ ਚਲਾ ਕੇ ਆਮ ਲੋਕਾਂ ਨੂੰ ਸੜਕ ਸੁਰੱਖਿਆ ਦੇ ਨਿਯਮਾਂ ਦੀ ਪਾਲਣਾ ਕਰਨ ਦਾ ਮਜ਼ਬੂਤ ਸੰਦੇਸ਼ ਦਿੱਤਾ। 37ਵੇਂ ਰਾਸ਼ਟਰੀ ਸੜਕ ਸੁਰੱਖਿਆ ਮਹੀਨਾ 2026 ਦੇ 11ਵੇਂ ਦਿਨ, ਵਿਧਾਇਕਾ ਛੀਨਾ ਵੱਲੋਂ ਗੁਜਰਾਤ ਤੋਂ ਮੰਗਵਾਏ ਗਏ ਦੋ ਅਤਿ-ਆਧੁਨਿਕ ਸੁਰੱਖਿਆ ਉਪਕਰਣ ਦੋਪਹੀਆ ਵਾਹਨਾਂ ’ਤੇ ਲਗਾਏ ਗਏ। 

ਉਨ੍ਹਾਂ ਦੱਸਿਆ ਕਿ ਇਹ ਉਪਕਰਣ ਖ਼ਾਸ ਤੌਰ ’ਤੇ ਚਾਈਨਾ ਡੋਰ ਕਾਰਨ ਹੋਣ ਵਾਲੀਆਂ ਜਾਨਲੇਵਾ ਦੁਰਘਟਨਾਵਾਂ ਦੀ ਰੋਕਥਾਮ ਲਈ ਪ੍ਰਭਾਵਸ਼ਾਲੀ ਸਿੱਧ ਹੋਣਗੇ। ਮੌਕੇ 'ਤੇ ਮੌਜੂਦ ਲੋਕਾਂ ਨੇ ਵਿਧਾਇਕ ਛੀਨਾ ਦੀ ਉੱਚੀ ਸੋਚ ਤੇ ਯਤਨਾਂ ਦੀ ਸ਼ਲਾਘਾ ਕਰਦਿਆਂ, ਇਸਨੂੰ ਸਮੇਂ ਦੀ ਲੋੜ ਦੱਸਿਆ।

ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਨੇ ਕਿਹਾ ਕਿ ਸੜਕ ਸੁਰੱਖਿਆ ਸਿਰਫ਼ ਸਰਕਾਰ ਜਾਂ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਨਹੀਂ ਸਗੋਂ ਹਰ ਨਾਗਰਿਕ ਦਾ ਨੈਤਿਕ ਅਤੇ ਸਮਾਜਿਕ ਜਿੰਮੇਵਾਰੀ ਹੈ। ਉਨ੍ਹਾਂ ਖ਼ਾਸ ਕਰਕੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਹਮੇਸ਼ਾ ਹੈਲਮੈਟ ਪਹਿਨਣ, ਟ੍ਰੈਫ਼ਿਕ ਨਿਯਮਾਂ ਦੀ ਪਾਲਣਾ ਕਰਨ ਅਤੇ ਪਤੰਗਬਾਜੀ ਲਈ ਖ਼ਤਰਨਾਕ ਚਾਈਨਾ ਡੋਰ ਦੇ ਇਸਤੇਮਾਲ ਤੋਂ ਗੁਰੇਜ਼ ਕਰਨ।

ਇਸ ਜਾਗਰੂਕਤਾ ਅਭਿਆਨ ਨੂੰ ਸਥਾਨਕ ਵਸਨੀਕਾਂ, ਰਾਹਗੀਰਾਂ ਅਤੇ ਸਮਾਜਿਕ ਸੰਸਥਾਵਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ। ਲੋਕਾਂ ਨੇ ਵਿਸ਼ਵਾਸ ਜਤਾਇਆ ਕਿ ਇਸ ਤਰ੍ਹਾਂ ਦੇ ਨਿਰੰਤਰ ਅਭਿਆਨ ਨਾਲ ਜਿੱਥੇ ਸੜਕ ਹਾਦਸਿਆਂ ਵਿੱਚ ਗਿਰਾਵਟ ਆਵੇਗੀ ਉੱਥੇ ਆਮ ਨਾਗਰਿਕਾਂ ਦੀ ਜਾਨ-ਮਾਲ ਦੀ ਰੱਖਿਆ ਵੀ ਯਕੀਨੀ ਬਣਾਈ ਜਾਵੇਗੀ।

ਵਿਧਾਇਕਾ ਛੀਨਾ ਨੇ ਸਾਰੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਸੜਕ ਸੁਰੱਖਿਆ ਨਿਯਮਾਂ ਦੀ ਪੂਰੀ ਨਿਸ਼ਠਾ ਨਾਲ ਪਾਲਣਾ ਕਰਨ ਅਤੇ ਪ੍ਰਸ਼ਾਸਨ ਦਾ ਸਹਿਯੋਗ ਕਰਨ ਤਾਂ ਜੋ ਲੁਧਿਆਣਾ ਸ਼ਹਿਰ ਨੂੰ ਜਾਮ-ਮੁਕਤ, ਦੁਰਘਟਨਾ-ਮੁਕਤ ਅਤੇ ਇੱਕ ਸੁਰੱਖਿਅਤ ਸਮਾਰਟ ਸਿਟੀ ਵਜੋਂ ਵਿਕਸਿਤ ਕੀਤਾ ਜਾ ਸਕੇ। ਅਖੀਰ ਵਿੱਚ, ਉਨ੍ਹਾਂ ਸਮੂਹ ਭਾਗੀਦਾਰਾਂ ਨੂੰ ਸੱਦਾ ਦਿੰਦਿਆਂ ਕਿਹਾ! - ਆਓ, ਅਸੀਂ ਸਭ ਮਿਲ ਕੇ ਸੜਕ ਸੁਰੱਖਿਆ ਦਾ ਸੰਕਲਪ ਲਈਏ ਅਤੇ ਸੁਰੱਖਿਅਤ ਲੁਧਿਆਣਾ ਵੱਲ ਮਜ਼ਬੂਤ ਕਦਮ ਵਧਾਈਏ।

 

Tags: Rajinder Pal Kaur Chhina , Rajinder Pal Kaur , AAP , Aam Aadmi Party , Aam Aadmi Party Punjab , AAP Punjab , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD