Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਕੇਂਦਰ ਸਰਕਾਰ ਅੱਜ ਹੀ ਧੂਰੀ ਪੁੱਲ ਲਈ ਐਨਓਸੀ ਦੇਵੇ, ਪੰਜਾਬ ਸਰਕਾਰ ਤੁਰੰਤ ਟੈਂਡਰ ਜਾਰੀ ਕਰ ਦੇਵੇਗੀ: ਦਲਵੀਰ ਸਿੰਘ ਢਿੱਲੋਂ, ਰਾਜਵੰਤ ਸਿੰਘ ਘੁੱਲੀ

ਸਾਬਕਾ ਵਿਧਾਇਕ ਦਲਬੀਰ ਸਿੰਘ ਗੋਲਡੀ ਧੂਰੀ ਵਾਸੀਆਂ ਨੂੰ ਗੁਮਰਾਹ ਕਰ ਰਹੇ ਹਨ: ਚੇਅਰਮੈਨ

Dalvir Singh Dhillon, Rajwant Singh Ghulli, AAP, Aam Aadmi Party, Aam Aadmi Party Punjab, AAP Punjab, Dhuri, Sangrur

Web Admin

Web Admin

5 Dariya News

ਧੂਰੀ , 12 Jan 2026

Last updated on: Jan 13, 2026, 11:46 IST

ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਅਤੇ ਮਾਰਕੀਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਨੇ ਕਿਹਾ ਕਿ ਧੂਰੀ ਸ਼ਹਿਰ ਦਾ ਪੁੱਲ ਪੰਜਾਬ ਸਰਕਾਰ ਵੱਲੋਂ ਬਣਾਇਆ ਜਾਣਾ ਹੈ ਅਤੇ ਇਸ ਸਬੰਧੀ ਸਾਰੀ ਪ੍ਰਸ਼ਾਸਕੀ, ਤਕਨੀਕੀ ਅਤੇ ਵਿੱਤੀ ਤਿਆਰੀ ਪੂਰੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਸਪਸ਼ਟ ਤੌਰ ’ਤੇ ਕਿਹਾ ਕਿ ਹੁਣ ਕੇਂਦਰ ਸਰਕਾਰ ਵੱਲੋਂ ਸਿਰਫ਼ ਐਨਓਸੀ (NOC) ਜਾਰੀ ਕਰਨੀ ਬਾਕੀ ਹੈ ਅਤੇ ਜਿਸ ਦਿਨ ਇਹ ਮਨਜ਼ੂਰੀ ਮਿਲਦੀ ਹੈ, ਉਸੇ ਦਿਨ ਪੰਜਾਬ ਸਰਕਾਰ ਵੱਲੋਂ ਟੈਂਡਰ ਜਾਰੀ ਕਰ ਦਿੱਤਾ ਜਾਵੇਗਾ। 

ਉਹਨਾਂ ਇਹ ਪ੍ਰਗਟਾਵਾ ਸਾਬਕਾ ਵਿਧਾਇਕ ਧੂਰੀ ਦਲਬੀਰ ਸਿੰਘ ਗੋਲਡੀ ਵੱਲੋਂ ਅੱਜ ਧੂਰੀ ਦੇ ਪੁੱਲ ਸਬੰਧੀ ਕੀਤੀ ਪ੍ਰੈਸ ਵਾਰਤਾ ਵਿੱਚ ਦਿੱਤੇ ਗਲਤ ਤੱਥਾਂ ਨੂੰ ਸਪਸ਼ਟ ਕਰਨ ਲਈ ਕੀਤੀ ਪ੍ਰੈਸ ਵਾਰਤਾ ਦੌਰਾਨ ਕੀਤਾ। ਦਲਵੀਰ ਸਿੰਘ ਢਿੱਲੋਂ ਨੇ ਦੱਸਿਆ ਕਿ ਧੂਰੀ ਪੁਲ ਦੇ ਨਿਰਮਾਣ ਲਈ ਪੰਜਾਬ ਇਨਫ਼ਰਾਸਟਰਕਚਰ ਡਿਵੈਲਪਮੈਂਟ ਬੋਰਡ (PIDB) ਕੋਲ 54.76 ਕਰੋੜ ਰੁਪਏ ਦੀ ਰਕਮ ਪਹਿਲਾਂ ਹੀ ਰਿਜ਼ਰਵ ਪਈ ਹੈ, ਜੋ ਇਸ ਗੱਲ ਦਾ ਸਪਸ਼ਟ ਸਬੂਤ ਹੈ ਕਿ ਪੰਜਾਬ ਸਰਕਾਰ ਇਸ ਪ੍ਰੋਜੈਕਟ ਨੂੰ ਲੈ ਕੇ ਪੂਰੀ ਤਰ੍ਹਾਂ ਗੰਭੀਰ ਅਤੇ ਵਚਨਬੱਧ ਹੈ। 

ਉਨ੍ਹਾਂ ਕਿਹਾ ਕਿ ਵਿੱਤੀ ਪੱਖੋਂ ਕਿਸੇ ਵੀ ਤਰ੍ਹਾਂ ਦੀ ਕੋਈ ਕਮੀ ਨਹੀਂ ਹੈ। ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜੋ ਹੋਰਨਾ ਵਿਭਾਗਾਂ ਦੀਆਂ ਮਨਜ਼ੂਰੀਆਂ ਹਨ ਉਹ ਵੀ ਪ੍ਰਾਪਤ ਕੀਤੀਆਂ ਜਾ ਚੁੱਕੀਆਂ ਹਨ, ਜਿਸ ਵਿੱਚ ਜੰਗਲਾਤ, ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਿਟਡ, ਜਲ ਸਰੋਤ ਵਿਭਾਗ ਦੀਆਂ ਮਨਜ਼ੂਰੀਆਂ ਵੀ ਪ੍ਰਾਪਤ ਕੀਤੀਆਂ ਜਾ ਚੁੱਕੀਆਂ ਹਨ ਅਤੇ ਵੱਖ-ਵੱਖ ਵਿਭਾਗਾਂ ਵਿੱਚ ਜਮਾ ਕਰਵਾਈ ਜਾਣ ਵਾਲੀ ਰਾਸ਼ੀ ਅਤੇ ਜਮੀਨ ਦੀ ਤਬਦੀਲੀ ਵੀ ਕੀਤੀ ਜਾ ਚੁੱਕੀ ਹੈ

ਚੇਅਰਮੈਨ ਨੇ ਕਿਹਾ ਕਿ ਪੁੱਲ ਦੇ ਸਾਈਟ ਮੈਪ ਸਬੰਧੀ ਸਾਰੀ ਕਾਰਵਾਈ ਪੂਰੀ ਹੋ ਚੁੱਕੀ ਹੈ ਅਤੇ ਹੁਣ ਸਿਰਫ਼ ਰੇਲਵੇ ਦੇ ਚੀਫ਼ ਇੰਜਨੀਅਰ (ਬ੍ਰਿਜ) ਦੇ ਦਸਤਖ਼ਤ ਬਾਕੀ ਹਨ। ਇਸ ਤੋਂ ਬਾਅਦ ਪ੍ਰੋਜੈਕਟ ਨੂੰ ਅਮਲੀ ਜਾਮਾ ਪਹਿਨਾਉਣ ਵਿੱਚ ਕੋਈ ਵੀ ਤਕਨੀਕੀ ਜਾਂ ਪ੍ਰਸ਼ਾਸਕੀ ਰੁਕਾਵਟ ਨਹੀਂ ਰਹੇਗੀ।

ਦਲਵੀਰ ਸਿੰਘ ਢਿੱਲੋਂ ਨੇ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਜਾਣ-ਬੁੱਝ ਕੇ ਪੰਜਾਬ ਵਿੱਚ ਵਿਕਾਸ ਕਾਰਜਾਂ ਨੂੰ ਰੋਕਣ ਲਈ ਕੋਝੀਆਂ ਚਾਲਾਂ ਚੱਲ ਰਹੀ ਹੈ ਅਤੇ ਧੂਰੀ ਪੁੱਲ ਵਰਗੇ ਅਹਿਮ ਪ੍ਰੋਜੈਕਟ ਨੂੰ ਬਿਨਾਂ ਵਜ੍ਹਾ ਲਟਕਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਸ਼੍ਰੀ ਰਵਨੀਤ ਸਿੰਘ ਬਿੱਟੂ ਪੁੱਲ ਬਣਾਉਣ ਵਿੱਚ ਅੜੀਕਾ ਪਾ ਰਹੇ ਹਨ ਅਤੇ ਪੰਜਾਬੀਆਂ ਪਾਸੋਂ ਆਪਣੀ ਹਾਰ ਦਾ ਬਦਲਾ ਲੈਣ ਦੀ ਕੋਸ਼ਿਸ਼ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਧੂਰੀ ਪੁੱਲ ਸਬੰਧੀ ਜੋ ਵੀ ਤੱਥ ਲੋਕਾਂ ਸਾਹਮਣੇ ਰੱਖੇ ਗਏ ਹਨ, ਉਹ ਪੂਰੀ ਤਰ੍ਹਾਂ ਸਹੀ ਹਨ ਅਤੇ ਪੰਜਾਬ ਸਰਕਾਰ ਵੱਲੋਂ ਆਪਣਾ ਸਾਰਾ ਕੰਮ ਸਮੇਂ ਸਿਰ ਮੁਕੰਮਲ ਕੀਤਾ ਜਾ ਚੁੱਕਾ ਹੈ। ਚੇਅਰਮੈਨ ਨੇ ਕਿਹਾ ਕਿ ਸਾਬਕਾ ਵਿਧਾਇਕ ਦਲਬੀਰ ਸਿੰਘ ਗੋਲਡੀ ਧੂਰੀ ਵਾਸੀਆਂ ਨੂੰ ਗਲਤ ਜਾਣਕਾਰੀ ਦੇ ਕੇ ਗੁਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਜੋ ਬਰਦਾਸ਼ਤਯੋਗ ਨਹੀਂ। ਉਨ੍ਹਾਂ ਅਪੀਲ ਕੀਤੀ ਕਿ ਲੋਕ ਝੂਠੇ ਬਿਆਨਾਂ ਤੋਂ ਬਚ ਕੇ ਸੱਚਾਈ ਨੂੰ ਸਮਝਣ।

ਦਲਵੀਰ ਸਿੰਘ ਢਿੱਲੋਂ ਤੇ ਰਾਜਵੰਤ ਸਿੰਘ ਘੁੱਲੀ ਨੇ ਕਿਹਾ ਕਿ ਧੂਰੀ ਪੁੱਲ ਦਾ ਨਿਰਮਾਣ ਪੂਰਾ ਹੋਣ ਨਾਲ ਸ਼ਹਿਰ ਦੀ ਤਕਦੀਰ ਬਦਲ ਜਾਵੇਗੀ। ਰੇਲਵੇ ਫਾਟਕਾਂ ’ਤੇ ਲੱਗਣ ਵਾਲੇ ਜਾਮ ਤੋਂ ਰਾਹਤ ਮਿਲੇਗੀ ਅਤੇ ਵਪਾਰਕ, ਉਦਯੋਗਿਕ ਤੇ ਸਮਾਜਿਕ ਵਿਕਾਸ ਨੂੰ ਨਵਾਂ ਹੁੰਗਾਰਾ ਮਿਲੇਗਾ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਧੂਰੀ ਦੇ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਕਿਸੇ ਵੀ ਕੀਮਤ ’ਤੇ ਲੋਕਾਂ ਦੇ ਹਿੱਤਾਂ ਨਾਲ ਸਮਝੌਤਾ ਨਹੀਂ ਕੀਤਾ ਜਾਵੇਗਾ। ਇਸ ਮੌਕੇ ਅਨਿਲ ਮਿੱਤਲ, ਸ਼ਾਮ ਸਿੰਗਲਾ, ਹਰਜਿੰਦਰ ਸਿੰਘ ਕਾਂਝਲਾ, ਨਰੇਸ਼ ਸਿੰਗਲਾ ਵੀ ਮੌਜੂਦ ਸਨ।

 

Tags: Dalvir Singh Dhillon , Rajwant Singh Ghulli , AAP , Aam Aadmi Party , Aam Aadmi Party Punjab , AAP Punjab , Dhuri , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD