Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਲੋਹੜੀ ਤੋਂ ਪਹਿਲਾ ਜਗਦੀਪ ਕੰਬੋਜ਼ ਗੋਲਡੀ ਨੇ ਜਲਾਲਬਾਦ ਦੇ ਸੇਮ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਨੂੰ ਦਿੱਤਾ ਤੋਹਫਾ

ਵਿਧਾਇਕ ਜਲਾਲਾਬਾਦ ਨੇ ਹਲਕਾ ਜਲਾਲਾਬਾਦ ਦੇ ਵੱਖ-ਵੱਖ ਪਿੰਡਾਂ ਵਿਖੇ ਸੇਮ ਗ੍ਰਸਤ ਜਮੀਨ ਦੇ ਸੁਧਾਰ ਦੇ ਪ੍ਰੋਜੈਕਟ ਦਾ ਰੱਖਿਆ ਨੀਹ ਪੱਥਰ

Jagdeep Kamboj Goldy, Jalalabad, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਜਲਾਲਾਬਾਦ/ਫਾਜ਼ਿਲਕਾ , 12 Jan 2026

Last updated on: Jan 13, 2026, 12:31 IST

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਵਿਕਾਸ ਲਈ ਤਤਪਰ ਹੈ ਤੇ ਇਸੇ ਤਹਿਤ ਹੀ ਪੰਜਾਬ ਸਰਕਾਰ ਵੱਲੋਂ ਆਉਣ ਵਾਲੇ ਲੋਹੜੀ ਦੇ ਤਿਉਹਾਰ ਤੋਂ ਪਹਿਲਾ ਹੀ ਹਲਕਾ ਜਲਾਲਾਬਾਦ ਦੇ ਪਿੰਡ ਸਜਰਾਣਾ, ਅਲਿਆਣਾ ਅਤੇ ਘਟਿਆ ਵਾਲੀ ਬੋਦਲਾ ਵਿਖੇ 5 ਕਰੋੜ 57 ਲੱਖ ਦੀ ਲਾਗਤ ਨਾਲ ਜਮੀਨ ਦੋਜ਼ ਪਾਇਪ ਲਾਈਨ (ਪੀ.ਵੀ.ਸੀ.) ਡਰੇਨਜ ਸਿਸਟਮ ਸੋਲਰ ਪੰਪ ਰਾਹੀਂ ਸੇਮ ਗ੍ਰਸਤ ਜਮੀਨਾਂ ਦਾ ਸੁਧਾਰ ਹੋਵੇਗਾ। ਇਹ ਪ੍ਰਗਟਾਵਾ ਵਿਧਾਇਕ ਜਲਾਲਾਬਾਦ ਸ੍ਰੀ. ਜਗਦੀਪ ਕੰਬੋਜ਼ ਗੋਲਡੀ ਨੇ ਸੇਮ ਗ੍ਰਸਤ ਜਮੀਨਾਂ ਦਾ ਸੁਧਾਰ ਦੇ ਇਸ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਣ ਮੌਕੇ ਕੀਤਾ।

ਇਸ ਮੌਕੇ ਬੋਲਦਿਆਂ ਵਿਧਾਇਕ ਜਲਾਲਾਬਾਦ ਗੋਲਡੀ ਕੰਬੋਜ ਨੇ ਇਸ ਪ੍ਰਾਜੈਕਟ ਲਈ ਉਹ ਕੈਬਨਿਟ ਮੰਤਰੀ ਭੂਮੀ ਅਤੇ ਜਲ ਸੰਭਾਲ ਵਿਭਾਗ ਪੰਜਾਬ ਸ੍ਰੀ ਬਰਿੰਦਰ ਕੁਮਾਰ ਗੋਇਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੇ ਉਪਰਾਲੇ ਸਦਕਾ ਅੱਜ ਹਲਕਾ ਜਲਾਲਾਬਾਦ ਦੇ ਪਿੰਡ ਸਜਰਾਣਾ ਵਿਖੇ 2 ਕਰੋੜ 34 ਲੱਖ, ਅਲਿਆਣਾ 1 ਕਰੋੜ 42 ਲੱਖ ਅਤੇ ਘਟਿਆ ਵਾਲੀ ਬੋਦਲਾ ਵਿਖੇ 1 ਕਰੋੜ 81 ਲੱਖ ਦੀ ਲਾਗਤ ਨਾਲ ਬਣਨ ਵਾਲੇ ਇਨ੍ਹਾਂ ਪ੍ਰਾਜੈਕਟਾਂ ਦੇ ਨੀਂਹ ਪੱਥਰ ਰੱਖੇ ਗਏ ਹਨ।  ਇਹ ਪ੍ਰੋਜੈਕਟ ਸਰਦਾਰ ਮਹਿੰਦਰ ਸਿੰਘ ਸੈਣੀ, ਮੁੱਖ ਭੂਮੀ ਪਾਲ, ਪੰਜਾਬ, ਸ੍ਰੀ ਜਸਵੀਰ ਸਿੰਘ, ਭੂਮੀ ਪਾਲ, ਫਿਰੋਜ਼ਪੁਰ ਜੀ ਦੀ ਦਿਸ਼ਾ ਨਿਰਦੇਸ਼ ਅਤੇ ਸ੍ਰੀ ਗੁਰਬਿੰਦਰ ਸਿੰਘ, ਮੰਡਲ ਭੂਮੀ ਰੱਖਿਆ ਅਫ਼ਸਰ, (ਇੰਜੀ.) ਮੁੱਖ ਦਫ਼ਤਰ ਚੰਡੀਗੜ੍ਹ ਦੀ ਦੇਖ ਰੇਖ ਅਧੀਨ ਲਾਗੂ ਕੀਤੇ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਜਲਾਲਾਬਾਦ ਹਲਕੇ ਦੇ 24 ਪਿੰਡਾਂ ਵਿੱਚ ਇਹ ਪ੍ਰਾਜੈਕਟ ਉਲੀਕੇ ਗਏ ਹਨ ਜੋ ਕਿ ਲਗਭਗ 27 ਕਰੋੜ 78 ਲੱਖ ਦੀ ਲਾਗਤ ਨਾਲ ਬਣਨਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਪਿੰਡਾਂ ਵਿੱਚ ਜਮੀਨ ਵਿੱਚ ਪਾਇਪ ਲਾਈਨ ਡਰੇਨਜ ਸਿਸਟਮ ਸੋਲਰ ਪੰਪ ਰਾਹੀਂ ਸੇਮ ਗ੍ਰਸਤ ਜਮੀਨਾਂ ਦਾ ਸੁਧਾਰ ਹੋਵੇਗਾ। 

ਉਨ੍ਹਾਂ ਕਿਹਾ ਕਿ 25 -25 ਏਕੜ ਤੇ ਇਹ ਸੋਲਰ ਪੰਪ ਲੱਗਣਗੇ ਤੇ ਇਹ ਜਮੀਨਾਂ ਦੇ ਪਾਣੀ ਦੇ ਪੱਧਰ ਨੂੰ ਹੇਠਾਂ ਲੈ ਕੇ ਜਾਣਗੇ ਤੇ ਫਿਰ ਤੋਂ ਜਮੀਨਾਂ ਆਬਾਦ ਦੇ ਹਰੀਆਂ ਭਰੀਆਂ ਨਜ਼ਰ ਆਉਣਗੀਆਂ। ਉਨ੍ਹਾਂ ਕਿਹਾ ਕਿ ਇਨ੍ਹਾਂ ਪਿੰਡਾਂ ਵਿੱਚ 1970 ਵਿੱਚ ਸੇਮ ਆਈ ਸੀ ਤੇ ਹੁਣ ਪੰਜਾਬ ਸਰਕਾਰ ਵੱਲੋਂ ਇਸ ਪ੍ਰੋਜੈਕਟ ਅਧੀਨ ਲੋਹੜੀ ਤੋਂ ਪਹਿਲਾ ਇਨ੍ਹਾਂ ਸੇਮ ਗ੍ਰਸਤ ਪਿੰਡਾਂ ਦੇ ਕਿਸਾਨਾਂ ਨੂੰ ਜੋ ਖੁਸ਼ੀ ਦਿੱਤੀ ਹੈ ਉਸ ਨਾਲ ਇਨ੍ਹਾਂ ਕਿਸਾਨਾਂ ਦੇ ਚਿਹਰੇ ਤੇ ਖੁਸ਼ੀ ਆਵੇਗੀ। 

ਉਨ੍ਹਾਂ ਇਸ ਉਪਰਾਲੇ ਲਈ ਪੰਜਾਬ ਸਰਾਕਰ ਦਾ ਧੰਨਵਾਦ ਕੀਤਾ ਤੇ ਕਿਸਾਨਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਹੁਣ ਉਹ ਸਮਾਂ ਨੇੜੇ ਹੈ ਜਦੋਂ ਉਹ ਸੇਮ ਗ੍ਰਸਤ ਜ਼ਮੀਨਾਂ ਵਿੱਚ ਫਸਲਾਂ ਬੀਜ ਸਕਣਗੇ। ਹਲਕਾ ਜਲਾਲਾਬਾਦ ਦੇ ਸੇਮ ਗ੍ਰਸਤ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਨ ਸਬੰਧੀ ਡਿਪਟੀ ਕਮਿਸ਼ਨਰ ਫਾਜਿਲਕਾ ਅਮਰਪ੍ਰੀਤ ਕੌਰ ਸਿੰਧੂ  ਦਾ ਇਨ੍ਹਾਂ ਪ੍ਰੋਜੈਕਟਾਂ ਵਿੱਚ ਵਿਸ਼ੇਸ਼ ਧਿਆਨ ਦੇਣ ਸਬੰਧੀ ਮਾਨਯੋਗ ਵਿਧਾਇਕ ਸ੍ਰੀ ਜਗਦੀਪ ਕੰਬੋਜ਼ ਗਲੋਡੀ ਵੱਲੋਂ ਧੰਨਵਾਦ ਕੀਤਾ ਗਿਆ। 

ਮੰਡਲ ਭੂਮੀ ਰੱਖਿਆ ਅਫ਼ਸਰ ਸ੍ਰੀ ਗੁਰਿੰਦਰ ਸਿੰਘ ਵੱਲੋਂ ਮਾਨਯੋਗ ਸ੍ਰੀ ਜਗਦੀਪ ਗੋਲਡੀ, ਸਮੂਹ ਪਿੰਡ ਵਾਸਿਆਂ ਅਤੇ ਵਿਭਾਗ ਦੇ ਉੱਚ ਅਧਿਕਾਰੀਆਂ ਦਾ ਧੰਨਵਾਦ ਕੀਤਾ ਗਿਆ। ਹਲਕਾ ਜਲਾਲਾਬਾਦ ਵਾਸੀਆਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਲਈ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ 70 ਸਾਲਾਂ ਵਿੱਚ ਇਹ ਪਹਿਲੀ ਵਾਰ ਹੋਇਆ ਜਿਨ੍ਹਾਂ ਨੇ ਉਨ੍ਹਾਂ ਦੀ ਕਿਸੇ ਸਰਕਾਰ ਨੇ ਸਾਰ ਲਈ ਹੈ। 

ਉਨ੍ਹਾਂ ਕਿਹਾ ਕਿ ਉਹ ਵਿਧਾਇਕ ਜਗਦੀਪ ਕੰਬੋਜ ਗੋਲਡੀ ਤੇ ਮਾਣ ਹੈ ਜਿਨ੍ਹਾਂ ਨੇ ਥੋੜ੍ਹੇ ਸਮੇਂ ਵਿੱਚ ਹੀ ਸਾਡੇ ਪਿੰਡਾਂ ਨੂੰ ਸੇਮ ਗ੍ਰਸਤ ਪਿੰਡਾਂ ਵਿੱਚ ਲੈ ਕੇ ਆਏ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਹ ਜੋ ਪ੍ਰਾਜੈਕਟ ਉਲੀਕਿਆਂ ਗਿਆ ਹੈ ਤੇ ਜੋ ਰਾਸ਼ੀ ਨਾਲ ਇਹ ਕੰਮ ਕੀਤੇ ਜਾਣਗੇ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਉਨ੍ਹਾਂ ਦੇ ਪਿੰਡ ਸੇਮ ਰਹਿਤ ਹੋ ਜਾਣਗੇ। ਉਨ੍ਹਾਂ ਕਿਹਾ ਕਿ ਸਾਡੇ ਵਿਧਾਇਕ ਵੱਲੋਂ ਜੋ ਇਹ ਸਾਨੂੰ ਤੋਹਫਾ ਦਿੱਤਾ ਗਿਆ ਹੈ ਇਹ ਸਾਨੂੰ ਮਕਰ ਸੰਕ੍ਰਾਂਤੀ ਤੇ ਲੋਹੜੀ ਦਾ ਤੋਹਫਾ ਹੈ ਜਿਸ ਲਈ ਉਹ ਤਹਿ ਦਿਲ ਤੋਂ ਪੰਜਾਬ ਸਰਕਾਰ ਤੇ ਵਿਧਾਇਕ ਦੇ ਧੰਨਵਾਦੀ ਹਨ।

ਇਸ ਮੌਕੇ ਲਾਡੀ ਸਿੰਘ, ਬਲਰਾਜ ਹੈਪੀ ਸਿੰਧੂ ਅਤੇ ਸਜਰਾਣਾ ਵਿਖੇ ਅਮਨਦੀਪ ਸਿੰਘ (ਸਰਪੰਚ), ਚਰਨਜੀਤ ਸਿੰਘ, ਦੇਵੀ ਲਾਲ, ਗੁਰਮੇਜ਼ ਸਿੰਘ ਸਰਪੰਚ, ਵਿਨੋਦ ਕੁਮਾਰ ਘੰਟਿਆਂ ਵਾਲੀ ਬੋਦਲਾਂ ਵਿਖੇ ਸੀਤਾ ਰਾਣੀ (ਸਰਪੰਚ), ਕਰਨੈਲ ਸਿੰਘ, ਦਵਿੰਦਰ ਸਿੰਘ, ਮਹਿੰਦਰ ਸਿੰਘ (ਸਰਪੰਚ) ਅਲਿਆਣਾ, ਆਦਿ ਹਾਜ਼ਰ ਰਿਹੇ। 

 

Tags: Jagdeep Kamboj Goldy , Jalalabad , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD