Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਫ਼ਤਹਿਗੜ੍ਹ ਸਾਹਿਬ ਵਿਖੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਲਈ ਲੱਗਣਗੇ 169 ਵਿਸ਼ੇਸ਼ ਕੈਂਪ: ਡਾ. ਬਲਬੀਰ ਸਿੰਘ

ਐਮਰਜੈਂਸੀ ਸਿਹਤ ਜ਼ਰੂਰਤਾਂ ਵਾਲੇ ਮਰੀਜਾਂ ਲਈ ਹਸਪਤਾਲਾਂ ਵਿੱਚ ਹੀ ਲਗਣਗੇ 10 ਸਪੈਸ਼ਲ ਕੈਂਪ

Dr Balbir Singh, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Lakhbir Singh Rai, Dr Sona Thind, DC Fatehgarh Sahib, Fatehgarh Sahib, Deputy Commissioner Fatehgarh Sahib

5 Dariya News

5 Dariya News

5 Dariya News

ਫ਼ਤਹਿਗੜ੍ਹ ਸਾਹਿਬ , 12 Jan 2026

Last updated on: Jan 13, 2026, 13:24 IST

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਮਿਆਰੀ ਅਤੇ ਮੁਫ਼ਤ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਮਕਸਦ ਨਾਲ ‘ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’ ਦੀ ਸ਼ੁਰੂਆਤ 22 ਜਨਵਰੀ ਤੋਂ ਕੀਤੀ ਜਾ ਰਹੀ ਹੈ। ਇਸ ਅਹਿਮ ਯੋਜਨਾ ਦਾ ਲਾਭ ਹਰ ਲੋੜਵੰਦ ਤੱਕ ਪਹੁੰਚਾਉਣ ਲਈ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਪ੍ਰਸ਼ਾਸਨ ਵੱਲੋਂ ਪੂਰੀ ਤਿਆਰੀ ਕਰ ਲਈ ਗਈ ਹੈ, ਜਿਸ ਤਹਿਤ ਜ਼ਿਲ੍ਹੇ ਭਰ ਵਿੱਚ 169 ਵਿਸ਼ੇਸ਼ ਕੈਂਪ ਲਗਾਏ ਜਾਣਗੇ। 

ਇਹ ਪ੍ਰਗਟਾਵਾ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਅਤੇ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਦੀ ਮੌਜੂਦਗੀ ਵਿੱਚ ਪੱਤਰਕਾਰ ਸੰਮੇਲਨ ਦੌਰਾਨ ਕੀਤਾ। ਉਨ੍ਹਾਂ ਇਹ ਵੀ ਦੱਸਿਆ ਕਿ ਐਮਰਜੈਂਸੀ ਸਿਹਤ ਜ਼ਰੂਰਤਾਂ ਵਾਲੇ ਮਰੀਜਾਂ ਲਈ 10 ਹਸਪਤਾਲਾਂ ਵਿੱਚ ਹੀ ਸਪੈਸ਼ਲ ਕੈਂਪ ਲਗਾਏ ਜਾਣਗੇ।

ਸਿਹਤ ਤੇ ਪਰਿਵਾਰ ਭਲਾਈ ਮੰਤਰੀ ਨੇ ਦੱਸਿਆ ਕਿ ਰਾਜ ਸਰਕਾਰ ਵੱਲੋਂ ਇਸ ਸਕੀਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ 1200 ਕਰੋੜ ਰੁਪਏ ਦਾ ਸ਼ੁਰੂਆਤੀ ਬਜਟ ਰੱਖਿਆ ਗਿਆ ਹੈ ਅਤੇ ਲੋਕਾਂ ਦੀਆਂ ਸਿਹਤ ਲੋੜਾਂ ਨੂੰ ਮੁੱਖ ਰੱਖਦਿਆਂ ਸਰਕਾਰ ਨੇ ਇਸ ਬਜਟ ਨੂੰ 1500 ਕਰੋੜ ਰੁਪਏ ਤੱਕ ਵਧਾਉਣ ਦਾ ਵਿਸ਼ੇਸ਼ ਪ੍ਰਬੰਧ ਵੀ ਕੀਤਾ ਹੈ, ਤਾਂ ਜੋ ਕਿਸੇ ਵੀ ਮਰੀਜ਼ ਦੇ ਇਲਾਜ ਵਿੱਚ ਫੰਡਾਂ ਦੀ ਕਮੀ ਨਾ ਆਵੇ।

ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਮਰੀਜ਼ਾਂ ਨੂੰ ਇਲਾਜ ਲਈ ਵਿਆਪਕ ਵਿਕਲਪ ਦਿੱਤੇ ਗਏ ਹਨ ਜਿਸ ਤਹਿਤ ਸੂਬੇ ਦੇ ਲਗਭਗ 650 ਨਿੱਜੀ (ਪ੍ਰਾਈਵੇਟ) ਹਸਪਤਾਲ ਸੂਚੀਬੱਧ ਕੀਤੇ ਗਏ ਹਨ ਅਤੇ ਸਮੂਹ ਸਰਕਾਰੀ ਹਸਪਤਾਲ, ਸੀ.ਐਚ.ਸੀ. ਅਤੇ ਮੈਡੀਕਲ ਕਾਲਜ ਵੀ ਇਸ ਯੋਜਨਾ ਦੇ ਦਾਇਰੇ ਵਿੱਚ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਲਾਭਪਾਤਰੀ ਇਹਨਾਂ ਸਿਹਤ ਸੰਸਥਾਨਾਂ ਵਿੱਚ ਜਾ ਕੇ ਆਪਣਾ 10 ਲੱਖ ਰੁਪਏ ਤੱਕ ਦਾ ਇਲਾਜ ਨਕਦੀ ਰਹਿਤ ਕਰਵਾ ਸਕਣਗੇ।

ਸਿਹਤ ਮੰਤਰੀ ਨੇ ਦੱਸਿਆ ਕਿ ਰਾਜ ਦੇ 23 ਜ਼ਿਲ੍ਹਿਆਂ ਵਿੱਚ ਟਰਾਇਲ ਵਜੋਂ ਇਸ ਯੋਜਨਾ ਤਹਿਤ ਲਗਾਏ ਜਾਣ ਵਾਲੇ ਕੈਂਪਾਂ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ । ਉਨ੍ਹਾਂ ਦੱਸਿਆ ਕਿ ਇਹ ਕੈਂਪ ਜ਼ਿਲ੍ਹੇ ਦੇ ਇੱਕ ਹਜ਼ਾਰ ਤੋਂ ਵੱਧ ਆਬਾਦੀ ਵਾਲੇ ਪਿੰਡਾਂ ਅਤੇ ਸ਼ਹਿਰੀ ਵਾਰਡਾਂ ਵਿੱਚ ਲਗਾਏ ਜਾਣਗੇ ਤਾਂ ਜੋ ਆਮ ਜਨਤਾ ਨੂੰ ਦੂਰ ਨਾ ਜਾਣਾ ਪਵੇ ਅਤੇ ਇਹ ਕਾਰਡ ਬਣਾਉਣ ਲਈ ਬਾਲਗਾਂ ਦੇ ਆਧਾਰ ਕਾਰਡ ਤੇ ਵੋਟਰ ਕਾਰਡ ਜਦਕਿ ਬੱਚਿਆਂ ਲਈ ਆਸ਼ਰਿਤ ਕਾਰਡ ਯੋਗ ਹੋਣਗੇ। 

ਉਨ੍ਹਾਂ ਕਿਹਾ ਕਿ ਸਰਕਾਰ ਦਾ ਇਹ ਕਦਮ, ਸੂਬੇ ਵਿੱਚ ਸਿਹਤ ਕ੍ਰਾਂਤੀ ਲਿਆਉਣ ਅਤੇ ਗਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ ਪਰਿਵਾਰਾਂ ਸਿਰੋਂ ਇਲਾਜ ਦਾ ਆਰਥਿਕ ਬੋਝ ਘਟਾਉਣ ਵੱਲ ਇੱਕ ਵੱਡਾ ਮੀਲ ਪੱਥਰ ਸਾਬਤ ਹੋਵੇਗਾ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦਾ ਦੂਜਾ ਪੜਾਅ ਆਰੰਭ ਹੋ ਗਿਆ ਹੈ ਜਿਸ ਤਹਿਤ ਨਾਗਰਿਕਾਂ ਦੇ ਭਰਪੂਰ ਸਹਿਯੋਗ ਨਾਲ ਸੂਬੇ ਨੂੰ ਮੁਕੰਮਲ ਤੌਰ ਉੱਤੇ ਨਸ਼ਾ ਮੁਕਤ ਕੀਤਾ ਜਾਵੇਗਾ। 

ਉਨ੍ਹਾਂ ਕਿਹਾ ਕਿ ਗਲਤ ਸੰਗਤ ਦਾ ਸ਼ਿਕਾਰ ਹੋ ਕੇ ਜਿਹੜੇ ਵਿਅਕਤੀ ਨਸ਼ੇ ਦੇ ਟੀਕੇ ਲਗਾ ਰਹੇ ਹਨ ਉਨ੍ਹਾਂ ਦੀ ਇਹ ਜਾਨਲੇਵਾ ਆਦਤ ਛੁਡਾਈ ਜਾਵੇਗੀ ਤਾਂ ਕਿ ਓਵਰ ਡੋਜ਼ ਨਾਲ ਹੋਣ ਵਾਲੀਆਂ ਮੌਤਾਂ ਨੂੰ ਰੋਕਿਆ ਜਾ ਸਕੇ। ਇਨ੍ਹੀਂ ਦਿਨੀਂ ਚੱਲ ਰਹੀ ਸੀਤ ਲਹਿਰ ਤੋਂ ਬਚਾਅ ਲਈ ਸਲਾਹ ਦਿੰਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਬਜ਼ੁਰਗ, ਬੱਚੇ, ਗਰਭਵਤੀ ਔਰਤਾਂ ਅਤੇ ਕਰੋਨਿਕ ਬਿਮਾਰੀਆਂ ਦੇ ਪੀੜਿਤ ਸਵੇਰ ਸਮੇਂ ਸੈਰ ਤੋਂ ਗੁਰੇਜ ਕਰਨ। ਉਹਨਾਂ ਨੇ ਕਿਹਾ ਕਿ ਰਾਤ ਸਮੇਂ ਕਮਰੇ ਅੰਦਰ ਅੰਗੀਠੀ ਬਾਲ ਕੇ ਸੌਣਾ ਘਾਤਕ ਸਾਬਤ ਹੋ ਸਕਦਾ ਹੈ ਇਸ ਲਈ ਕੋਈ ਖਿੜਕੀ ਜ਼ਰੂਰ ਖੁੱਲ੍ਹੀ ਰੱਖੀ ਜਾਵੇ ਤਾਂ ਕਿ ਅੱਗ ਦਾ ਧੂਆਂ ਘੁਟਣ ਪੈਦਾ ਨਾ ਕਰੇ।

ਇਸ ਮੌਕੇ ਏਡੀਸੀ ਪੂਜਾ ਸਿਆਲ ਗਰੇਵਾਲ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਰਿਤਾ, ਹਲਕਾ ਪ੍ਰਧਾਨ ਯੂਥ ਦਿਲਪ੍ਰੀਤ ਸਿੰਘ ਭੱਟੀ,  ਕੁਲਵਿੰਦਰ ਸਿੰਘ ਡੇਰਾ ਸਮੇਤ ਹੋਰ ਆਗੂ ਵੀ ਹਾਜ਼ਰ ਸਨ।

 

Tags: Dr Balbir Singh , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Lakhbir Singh Rai , Dr Sona Thind , DC Fatehgarh Sahib , Fatehgarh Sahib , Deputy Commissioner Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD