Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ ਲਗਾਉਣ ਲਈ ਆਨਲਾਈਨ ਸਹੂਲਤ ਦਿੱਤੀ : ਲਾਲਜੀਤ ਸਿੰਘ ਭੁੱਲਰ

ਵਾਹਨ ਮਾਲਕ ਘਰ ਬੈਠੇ ਹੀ ਆਨਲਾਈਨ ਪ੍ਰਕਿਿਰਆ ਰਾਹੀਂ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ ਅਪਲਾਈ ਕਰਨ ਦਾ ਲੈ ਸਕਦੇ ਹਨ ਲਾਭ

Laljit Singh Bhullar, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਪੱਟੀ/ਤਰਨ ਤਾਰਨ , 12 Jan 2026

Last updated on: Jan 13, 2026, 13:51 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ ਲਗਾਉਣ ਲਈ ਆਨਲਾਈਨ ਸਹੂਲਤ ਦਿੱਤੀ ਗਈ ਹੈ। ਜਿਸ ਤਹਿਤ ਹੁਣ ਤੱਕ ਸੂਬੇ ਦੇ ਕੁੱਲ 64,24,336 ਵਾਹਨਾਂ ’ਤੇ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ ਲਗਾ ਦਿੱਤੀਆ ਗਈਆਂ ਹਨ। 

ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬੇ ‘ਚ ਰਜਿਸਟਰਡ ਵਾਹਨਾਂ ’ਤੇ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ (ਐਚ.ਐਸ.ਆਰ.ਪੀ.) ਲਗਾਉਣ ਦਾ ਕੰਮ ਐਮ/ਐਸ ਐਗਰੋਸ ਇੰਪੈਕਸ਼ ਇੰਡੀਆ ਪ੍ਰਾਈਵੇਟ ਲਿਮਟਿਡ ਵੱਲੋਂ ਆਨਲਾਈਨ ਪ੍ਰਕਿਿਰਆ ਰਾਹੀਂ ਕੀਤਾ ਜਾਂਦਾ ਸੀ, ਜਿਸ ਦਾ ਟੈਂਡਰ 8 ਜਨਵਰੀ, 2026 ਨੂੰ ਖਤਮ ਹੋ ਗਿਆ ਹੈ। ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਖੱਜਲ-ਖੁਆਰੀ ਤੋਂ ਬਚਾਉਣ ਲਈ ਤੁਰੰਤ ਪਹਿਲਕਦਮੀ ਕਰਦੇ ਹੋਏ, ਉਸੇ ਆਨਲਾਈਨ ਪ੍ਰਕਿਿਰਆ ਨੂੰ ਜਾਰੀ ਰੱਖਦੇ ਹੋਏ ਆਮ ਲੋਕਾਂ ਨੂੰ ਸਹੂਲਤ ਦੇਣ ਲਈ ਸੁਸਾਇਟੀ ਆਫ਼ ਇੰਡੀਅਨ ਆਟੋਮੋਬਾਈਲ ਮੈਨੂਫੈਕਚਰਰਜ (ਐਸ.ਆਈ.ਏ.ਐਮ.) ਨੂੰ ਕੰਮ ਸੌਂਪਿਆ ਗਿਆ ਹੈ। 

ਕੈਬਨਿਟ ਮੰਤਰੀ ਨੇ ਦੱਸਿਆ ਕਿ ਹੁਣ ਵਾਹਨ ਮਾਲਕ ਆਪਣੇ ਵਾਹਨਾਂ ’ਤੇ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ ਲਗਾਉਣ ਲਈ ਐਸ.ਆਈ.ਏ.ਐਮ. / ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ ਪੋਰਟਲ (ਾਾਾ.ਸਿੳਮ.ਿਨ) ਰਾਹੀਂ ਆਨਲਾਈਨ ਅਪਲਾਈ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਹ ਪ੍ਰਕਿਿਰਆ ਪੂਰੀ ਤਰ੍ਹਾਂ ਆਨਲਾਈਨ ਹੈ ਅਤੇ ਘਰ ਬੈਠੇ ਹੀ ਵਾਹਨ ਮਾਲਕ ਇਸ ਪ੍ਰਕਿਿਰਆ ਰਾਹੀਂ ਆਨਲਾਈਨ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ ਅਪਲਾਈ ਕਰਨ ਦਾ ਲਾਭ ਲੈ ਸਕਦਾ ਹੈ। 

ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਦੀ ਇਸ ਪਹਿਲਕਦਮੀ ਨਾਲ ਵਾਹਨ ਮਾਲਕਾਂ ਦੀ ਖੱਜਲ-ਖੁਆਰੀ ਘਟੇਗੀ ਤੇ ਆਰ.ਟੀ.ਓ. ਦਫਤਰਾਂ ਦੇ ਚੱਕਰਾਂ ਲਗਾਉਣ ਤੋਂ ਵੀ ਨਿਜਾਤ ਮਿਲੇਗੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਇਸ ਕਦਮ ਨਾਲ ਆਮ ਲੋਕਾਂ ਨੂੰ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ ਫਿਕਸ ਕਰਵਾਉਣ ਲਈ ਕਿਸੇ ਵੀ ਅਣਅਧਿਕਾਰਤ ਏਜੰਟ ਜਾਂ ਵਿਚੋਲੇ ਕੋਲ ਜਾਣ ਦੀ ਲੋੜ ਨਹੀਂ ਹੈ। 

ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਵਿਭਾਗ ਵੱਲੋਂ ਸੂਬੇ ਭਰ ‘ਚ ਹੁਣ ਤੱਕ ਕੁੱਲ 64,24,336 ਵਾਹਨਾਂ ’ਤੇ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ ਲਗਾ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਬਾਕੀ ਰਹਿੰਦੇ ਵਾਹਨ ਮਾਲਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਨਿਰਧਾਰਤ ਪ੍ਰਕਿਿਰਆ ਦਾ ਲਾਭ ਲੈਂਦੇ ਹੋਏ ਆਪਣੇ ਵਾਹਨਾਂ ‘ਤੇ ਜਲਦ ਤੋਂ ਜਲਦ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ ਲਗਵਾਉਣ ਯਕੀਨੀ ਬਣਾ ਲੈਣ ਤਾਂ ਜੋ ਚਲਾਨ ਆਦਿ ਤੋਂ ਬਚਿਆ ਜਾ ਸਕੇ। 

ਟਰਾਂਸਪੋਰਟ ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਨੇ ਆਮ ਲੋਕਾਂ ਦੇ ਹਿੱਤ ਵਿਚ ਇਹ ਟੀਚਾ ਮਿੱਥਿਆ ਹੈ ਕਿ ਹਰ ਕੰਮ ਵਿੱਚ ਪਾਰਦਸ਼ਤਾ ਲਿਆਂਦੀ ਜਾਵੇ, ਲੋਕਾਂ ਦੀ ਖੱਜਲ-ਖੁਆਰੀ ਨੂੰ ਖਤਮ ਕੀਤਾ ਜਾਵੇ, ਏਜੰਟਾਂ ਤੇ ਰਿਸ਼ਵਖੋਰੀ ‘ਤੇ ਲਗਾਮ ਲਗਾਈ ਜਾਵੇ। ਉਨ੍ਹਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਦੀਆਂ ਹਦਾਇਤਾਂ ਤੇ ਮੋਟਰ ਵਾਹਨ ਐਕਟ ਅਤੇ ਇਸ ਅਧੀਨ ਬਣਾਏ ਗਏ ਨਿਯਮਾਂ ਦੇ ਉਪਬੰਧਾਂ ਅਨੁਸਾਰ ਨਿਰਧਾਰਤ ਪ੍ਰਕਿਿਰਆ ਦਾ ਲਾਭ ਲੈਂਦੇ ਹੋਏ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ ਲਗਾਉਣਾ ਲਾਜ਼ਮੀ ਕੀਤਾ ਗਿਆ ਹੈ।

 

Tags: Laljit Singh Bhullar , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD