Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਸਿਹਤਮੰਦ ਨਾਗਰਿਕ ਹੀ ਸਸ਼ਕਤ ਸਮਾਜ ਅਤੇ ਸਵੈ-ਨਿਰਭਰ ਰਾਸ਼ਟਰ ਦੀ ਨੀਂਹ-ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਗੁਰੂਗ੍ਰਾਮ ਵਿੱਚ ਮੁੱਖ ਮੰਤਰੀ ਨੇ ਕੀਤਾ ਸੋਵਾਕਾ ਲੈਬ ਦਾ ਉਦਘਾਟਨ

Nayab Singh Saini, Haryana, Bharatiya Janata Party, BJP, Haryana Chief Minister, Chief Minister of Haryana, BJP Haryana, Gurugram, Rao Narbir Singh

Web Admin

Web Admin

5 Dariya News

ਗੁਰੂਗ੍ਰਾਮ , 06 Jan 2026

Last updated on: Jan 13, 2026, 15:09 IST

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਇੱਕ ਸਿਹਤਮੰਦ ਵਿਅਕਤੀ ਨਾਲ ਨਾ ਸਿਰਫ਼ ਉਹਦੇ ਪਰਿਵਾਰ ਸਗੋਂ ਸਮਾਜ ਦਾ ਵੀ ਵਿਕਾਸ ਹੁੰਦਾ ਹੈ। ਸਿਹਤਮੰਦ ਨਾਗਰਿਕ ਹੀ ਸਸ਼ਕਤ ਸਮਾਜ, ਮਜਬੂਤ ਅਰਥਵਿਵਸਥਾ ਅਤੇ ਸਵੈ-ਨਿਰਭਰ ਰਾਸ਼ਟਰ ਦੀ ਨੀਂਹ ਰਖਦੇ ਹਨ। ਹਰਿਆਣਾ ਸਰਕਾਰ ਨੇ ਇਸੇ ਸੋਚ ਨਾਲ ਆਧੁਨਿਕ ਜਾਂਚ ਅਤੇ ਇਲਾਜ ਸਹੂਲਤਾਂ ਨੂੰ ਆਮਜਨ ਤੱਕ ਸੁਲਭ ਬਣਾਇਆ ਹੈ ਅਤੇ ਸੂਬੇ ਵਿੱਚ ਪਬਲਿਕ-ਪ੍ਰਾਇਵੇਟ ਪਾਟਨਰਸ਼ਿਪ ਮਾਡਲ ਤਹਿਤ ਸੀਟੀ ਸਕੈਨ, ਐਮਆਰਆਈ, ਹੈਮੋ ਡਾਯਲਿਸਿਸ ਅਤੇ ਕੈਥ ਲੈਬ ਜਿਹੀ ਉੱਨਤ ਸੇਵਾਵਾਂ ਮੁਹੱਈਆ ਕਰਵਾਈ ਜਾ ਰਹੀਆਂ ਹਨ।

ਮੁੱਖ ਮੰਤਰੀ ਮੰਗਲਵਾਰ ਨੂੰ  ਗੁਰੂਗ੍ਰਾਮ ਵਿੱਚ ਸੋਵਾਕਾ ਲੈਬ ਦੇ ਉਦਘਾਟਨ ਸਮਾਰੋਹ ਵਿੱਚ ਬਤੌਰ ਮੁੱਖ ਮਹਿਮਾਨ ਬੋਲ ਰਹੇ ਸਨ। ਉਦਘਾਟਨ ਸਮਾਰੋਹ ਵਿੱਚ ਡਾ. ਲਾਲ ਪੈਥ ਲੈਬ ਦੇ ਚੇਅਰਮੈਨ ਪਦਮਸ਼੍ਰੀ ਬ੍ਰਿਗੇਡਿਅਰ ਡਾ. ਅਰਵਿੰਦ ਲਾਲ ਨੇ ਮੁੱਖ ਮੰਤਰੀ ਦਾ ਸੁਆਗਤ ਅਤੇ ਅਭਿਨੰਦਨ ਕੀਤਾ।ਇਸ ਮੌਕੇ 'ਤੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰਿਆਣਾ ਸਰਕਾਰ ਲਗਾਤਾਰ ਸਿਹਤ ਦੇ ਖੇਤਰ ਵਿੱਚ ਸ਼ਾਨਦਾਰ ਕੰਮ ਕਰ ਰਹੀ ਹੈ।

ਸੂਬਾ ਸਰਕਾਰ ਵੱਲੋਂ ਅੱਜ ਕਿਡਨੀ ਦੇ ਮਰੀਜਾਂ ਲਈ ਡਾਯਲਿਸਿਸ ਦੀ ਸਹੂਲਤ ਮੁਫ਼ਤ ਵਿੱਚ ਮੁਹੱਈਆ ਕਰਵਾਈ ਜਾ ਰਹੀ ਹੈ। ਹਰਿਆਣਾ ਸਰਕਾਰ ਇਸ ਦੇ ਇਲਾਵਾ ਵੀ ਕਈ ਸਿਹਤ ਸਬੰਧੀ ਸਹੂਲਤਾਂ ਮੁਹੱਈਆ ਕਰਵਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਸਿਹਤ ਜਾਂਚ ਲੈਬ ਵਿਅਕਤੀ ਦੇ ਜੀਵਨ ਵਿੱਚ ਅਹਿਮ ਭੂਮਿਕਾ ਨਿਭਾਉਂਦੀ ਹੈ, ਜੇਕਰ ਵਿਅਕਤੀ ਸਮੇ ਰਹਿੰਦੇ ਆਪਣੀ ਸਿਹਤ ਦੀ ਜਾਂਚ ਕਰਵਾਵੇ ਤਾਂ ਉਹ ਬਹੁਤ ਸਾਰੀ ਗੰਭੀਰ ਬਿਮਾਰਿਆਂ ਤੋਂ ਬਚ ਸਕਦਾ ਹੈ।

ਮੈਡੀਕਲ ਅਤੇ ਹੈਲਥ ਹਬ ਬਣ ਰਿਹਾ ਗੁਰੂਗ੍ਰਾਮ-ਮੁੱਖ ਮੰਤਰੀ

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਅੱਜ ਗੁਰੂਗ੍ਰਾਮ ਤੇਜੀ ਨਾਲ ਵਿਕਾਸ ਦੀ ਦਿਸ਼ਾ ਵਿੱਚ ਅੱਗੇ ਵੱਧ ਰਿਹਾ ਹੈ। ਮੈਡੀਕਲ ਅਤੇ ਹੈਲਥ ਹਬ ਵੱਜੋਂ ਗੁਰੂਗ੍ਰਾਮ ਦੀ ਆਪਣੀ ਖ਼ਾਸ ਪਛਾਣ ਬਣਾ ਰਹੀ ਹੈ ਅਤੇ ਸਿਹਤ ਸੁਰੱਖਿਆ ਦੀ ਦਿਸ਼ਾ ਵਿੱਚ ਅੱਜ ਇੱਕ ਹੋਰ ਮੀਲ ਦਾ ਪੱਥਰ ਇਸ ਲੈਬ ਵੱਜੋਂ ਸਥਾਪਿਤ ਹੋਣ ਨਾਲ ਮਜਬੂਤ ਸੁਰੱਖਿਆ ਚੱਕਰ ਬਣ ਰਿਹਾ ਹੈ। ਉਨ੍ਹਾਂ ਨੇ ਗਰੀਬ ਅਤੇ ਲੋੜਮੰਦ ਲੋਕਾਂ ਨੂੰ ਵੀ ਵਿਸ਼ੇਸ਼ ਸਹੂਲਤਾਂ ਦੇਣ ਦੀ ਅਪੀਲ ਕੀਤੀ।ਇਸ ਮੌਕੇ 'ਤੇ ਉਦਯੋਗ ਅਤੇ ਵਣਜ ਮੰਤਰੀ ਰਾਓ ਨਰਬੀਰ ਸਿੰਘ, ਗੁਰੂਗ੍ਰਾਮ ਵਿਧਾਇਕ ਸ੍ਰੀ ਮੁਕੇਸ਼ ਸ਼ਰਮਾ, ਪਟੌਦੀ ਵਿਧਾਇਕ ਸ੍ਰੀਮਤੀ ਬਿਮਲਾ ਚੌਧਰੀ ਅਤੇ ਹੋਰ ਮਾਣਯੋਗ ਵਿਅਕਤੀ ਮੌਜ਼ੂਦ ਰਹੇ।

 

Tags: Nayab Singh Saini , Haryana , Bharatiya Janata Party , BJP , Haryana Chief Minister , Chief Minister of Haryana , BJP Haryana , Gurugram , Rao Narbir Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD