Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਮਕਾਨ ਉਸਾਰੀਆਂ ਦਾ ਬੋਝ ਘਟਾਇਆ, ਐਮਨੈਸਟੀ ਸਕੀਮ-2025 ਵਿੱਚ 31 ਮਾਰਚ, 2026 ਤੱਕ ਦਾ ਕੀਤਾ ਵਾਧਾ

ਡਿਫ਼ਾਲਟਰ ਪਲਾਟ ਅਲਾਟੀਆਂ ਨੂੰ ਮਿਲੀ ਵੱਡੀ ਰਾਹਤ: ਹਰਦੀਪ ਸਿੰਘ ਮੁੰਡੀਆਂ

Hardeep Singh Mundian, Sahnewal, Ludhiana, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਚੰਡੀਗੜ੍ਹ , 13 Jan 2026

Last updated on: Jan 13, 2026, 16:50 IST

ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਐਮਨੈਸਟੀ ਪਾਲਿਸੀ-2025 ਵਿੱਚ ਤਿੰਨ ਮਹੀਨੇ ਦੇ ਵਾਧੇ ਨੂੰ ਪ੍ਰਵਾਨਗੀ ਦਿੰਦਿਆਂ ਇੱਕ ਵੱਡਾ ਲੋਕ-ਪੱਖੀ ਕਦਮ ਚੁੱਕਿਆ ਹੈ, ਜਿਸ ਨਾਲ ਪੰਜਾਬ ਭਰ ਦੇ ਡਿਫ਼ਾਲਟਰ ਪਲਾਟ ਅਲਾਟੀਆਂ ਨੂੰ ਵੱਡੀ ਰਾਹਤ ਮਿਲੀ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਤਹਿਤ ਅਲਾਟ ਅਤੇ ਨਿਲਾਮ ਕੀਤੇ ਪਲਾਟਾਂ ਲਈ ਐਮਨੈਸਟੀ ਨੀਤੀ 2025 ਦੇ ਵਾਧੇ ਨੂੰ ਪ੍ਰਵਾਨਗੀ ਦਿੱਤੀ ਹੈ। 

ਇਸ ਫ਼ੈਸਲੇ ਨਾਲ ਵਿਕਾਸ ਅਥਾਰਟੀਆਂ ਦੇ ਡਿਫ਼ਾਲਟਰ ਅਲਾਟੀਆਂ ਨੂੰ ਇਸ ਨੀਤੀ ਤਹਿਤ 31 ਮਾਰਚ, 2026 ਤੱਕ ਅਪਲਾਈ ਕਰਨ ਦਾ ਨਵਾਂ ਮੌਕਾ ਮਿਲਿਆ ਹੈ। ਯੋਗ ਬਿਨੈਕਾਰਾਂ ਨੂੰ ਸਬੰਧਤ ਵਿਕਾਸ ਅਥਾਰਟੀ ਦੁਆਰਾ ਮਨਜ਼ੂਰੀ ਦੀ ਮਿਤੀ ਤੋਂ ਤਿੰਨ ਮਹੀਨਿਆਂ ਦੇ ਅੰਦਰ-ਅੰਦਰ ਬਕਾਇਆ ਰਕਮ ਜਮ੍ਹਾਂ ਕਰਾਉਣੀ ਪਵੇਗੀ ਅਤੇ ਅਰਜ਼ੀਆਂ ਨਵੀਂ ਐਲਾਨੀ ਮਿਤੀ ਨੂੰ ਜਾਂ ਇਸ ਤੋਂ ਪਹਿਲਾਂ ਜਮ੍ਹਾਂ ਕਰਾਉਣੀਆਂ ਪੈਣਗੀਆਂ।

ਇਸ ਫ਼ੈਸਲੇ ਨੂੰ ਲੋਕ-ਪੱਖੀ ਕਰਾਰ ਕੈਬਨਿਟ ਮੰਤਰੀ ਨੇ ਕਿਹਾ ਕਿ ਮਾਨ ਸਰਕਾਰ ਸੂਬੇ ਦੇ ਲੋਕਾਂ ਦੀ ਮਕਾਨ ਉਸਾਰੀ ਸਬੰਧੀ ਚਿਰਕੋਣੀ ਮੰਗ ਦੇ ਮੁੱਦਿਆਂ ਨੂੰ ਹੱਲ ਕਰਨ 'ਤੇ ਧਿਆਨ ਦੇ ਰਹੀ ਹੈ। ਉਨ੍ਹਾਂ ਦੱਸਿਆ ਕਿ ਕਈ ਪਰਿਵਾਰ ਅਤੇ ਸੰਸਥਾਵਾਂ ਬਕਾਇਆ ਰਾਸ਼ੀ ਇੱਕਠਾ ਹੋਣ ਅਤੇ ਦਫ਼ਤਰ ਕਾਰਵਾਈ ਵਿੱਚ ਦੇਰੀ ਕਾਰਨ ਮੁਸ਼ਕਲਾਂ ਦਾ ਸਾਹਮਣਾ ਕਰ ਰਹੀਆਂ ਸਨ ਅਤੇ ਇਸ ਸਕੀਮ ਦੀ ਮਿਤੀ ਵਿੱਚ ਵਾਧੇ ਨਾਲ ਉਨ੍ਹਾਂ ਨੂੰ ਆਪਣੀਆਂ ਜਾਇਦਾਦਾਂ ਨੂੰ ਨਿਯਮਤ ਕਰਨ ਸਣੇ ਹਰ ਕਿਸਮ ਦਾ ਲੈਣ-ਦੇਣ ਕਰਨ ਦਾ ਵਿਹਾਰਕ ਮੌਕਾ ਮਿਲਿਆ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲਿਆ ਇੱਕ ਵੱਡਾ ਲੋਕ-ਪੱਖੀ ਫ਼ੈਸਲਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਅਲਾਟੀ ਸਮੇਂ ਸਿਰ ਕਿਸ਼ਤਾਂ ਜਮ੍ਹਾਂ ਨਹੀਂ ਕਰਵਾ ਸਕੇ ਜਾਂ ਨਿਰਧਾਰਿਤ ਸਮੇਂ ਅੰਦਰ ਉਸਾਰੀ ਮੁਕੰਮਲ ਨਹੀਂ ਕਰਵਾ ਸਕੇ, ਉਨ੍ਹਾਂ ਨੂੰ ਆਪਣੇ ਬਕਾਏ ਦਾ ਨਿਪਟਾਰਾ ਕਰਨ ਦਾ ਉਚਿਤ ਮੌਕਾ ਦਿੱਤਾ ਗਿਆ ਹੈ।

ਉਨ੍ਹਾਂ ਸਾਰੇ ਪ੍ਰਭਾਵਿਤ ਅਲਾਟੀਆਂ ਨੂੰ ਅਪੀਲ ਕੀਤੀ ਕਿ ਉਹ ਵਧੀ ਹੋਈ ਮਿਆਦ ਦੇ ਅੰਦਰ ਇਸ ਸਕੀਮ ਦਾ ਲਾਭ ਲੈਣ। ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਐਮਨੈਸਟੀ ਪਾਲਿਸੀ 2025 ਤਹਿਤ ਡਿਫ਼ਾਲਟਰ ਅਲਾਟੀ ਬਿਨਾਂ ਜੁਰਮਾਨੇ ਦੇ ਸਕੀਮ ਵਿਆਜ ਸਮੇਤ ਯਕਮੁਸ਼ਤ ਬਕਾਇਆ ਰਾਸ਼ੀ ਜਮ੍ਹਾਂ ਕਰਵਾ ਸਕਦੇ ਹਨ ਜਦੋਂ ਕਿ ਗ਼ੈਰ-ਉਸਾਰੀ ਚਾਰਜਿਜ਼ ਵਿੱਚ 50 ਫ਼ੀਸਦ ਤੱਕ ਛੋਟ ਦਿੱਤੀ ਗਈ ਹੈ। 

ਆਈ.ਟੀ. ਸਿਟੀ ਐਸ.ਏ.ਐਸ. ਨਗਰ ਜਾਂ ਵਿਕਾਸ ਅਥਾਰਟੀਆਂ ਦੀ ਕਿਸੇ ਹੋਰ ਸਕੀਮ ਵਿੱਚ ਅਲਾਟ ਕੀਤੀਆਂ ਗਈਆਂ ਸੰਸਥਾਗਤ ਸਾਈਟਾਂ, ਹਸਪਤਾਲ ਸਾਈਟਾਂ ਅਤੇ ਉਦਯੋਗਿਕ ਪਲਾਟਾਂ ਦੇ ਮਾਮਲੇ ਵਿੱਚ ਅਲਾਟਮੈਂਟ ਜਾਂ ਨਿਲਾਮੀ ਕੀਮਤ ਦੇ 2.5 ਫ਼ੀਸਦੀ ਦੀ ਦਰ ਨਾਲ ਐਕਸਟੈਂਸ਼ਨ ਫ਼ੀਸ ਲਈ ਜਾਵੇਗੀ ਅਤੇ ਅਲਾਟੀਆਂ ਨੂੰ ਉਸਾਰੀ ਸਮੇਤ ਅਲਾਟਮੈਂਟ ਪੱਤਰ ਦੀਆਂ ਸ਼ਰਤਾਂ ਨੂੰ ਪੂਰਾ ਕਰਨ ਲਈ ਤਿੰਨ ਸਾਲ ਦੀ ਮਿਆਦ ਦਿੱਤੀ ਜਾਵੇਗੀ। 

ਇਹ ਸਕੀਮ ਉਨ੍ਹਾਂ ਲੋਕਾਂ 'ਤੇ ਲਾਗੂ ਹੁੰਦੀ ਹੈ, ਜੋ 31 ਦਸੰਬਰ, 2013 ਤੋਂ ਬਾਅਦ ਬਕਾਇਆ ਕਿਸ਼ਤਾਂ ਦਾ ਭੁਗਤਾਨ ਕਰਨ ਵਿੱਚ ਅਸਫ਼ਲ ਰਹੇ ਹਨ ਜਾਂ ਨਿਰਧਾਰਿਤ ਸਮੇਂ ਅੰਦਰ ਉਸਾਰੀ ਨੂੰ ਪੂਰਾ ਨਹੀਂ ਕਰ ਸਕੇ।

 

 

Tags: Hardeep Singh Mundian , Sahnewal , Ludhiana , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD