Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਲਈ ਸਾਰੇ ਪ੍ਰਬੰਧ ਮੁਕੰਮਲ : ਡਾ. ਬਲਬੀਰ ਸਿੰਘ

ਸੂਬੇ ਦੇ ਹਰ ਪਰਿਵਾਰ ਨੂੰ ਮਿਲੇਗਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਰਜਿਸਟ੍ਰੇਸ਼ਨ 22 ਜਨਵਰੀ ਤੋਂ

Dr Balbir Singh, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Rahul Chaba, DC Sangrur, Deputy Commissioner Sangrur, Sangrur

Web Admin

Web Admin

5 Dariya News

ਸੰਗਰੂਰ , 13 Jan 2026

Last updated on: Jan 13, 2026, 17:03 IST

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਕਿ ਸੂਬੇ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਦੀ ਰਸਮੀ ਸ਼ੁਰੂਆਤ 22 ਜਨਵਰੀ ਤੋਂ ਕੀਤੀ ਜਾਵੇਗੀ। ਜਿਸ ਦੇ ਸਾਰੇ ਪ੍ਰਬੰਧ ਮੁਕੰਮਲ ਕੀਤੇ ਜਾ ਰਹੇ ਹਨ। ਇਸ ਯੋਜਨਾ ਤਹਿਤ ਪੰਜਾਬ ਦੇ ਹਰ ਪਰਿਵਾਰ ਨੂੰ ਸਾਲਾਨਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਇਆ ਜਾਵੇਗਾ।

ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਨਾਲ ਰਜਿਸਟ੍ਰੇਸ਼ਨ ਪ੍ਰਕਿਰਿਆ ਸਬੰਧੀ ਸਮੀਖਿਆ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸਿਹਤ ਮੰਤਰੀ ਨੇ ਦੱਸਿਆ ਕਿ ਪੰਜਾਬ ਦਾ ਆਧਾਰ ਕਾਰਡ ਅਤੇ ਵੋਟਰ ਕਾਰਡ ਰੱਖਣ ਵਾਲੇ ਸਾਰੇ ਨਿਵਾਸੀ ਇਸ ਯੋਜਨਾ ਦੇ ਲਾਭਪਾਤਰੀ ਹੋਣਗੇ। ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਸੂਬੇ ਵਿੱਚ 650 ਦੇ ਕਰੀਬ ਨਿੱਜੀ ਹਸਪਤਾਲਾਂ ਅਤੇ ਸਾਰੇ ਮੈਡੀਕਲ ਕਾਲਜਾਂ ਅਤੇ ਯੂਨੀਵਰਸਿਟੀਆਂ ਨੂੰ ਯੋਜਨਾ ਤਹਿਤ ਸੂਚੀਬੱਧ ਕੀਤਾ ਜਾ ਚੁੱਕਾ ਹੈ। 

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਵਿੱਚ 207 ਰਜਿਸਟ੍ਰੇਸ਼ਨ ਸਥਾਨ ਨਿਰਧਾਰਿਤ ਕੀਤੇ ਗਏ ਹਨ, ਜਿਨ੍ਹਾਂ ਵਿੱਚ ਕਾਮਨ ਸਰਵਿਸ ਸੈਂਟਰ ਸ਼ਾਮਲ ਹਨ। ਉਹਨਾਂ ਕਿਹਾ ਕਿ ਰਜਿਸਟ੍ਰੇਸ਼ਨ ਲਈ ਯੂਥ ਡਿਵੈਲਪਮੈਂਟ ਬੋਰਡ ਦੇ ਸਿਹਤ ਮਿੱਤਰਾ ਹਰੇਕ ਘਰ ਵਿੱਚ ਨਿੱਜੀ ਤੌਰ ਉੱਤੇ ਜਾਣਗੇ। ਹਰੇਕ ਪਰਿਵਾਰ ਨੂੰ ਇਕ ਰਜਿਸਟ੍ਰੇਸ਼ਨ ਸਲਿੱਪ ਦਿੱਤੀ ਜਾਵੇਗੀ। 

ਜਿਸ ਉੱਤੇ ਰਜਿਸਟ੍ਰੇਸ਼ਨ ਕਰਵਾਉਣ ਲਈ ਦਿਨ, ਸਮਾਂ ਅਤੇ ਸਥਾਨ ਦੱਸਿਆ ਜਾਵੇਗਾ। ਨਿਰਧਾਰਤ ਸਮੇਂ ਅਨੁਸਾਰ ਕਾਮਨ ਸਰਵਿਸ ਸੈਂਟਰ ਜਾ ਕੇ ਰਜਿਸਟ੍ਰੇਸ਼ਨ ਕਾਰਵਾਈ ਜਾ ਸਕੇਗੀ। ਰਜਿਸਟ੍ਰੇਸ਼ਨ ਮੁਕੰਮਲ ਹੋਣ ਉੱਤੇ ਇੱਕ ਰਸੀਦ ਦਿੱਤੀ ਜਾਵੇਗੀ ਜਿਸ ਦਾ ਭਾਵ ਹੋਵੇਗਾ ਕਿ ਤੁਸੀਂ ਇਲਾਜ ਲਈ ਯੋਗ ਹੋ ਚੁੱਕੇ ਹੋ। 2 ਜਾਂ 3 ਹਫ਼ਤੇ ਵਿੱਚ ਕਾਰਡ ਵੀ ਬਣ ਕੇ ਆ ਜਾਣਗੇ।

ਉਨ੍ਹਾਂ ਨੇ ਕਿਹਾ ਕਿ ਆਯੁਸ਼ਮਾਨ ਭਾਰਤ ਸਿਹਤ ਬੀਮਾ ਯੋਜਨਾ ਦੇ ਲਾਭਪਾਤਰੀਆਂ ਨੂੰ ਵੀ ਸਕੀਮ ਤਹਿਤ ਵਾਧੂ 5 ਲੱਖ ਰੁਪਏ ਦਾ ਸਿਹਤ ਕਵਰ ਦਿੱਤਾ ਜਾਵੇਗਾ। ਸਿਹਤ ਮੰਤਰੀ ਨੇ ਕਿਹਾ ਕਿ ਸਾਰੇ ਡਿਪਟੀ ਕਮਿਸ਼ਨਰ ਆਪਣੇ-ਆਪਣੇ ਜ਼ਿਲ੍ਹਿਆਂ ਵਿੱਚ ਰਜਿਸਟ੍ਰੇਸ਼ਨ ਪ੍ਰਕਿਰਿਆ ਦੀ ਨਿਗਰਾਨੀ ਕਰਨਗੇ। ਜ਼ਿਲ੍ਹਾ ਸੰਗਰੂਰ ਵਿੱਚ ਸਹਾਇਕ ਕਮਿਸ਼ਨਰ (ਜਨਰਲ) ਨੂੰ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ, ਜਦਕਿ ਸਿਹਤ ਵਿਭਾਗ ਵੱਲੋਂ ਸਿਵਲ ਸਰਜਨ ਦਫ਼ਤਰਾਂ ਵਿੱਚ ਤਾਇਨਾਤ ਸਾਰੇ ਡਿਪਟੀ ਮੈਡੀਕਲ ਕਮਿਸ਼ਨਰ ਨੋਡਲ ਅਫ਼ਸਰ ਹੋਣਗੇ।

ਉਨ੍ਹਾਂ ਨੇ ਹਦਾਇਤ ਦਿੱਤੀ ਕਿ ਰਜਿਸਟ੍ਰੇਸ਼ਨ ਪ੍ਰਕਿਰਿਆ ਸੁਚਾਰੂ ਹੋਵੇ ਅਤੇ ਲਾਭਪਾਤਰੀਆਂ ਨੂੰ ਪੂਰੀ ਜਾਣਕਾਰੀ ਦਿੱਤੀ ਜਾਵੇ, ਤਾਂ ਜੋ ਵੱਧ ਤੋਂ ਵੱਧ ਪਰਿਵਾਰ ਇਸ ਇਤਿਹਾਸਕ ਯੋਜਨਾ ਦਾ ਲਾਭ ਲੈ ਸਕਣ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾਕਟਰ ਅੰਕੁਰ ਮੋਹਿੰਦਰੂ, ਸਹਾਇਕ ਕਮਿਸ਼ਨਰ ਸ੍ਰ ਕ੍ਰਿਪਾਲ ਵੀਰ ਸਿੰਘ, ਸਿਵਲ ਸਰਜਨ ਡਾ. ਅਮਰਜੀਤ ਕੌਰ, ਜ਼ਿਲ੍ਹਾ ਕੋਆਰਡੀਨੇਟਰ ਸ਼੍ਰੀ ਸ਼ਾਮ ਸਿੰਗਲਾ, ਕੋਆਰਡੀਨੇਟਰ ਸ਼੍ਰੀ ਲਵਦੀਪ ਸ਼ਰਮਾ ਅਤੇ ਹੋਰ ਵੀ ਕਈ ਹਾਜ਼ਰ ਸਨ।

 

Tags: Dr Balbir Singh , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Rahul Chaba , DC Sangrur , Deputy Commissioner Sangrur , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD