Wednesday, 22 July 2026

 

 

ਖ਼ਾਸ ਖਬਰਾਂ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ

 

ਮੁੱਖ ਮੰਤਰੀ ਸਿਹਤ ਯੋਜਨਾ ਦੀ 22 ਜਨਵਰੀ ਤੋਂ ਹੋਵੇਗੀ ਰਸਮੀ ਸ਼ੁਰੂਆਤ : ਡਾ. ਬਲਬੀਰ ਸਿੰਘ

ਕਿਹਾ, ਲਗਾਤਾਰ ਕੀਤੀ ਜਾ ਰਹੀ ਹੈ ਡਾਕਟਰਾਂ ਦੀ ਭਰਤੀ, ਹਸਪਤਾਲਾਂ ਦੇ ਰੱਖ-ਰਖਾਅ ਲਈ ਰੱਖੇ ਜਾਣਗੇ ਫ਼ੈਸਿਲਟੀ ਮੈਨੇਜਰ

Dr Balbir Singh, AAP, Aam Aadmi Party, Aam Aadmi Party Punjab, AAP Punjab, Government of Punjab, Punjab Government, T Benith, DC Barnala, Deputy Commissioner Barnala, Barnala

Web Admin

Web Admin

5 Dariya News

ਬਰਨਾਲਾ , 13 Jan 2026

Last updated on: Jan 14, 2026, 10:13 IST

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ - ਨਿਰਦੇਸ਼ਾਂ ਅਨੁਸਾਰ ਜਿੱਥੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਯੁੱਧ ਨਸ਼ਿਆਂ ਵਿਰੁੱਧ 2.0 ਮੁਹਿੰਮ ਦਾ ਆਗਾਜ਼ ਹੋ ਚੁੱਕਿਆ ਹੈ, ਓਥੇ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਲਈ 22 ਜਨਵਰੀ ਤੋਂ ਮੁੱਖ ਮੰਤਰੀ ਸਿਹਤ ਯੋਜਨਾ ਦੀ ਰਸਮੀ ਸ਼ੁਰੂਆਤ ਕੀਤੀ ਜਾ ਰਹੀ ਹੈ।ਇਹ ਪ੍ਰਗਟਾਵਾ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਚ ਪ੍ਰੈੱਸ ਕਾਨਫਰੰਸ ਦੌਰਾਨ ਕੀਤਾ। 

ਇਸ ਤੋਂ ਪਹਿਲਾਂ ਓਨ੍ਹਾਂ ਪ੍ਰਸ਼ਾਸਨਿਕ ਅਧਿਕਾਰੀਆਂ, ਸਿਹਤ ਵਿਭਾਗ ਅਤੇ ਪੁਲੀਸ ਵਿਭਾਗ ਨਾਲ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਅਤੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਅਹਿਮ ਮੀਟਿੰਗ ਕੀਤੀ। ਓਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਦੀ ਰਸਮੀ ਸ਼ੁਰੂਆਤ 22 ਜਨਵਰੀ ਤੋਂ ਕੀਤੀ ਜਾਵੇਗੀ ਜਿਸ ਤਹਿਤ ਹਰ ਪਰਿਵਾਰ ਨੂੰ ਸਾਲਾਨਾ 10 ਲੱਖ ਦੇ ਕੈਸ਼ਲੈਸ ਇਲਾਜ ਦੀ ਸਹੂਲਤ ਮਿਲੇਗੀ।

ਇਸ ਸਕੀਮ ਤਹਿਤ ਸਰਕਾਰੀ ਹਸਪਤਾਲ, ਮੈਡੀਕਲ ਕਾਲਜ ਅਤੇ 650 ਦੇ ਕਰੀਬ ਪ੍ਰਾਈਵੇਟ ਹਸਪਤਾਲ ਸੂਚੀਬੱਧ ਕੀਤੇ ਗਏ ਹਨ। ਜ਼ਿਲ੍ਹਾ ਬਰਨਾਲਾ ਵਿੱਚ 247 ਥਾਵਾਂ 'ਤੇ ਸ਼ਡਿਊਲ ਅਨੁਸਾਰ ਕੈਂਪ ਲੱਗਣਗੇ ਜਿਨ੍ਹਾਂ ਵਿਚ ਸਾਰੇ 162 ਪਿੰਡ ਅਤੇ 85 ਵਾਰਡ ਸ਼ਾਮਲ ਹਨ। ਓਨ੍ਹਾਂ ਕਿਹਾ ਕਿ ਹਰ ਪਰਿਵਾਰ ਨੂੰ ਰਜਿਸਟ੍ਰੇਸ਼ਨ ਸਲਿਪ ਦਿੱਤੀ ਜਾਵੇਗੀ। ਓਨ੍ਹਾਂ ਇਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਡਾਕਟਰਾਂ ਦੀ ਘਾਟ ਪੂਰੀ ਕਰਨ ਲਈ ਲਗਾਤਾਰ ਭਰਤੀ ਕੀਤੀ ਜਾ ਰਹੀ ਹੈ। 

ਓਨ੍ਹਾਂ ਕਿਹਾ ਕਿ 1400 ਜਨਰਲ ਡਿਊਟੀ ਮੈਡੀਕਲ ਅਫ਼ਸਰ ਭਰਤੀ ਕੀਤੇ ਹਨ ਅਤੇ 170 ਡਾਕਟਰ ਹੋਰ ਆਉਣਗੇ। ਓਨ੍ਹਾਂ ਕਿਹਾ ਸਪੈਸ਼ਲਿਸਟ ਵੀ ਭਰਤੀ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਆਮ ਆਦਮੀ ਕਲੀਨਿਕ ਵੀ ਲੋਕਾਂ ਲਈ ਬੇਹੱਦ ਲਾਹੇਵੰਦ ਸਾਬਿਤ ਹੋ ਰਹੇ ਹਨ ਤੇ ਸਟਾਫ਼ ਨਰਸਾਂ ਦੀ ਵੀ ਭਰਤੀ ਕੀਤੀ ਜਾ ਰਹੀ ਹੈ। ਓਨ੍ਹਾਂ ਕਿਹਾ ਕਿ ਹਸਪਤਾਲਾਂ ਦੇ ਰੱਖ-ਰਖਾਅ ਲਈ ਫ਼ੈਸਿਲਟੀ ਮੈਨੇਜਰ ਵੀ ਭਰਤੀ ਕੀਤੇ ਜਾਣਗੇ।

ਸਿਹਤ ਮੰਤਰੀ ਨੇ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ 2.0 ਅਧੀਨ ਪਿੰਡਾਂ ਵਿੱਚ ਪਦ ਯਾਤਰਾਵਾਂ ਸ਼ੁਰੂ ਹੋ ਚੁੱਕੀਆਂ ਹਨ। ਇਸ ਤੋਂ ਇਲਾਵਾ ਨਸ਼ਾ ਪੀੜਤਾਂ ਨੂੰ ਮੁੱਖ ਧਾਰਾ ਵਿੱਚ ਲਿਆ ਕੇ ਹੁਨਰ ਵਿਕਾਸ 'ਤੇ ਜ਼ੋਰ ਦਿੱਤਾ ਜਾ ਰਿਹਾ ਹੈ।ਉਨ੍ਹਾਂ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕੋਈ ਵੀ ਯੋਗ ਪਰਿਵਾਰ ਮੁੱਖ ਮੰਤਰੀ ਸਿਹਤ ਯੋਜਨਾ ਦਾ ਲਾਭ ਲੈਣ ਤੋਂ ਵਾਂਝਾ ਨਾ ਰਹੇ, ਇਸ ਸਬੰਧੀ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ।

ਇਸ ਮੌਕੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਪਰਮਿੰਦਰ ਸਿੰਘ ਭੰਗੂ, ਡਿਪਟੀ ਕਮਿਸ਼ਨਰ ਸ੍ਰੀ ਟੀ ਬੈਨਿਥ ਆਈ ਏ ਐੱਸ, ਐੱਸ ਐੱਸ ਪੀ ਮੁਹੰਮਦ ਸਰਫਰਾਜ਼ ਆਲਮ, ਵਧੀਕ ਡਿਪਟੀ ਕਮਿਸ਼ਨਰ (ਜ) ਅਮਿਤ ਬੈਂਬੀ, ਸਿਵਲ ਸਰਜਨ ਡਾ. ਹਰੀਪਾਲ ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਗੁਰਮਿੰਦਰ ਕੌਰ ਔਜਲਾ ਤੇ ਹੋਰ ਅਧਿਕਾਰੀ ਹਾਜ਼ਰ ਸਨ।

 

Tags: Dr Balbir Singh , AAP , Aam Aadmi Party , Aam Aadmi Party Punjab , AAP Punjab , Government of Punjab , Punjab Government , T Benith , DC Barnala , Deputy Commissioner Barnala , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD