Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਸਰਬਜੀਤ ਸਿੰਘ ਝਿੰਜਰ ਦੀ ਅਗਵਾਈ ਹੇਠ ਲੋਹੜੀ ਅਤੇ ਮਾਘੀ ਮੌਕੇ ਗੁਰਦੁਆਰਾ ਸ੍ਰੀ ਨਥਾਣਾ ਸਾਹਿਬ ਵਿਖੇ ਲਗਾਇਆ ਗਿਆ ਦੋ ਰੋਜ਼ਾ ਦਸਤਾਰ ਕੈਂਪ

ਨੌਜਵਾਨਾਂ ਅਤੇ ਬੱਚਿਆਂ ਵੱਲੋਂ ਇਸ ਕੈਂਪ ਵਿੱਚ ਵੱਡੇ ਉਤਸ਼ਾਹ ਅਤੇ ਸ਼ਰਧਾ ਨਾਲ ਭਾਗ ਲਿਆ ਗਿਆ

Sarabjit Singh Jhinjher, Sarabjeet Singh Jhinjer, Shiromani Akali Dal, SAD, Akali Dal

Web Admin

Web Admin

5 Dariya News

ਘਨੌਰ , 13 Jan 2026

Last updated on: Jan 14, 2026, 10:26 IST

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਜੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਯੂਥ ਅਕਾਲੀ ਦਲ ਦੇ ਪ੍ਰਧਾਨ ਸ. ਸਰਬਜੀਤ ਸਿੰਘ ਝਿੰਜਰ ਦੀ ਅਗਵਾਈ ਹੇਠ ਲੋਹੜੀ ਦੇ ਤਿਉਹਾਰ ਅਤੇ ਮਾਘੀ ਮੌਕੇ ਗੁਰਦੁਆਰਾ ਸ੍ਰੀ ਨਥਾਣਾ ਸਾਹਿਬ ਵਿਖੇ ਦੋ ਰੋਜ਼ਾ ‘ਮੇਰੀ ਦਸਤਾਰ, ਮੇਰੀ ਸ਼ਾਨ’ ਦਸਤਾਰਾਂ ਦਾ ਲੰਗਰ (ਮੁਫ਼ਤ ਦਸਤਾਰ ਬੰਨ੍ਹਣ ਕੈਂਪ) ਲਗਾਇਆ ਗਿਆ ਹੈ। 

ਇਸ ਕੈਂਪ ਦੀ ਸ਼ੁਰੂਆਤ ਐੱਸਜੀਪੀਸੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ ਨੇ ਕੀਤੀ। ਅੱਜ ਇਸ ਕੈਂਪ ਦੇ ਪਹਿਲੇ ਦਿਨ 200 ਤੋਂ ਵੱਧ ਸ਼ਰਧਾਲੂਆਂ ਨੂੰ ਦਸਤਾਰਾਂ ਬੰਨ੍ਹੀਆਂ ਗਈਆਂ, ਜਿਨ੍ਹਾਂ ਵਿੱਚ ਬੱਚੇ, ਨੌਜਵਾਨ, ਵੱਡੀ ਉਮਰ ਦੇ ਵਿਅਕਤੀ, ਔਰਤਾਂ ਅਤੇ ਸੰਗਤਾਂ ਦੇ ਹਰ ਵਰਗ ਦੇ ਲੋਕ ਸ਼ਾਮਲ ਸਨ। ਖਾਸ ਤੌਰ ‘ਤੇ ਨੌਜਵਾਨਾਂ ਅਤੇ ਬੱਚਿਆਂ ਵੱਲੋਂ ਇਸ ਕੈਂਪ ਵਿੱਚ ਵੱਡੇ ਉਤਸ਼ਾਹ ਅਤੇ ਸ਼ਰਧਾ ਨਾਲ ਭਾਗ ਲਿਆ ਗਿਆ। 

ਸੰਗਤਾਂ ਵੱਲੋਂ ਯੂਥ ਅਕਾਲੀ ਦਲ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਗਈ। ਇਸ ਮੌਕੇ ਬੋਲਦਿਆਂ ਝਿੰਜਰ ਨੇ ਕਿਹਾ ਕਿ ਦਸਤਾਰ ਸਿੱਖੀ ਦੀ ਪਹਿਚਾਣ, ਗੌਰਵ ਅਤੇ ਆਤਮ-ਸਨਮਾਨ ਦਾ ਪ੍ਰਤੀਕ ਹੈ ਅਤੇ ਯੂਥ ਅਕਾਲੀ ਦਲ ਵੱਲੋਂ ਇਸ ਤਰ੍ਹਾਂ ਦੇ ਉਪਰਾਲਿਆਂ ਰਾਹੀਂ ਨੌਜਵਾਨ ਪੀੜ੍ਹੀ ਨੂੰ ਆਪਣੀ ਧਾਰਮਿਕ ਅਤੇ ਸੱਭਿਆਚਾਰਕ ਵਿਰਾਸਤ ਨਾਲ ਜੋੜਿਆ ਜਾ ਰਿਹਾ ਹੈ।

 ਝਿੰਜਰ ਨੇ ਗੁਰਦੁਆਰਾ ਸ੍ਰੀ ਨਥਾਣਾ ਸਾਹਿਬ ਦੀ ਇਤਿਹਾਸਕ ਮਹੱਤਤਾ ‘ਤੇ ਰੋਸ਼ਨੀ ਪਾਉਂਦਿਆਂ ਕਿਹਾ ਕਿ ਤੀਜੀ ਪਾਤਸ਼ਾਹੀ ਸ੍ਰੀ ਗੁਰੂ ਅਮਰਦਾਸ ਜੀ ਦੀ 22 ਵਾਰ ਚਰਨ ਛੋਹ ਪ੍ਰਾਪਤ ਇਸ ਪਾਵਨ ਧਰਤੀ ‘ਤੇ ਦਸਤਾਰ ਸੇਵਾ ਕਰਨਾ ਵੱਡਾ ਸੌਭਾਗ ਹੈ। ਉਨ੍ਹਾਂ ਨੇ ਕਿਹਾ ਕਿ ‘ਮੇਰੀ ਦਸਤਾਰ, ਮੇਰੀ ਸ਼ਾਨ’ ਵਰਗੇ ਉਪਰਾਲੇ ਨੌਜਵਾਨ ਪੀੜ੍ਹੀ ਨੂੰ ਸਿੱਖੀ ਸਰੂਪ, ਪੰਥਕ ਮਰਿਆਦਾ ਅਤੇ ਆਪਣੀ ਧਾਰਮਿਕ ਪਹਿਚਾਣ ਨਾਲ ਜੋੜਨ ਵਿੱਚ ਵਧੀਆ ਭੂਮਿਕਾ ਨਿਭਾ ਰਹੇ ਹਨ। 

ਉਨ੍ਹਾਂ ਨੇ ਦੱਸਿਆ ਕਿ ਯੂਥ ਅਕਾਲੀ ਦਲ ਵੱਲੋਂ ਇਸ ਕੈਂਪ ਰਾਹੀਂ ਸਿੱਖੀ ਦਾ ਸੁਨੇਹਾ ਘਰ-ਘਰ ਤੱਕ ਪਹੁੰਚਾਇਆ ਜਾ ਰਿਹਾ ਹੈ। ਅੰਤ ਵਿੱਚ ਉਨ੍ਹਾਂ ਕਿਹਾ ਕਿ ਯੂਥ ਅਕਾਲੀ ਦਲ ਸਦਾ ਹੀ ਗੁਰੂ ਘਰ, ਪੰਥ ਅਤੇ ਸਮਾਜ ਦੀ ਸੇਵਾ ਲਈ ਵਚਨਬੱਧ ਹੈ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ, ਕੁਰੀਤੀਆਂ ਤੋਂ ਦੂਰ ਰੱਖ ਕੇ ਗੁਰੂ ਵਾਲੇ ਰਾਹ ‘ਤੇ ਤੁਰਨ ਲਈ ਇਸ ਤਰ੍ਹਾਂ ਦੇ ਉਪਰਾਲੇ ਭਵਿੱਖ ਵਿੱਚ ਵੀ ਲਗਾਤਾਰ ਕੀਤੇ ਜਾਣਗੇ।

ਇਸ ਮੌਕੇ ਲਾਲ ਸਿੰਘ ਮਦਨਪੁਰ, ਅਵਤਾਰ ਸਿੰਘ ਸੰਭੂ, ਕੁਲਦੀਪ ਸਿੰਘ ਘਨੌਰ, ਗੁਰਜਿੰਦਰ ਸਿੰਘ ਕਬੂਲਪੁਰ, ਮਾਸਟਰ ਦਵਿੰਦਰ ਸਿੰਘ ਟਹਿਲਪੁਰ, ਗੁਰਜੰਟ ਸਿੰਘ ਮਹਿਦੂਦਾਂ, ਬੰਬੀ ਕੁੱਤਾਖੇੜੀ, ਬਲਜੀਤ ਸਿੰਘ ਚੀਚੀ, ਭੁਪਿੰਦਰ ਸਿੰਘ ਗਧਾਪੁਰ, ਭੁਪਿੰਦਰ ਸਿੰਘ ਡਿਪਟੀ, ਸੁਰਿੰਦਰ ਸਿੰਘ ਹਰਪਾਲਪੁਰ, ਅਮਰੀਕ ਸਿੰਘ ਹਰਪਾਲਪੁਰ, ਜੋਗਾ ਸਿੰਘ ਮੰਡੋਲੀ, ਕੰਵਰਪਾਲ ਸਿੰਘ ਲੋਹਸਿੰਬਲੀ, ਗੁਰਪ੍ਰੀਤ ਨੂਨਾ, ਸਤਨਾਮ ਸਿੰਘ ਅਲੀਮਾਜਰਾ, ਸ਼ੋਮਣੀ ਅਕਾਲੀ ਦਲ ਅਤੇ ਯੂਥ ਅਕਾਲੀ ਦਲ ਹਲਕਾ ਦੀ ਪੂਰੀ ਟੀਮ ਮੌਜੂਦ ਰਹੀ।

 

Tags: Sarabjit Singh Jhinjher , Sarabjeet Singh Jhinjer , Shiromani Akali Dal , SAD , Akali Dal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD