Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਡਾ. ਪ੍ਰੀਤੀ ਯਾਦਵ ਵੱਲੋਂ ਪਾਬੰਦੀਸ਼ੁਦਾ ਚਾਈਨੀਜ਼ ਡੋਰ, ਮਾਂਜਾ ਦੀ ਵਿਕਰੀ ਅਤੇ ਵਰਤੋਂ ਨੂੰ ਰੋਕਣ ਲਈ ਸਖ਼ਤ ਕਾਰਵਾਈ ਨਿਰਦੇਸ਼

ਪਾਬੰਦੀਸ਼ੁਦਾ ਡੋਰ ਦੀ ਸਟੋਰੇਜ, ਵਿਕਰੀ ਜਾਂ ਵਰਤੋਂ ਸਬੰਧੀ ਜ਼ੀਰੋ ਟਾਲਰੈਂਸ - ਡਾ. ਪ੍ਰੀਤੀ ਯਾਦਵ

Preeti Yadav, Dr Preeti Yadav, DC Patiala, Deputy Commissioner Patiala, Patiala

Web Admin

Web Admin

5 Dariya News

ਪਟਿਆਲਾ , 13 Jan 2026

Last updated on: Jan 14, 2026, 17:07 IST

ਡਿਪਟੀ ਕਮਿਸ਼ਨਰ ਪਟਿਆਲਾ, ਡਾ. ਪ੍ਰੀਤੀ ਯਾਦਵ ਨੇ ਪਤੰਗਬਾਜ਼ੀ ਲਈ ਵਰਤੇ ਜਾਣ ਵਾਲੇ ਪਾਬੰਦੀਸ਼ੁਦਾ ਚਾਈਨੀਜ਼ ਮਾਂਜਾ (ਚਾਈਨਾ ਡੋਰੀ) ਦੀ ਸਟੋਰੇਜ, ਵਿਕਰੀ ਅਤੇ ਵਰਤੋਂ 'ਤੇ ਪਾਬੰਦੀ ਨੂੰ ਸਖ਼ਤੀ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਇੱਕ ਉੱਚ ਪੱਧਰੀ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਇਹ ਚਾਈਨਾ ਡੋਰ ਮਨੁੱਖੀ ਜਾਨਾਂ, ਜਾਨਵਰਾਂ ਅਤੇ ਪੰਛੀਆਂ ਲਈ ਗੰਭੀਰ ਖ਼ਤਰੇ ਦਾ ਕਾਰਨ ਬਣ ਰਹੀ ਹੈ, ਜਿਸ ਲਈ ਇਸ ਦੀ ਰੋਕਥਾਮ ਲਈ ਸਖ਼ਤ ਕਦਮ ਚੁੱਕਣੇ ਜ਼ਰੂਰੀ ਹਨ।

ਵਧੀਕ ਡਿਪਟੀ ਕਮਿਸ਼ਨਰ ਸਿਮਰਪ੍ਰੀਤ ਕੌਰ, ਐਸਡੀਐਮਜ਼, ਡੀਐਸਪੀਜ਼ ਅਤੇ ਹੋਰ ਸਬੰਧਤ ਅਧਿਕਾਰੀਆਂ ਨਾਲ ਹੋਈ ਆਨਲਾਈਨ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ, ਡਿਪਟੀ ਕਮਿਸ਼ਨਰ ਨੇ ਸਪੱਸ਼ਟ ਤੌਰ 'ਤੇ ਚੇਤਾਵਨੀ ਦਿੱਤੀ ਕਿ ਜ਼ਿਲ੍ਹੇ ਦੇ ਕਿਸੇ ਵੀ ਹਿੱਸੇ ਵਿੱਚ ਪਾਈ ਗਈ ਕਿਸੇ ਵੀ ਉਲੰਘਣਾ 'ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਕਿਸੇ ਵੀ ਕੁਤਾਹੀ ਜਾਂ ਕਾਰਵਾਈ ਨਾ ਕਰਨ ਲਈ ਸਬੰਧਤ ਅਧਿਕਾਰੀਆਂ ਜ਼ਿੰਮੇਵਾਰੀ ਤੈਅ ਕੀਤੀ ਜਾਵੇਗੀ।

ਡਾ. ਪ੍ਰੀਤੀ ਯਾਦਵ ਨੇ ਜ਼ੋਰ ਦੇ ਕੇ ਕਿਹਾ ਕਿ ਪਾਬੰਦੀਸ਼ੁਦਾ ਚਾਈਨੀਜ਼ ਡੋਰ ਦੀ ਵਰਤੋਂ ਨਾਲ ਕਈ ਗੰਭੀਰ ਹਾਦਸੇ ਹੋਏ ਹਨ, ਜਿਸ ਕਾਰਨ ਪੈਦਲ ਚੱਲਣ ਵਾਲਿਆਂ, ਸਾਈਕਲ ਸਵਾਰਾਂ, ਦੋਪਹੀਆ ਵਾਹਨ ਸਵਾਰਾਂ, ਪੰਛੀਆਂ ਅਤੇ ਜਾਨਵਰਾਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ ਅਤੇ ਇੱਥੋਂ ਤੱਕ ਕਿ ਜਾਨ ਵੀ ਗਈ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਹਾਲਾਤ ਵਿੱਚ ਇਸ ਪਾਬੰਦੀਸ਼ੁਦਾ ਡੋਰ ਦੀ ਸਟੋਰੇਜ, ਵਿਕਰੀ ਜਾਂ ਵਰਤੋਂ ਲਈ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਈ ਜਾ ਰਹੀ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇੱਕ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਪਹਿਲਾਂ ਹੀ ਸਥਾਪਤ ਕੀਤਾ ਗਿਆ ਹੈ, ਜਿਸ ਦੇ ਨੰਬਰ 0175-2358550 'ਤੇ ਆਮ ਲੋਕ ਪਾਬੰਦੀਸ਼ੁਦਾ ਚਾਈਨੀਜ਼ ਡੋਰ ਦੀ ਵਿਕਰੀ ਜਾਂ ਵਰਤੋਂ, ਡੋਰ ਨੂੰ ਦਰੱਖਤਾਂ 'ਤੇ ਲਟਕੇ ਦੇਖਣ ਜਾਂ ਇਸ ਕਾਰਨ ਹੋਏ ਹਾਦਸਿਆਂ ਨਾਲ ਸਬੰਧਤ ਘਟਨਾਵਾਂ ਦੀ ਜਾਣਕਾਰੀ ਸਾਂਝੀ ਕਰ ਸਕਦੇ ਹਨ। ਉਨ੍ਹਾਂ ਸਾਰੇ ਐਸਡੀਐਮਜ ਅਤੇ ਡੀਐਸਪੀਜ ਨੂੰ ਜ਼ਿਲ੍ਹੇ ਭਰ ਵਿੱਚ ਨਿਯਮਤ ਅਤੇ ਅਚਨਚੇਤ ਨਿਰੀਖਣ ਕਰਨ ਅਤੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਕੀਤੀ ਕਾਰਵਾਈ ਬਾਰੇ ਰੋਜ਼ਾਨਾ ਰਿਪੋਰਟਾਂ ਦੇਣ ਦੇ ਨਿਰਦੇਸ਼ ਵੀ ਦਿੱਤੇ।

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਆਮ ਲੋਕਾਂ, ਖਾਸ ਕਰਕੇ ਪਤੰਗ ਉਡਾਉਣ ਵਾਲਿਆਂ ਨੂੰ ਅਪੀਲ ਕੀਤੀ ਕਿ ਉਹ, ਜਨਤਕ ਸੁਰੱਖਿਆ ਦੇ ਮੱਦੇਨਜ਼ਰ ਅਤੇ ਬੱਚਿਆਂ, ਜਾਨਵਰਾਂ ਅਤੇ ਪੰਛੀਆਂ ਨੂੰ ਕਿਸੇ ਸੰਭਾਵੀ ਨੁਕਸਾਨ ਤੋਂ ਬਚਾਉਣ ਲਈ ਪਾਬੰਦੀਸ਼ੁਦਾ ਚਾਈਨੀਜ਼ ਡੋਰ ਦੀ ਵਰਤੋਂ ਕਰਨ ਤੋਂ ਗੁਰੇਜ਼।

 

Tags: Preeti Yadav , Dr Preeti Yadav , DC Patiala , Deputy Commissioner Patiala , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD