Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਸਾਡੀਆਂ ਧੀਆਂ ਕਿਸੇ ਤੋਂ ਘੱਟ ਨਹੀਂ, ਔਰਤ ਸਾਡੇ ਪਰਿਵਾਰਾਂ ਦੀ ਰੀੜ ਦੀ ਹੱਡੀ - ਡਾ. ਪ੍ਰੀਤੀ ਯਾਦਵ

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਨੇ ਧੀਆਂ ਦੀ ਲੋਹੜੀ ਮਨਾ ਕੇ 101 ਧੀਆਂ ਨੂੰ ਲੋਹੜੀ ਵੰਡੀ

Preeti Yadav, Dr Preeti Yadav, DC Patiala, Deputy Commissioner Patiala, Patiala

Web Admin

Web Admin

5 Dariya News

ਪਟਿਆਲਾ , 13 Jan 2026

Last updated on: Jan 14, 2026, 17:13 IST

ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕਿਹਾ ਹੈ ਕਿ ਸਾਡੀਆਂ ਧੀਆਂ ਕਿਸੇ ਤੋਂ ਘੱਟ ਨਹੀਂ ਹਨ ਅਤੇ ਇਸ ਤੋਂ ਵੱਧਕੇ ਸਾਡੀਆਂ ਔਰਤਾਂ ਸਾਡੇ ਪਰਿਵਾਰਾਂ ਦੀ ਰੀੜ ਦੀ ਹੱਡੀ ਹਨ। ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਧੀਆਂ ਦੀ ਲੋਹੜੀ ਦੇ ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਬੋਲਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਸ ਘਰ ਵਿੱਚ ਪੜ੍ਹੀਆਂ ਲਿਖੀਆਂ ਔਰਤਾਂ ਹੋਣ ਸਗੋਂ ਪੂਰਾ ਘਰ ਉਨ੍ਹਾਂ ਦੀ ਸਲਾਹ ਨਾਲ ਹੀ ਚੱਲਦਾ ਹੈ।

ਸਮਾਗਮ ਮੌਕੇ ਡਾ. ਪ੍ਰੀਤੀ ਯਾਦਵ ਨੇ 101 ਧੀਆਂ ਨੂੰ ਲੋਹੜੀ ਵੰਡੀ ਅਤੇ ਸਮੁੱਚੇ ਜ਼ਿਲ੍ਹਾ ਨਿਵਾਸੀਆਂ ਨੂੰ ਲੋਹੜੀ ਦੀ ਮੁਬਾਰਕਬਾਦ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਾਡੀਆਂ ਧੀਆਂ ਦੇ ਸਸ਼ਕਤੀਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਜਿਸ ਲਈ ਜ਼ਿਲ੍ਹਾ ਨਿਵਾਸੀਆਂ ਨੂੰ ਸਰਕਾਰੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿੱਥੇ ਸਾਨੂੰ ਅਜਿਹੇ ਲੋਹੜੀ ਵਰਗੇ ਤਿਉਹਾਰ ਸਾਡੇ ਸਭ ਦੇ ਸਾਂਝੇ ਤਿਉਹਾਰ  ਹਨ ਅਤੇ ਇਨ੍ਹਾਂ ਨੂੰ ਰਲ ਮਿਲਕੇ ਮਨਾਉਣਾ ਚਾਹੀਦਾ ਹੈ, ਉਥੇ ਹੀ ਸਾਨੂੰ ਸਭ ਨੂੰ ਲੋੜਵੰਦਾਂ ਦੀ ਮਦਦ ਲਈ ਵੀ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਮਾਜ ਦੇ ਕਮਜ਼ੋਰ ਵਰਗਾਂ, ਇਨ੍ਹਾਂ ਵਿੱਚ ਭਾਵੇਂ ਲੋੜਵੰਦ ਬੱਚੇ-ਬੱਚੀਆਂ ਹੋਣ, ਔਰਤਾਂ, ਦਿਵਿਆਂਗਜਨ ਹੋਣ, ਬਜ਼ੁਰਗ ਜਾਂ ਕੋਈ ਵੀ ਹੋਰ, ਜਿਨ੍ਹਾਂ ਨੂੰ ਕਿਸੇ ਮਦਦ ਦੀ ਲੋੜ ਹੋਵੇ, ਸਭ ਦੇ ਸਸ਼ਕਤੀ ਕਰਨ ਲਈ ਆਪਣਾ ਫ਼ਰਜ਼ ਨਿਭਾਉਣਾ ਚਾਹੀਦਾ ਹੈ ਅਤੇ ਅਜਿਹੇ ਤਿਉਹਾਰਾਂ ਸਮੇਂ ਲੋੜਵੰਦਾਂ ਦੀ ਮਦਦ ਦਾ ਸਾਨੂੰ ਪ੍ਰਣ ਵੀ ਕਰਨਾ ਚਾਹੀਦਾ ਹੈ।

ਇਸ ਦੌਰਾਨ ਏ.ਡੀ.ਸੀ. (ਜ) ਸਿਮਰਪ੍ਰੀਤ ਕੌਰ, ਐਸ.ਡੀ.ਐਮ ਹਰਜੋਤ ਕੌਰ ਮਾਵੀ ਤੇ ਰਿਚਾ ਗੋਇਲ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪਰਦੀਪ ਸਿੰਘ ਗਿੱਲ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਜੋਬਨਦੀਪ ਕੌਰ ਚੀਮਾ, ਜ਼ਿਲ੍ਹਾ ਸਮਾਜਿਕ ਨਿਆਂ ਤੇ ਅਧਿਕਾਰਤਾ ਅਫ਼ਸਰ ਜਸਬੀਰ ਕੌਰ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ਼ਾਇਨਾ ਕਪੂਰ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀਆਂ ਸਮੇਤ ਵੱਡੀ ਗਿਣਤੀ ਧੀਆਂ ਦੇ ਮਾਪੇ ਵੀ ਮੌਜੂਦ ਸਨ।

 

Tags: Preeti Yadav , Dr Preeti Yadav , DC Patiala , Deputy Commissioner Patiala , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD