Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਜੈ ਕ੍ਰਿਸ਼ਨ ਸਿੰਘ ਰੌੜੀ ਨੇ ਗੜ੍ਹਸ਼ੰਕਰ ਤੋਂ ਮਾਘੀ ਮੇਲੇ ਲਈ ਵਿਸ਼ੇਸ਼ ਬੱਸਾਂ ਕੀਤੀਆਂ ਰਵਾਨਾ

Jai Krishan Rouri, Jai Krishan, Jai Krishan Singh Rouri, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਗੜ੍ਹਸ਼ੰਕਰ/ਹੁਸ਼ਿਆਰਪੁਰ , 14 Jan 2026

Last updated on: Jan 14, 2026, 17:32 IST

ਮਾਘੀ ਦੇ ਪਵਿੱਤਰ ਦਿਹਾੜੇ ਮੌਕੇ ਡਿਪਟੀ ਸਪੀਕਰ, ਪੰਜਾਬ ਵਿਧਾਨ ਸਭਾ ਅਤੇ ਹਲਕਾ ਗੜ੍ਹਸ਼ੰਕਰ ਦੇ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਇਤਿਹਾਸਕ ਮਾਘੀ ਮੇਲੇ ਨੂੰ ਸਮਰਪਿਤ, ਗੜ੍ਹਸ਼ੰਕਰ ਤੋਂ ਵਿਸ਼ੇਸ਼ ਬੱਸਾਂ ਨੂੰ ਰਸਮੀ ਤੌਰ ‘ਤੇ ਸ੍ਰੀ ਮੁਕਤਸਰ ਸਾਹਿਬ ਲਈ ਰਵਾਨਾ ਕੀਤਾ ਗਿਆ। ਇਸ ਮੌਕੇ ਡਿਪਟੀ ਸਪੀਕਰ ਰੌੜੀ ਨੇ ਕਿਹਾ ਕਿ ਇਹ ਬੱਸਾਂ ਮਾਘੀ ਮੇਲੇ ਵਿੱਚ ਸ਼ਾਮਿਲ ਹੋਣ ਵਾਲੇ ਸ਼ਰਧਾਲੂਆਂ ਅਤੇ ਆਮ ਲੋਕਾਂ ਦੀ ਸੁਵਿਧਾ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਵੱਲੋਂ ਚਲਾਈਆਂ ਗਈਆਂ ਹਨ, ਤਾਂ ਜੋ ਯਾਤਰੀਆਂ ਨੂੰ ਆਸਾਨ, ਸੁਰੱਖਿਅਤ ਅਤੇ ਸੁਚੱਜੀ ਆਵਾਜਾਈ ਦੀ ਸਹੂਲਤ ਮਿਲ ਸਕੇ। 

ਉਨ੍ਹਾਂ ਕਿਹਾ ਕਿ ਮਾਘੀ ਮੇਲਾ ਪੰਜਾਬ ਦੀ ਧਾਰਮਿਕ, ਸੱਭਿਆਚਾਰਕ ਅਤੇ ਇਤਿਹਾਸਕ ਵਿਰਾਸਤ ਦਾ ਮਹੱਤਵਪੂਰਨ ਹਿੱਸਾ ਹੈ, ਜੋ ਸਾਡੀ ਸ਼ਹੀਦੀ ਪ੍ਰੰਪਰਾ ਅਤੇ ਇਤਿਹਾਸ ਜੁੜਿਆ ਹੋਇਆ ਹੈ। ਹਰ ਸਾਲ ਲੱਖਾਂ ਦੀ ਗਿਣਤੀ ਵਿੱਚ ਸ਼ਰਧਾਲੂ ਇਥੇ ਨਤਮਸਤਕ ਹੋਣ ਆਉਂਦੇ ਹਨ ਅਤੇ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਨ੍ਹਾਂ ਨੂੰ ਹਰ ਸੰਭਵ ਸਹੂਲਤ ਪ੍ਰਦਾਨ ਕੀਤੀ ਜਾਵੇ।

ਡਿਪਟੀ ਸਪੀਕਰ ਰੌੜੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵਿਸ਼ੇਸ਼ ਉਪਰਾਲੇ ਨਾਲ ਇਹ ਵਿਸ਼ੇਸ਼ ਬੱਸਾਂ ਚਲਾਈਆਂ ਗਈਆਂ ਹਨ, ਜਿਸ ਨਾਲ ਯਾਤਰੀਆਂ ਨੂੰ ਨਿੱਜੀ ਵਾਹਨਾਂ ‘ਤੇ ਨਿਰਭਰ ਨਹੀਂ ਰਹਿਣਾ ਪਵੇਗਾ ਅਤੇ ਸੜਕਾਂ ‘ਤੇ ਭੀੜ ਘੱਟ ਹੋਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਹੈ ਕਿ ਹਰ ਵਰਗ ਦਾ ਵਿਅਕਤੀ ਬਿਨਾਂ ਕਿਸੇ ਦਿੱਕਤ ਦੇ ਮਾਘੀ ਮੇਲੇ ਵਿੱਚ ਸ਼ਾਮਿਲ ਹੋ ਸਕੇ।

ਉਨ੍ਹਾਂ ਪੰਜਾਬ ਸਰਕਾਰ ਦੀਆਂ ਲੋਕ-ਹਿਤੈਸ਼ੀ ਨੀਤੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਿਹਤ, ਸਿੱਖਿਆ, ਆਵਾਜਾਈ ਅਤੇ ਹੋਰ ਜਨਤਕ ਸਹੂਲਤਾਂ ਵਿੱਚ ਲਗਾਤਾਰ ਸੁਧਾਰ ਲਈ ਵਚਨਬੱਧ ਹੈ। ਮਾਘੀ ਮੇਲੇ ਮੌਕੇ ਚਲਾਈਆਂ ਗਈਆਂ ਇਹ ਵਿਸ਼ੇਸ਼ ਬੱਸਾਂ ਵੀ ਇਸੇ ਦਿਸ਼ਾ ਵੱਲ ਇਕ ਮਹੱਤਵਪੂਰਨ ਕਦਮ ਹੈ।

ਇਸ ਮੌਕੇ ਡਿਪਟੀ ਸਪੀਕਰ ਰੌੜੀ ਨੇ ਯਾਤਰੀਆਂ ਨੂੰ ਅਪੀਲ ਕੀਤੀ ਕਿ ਸਫ਼ਰ ਦੌਰਾਨ ਅਨੁਸ਼ਾਸਨ ਅਤੇ ਸਫ਼ਾਈ ਦਾ ਖ਼ਾਸ ਧਿਆਨ ਰੱਖਿਆ ਜਾਵੇ ਅਤੇ ਪ੍ਰਸ਼ਾਸਨ ਨਾਲ ਪੂਰਾ ਸਹਿਯੋਗ ਕੀਤਾ ਜਾਵੇ। ਉਨ੍ਹਾਂ ਸਮੂਹ ਪੰਜਾਬ ਵਾਸੀਆਂ ਨੂੰ ਮਾਘੀ ਦੇ ਪਾਵਨ ਤਿਉਹਾਰ ਦੀਆਂ ਦਿਲੋਂ ਮੁਬਾਰਕਾਂ ਦਿੰਦਿਆਂ ਕਾਮਨਾ ਕੀਤੀ ਕਿ ਇਹ ਤਿਉਹਾਰ ਸੂਬੇ ਵਿੱਚ ਖੁਸ਼ਹਾਲੀ, ਤਰੱਕੀ ਅਤੇ ਆਪਸੀ ਸਦਭਾਵਨਾ ਲੈ ਕੇ ਆਵੇ।

 

Tags: Jai Krishan Rouri , Jai Krishan , Jai Krishan Singh Rouri , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD