Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਮੋਹਾਲੀ ਚ ਕਬੱਡੀ ਟੂਰਨਾਮੈਂਟ ਦੌਰਾਨ ਹੋਏ ਕਤਲ ਮਾਮਲੇ ਵਿੱਚ ਵੱਡੀ ਸਫ਼ਲਤਾ

ਕੋਲਕਾਤਾ ਤੋਂ ਤਿੰਨ ਦੋਸ਼ੀ ਗ੍ਰਿਫ਼ਤਾਰ

Crime News Punjab, Punjab Police, Police, Crime News, Mohali Police

5 Dariya News

5 Dariya News

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 14 Jan 2026

Last updated on: Jan 14, 2026, 17:51 IST

ਸੈਕਟਰ-79, ਸੋਹਾਣਾ ਵਿਖੇ 15 ਦਸੰਬਰ 2025 ਨੂੰ ਕਬੱਡੀ ਟੂਰਨਾਮੈਂਟ ਦੌਰਾਨ ਕੰਵਰ ਦਿਗਵਿਜੈ ਸਿੰਘ ਉਰਫ਼ ਰਾਣਾ ਬਲਾਚੌਰੀਆ ’ਤੇ ਗੋਲੀਆਂ ਚਲਾ ਕੇ ਕੀਤੇ ਗਏ ਕਤਲ ਮਾਮਲੇ ਵਿੱਚ ਮੋਹਾਲੀ ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਸੀਨੀਅਰ ਪੁਲਿਸ ਕਪਤਾਨ, ਐਸ.ਏ.ਐਸ. ਨਗਰ ਸ਼੍ਰੀ ਹਰਮਨਦੀਪ ਸਿੰਘ ਹਾਂਸ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਦੇਸ਼ ਬੈਠੇ ਗੈਂਗਸਟਰ ਬਲਵਿੰਦਰ ਸਿੰਘ ਉਰਫ਼ ਡੌਨੀ ਬਲ ਅਤੇ ਅਮਰਜੀਤ ਸਿੰਘ ਉਰਫ਼ ਖੱਬਾ ਦੇ ਇਸ਼ਾਰਿਆਂ ’ਤੇ ਕੰਮ ਕਰ ਰਹੇ ਤਿੰਨ ਦੋਸ਼ੀਆਂ (ਦੋ ਸ਼ੂਟਰਾਂ ਸਮੇਤ) ਨੂੰ ਹਾਵੜਾ ਰੇਲਵੇ ਸਟੇਸ਼ਨ, ਕੋਲਕਾਤਾ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਡਾਇਰੈਕਟਰ ਜਨਰਲ ਆਫ਼ ਪੁਲਿਸ, ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਏ  ਜੀ ਟੀ ਐੱਫ ਅਤੇ ਜ਼ਿਲ੍ਹਾ ਪੁਲਿਸ ਮੋਹਾਲੀ ਦੀਆਂ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ ਸੀ। ਸੀ ਸੀ ਟੀ ਵੀ ਫੁਟੇਜ ਅਤੇ ਤਕਨੀਕੀ ਵਿਸ਼ਲੇਸ਼ਣ ਦੀ ਮਦਦ ਨਾਲ ਦੋਸ਼ੀਆਂ ਨੂੰ ਟ੍ਰੈਕ ਕਰਕੇ ਕਾਬੂ ਕੀਤਾ ਗਿਆ।

ਗ੍ਰਿਫ਼ਤਾਰ ਦੋਸ਼ੀਆਂ ਦਾ ਵੇਰਵਾ :

ਕਰਨ ਪਾਠਕ ਉਰਫ਼ ਕਰਨ ਡਿਫਾਲਟਰ, ਪੁੱਤਰ ਦਿਨੇਸ਼ ਪਾਠਕ, ਵਾਸੀ ਗਲੀ ਤੇਲੀਆਂ ਵਾਲੀ, ਨਿਮਾਲ ਮੰਡੀ, ਅੰਮ੍ਰਿਤਸਰ (ਮੂਲ ਰੂਪ ਵਿੱਚ ਉੱਤਰ ਪ੍ਰਦੇਸ਼ ਨਾਲ ਸੰਬੰਧ), ਉਮਰ ਕਰੀਬ 23 ਸਾਲ, 8ਵੀਂ ਪਾਸ, ਅਵਿਵਾਹਿਤ। ਉਸ 'ਤੇ ਥਾਣਾ ਡਿਵੀਜ਼ਨ-ਬੀ, ਅੰਮ੍ਰਿਤਸਰ ਵਿੱਚ ਲੜਾਈ-ਝਗੜੇ ਦੇ ਦੋ ਕੇਸ ਦਰਜ ਹਨ। ਜਾਂਚ ਦੌਰਾਨ ਸਾਹਮਣੇ ਆਇਆ ਕਿ ਇਸ ਨੇ ਆਦਿਤਿਆ ਉਰਫ਼ ਮੱਖਣ ਨਾਲ ਮਿਲ ਕੇ ਰਾਣਾ ਬਲਾਚੌਰੀਆ ’ਤੇ ਗੋਲੀਆਂ ਚਲਾਈਆਂ।

ਤਰਨਦੀਪ ਸਿੰਘ, ਪੁੱਤਰ ਜਸਵਿੰਦਰ ਸਿੰਘ, ਵਾਸੀ ਪਿੰਡ ਬਾੜੇਵਾਲ, ਥਾਣਾ ਸਰਾਭਾ ਨਗਰ, ਜ਼ਿਲ੍ਹਾ ਲੁਧਿਆਣਾ, ਉਮਰ ਕਰੀਬ 25 ਸਾਲ, ਐੱਮ.ਏ. (ਸੋਸ਼ਿਆਲੋਜੀ), ਅਵਿਵਾਹਿਤ। ਉਸ 'ਤੇ ਥਾਣਾ ਏਅਰੋ ਸਿਟੀ, ਮੋਹਾਲੀ ਵਿਖੇ ਆਰਮਜ਼ ਐਕਟ ਅਧੀਨ ਕੇਸ ਦਰਜ ਹੈ। ਵਾਰਦਾਤ ਸਮੇਂ ਮੋਟਰਸਾਈਕਲ ਨਾਲ ਮੌਕੇ ’ਤੇ ਮੌਜੂਦ ਸੀ ਅਤੇ ਵਾਰਦਾਤ ਉਪਰੰਤ ਸ਼ੂਟਰਾਂ ਨੂੰ ਭਜਾਉਣ ਵਿੱਚ ਮਦਦ ਕੀਤੀ।

ਸੁਖਸ਼ੇਰਪਾਲ ਸਿੰਘ ਉਰਫ਼ ਆਕਾਸ਼ ਉੱਪਲ, ਪੁੱਤਰ ਬਖ਼ਸ਼ੀਸ਼ ਸਿੰਘ, ਵਾਸੀ ਪਿੰਡ ਉੱਪਲ, ਥਾਣਾ ਵੈਰੋਵਾਲ, ਜ਼ਿਲ੍ਹਾ ਤਰਨ ਤਾਰਨ, ਉਮਰ ਕਰੀਬ 22 ਸਾਲ, 12ਵੀਂ ਪਾਸ, ਅਵਿਵਾਹਿਤ। ਜ਼ਿਲ੍ਹਾ ਗੁਰਦਾਸਪੁਰ ਵਿੱਚ ਜ਼ਬਰਦਸਤੀ ਵਸੂਲੀ ਦੇ ਮਾਮਲਿਆਂ ਵਿੱਚ ਲੋੜੀਂਦਾ ਹੈ। ਜਾਂਚ ਦੌਰਾਨ ਪਤਾ ਲੱਗਿਆ ਕਿ ਇਹ ਗੈਂਗਸਟਰ ਅਮਰਜੀਤ ਸਿੰਘ ਉਰਫ਼ ਖੱਬਾ ਦਾ ਮਾਮਾ ਹੈ ਅਤੇ ਸਾਜ਼ਿਸ਼ ਅਤੇ ਰੈਕੀ ਵਿੱਚ ਅਹਿਮ ਭੂਮਿਕਾ ਨਿਭਾਈ।

ਪੁੱਛਗਿੱਛ ਦੌਰਾਨ ਖੁਲਾਸਾ ਹੋਇਆ ਕਿ ਦੋਸ਼ੀ ਵਿਦੇਸ਼ ਬੈਠੇ ਗੈਂਗਸਟਰਾਂ ਡੌਨੀ ਬਲ ਅਤੇ ਅਮਰ ਖੱਬੇ ਲਈ ਸ਼ੂਟਰ ਵਜੋਂ ਕੰਮ ਕਰ ਰਹੇ ਸਨ ਅਤੇ ਉਨ੍ਹਾਂ ਦੇ ਕਹਿਣ ਤੇ ਕਤਲ ਅਤੇ ਫਿਰੌਤੀ ਦੀਆਂ ਘਟਨਾਵਾਂ ਨੂੰ ਅੰਜਾਮ ਦਿੰਦੇ ਸਨ। ਰਾਣਾ ਬਲਾਚੌਰੀਆ ਦੇ ਕਤਲ ਦੀ ਸਾਜ਼ਿਸ਼ ਅਕਤੂਬਰ 2025 ਵਿੱਚ ਰਚੀ ਗਈ। ਅਕਤੂਬਰ ਤੋਂ ਵਾਰਦਾਤ ਤੱਕ ਦੋਸ਼ੀ ਚੰਡੀਗੜ੍ਹ, ਕਾਲਕਾ, ਜ਼ੀਰਕਪੁਰ ਅਤੇ ਖਰੜ ਦੇ ਵੱਖ-ਵੱਖ ਹੋਟਲਾਂ ਵਿੱਚ ਰਹਿੰਦੇ ਰਹੇ।

ਪਹਿਲਾਂ ਗ੍ਰਿਫ਼ਤਾਰ ਦੋਸ਼ੀਆਂ ਦਾ ਵੇਰਵਾ :

ਐਸ਼ਦੀਪ ਸਿੰਘ ਪੁੱਤਰ ਮਨਧੀਰ ਸਿੰਘ, ਵਾਸੀ ਪਿੰਡ ਨੌਸ਼ਹਿਰਾ ਪਨੂੰਆਂ, ਥਾਣਾ ਸਰਹਾਲੀ, ਜ਼ਿਲ੍ਹਾ ਤਰਨ ਤਾਰਨ।

ਹਰਪਿੰਦਰ ਸਿੰਘ ਉਰਫ਼ ਮਿੱਡੀ, ਪੁੱਤਰ ਜਸਪਾਲ ਸਿੰਘ, ਵਾਸੀ ਪਿੰਡ ਨੌਸ਼ਹਿਰਾ ਪਨੂੰਆਂ, ਥਾਣਾ ਸਰਹਾਲੀ, ਜ਼ਿਲ੍ਹਾ ਤਰਨ ਤਾਰਨ, (ਲਾਲੜੂ ਇਲਾਕੇ ਵਿੱਚ ਪੁਲਿਸ ਮੁਕਾਬਲੇ ਦੌਰਾਨ ਮਾਰਿਆ ਗਿਆ ਸੀ)।

ਜੁਗਰਾਜ ਸਿੰਘ ਉਰਫ਼ ਜੱਗਾ, ਹਰਪਿੰਦਰ ਸਿੰਘ ਵਾਸੀ ਛਾਪਿਆਂਵਾਲੀ, ਥਾਣਾ ਬਿਆਸ, ਅੰਮ੍ਰਿਤਸਰ।

ਮਨਦੀਪ ਸਿੰਘ ਉਰਫ਼ ਮੋਟਾ ਪੁੱਤਰ ਭਗਵੰਤ ਸਿੰਘ ਵਾਸੀ ਮਕਾਨ ਨੰਬਰ 512, ਮੀਰਾਕੋਟ ਚੌਂਕ, ਖਹਿਰਾਬਾਦ ਰੋਡ ਗੁਮਟਾਲਾ ਚੌਂਕ, ਥਾਣਾ ਕੰਬੋਅ, ਜ਼ਿਲ੍ਹਾ ਅੰਮ੍ਰਿਤਸਰ।

ਦਵਿੰਦਰ ਸਿੰਘ ਉਰਫ਼ ਟਿੰਕਾ, ਵਾਸੀ ਮਕਾਨ ਨੰਬਰ 588, ਮਹਾਂਦੇਵ ਕਲੋਨੀ, ਰਾਮਪੁਰ ਸਿਉਰੀ, ਥਾਣਾ ਪਿੰਜੌਰ, ਜ਼ਿਲ੍ਹਾ ਪੰਚਕੂਲਾ, ਹਰਿਆਣਾ। (ਕੈਬ ਡਰਾਈਵਰ, ਲਾਜਿਸਟਿਕ ਸਹਾਇਤਾ ਪ੍ਰਦਾਨ ਕਰਨ ਵਾਲਾ)। ਇਹ ਦੋਸ਼ੀ ਨਵੰਬਰ ਦੇ ਅਖੀਰ ਵਿੱਚ ਇਹਨਾਂ ਦੋਸ਼ੀਆਂ ਦੇ ਸੰਪਰਕ ਵਿੱਚ ਆਇਆ ਸੀ। ਇਸ ਨੂੰ ਉਕਤ ਵਾਰਦਾਤ ਸਬੰਧੀ ਸਾਰੀ ਜਾਣਕਾਰੀ ਸੀ। ਇਹ ਦੋਸ਼ੀਆਂ ਨੂੰ ਸਥਾਨਕ ਪੱਧਰ 'ਤੇ ਹਰ ਪ੍ਰਕਾਰ ਦੀ ਮਦਦ ਕਰਦਾ ਸੀ ਅਤੇ ਵਿਦੇਸ਼ ਵਿੱਚੋਂ ਭੇਜੀ ਜਾਂਦੀ ਰਕਮ ਵੀ ਦੋਸ਼ੀ ਦਵਿੰਦਰ ਸਿੰਘ ਦੇ ਖਾਤੇ ਵਿੱਚ ਆਉਂਦੀ ਸੀ। ਦੋਸ਼ੀ ਦਵਿੰਦਰ ਸਿੰਘ ਹੀ ਵਾਰਦਾਤ ਤੋਂ ਬਾਅਦ ਦੋਸ਼ੀਆਂ ਨੂੰ ਪਿੰਡ ਰਾਏਪੁਰ ਕਲਾਂ ਤੋਂ ਲੈ ਕੇ ਸੋਨੀਪਤ ਹਰਿਆਣਾ ਛੱਡ ਕੇ ਆਇਆ ਸੀ।

ਗਗਨਦੀਪ ਸਿੰਘ ਉਰਫ਼ ਕਰਨ ਸੋਹਲ ਪੁੱਤਰ ਸਵ. ਦਲਵਿੰਦਰ ਸਿੰਘ, ਵਾਸੀ ਮਕਾਨ ਨੰਬਰ 33, ਵਡਾਲਾ ਕਲੋਨੀ ਜਲੰਧਰ।

ਐਸ ਐਸ ਪੀ ਨੇ ਅੱਗੇ ਦੱਸਿਆ ਕਿ ਆਦਿਤਿਆ ਕਪੂਰ ਉਰਫ਼ ਮੱਖਣ ਅਤੇ ਉਸਦੇ ਕੁਝ ਸਾਥੀ ਅਜੇ ਫਰਾਰ ਹਨ, ਜਿਨ੍ਹਾਂ ਨੂੰ ਜਲਦੀ ਗ੍ਰਿਫ਼ਤਾਰ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ। ਗ੍ਰਿਫ਼ਤਾਰ ਦੋਸ਼ੀਆਂ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਜਾ ਰਿਹਾ ਹੈ ਅਤੇ ਪੁਲਿਸ ਰਿਮਾਂਡ ਲਿਆ ਜਾ ਰਿਹਾ ਹੈ। 

ਉਨ੍ਹਾਂ ਇਹ ਵੀ ਦੱਸਿਆ ਕਿ ਰਾਣਾ ਬਲਾਚੌਰੀਆ ’ਤੇ ਪਹਿਲਾਂ ਦੋ ਵਾਰ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ, ਪਰ ਦੋਸ਼ੀ ਕਾਮਯਾਬ ਨਹੀਂ ਹੋ ਸਕੇ।

 

Tags: Crime News Punjab , Punjab Police , Police , Crime News , Mohali Police

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD