Thursday, 23 July 2026

 

 

ਖ਼ਾਸ ਖਬਰਾਂ ਸਰਕਾਰੀ ਪੈਸੇ ਨਾਲ ਮੁੱਖ ਮੰਤਰੀ ਦੀ ਤਸਵੀਰ ਦਾ ਪ੍ਰਚਾਰ ਬੰਦ ਕਰੇ ਪੰਜਾਬ ਸਰਕਾਰ: ਕੁਲਜੀਤ ਸਿੰਘ ਬੇਦੀ ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ - ਡਾ. ਬਲਬੀਰ ਸਿੰਘ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ

 

ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਮੰਡੀ ਗੋਬਿੰਦਗੜ੍ਹ ਚੌਂਕ ਤੋਂ ਅਮਲੋਹ ਤੱਕ ਸੀਵਰੇਜ ਲਾਈਨ ਦੀ ਸਫਾਈ ਦਾ ਕੰਮ ਸ਼ੁਰੂ ਕਰਵਾਇਆ

ਡੀ-ਸਿਲਟਿੰਗ ਕਾਰਜਾਂ ਨੂੰ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕਰਨ ਦੀਆਂ ਸਖ਼ਤ ਹਦਾਇਤਾਂ

Gurinder Singh Garry Birring, Gurinder Singh Garry, Amloh, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਅਮਲੋਹ , 14 Jan 2026

Last updated on: Jan 14, 2026, 18:45 IST

ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵੱਲੋਂ ਹਲਕਾ ਅਮਲੋਹ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਗੰਦੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ ਲਈ ਇੱਕ ਹੋਰ ਅਹਿਮ ਕਦਮ ਚੁੱਕਿਆ ਗਿਆ ਹੈ। ਵਿਧਾਇਕ ਗੈਰੀ ਬੜਿੰਗ ਨੇ ਮੰਡੀ ਗੋਬਿੰਦਗੜ੍ਹ ਚੌਂਕ ਤੋਂ ਲੈ ਕੇ ਅਮਲੋਹ ਤੱਕ ਲਗਭਗ 1.34 ਕਿਲੋਮੀਟਰ ਲੰਬੀ ਮੁੱਖ ਸੀਵਰੇਜ ਲਾਈਨ ਦੀ ਸਫਾਈ ਅਤੇ ਡੀ-ਸਿਲਟਿੰਗ ਦੇ ਕੰਮ ਦੀ ਰਸਮੀ ਸ਼ੁਰੂਆਤ ਕਰਵਾਈ ਗਈ।

ਇਸ ਮੌਕੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਦੱਸਿਆ ਕਿ ਇਸ ਸੀਵਰੇਜ ਲਾਈਨ ਦੀ ਸਫਾਈ ਉੱਤੇ ਅਨੁਮਾਨਤ 23 ਲੱਖ ਰੁਪਏ ਦੀ ਲਾਗਤ ਆਵੇਗੀ। ਉਨ੍ਹਾਂ ਕਿਹਾ ਕਿ ਲੰਬੇ ਸਮੇਂ ਤੋਂ ਇਸ ਲਾਈਨ ਵਿੱਚ ਗਾਦ ਜਮ੍ਹਾਂ ਹੋਣ ਕਾਰਨ ਪਾਣੀ ਦੀ ਨਿਕਾਸੀ ਵਿੱਚ ਰੁਕਾਵਟ ਆ ਰਹੀ ਸੀ, ਜਿਸ ਨਾਲ ਸ਼ਹਿਰ ਵਾਸੀਆਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। 

ਉਨ੍ਹਾਂ ਕਿਹਾ ਕਿ ਇਸ ਸਫਾਈ ਮੁਹਿੰਮ ਨਾਲ ਹੁਣ ਨਿਕਾਸੀ ਦੀ ਸਮੱਸਿਆ ਸਥਾਈ ਤੌਰ 'ਤੇ ਹੱਲ ਹੋ ਜਾਵੇਗੀ। ਵਿਧਾਇਕ ਗੈਰੀ ਬੜਿੰਗ ਨੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਅਤੇ ਠੇਕੇਦਾਰਾਂ ਨੂੰ ਹਦਾਇਤ ਕੀਤੀ ਕਿ ਸਫਾਈ ਅਤੇ ਡੀ-ਸਿਲਟਿੰਗ ਦੀ ਪ੍ਰਕਿਰਿਆ ਨੂੰ ਪੂਰੀ ਪਾਰਦਰਸ਼ਤਾ ਨਾਲ ਅਤੇ ਨਿਰਧਾਰਿਤ ਸਮੇਂ ਦੇ ਅੰਦਰ-ਅੰਦਰ ਮੁਕੰਮਲ ਕੀਤਾ ਜਾਵੇ। 

ਉਨ੍ਹਾਂ ਕਿਹਾ ਕਿ ਕੰਮ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਉਹ ਖੁਦ ਇਸ ਕਾਰਜ ਦੀ ਨਿਗਰਾਨੀ ਕਰਨਗੇ। ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਲਕੇ ਦੇ ਹਰ ਨਾਗਰਿਕ ਨੂੰ ਸਾਫ਼-ਸੁਥਰਾ ਵਾਤਾਵਰਣ ਅਤੇ ਬਿਹਤਰ ਸਹੂਲਤਾਂ ਦੇਣ ਲਈ ਵਚਨਬੱਧ ਹੈ। 

ਇਸ ਮੌਕੇ ਉਨ੍ਹਾਂ ਦੇ ਨਾਲ ਸੀਵਰੇਜ ਬੋਰਡ ਦੇ ਐਕਸੀਅਨ ਹਰਸ਼ਰਨਜੀਤ ਸਿੰਘ, ਐਸਡੀਓ ਰਜਨੀਸ਼ ਪਨੋਲੀ, ਜੇਈ ਅਨੁਜ ਸੱਚਰ, ਮੀਤ ਪ੍ਰਧਾਨ ਵਿੱਕੀ ਮਿੱਤਲ, ਸੀਨੀਅਰ ਮੀਤ ਪ੍ਰਧਾਨ ਜਗਤਾਰ ਸਿੰਘ, ਪੀਏ ਸ਼ਾਹਬਾਜ਼, ਬਲਾਕ ਪ੍ਰਧਾਨ ਕੁਲਦੀਪ ਦੀਪਾ, ਲਵਪ੍ਰੀਤ ਐਮਸੀ, ਮੋਨੀ ਪੰਡਿਤ, ਪਾਲੀ ਅਰੋੜਾ ਅਤੇ ਪਾਰਟੀ ਦੇ ਹੋਰ ਆਗੂ ਵੀ ਮੌਜੂਦ ਸਨ।

 

Tags: Gurinder Singh Garry Birring , Gurinder Singh Garry , Amloh , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD