Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਸਰਵਜੀਤ ਕੌਰ ਮਾਣੂੰਕੇ ਦੀ ਅਗਵਾਈ 'ਚ 25 ਬੱਸਾਂ ਦਾ ਕਾਫ਼ਲਾ ਸ੍ਰੀ ਮੁਕਤਸਰ ਸਾਹਿਬ ਲਈ ਹੋਇਆ ਰਵਾਨਾਂ

'ਟੁੱਟੀ ਗੰਢੀ' ਦੇ ਪਵਿੱਤਰ ਦਿਹਾੜੇ ਮੌਕੇ ਆਓ ਇਕੱਠੇ ਹੋਕੇ 'ਰੰਗਲੇ ਪੰਜਾਬ' ਦੀ ਸਿਰਜਣਾ ਕਰੀਏ -ਬੀਬੀ ਮਾਣੂੰਕੇ

Saravjit Kaur Manuke, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਜਗਰਾਉਂ , 14 Jan 2026

Last updated on: Jan 14, 2026, 18:51 IST

ਆਮ ਆਦਮੀ ਪਾਰਟੀ ਵੱਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ 'ਟੁੱਟੀ ਗੰਢੀ' ਦਿਹਾੜੇ ਮੌਕੇ ਕੀਤੀ ਜਾ ਰਹੀ ਵਿਸ਼ਾਲ ਕਾਨਫਰੰਸ ਵਿੱਚ ਸ਼ਾਮਲ ਹੋਣ ਲਈ ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ 25 ਬੱਸਾਂ ਦੇ ਵੱਡੇ ਕਾਫ਼ਲੇ ਨੂੰ ਰਵਾਨਾਂ ਕੀਤਾ। ਇਸ ਮੌਕੇ ਹਲਕਾ ਕੋਆਰਡੀਨੇਟਰ ਅਤੇ ਬਲਾਕ ਸੰਮਤੀ ਮੈਂਬਰ ਇੰਜ:ਕਮਲਜੀਤ ਸਿੰਘ ਕਮਾਲਪੁਰਾ ਨੇ ਦੱਸਿਆ ਕਿ ਪਾਰਟੀ ਵੱਲੋਂ ਹਲਕਾ ਜਗਰਾਉਂ ਨੂੰ 22 ਬੱਸਾਂ ਰੈਲੀ ਵਿੱਚ ਲਿਜਾਣ ਲਈ ਭੇਜੀਆਂ ਗਈਆਂ ਸਨ, ਪਰੰਤੂ ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਵੱਲੋਂ ਕੀਤੇ ਜਾ ਰਹੇ ਕਾਰਜਾਂ ਅਤੇ ਲੋਕਾਂ ਨਾਲ ਮੇਲ-ਮਿਲਾਪ ਦੀ ਭਾਵਨਾਂ ਕਾਰਨ ਪਾਰਟੀ ਵਰਕਰਾਂ ਅਤੇ ਵਲੰਟੀਅਰਾਂ ਦੀ ਗਿਣਤੀ ਵੱਧ ਗਈ ਅਤੇ ਬਾਅਦ ਵਿੱਚ ਤਿੰਨ ਬੱਸਾਂ ਹੋਰ ਮੰਗਵਾਈਆਂ ਗਈਆਂ ਅਤੇ ਕੁੱਲ 25 ਬੱਸਾਂ ਦਾ ਕਾਫ਼ਲਾ ਜਗਰਾਉਂ ਤੋਂ ਭੇਜਿਆ ਗਿਆ ਹੈ। 

ਇਸ ਮੌਕੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਆਖਿਆ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਮਾਣਯੋਗ ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ ਹੇਠ ਸ਼ਾਨਦਾਰ ਕੰਮ ਕਰ ਰਹੀ ਹੈ ਅਤੇ ਲੋਕਾਂ ਨੂੰ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕਰਨ ਤੋਂ ਇਲਾਵਾ ਜਿੱਥੇ ਹਜ਼ਾਰਾਂ ਬੇਰੁਜਗਾਰ ਨੌਜੁਆਨ ਮੁੰਡੇ-ਕੁੜੀਆਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ, ਉਥੇ ਹੀ ਪੰਜਾਬ ਭਰ ਵਿੱਚ ਵਿਕਾਸ ਕਾਰਜਾਂ ਦੀ ਹਨੇਰੀ ਝੁੱਲ ਰਹੀ ਹੈ। ਉਹਨਾਂ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੇ ਧੀਆਂ-ਪੁੱਤਰਾਂ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਬਾਹਰ ਕੱਢਣ ਲਈ 'ਯੁੱਧ ਨਸ਼ਿਆਂ ਵਿਰੁੱਧ' ਦੇ ਦੂਜੇ ਗੇੜ ਦੀ ਮੁਹਿੰਮ ਵੀ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਤਹਿਤ ਨਸ਼ੇ ਦੇ ਸਮੱਗਲਰਾਂ ਨੂੰ ਹੱਥਾਂ ਪੈਰਾਂ ਦੀ ਪਈ ਹੋਈ ਹੈ। 

ਪਿੰਡਾਂ ਵਿੱਚ ਸੜਕਾਂ ਦੇ ਨਵੀਨੀਕਰਨ ਲਈ ਅਰਬਾਂ ਰੁਪਏ ਦੇ ਫੰਡ ਜਾਰੀ ਕੀਤੇ ਜਾ ਰਹੇ ਹਨ ਅਤੇ ਕੱਚੇ ਰਸਤਿਆਂ ਨੂੰ ਵੀ ਸੜਕਾਂ ਬਣਾਕੇ ਪੱਕਾ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਪੰਜਾਬ ਦਾ ਹਰ ਵਰਗ ਪੂਰੀ ਤਰਾਂ ਨਾਲ ਸੰਤੁਸ਼ਟ ਹੈ ਅਤੇ ਜਿੰਨਾਂ ਵਰਗਾਂ ਦੀਆਂ ਮੰਗਾਂ ਪੈਡਿੰਗ ਹਨ, ਉਹਨਾਂ ਦਾ ਹੱਲ ਕਰਨ ਲਈ ਵੀ ਪੰਜਾਬ ਸਰਕਾਰ ਯਤਨਸ਼ੀਲ ਹੈ। ਵਿਧਾਇਕਾ ਮਾਣੂੰਕੇ ਨੇ ਪੰਜਾਬ ਵਾਸੀਆਂ ਨੂੰ ਅਪੀਲ ਕਰਦੇ ਹੋਏ ਆਖਿਆ ਕਿ 'ਟੁੱਟੀ ਗੰਢੀ' ਦੇ ਪਵਿੱਤਰ ਦਿਹਾੜੇ ਮੌਕੇ ਵੈਰ-ਭਾਵਨਾਂ ਦਾ ਤਿਆਗ ਕਰਕੇ ਆਓ ਸਾਰੇ ਆਮ ਆਦਮੀ ਪਾਰਟੀ ਦੇ ਝੰਡੇ ਥੱਲੇ ਇਕੱਠੇ ਹੋਈਏ ਅਤੇ 'ਰੰਗਲੇ ਪੰਜਾਬ' ਦੀ ਸਿਰਜਣਾ ਕਰੀਏ। 

ਇਸ ਮੌਕੇ ਹੋਰਨਾਂ ਤੋਂ ਇਲਾਵਾ ਚੇਅਰਮੈਨ ਕਰਮਜੀਤ ਸਿੰਘ ਡੱਲਾ, ਪਰਗਟ ਸਿੰਘ ਕਮਾਲਪੁਰਾ, ਡਾ.ਜਸਵਿੰਦਰ ਸਿੰਘ ਨਾਨਕ ਨਗਰੀ, ਸਰਪੰਚ ਸੋਹਣ ਸਿੰਘ ਚਕਰ, ਤਰਸੇਮ ਸਿੰਘ ਹਠੂਰ, ਕੁਲਦੀਪ ਸਿੰਘ ਸ਼ੇਖਦੌਲਤ, ਪ੍ਰਦੀਪ ਸਿੰਘ ਕੋਠੇ ਸ਼ੇਰਜੰਗ, ਸਰਪੰਚ ਸਿਮਰਨਜੀਤ ਸਿੰਘ ਬਾਰਦੇਕੇ, ਸਰਪੰਚ ਜੋਤ ਸਿੰਘ ਕੋਠੇ ਰਾਹਲਾਂ, ਦਲਜੀਤ ਸਿੰਘ ਰਸੂਲਪੁਰ, ਸਰਪੰਚ ਜਗਤਾਰ ਸਿੰਘ ਰਸੂਲਪੁਰ ਜੰਡੀ, ਛਿੰਦਰਪਾਲ ਸਿੰਘ ਮੀਨੀਆਂ, ਰਾਜਵੰਤ ਸਿੰਘ ਕੰਨੀਆਂ, ਕਲਵੰਤ ਸਿੰਘ ਜਗਰਾਉਂ, ਸੁਖਦੇਵ ਸਿੰਘ ਕਾਉਂਕੇ ਬਲਾਕ ਸੰਮਤੀ ਮੈਂਬਰ, ਗੁਰਇਕਬਾਲ ਸਿੰਘ ਗਗੜਾ, ਸਰਪੰਚ ਹਰਦੀਪ ਸਿੰਘ ਬਰਸਾਲ, ਪਰਮਜੀਤ ਸਿੰਘ ਪੰਮਾਂ ਬਹਾਦਰਕੇ, ਪ੍ਰਦੀਪ ਸਿੰਘ ਸੇਖੋਂ ਬੋਦਲਵਾਲਾ, ਸਰਪੰਚ ਦੇਸਾ ਸਿੰਘ ਬਾਘੀਆਂ, ਸਰਪੰਚ ਸੁਖਦੇਵ ਸਿੰਘ ਗਿੱਦੜਵਿੰਡੀ, ਜਰਨੈਲ ਸਿੰਘ ਬਰਾੜ ਲੱਖਾ, ਸੁਖਵੀਰ ਸਿੰਘ ਪੱਤੀ ਮੁਲਤਾਨੀ, ਡਾ.ਰਾਮ ਸਿੰਘ ਜਗਰਾਉਂ, ਸਰਪੰਚ ਮਨਦੀਪ ਸਿੰਘ ਮੀਰਪੁਰ ਹਾਂਸ, ਗੁਰਪ੍ਰੀਤ ਕੌਰ ਕਾਉਂਕੇ ਕਲਾਂ ਆਦਿ ਵੀ ਹਾਜ਼ਰ ਸਨ।

 

 

 

Tags: Saravjit Kaur Manuke , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD