Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਵੈਟਰਨਜ਼ ਡੇ: ਮੋਹਿੰਦਰ ਭਗਤ ਵੱਲੋਂ ਰੱਖਿਆ ਸੇਵਾਵਾਂ ਦੇ ਸਾਬਕਾ ਸੈਨਿਕਾਂ ਦੇ ਜਜ਼ਬੇ ਅਤੇ ਕੁਰਬਾਨੀ ਦੀ ਸ਼ਲਾਘਾ

ਪੱਛਮੀ ਕਮਾਂਡ ਵੱਲੋਂ ਮੈਗਾ ਰੈਲੀ ਰਾਹੀਂ ਸਾਬਕਾ ਸੈਨਿਕਾਂ ਨੂੰ ਸ਼ਰਧਾਂਜਲੀ

Mohinder Bhagat, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Veterans Day, Amritsar

Web Admin

Web Admin

5 Dariya News

ਅੰਮ੍ਰਿਤਸਰ , 14 Jan 2026

Last updated on: Jan 15, 2026, 10:45 IST

ਰਾਸ਼ਟਰ ਪ੍ਰਤੀ ਜਜ਼ਬੇ, ਕੁਰਬਾਨੀ ਅਤੇ ਜੀਵਨ ਸਮਰਪਿਤ ਕਰਨ ਦੀ ਸੇਵਾ ਨੂੰ ਸ਼ਰਧਾਂਜਲੀ ਭੇਟ ਕਰਦਿਆਂ, ਪੱਛਮੀ ਕਮਾਂਡ ਦੀ ਅਗਵਾਈ ਹੇਠ ਵਜਰਾ ਕੋਰ ਨੇ 14 ਜਨਵਰੀ 2026 ਨੂੰ ਖਾਸਾ, ਅੰਮ੍ਰਿਤਸਰ ਵਿਖੇ 10ਵਾਂ ਡਿਫੈਂਸ ਸਰਵਿਸਿਸ ਵੈਟਰਨਜ਼ ਡੇ ਮਨਾਇਆ। ਇਸ ਮੌਕੇ ਸਾਬਕਾ ਸੈਨਿਕਾਂ, ਬਹਾਦਰੀ ਅਵਾਰਡ ਜੇਤੂਆਂ, ਵੀਰ ਨਾਰੀਆਂ, ਰੱਖਿਆ ਬਲਾਂ ਦੇ ਪਰਿਵਾਰਾਂ ਅਤੇ ਵਿਧਵਾਵਾਂ ਦੀ ਅਦੁੱਤੀ ਭਾਵਨਾ ਅਤੇ ਨਿਰਸਵਾਰਥ ਯੋਗਦਾਨ ਦਾ ਸਨਮਾਨ ਕੀਤਾ ਗਿਆ।

ਡਿਫੈਂਸ ਸਰਵਿਸਿਸ ਵੈਟਰਨਜ਼ ਡੇ ਹਰ ਸਾਲ 14 ਜਨਵਰੀ ਨੂੰ ਭਾਰਤ ਦੇ ਪਹਿਲੇ ਭਾਰਤੀ ਕਮਾਂਡਰ-ਇਨ-ਚੀਫ਼, ਫੀਲਡ ਮਾਰਸ਼ਲ ਕੇ.ਐਮ. ਕਰਿਅੱਪਾ ਦੀ ਸੇਵਾਮੁਕਤੀ ਦੀ ਯਾਦ ਵਿੱਚ ਮਨਾਇਆ ਜਾਂਦਾ ਹੈ ਅਤੇ ਇਹ ਦਿਵਸ ਹਥਿਆਰਬੰਦ ਸੈਨਾਵਾਂ ਅਤੇ ਉਨ੍ਹਾਂ ਦੇ ਪਰਿਵਾਰ ਦਰਮਿਆਨ ਮਜ਼ਬੂਤ ਸਥਾਈ ਸਾਂਝ ਦਾ ਪ੍ਰਤੀਕ ਹੈ। ਲੈਫਟੀਨੈਂਟ ਜਨਰਲ ਅਜੈ ਚਾਂਦਪੁਰੀਆ, ਏ.ਵੀ.ਐਸ.ਐਮ., ਵੀ.ਐਸ.ਐਮ., ਜੀ.ਓ.ਸੀ., ਵਜਰਾ ਕੋਰ ਨੇ ਆਰਮੀ ਕਮਾਂਡਰ, ਪੱਛਮੀ ਕਮਾਂਡ ਤਰਫੋਂ, ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਰਾਸ਼ਟਰ ਪ੍ਰਤੀ ਬੇਮਿਸਾਲ ਸੇਵਾ ਅਤੇ ਕੁਰਬਾਨੀ ਲਈ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਹਮੇਸ਼ਾ ਆਪਣੇ ਸਾਬਕਾ ਸੈਨਿਕਾਂ ਤੇ ਉਨ੍ਹਾਂ ਦੇ ਪਰਿਵਾਰਾਂ ਦੇ ਸਨਮਾਨ, ਸਮਰਥਨ ਅਤੇ ਉਨ੍ਹਾਂ ਨਾਲ ਖੜ੍ਹੇ ਰਹਿਣ ਪ੍ਰਤੀ ਭਾਰਤੀ ਫੌਜ ਦੀ ਦ੍ਰਿੜ ਵਚਨਬੱਧਤਾ ਦੀ ਪੁਸ਼ਟੀ ਕੀਤੀ।

ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਰਾਸ਼ਟਰ ਨਿਰਮਾਣ ਵਿੱਚ ਸਾਬਕਾ ਸੈਨਿਕਾਂ ਦੇ ਵੱਡਮੁੱਲੇ ਯੋਗਦਾਨ, ਖਾਸ ਕਰਕੇ ਪੰਜਾਬ ਵਿੱਚ ਹਾਲ ਹੀ ਵਿੱਚ ਆਏ ਹੜ੍ਹਾਂ ਦੌਰਾਨ ਉਨ੍ਹਾਂ ਦੀ ਬੇਮਿਸਾਲ ਭੂਮਿਕਾ ਦੀ ਸ਼ਲਾਘਾ ਕੀਤੀ ਅਤੇ ਸਾਬਕਾ ਸੈਨਿਕਾਂ ਦੀ ਭਲਾਈ ਪ੍ਰਤੀ ਸੂਬਾ ਸਰਕਾਰ ਦੇ ਪੂਰੇ ਸਹਿਯੋਗ ਦਾ ਭਰੋਸਾ ਦਿੱਤਾ। ਸਾਬਕਾਂ ਸੈਨਿਕਾਂ ਪ੍ਰਤੀ ਸ਼ਰਧਾਂਜਲੀ ਅਤੇ ਉਨ੍ਹਾਂ ਦੀ ਭਲਾਈ ਸਬੰਧੀ ਵਿਆਪਕ ਪਹੁੰਚ ਦੇ ਰੂਪ ਵਿੱਚ ਸ਼ੁਰੂ ਕੀਤੇ ਇਸ ਪ੍ਰੋਗਰਾਮ ਨੇ ਇੱਕ ਮਜ਼ਬੂਤ ਅਤੇ ਤੁਰੰਤ ਸਹਾਇਤਾ ਪ੍ਰਦਾਨ ਕਰਨ ਸਬੰਧੀ ਪ੍ਰਣਾਲੀ ਯਕੀਨੀ ਬਣਾਈ। 

ਇਸ ਮੌਕੇ 40 ਤੋਂ ਵੱਧ ਸ਼ਿਕਾਇਤ ਨਿਵਾਰਣ ਕਾਊਂਟਰਾਂ ਰਾਹੀਂ ਸਪਰਸ਼, ਪੈਨਸ਼ਨ, ਈ.ਸੀ.ਐਚ.ਐਸ., ਸੀ.ਐਸ.ਡੀ., ਪੁਨਰਵਾਸ ਅਤੇ ਭਲਾਈ ਸਬੰਧੀ ਅਧਿਕਾਰਾਂ ਨਾਲ ਸਬੰਧਤ ਮਾਮਲਿਆਂ ਬਾਰੇ ਮੌਕੇ 'ਤੇ ਸਹਾਇਤਾ ਪ੍ਰਦਾਨ ਕੀਤੀ ਗਈ ਜੋ ਕਿ ਫੌਜ ਦੀ ਆਪਣੇ ਪਰਿਵਾਰ ਦੇ ਸਨਮਾਨ ਅਤੇ ਭਲਾਈ ਪ੍ਰਤੀ ਦ੍ਰਿੜ ਵਚਨਬੱਧਤਾ ਨੂੰ ਉਜਾਗਰ ਕਰਦਾ ਹੈ। ਮਾਹਰ ਓਪੀਡੀ ਰਾਹੀਂ ਵਿਆਪਕ ਡਾਕਟਰੀ ਸਹਾਇਤਾ ਪ੍ਰਦਾਨ ਕੀਤੀ ਗਈ। 

ਇਸ ਦੇ ਨਾਲ ਹੀ ਸਿਹਤ ਸੰਭਾਲ ਸਬੰਧੀ ਲਾਭਾਂ, ਭਲਾਈ ਸਕੀਮਾਂ ਅਤੇ ਸੇਵਾਮੁਕਤੀ ਤੋਂ ਬਾਅਦ ਰੁਜ਼ਗਾਰ ਦੇ ਮੌਕਿਆਂ 'ਤੇ ਕੇਂਦ੍ਰਿਤ ਜਾਗਰੂਕਤਾ ਪਹਿਲਕਦਮੀਆਂ ਵੀ ਕੀਤੀਆਂ ਗਈਆਂ। ਇਸ ਰੈਲੀ ਵਿੱਚ ਲਗਭਗ 2,500 ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਨਿੱਜੀ ਤੌਰ 'ਤੇ ਹਿੱਸਾ ਲਿਆ ਜਦਕਿ ਪੱਛਮੀ ਕਮਾਂਡ ਦੇ ਅਧੀਨ ਵੱਖ-ਵੱਖ ਥਾਵਾਂ ਤੋਂ 4,000-4,500 ਭਾਗੀਦਾਰਾਂ ਨੇ ਵਰਚੁਅਲ ਤੌਰ 'ਤੇ ਹਿੱਸਾ ਲਿਆ, ਜਿਸ ਨਾਲ ਵਿਆਪਕ ਅਤੇ ਸਮਾਵੇਸ਼ੀ ਪਹੁੰਚ ਯਕੀਨੀ ਬਣਾਈ ਗਈ।

ਪ੍ਰੋਗਰਾਮ ਦੇ ਮੁੱਖ ਆਕਰਸ਼ਣਾਂ ਵਿੱਚ ਸਾਬਕਾ ਸੈਨਿਕਾਂ ਅਤੇ ਬਹਾਦਰ ਔਰਤਾਂ ਨਾਲ ਸਨਮਾਨ ਅਤੇ ਗੱਲਬਾਤ, ਫੌਜੀ ਪਰੰਪਰਾਵਾਂ ਨੂੰ ਦਰਸਾਉਂਦੇ ਸੱਭਿਆਚਾਰਕ ਪ੍ਰੋਗਰਾਮ, ਮਲਟੀ-ਸਪੈਸ਼ਲਿਟੀ ਡਾਕਟਰੀ ਜਾਂਚ, ਭਲਾਈ ਅਤੇ ਸ਼ਿਕਾਇਤ ਨਿਵਾਰਣ ਸਟਾਲ ਅਤੇ ਦੁਪਹਿਰੇ ਦੇ ਖਾਣੇ ਦਾ ਪ੍ਰਬੰਧ ਸ਼ਾਮਲ ਸੀ, ਜਿਸ ਨੇ ਆਪਸੀ ਸਦਭਾਵਨਾ, ਯਾਦ ਅਤੇ ਸਮੂਹਿਕ ਮਾਣ ਦੀ ਭਾਵਨਾ ਨੂੰ ਮਜ਼ਬੂਤ ਕੀਤਾ। ਨੋਡਲ ਫਾਰਮੇਸ਼ਨ ਵਜੋਂ ਵਜਰਾ ਕੋਰ ਵੱਲੋਂ ਕਰਵਾਏ ਇਸ ਸਮਾਗਮ ਦੌਰਾਨ ਸ਼ਾਨਦਾਰ ਤਾਲਮੇਲ, ਮਾਣਮੱਤੇ ਆਚਰਣ ਅਤੇ ਦੇਸ਼ ਦੇ ਸਾਬਕਾ ਸੈਨਿਕਾਂ ਦੀ ਸਦੀਵੀ ਵਿਰਾਸਤ ਨੂੰ ਢੁਕਵੀਂ ਸ਼ਰਧਾਂਜਲੀ ਭੇਟ ਕੀਤੀ ਗਈ, ਜਿਨ੍ਹਾਂ ਦੀ ਦੇਸ਼ ਪ੍ਰਤੀ ਸੇਵਾ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੀ ਰਹੇਗੀ ਅਤੇ ਜਿਨ੍ਹਾਂ ਦੇ ਬਲਿਦਾਨ ਦੇਸ਼ ਦੀ ਚੇਤਨਾ ਵਿੱਚ ਸਦੀਵੀ ਦਰਜ ਹਨ।

ਯਾਦਗਾਰੀ ਸਮਾਗਮਾਂ ਦੀ ਇਸ ਲੜੀ ਨੂੰ ਜਾਰੀ ਰੱਖਦਿਆਂ, ਟ੍ਰਾਈਸਿਟੀ ਦੇ ਸਾਬਕਾ ਅਧਿਕਾਰੀਆਂ ਲਈ 18 ਜਨਵਰੀ 2026 ਨੂੰ ਚੰਡੀਮੰਦਰ ਮਿਲਟਰੀ ਸਟੇਸ਼ਨ ਵਿਖੇ ਇੱਕ ਵਿਸ਼ੇਸ਼ ਗੱਲਬਾਤ ਅਤੇ ਦੁਪਹਿਰ ਦਾ ਖਾਣਾ ਆਯੋਜਿਤ ਕੀਤਾ ਜਾਵੇਗਾ, ਜੋ ਕਿ ਭਾਰਤੀ ਫੌਜ ਅਤੇ ਇਸਦੇ ਸਾਬਕਾ ਸੈਨਿਕਾਂ ਦਰਮਿਆਨ ਸਥਾਈ ਸਾਂਝ ਅਤੇ ਸਤਿਕਾਰ, ਭਾਗੀਦਾਰੀ ਅਤੇ ਭਲਾਈ ਪ੍ਰਤੀ ਇਸ ਦੀ ਅਟੁੱਟ ਵਚਨਬੱਧਤਾ ਦੀ ਪੁਸ਼ਟੀ ਕਰੇਗਾ।

 

Tags: Mohinder Bhagat , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Veterans Day , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD