Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸ਼੍ਰੀ ਮੁਕਤਸਰ ਸਾਹਿਬ ਕੁਰਬਾਨੀ, ਸਾਹਸ ਅਤੇ ਧਰਮ ਦਾ ਪ੍ਰਤੀਕ ਹੈ : ਤਰੁਣ ਚੁਗ

“ਗੁਰੂਆਂ ਦਾ ਅਪਮਾਨ ਕਰਨ ਵਾਲਿਆਂ ਨੂੰ ਪੰਜਾਬ ’ਤੇ ਰਾਜ ਕਰਨ ਦਾ ਕੋਈ ਹੱਕ ਨਹੀਂ” – ਤਰੁਣ ਚੁਗ

Sunil Jakhar, Bharatiya Janata Party, BJP, BJP Punjab, Ashwani Sharma, Tarun Chugh, Parneet Kaur, Iqbal Singh Lalpura, Rana Gurmit Singh Sodhi, Nayab Singh Saini, Anurag Thakur, Ravneet Singh Bittu, Manpreet Singh Badal, Sri Muktsar Sahib

Web Admin

Web Admin

5 Dariya News

ਸ਼੍ਰੀ ਮੁਕਤਸਰ ਸਾਹਿਬ , 14 Jan 2026

Last updated on: Jan 15, 2026, 11:27 IST

ਭਾਜਪਾ ਪੰਜਾਬ ਵੱਲੋਂ ਆਯੋਜਿਤ ਮਾਘੀ ਮੇਲਾ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਭਾਜਪਾ ਦੇ ਰਾਸ਼ਟਰੀ ਮਹਾਮੰਤਰੀ ਤਰੁਣ ਚੁਗ ਨੇ ਕਿਹਾ ਕਿ ਸ਼੍ਰੀ ਮੁਕਤਸਰ ਸਾਹਿਬ ਦੀ ਇਹ ਪਵਿੱਤਰ ਧਰਤੀ ਸਿਰਫ਼ ਆਸਥਾ ਦਾ ਕੇਂਦਰ ਨਹੀਂ, ਸਗੋਂ ਸਿੱਖ ਇਤਿਹਾਸ ਦੀ ਅਦੁੱਤੀ ਕੁਰਬਾਨੀ ਅਤੇ ਸਾਹਸ ਦੀ ਅਮਰ ਗਾਥਾ ਹੈ। ਉਨ੍ਹਾਂ 40 ਮੁਕਤਿਆਂ ਦੀ ਸ਼ਹਾਦਤ ਨੂੰ ਨਮਨ ਕਰਦਿਆਂ ਕਿਹਾ ਕਿ ਮਾਘੀ ਮੇਲਾ ਸਾਨੂੰ ਉਸ ਸਿੱਖ ਪਰੰਪਰਾ ਦੀ ਯਾਦ ਦਿਵਾਉਂਦਾ ਹੈ, ਜਿਸ ਦੀ ਨੀਂਹ ਤਿਆਗ ਅਤੇ ਧਰਮ ਦੀ ਰੱਖਿਆ ’ਤੇ ਟਿਕੀ ਹੈ।

ਚੁਗ ਨੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਸੀਸ ਕਿਸੇ ਇੱਕ ਸਮੁਦਾਇ ਲਈ ਨਹੀਂ, ਸਗੋਂ ਪੂਰੀ ਮਨੁੱਖਤਾ ਅਤੇ ਧਰਮਿਕ ਆਜ਼ਾਦੀ ਲਈ ਕਟਿਆ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਵੱਲੋਂ ਦਿਖਾਏ ਗਏ ਮਾਰਗ ’ਤੇ ਚਲਣਾ ਅੱਜ ਦੀ ਪੀੜ੍ਹੀ ਦੀ ਨੈਤਿਕ ਜ਼ਿੰਮੇਵਾਰੀ ਹੈ ਅਤੇ ਭਾਰਤ ਅੱਜ ਵੀ ਉਨ੍ਹਾਂ ਅਟੱਲ ਮੂਲਿਆਂ ਤੋਂ ਪ੍ਰੇਰਣਾ ਲੈਂਦਾ ਹੈ।

ਪੰਜਾਬ ਦੀ ਮੌਜੂਦਾ ਸਥਿਤੀ ’ਤੇ ਗੱਲ ਕਰਦਿਆਂ ਚੁਗ ਨੇ ਕਿਹਾ ਕਿ ਅੱਜ ਪੰਜਾਬ ਨੂੰ ਮਹਾਰਾਜਾ ਰਣਜੀਤ ਸਿੰਘ ਦੇ ਸੁਸ਼ਾਸਨ ਅਤੇ ਸ਼ਹੀਦ ਭਗਤ ਸਿੰਘ ਦੇ ਆਦਰਸ਼ਾਂ ਵਾਲੀ ਸਰਕਾਰ ਦੀ ਲੋੜ ਹੈ, ਪਰ ਆਮ ਆਦਮੀ ਪਾਰਟੀ ਨੇ ਸੱਤਾ ਵਿੱਚ ਆ ਕੇ ਉਨ੍ਹਾਂ ਆਦਰਸ਼ਾਂ ਨਾਲ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਕਿ ਅਧਿਆਪਕ, ਕਰਮਚਾਰੀ, ਵਿਦਿਆਰਥੀ ਅਤੇ ਪੱਤਰਕਾਰ ਸੜਕਾਂ ’ਤੇ ਹਨ ਅਤੇ ਆਮ ਆਦਮੀ ਪਾਰਟੀ ਦੇ ਨੇਤਾਵਾਂ ਵੱਲੋਂ ਗੁਰੂਆਂ ਦਾ ਅਪਮਾਨ ਪੂਰੇ ਪੰਜਾਬ ਦਾ ਅਪਮਾਨ ਹੈ।

ਕਾਂਗਰਸ ’ਤੇ ਨਿਸ਼ਾਨਾ ਸਾਧਦਿਆਂ ਚੁਗ ਨੇ ਕਿਹਾ ਕਿ 1984 ਦੇ ਸਿੱਖ ਕਤਲੇਆਮ ਦਾ ਦਰਦ ਅੱਜ ਵੀ ਤਾਜ਼ਾ ਹੈ, ਪਰ ਕਾਂਗਰਸ ਨੇ ਨਾ ਕਦੇ ਮਾਫ਼ੀ ਮੰਗੀ ਅਤੇ ਨਾ ਹੀ ਪੀੜਤਾਂ ਨੂੰ ਇਨਸਾਫ਼ ਦਿੱਤਾ। ਇਸ ਦੇ ਉਲਟ, ਉਨ੍ਹਾਂ ਕਿਹਾ ਕਿ ਭਾਜਪਾ ਨੇ ਕਰਤਾਰਪੁਰ ਕੋਰਿਡੋਰ, ਵੀਰ ਬਾਲ ਦਿਵਸ, ਗੁਰੂ ਪਰਬਾਂ ਦੇ ਰਾਸ਼ਟਰੀ ਸਮਾਰੋਹ, ਲੰਗਰ ’ਤੇ ਜੀਐਸਟੀ ਰਾਹਤ, ਜਲਿਆਂਵਾਲਾ ਬਾਗ ਦੇ ਨਵੀਨੀਕਰਨ ਅਤੇ 1984 ਦੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਵਰਗੇ ਇਤਿਹਾਸਕ ਕੰਮ ਕੀਤੇ ਹਨ।

ਆਪਣੇ ਸੰਬੋਧਨ ਦੇ ਅੰਤ ਵਿੱਚ ਤਰੁਣ ਚੁਗ ਨੇ ਜੋਸ਼ੀਲੇ ਨਾਅਰਿਆਂ ਨਾਲ ਭਾਜਪਾ ਵਰਕਰਾਂ ਵਿੱਚ ਨਵਾਂ ਉਤਸ਼ਾਹ ਭਰਦਿਆਂ ਕਿਹਾ ਕਿ ਜੋ ਗੁਰੂਆਂ ਦਾ ਅਪਮਾਨ ਕਰਦੇ ਹਨ, ਉਹ ਕਦੇ ਵੀ ਪੰਜਾਬ ’ਤੇ ਰਾਜ ਨਹੀਂ ਕਰ ਸਕਦੇ। ਉਨ੍ਹਾਂ ਭਾਜਪਾ ਨੂੰ ਮਜ਼ਬੂਤ ਕਰਨ ਅਤੇ ਪੰਜਾਬ ਨੂੰ ਸੁਰੱਖਿਅਤ, ਸਮ੍ਰਿੱਧ ਅਤੇ ਮਰਿਆਦਾਵਾਨ ਬਣਾਉਣ ਲਈ ਇਕਜੁੱਟ ਹੋ ਕੇ ਕੰਮ ਕਰਨ ਦਾ ਅਹਵਾਨ ਕੀਤਾ।

ਇਸ ਮੌਕੇ ਭਾਜਪਾ ਦੇ ਪ੍ਰਦੇਸ਼ ਪ੍ਰਧਾਨ ਸੁਨੀਲ ਜਾਖੜ, ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ, ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ, ਰਾਸ਼ਟਰੀ ਘੱਟਸੰਖਿਆਕ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ, ਸਾਬਕਾ ਮੰਤਰੀ ਮਨਪ੍ਰੀਤ ਬਾਦਲ ਸਮੇਤ ਪਾਰਟੀ ਦੇ ਸੀਨੀਅਰ ਆਗੂ ਅਤੇ ਵੱਡੀ ਗਿਣਤੀ ਵਿੱਚ ਵਰਕਰ ਹਾਜ਼ਰ ਰਹੇ।

 

Tags: Sunil Jakhar , Bharatiya Janata Party , BJP , BJP Punjab , Ashwani Sharma , Tarun Chugh , Parneet Kaur , Iqbal Singh Lalpura , Rana Gurmit Singh Sodhi , Nayab Singh Saini , Anurag Thakur , Ravneet Singh Bittu , Manpreet Singh Badal , Sri Muktsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD