Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼

 

ਵਿਜੀਲੈਂਸ ਬਿਊਰੋ ਨੇ ਠੇਕਾ ਅਧਾਰਤ ਕਰਮਚਾਰੀ ਨੂੰ 4000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

Vigilance Bureau, Crime News Punjab, Punjab Police, Police, Crime News, State Vigilance Bureau, Punjab Vigilance Bureau

Web Admin

Web Admin

5 Dariya News

ਐਸ.ਬੀ.ਐਸ. ਨਗਰ , 15 Jan 2026

Last updated on: Jan 16, 2026, 09:48 IST

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਡਾਇਰੈਕਟਰ, ਲੈਂਡ ਰਿਕਾਰਡ ਵਿਭਾਗ, ਪੰਜਾਬ ਦੇ ਦਫ਼ਤਰ ਵਿਖੇ ਤਾਇਨਾਤ ਠੇਕਾ ਅਧਾਰਤ ਕਰਮਚਾਰੀ ਪਰਵੇਸ਼ ਨੂੰ ਸ਼ਿਕਾਇਤਕਰਤਾ ਕੋਲੋਂ ਉਸ ਦੀ ਜ਼ਮੀਨ ਦੇ ਰਿਕਾਰਡ ਪ੍ਰਦਾਨ ਕਰਨ ਬਦਲੇ 4000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਦੋਸ਼ੀ ਨੂੰ ਪਿੰਡ ਛੋਕਰਾ, ਤਹਿਸੀਲ ਦਸੂਹਾ, ਜ਼ਿਲ੍ਹਾ ਐਸਬੀਐਸ ਨਗਰ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਦੀ ਪਤਨੀ ਨੇ ਦਸੂਹਾ ਦੀ ਅਦਾਲਤ ਵਿੱਚ ਸਿਵਲ ਮੁਕੱਦਮਾ ਦਾਇਰ ਕੀਤਾ ਸੀ ਜਿਸ ਵਿੱਚ ਉਸ ਨੇ 12 ਏਕੜ ਜੱਦੀ ਜ਼ਮੀਨ ਵਿੱਚ ਆਪਣੇ ਕਾਨੂੰਨੀ ਹਿੱਸੇ ਦੀ ਮੰਗ ਕੀਤੀ ਸੀ। ਇਸ ਸਬੰਧੀ, ਜ਼ਮੀਨ ਦੀ ਮਲਕੀਅਤ ਸਾਬਤ ਕਰਨ ਲਈ ਜਮ੍ਹਾਂਬੰਦੀ, ਜ਼ਮੀਨ ਦੀ ਅਲਾਟਮੈਂਟ ਅਤੇ ਜਮ੍ਹਾਂ ਰਿਕਾਰਡ ਦੀਆਂ ਪ੍ਰਮਾਣਿਤ ਕਾਪੀਆਂ ਦੀ ਲੋੜ ਸੀ।

ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਆਪਣੀ ਜ਼ਮੀਨ ਦੇ ਰਿਕਾਰਡ ਪ੍ਰਾਪਤ ਕਰਨ ਲਈ ਡਾਇਰੈਕਟਰ ਲੈਂਡ ਰਿਕਾਰਡ, ਪੰਜਾਬ ਦੇ ਜਲੰਧਰ ਦਫਤਰ ਵਿਖੇ ਅਰਜ਼ੀ ਦਿੱਤੀ ਸੀ। ਵਾਰ-ਵਾਰ ਗੇੜੇ ਲਗਾਉਣ ਦੇ ਬਾਵਜੂਦ ਲੋੜੀਂਦੇ ਰਿਕਾਰਡ ਨਹੀਂ ਦਿੱਤੇ ਗਏ। ਇਸ ਪ੍ਰਕਿਰਿਆ ਦੌਰਾਨ ਦੋਸ਼ੀ ਪਰਵੇਸ਼ ਸ਼ਿਕਾਇਤਕਰਤਾ ਨੂੰ ਮਿਲਿਆ ਅਤੇ ਦਾਅਵਾ ਕੀਤਾ ਕਿ ਉਹ ਲੋੜੀਂਦੇ ਰਿਕਾਰਡ ਦੇ ਨਾਲ-ਨਾਲ ਉਨ੍ਹਾਂ ਦੇ ਉਰਦੂ ਤੋਂ ਪੰਜਾਬੀ ਵਿੱਚ ਅਨੁਵਾਦ ਕਰਨ ਦਾ ਪ੍ਰਬੰਧ ਵੀ ਕਰੇਗਾ। 

ਉਸਨੇ ਰਿਕਾਰਡ ਪ੍ਰਦਾਨ ਕਰਨ ਲਈ 10,000 ਰੁਪਏ ਅਤੇ ਅਨੁਵਾਦ ਦੇ ਕੰਮ ਲਈ 12,000 ਰੁਪਏ ਸਮੇਤ ਕੁੱਲ 22,000 ਰੁਪਏ ਦੀ ਮੰਗ ਕੀਤੀ।ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਨੇ ਦੋਸ਼ੀ ਪਰਵੇਸ਼ ਨੂੰ ਪਹਿਲਾਂ ਵੀ ਵੱਖ-ਵੱਖ ਤਰੀਕਾਂ 'ਤੇ ਗੂਗਲ ਪੇਅ ਅਤੇ ਨਕਦੀ ਰਾਹੀਂ 18,000 ਰੁਪਏ ਦੀ ਰਕਮ ਅਦਾ ਕੀਤੀ ਹੈ। ਉਸਨੇ ਅੱਗੇ ਕਿਹਾ ਕਿ ਇਸ ਤੋਂ ਬਾਅਦ ਵੀ ਪਰਵੇਸ਼ ਨੇ 4,000 ਰੁਪਏ ਹੋਰ ਲੈਣ ਦੀ ਮੰਗ ਕੀਤੀ।

ਬੁਲਾਰੇ ਨੇ ਅੱਗੇ ਕਿਹਾ ਕਿ ਉਸਦੀ ਸ਼ਿਕਾਇਤ 'ਤੇ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 4000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ।ਇਸ ਸਬੰਧੀ ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

Tags: Vigilance Bureau , Crime News Punjab , Punjab Police , Police , Crime News , State Vigilance Bureau , Punjab Vigilance Bureau

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD